ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦਰਬਾਰ ਸਾਹਿਬ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਸੱਤ ਮੈਂਬਰੀ ਕਮੇਟੀ ਬਣਾਈ

    ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਅਤੇ ਸਰੋਵਰ ਵਿਚ ਗੁਟਕਾ ਸੁੱਟ ਕੇ ਗੁਰਬਾਣੀ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਦੀ ਜਾਂਚ ਲਈ ਸ਼੍ਰ੍ਰੋਮਣੀ ਕਮੇਟੀ ਨੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਜਾਂਚ ਕਮੇਟੀ ਦੀ ਪਹਿਲੀ ਮੀਟਿੰਗ 5 ਜਨਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਸੱਤ ਮੈਂਬਰੀ ਕਮੇਟੀ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਗੁਰਚਰਨ ਸਿੰਘ ਗਰੇਵਾਲ ਅਤੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਕਮੇਟੀ ਦਾ ਕੋਆਰਡੀਨੇਟਰ ਨਾਮਜ਼ਦ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ 18 ਦਸੰਬਰ ਨੂੰ ਅਣਪਛਾਤੇ ਵਿਅਕਤੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ’ਤੇ ਬੇਅਦਬੀ ਕਰਨ ਦਾ ਯਤਨ ਕੀਤਾ ਸੀ। ਪੁੱਛਗਿਛ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ ਸੀ, ਪਰ ਅਜੇ ਤੱਕ ਇਸ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਤੇ ਨਾ ਹੀ ਉਸ ਦੇ ਸਿਰਨਾਵੇਂ ਬਾਰੇ ਕੁਝ ਪਤਾ ਲੱਗ ਸਕਿਆ ਹੈ। ਇਸੇ ਤਰ੍ਹਾਂ 15 ਦਸੰਬਰ ਨੂੰ ਲੁਧਿਆਣਾ ਦੇ ਨੌਜਵਾਨ ਨੇ ਗੁਰਬਾਣੀ ਦੇ ਗੁਟਕੇ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਸੁੱਟ ਕੇ ਗੁਰਬਾਣੀ ਦੀ ਬੇਅਦਬੀ ਦਾ ਯਤਨ ਕੀਤਾ ਸੀ। ਇਸ ਨੌਜਵਾਨ ਨੂੰ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੇ ਕਾਬੂ ਕਰਨ ਮਗਰੋਂ ਪੁਲੀਸ ਨੂੰ ਸੌਂਪ ਦਿੱਤਾ ਸੀ। ਇਨ੍ਹਾਂ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com