ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਜਪਾ ਆਗੂਆਂ ਨੇ ਡੇਰਾ ਸਿਰਸਾ ਦੇ ਸਮਾਗਮ ਵਿਚ ਭਰੀ ਹਾਜ਼ਰੀ

    ਭਗਤਾ ਭਾਈ - ਡੇਰਾ ਪ੍ਰੇਮੀਆਂ ਵੱਲੋਂ ਡੇਰਾ ਸਿਰਸਾ ਦੇ ਦੂਜੇ ਮੁਖੀ ਸ਼ਾਹ ਸਤਿਨਾਮ ਦੇ ਜਨਮ ਦਿਨ ਸਬੰਧੀ ਪੰਜਾਬ ਵਿਚਲੇ ਆਪਣੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ’ਚ ਵੱਡਾ ਇਕੱਠ ਕਰਕੇ ਆਪਣੀ ਤਾਕਤ ਦਾ ਮੁਜ਼ਾਹਰਾ ਕੀਤਾ ਗਿਆ। ਇਸ ਸਮਾਗਮ ’ਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਸੁਰਜੀਤ ਕੁਮਾਰ ਜਿਆਣੀ, ਮੋਹਨ ਲਾਲ ਗਰਗ ਨੇ ਸ਼ਿਰਕਤ ਕੀਤੀ। ਭਾਵੇਂ ਡੇਰਾ ਪ੍ਰਬੰਧਕਾਂ ਵੱਲੋਂ ਇਸ ਇਕੱਠ ਨੂੰ ਧਾਰਮਿਕ ਸਮਾਗਮ ਦੱਸਿਆ ਗਿਆ ਪਰ ਰਾਜਨੀਤਕ ਹਲਕੇ ਇਸ ਨੂੰ ਪੰਜਾਬ ਵਿੱਚ ਫਰਵਰੀ ਮਹੀਨੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ। ਅਜਿਹੇ ਵਿੱਚ ਡੇਰਾ ਪ੍ਰੇਮੀਆਂ ਦਾ ਇਹ ਇਕੱਠ ਕਾਫੀ ਅਹਿਮ ਸਮਝਿਆ ਜਾ ਰਿਹਾ ਹੈ। ਇਸ ਇਕੱਠ ‘ਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਡੇਰਾ ਪ੍ਰੇਮੀਆਂ ਨੇ ਭਾਗ ਲਿਆ। ਡੇਰਾ ਪ੍ਰੇਮੀਆਂ ਨੇ ਹੱਥ ਖੜ੍ਹੇ ਕਰਕੇ ਡੇਰਾ ਸਿਰਸਾ ਪ੍ਰਤੀ ਦ੍ਰਿੜ ਵਿਸ਼ਵਾਸ, ਆਪਸੀ ਏਕਤਾ ਕਾਇਮ ਰੱਖਣ ਤੇ ਭਲਾਈ ਕਾਰਜਾਂ ਵਿੱਚ ਡਟੇ ਰਹਿਣ ਦਾ ਪ੍ਰਣ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਡੇਰਾ ਮਾਨਵਤਾ ਭਲਾਈ ਦੇ ਲਾਮਿਸਾਲ ਕਾਰਜ ਕਰ ਰਿਹਾ ਹੈ ਅਤੇ ਡੇਰੇ ਦੀ ਬਦੌਲਤ ਹੀ ਲੱਖਾਂ ਲੋਕ ਨਸ਼ਾ ਮੁਕਤ ਹੋਏ ਹਨ। ਡੇਰੇ ਦੀ 45 ਮੈਂਬਰੀ ਕਮੇਟੀ ਦੇ ਨੁਮਾਇੰਦੇ ਹਰਚਰਨ ਸਿੰਘ ਇੰਸਾਂ ਨੇ ਕਿਹਾ ਕਿ ਸਮਾਗਮ ਦਾ ਵੋਟਾਂ ਨਾਲ ਕੋਈ ਲੈਣ ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਾਂ ਤਾਂ ਪੰਜ ਸਾਲ ਬਾਅਦ ਆਉਂਦੀਆਂ ਹਨ ਪਰ ਡੇਰੇ ਵੱਲੋਂ ਹਰ ਸਾਲ ਆਪਣੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਤੇ ਇਹ ਸਮਾਗਮ ਵੀ ਉਨ੍ਹਾਂ ਵਿਚੋਂ ਇਕ ਹੈ। ਸਮਾਗਮ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਡੇਰਾ ਮੁਖੀ ਦੇ ਕੁੜਮ ਹਰਮੰਦਰ ਸਿੰਘ ਜੱਸੀ ਵੀ ਸ਼ਾਮਲ ਹੋਏ। ਡੇਰੇ ਦੇ ਸਿਆਸੀ ਵਿੰਗ ਦੇ ਮੈਂਬਰ ਚੇਅਰਮੈਨ ਰਾਮ ਸਿੰਘ ਇੰਸਾਂ ਤੇ 45 ਮੈਂਬਰ ਹਰਚਰਨ ਸਿੰਘ ਇੰਸਾਂ ਨੇ ਕਿਹਾ ਕਿ ਡੇਰੇ ਵੱਲੋਂ ਮਾਨਵਤਾ ਦੀ ਭਲਾਈ ਲਈ ਜੋ ਕਾਰਜ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਹੋ ਸਕੇ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਕਰਨੀ ਡੇਰੇ ਦਾ ਮੁੱਖ ਉਦੇਸ਼ ਹੈ ਤੇ ਡੇਰੇ ਦੀ ਸੰਗਤ ਲਗਾਤਾਰ ਇਹ ਕਾਰਜ ਕਰ ਰਹੀ ਹੈ। ਇਸ ਮੌਕੇ 53 ਲੋੜਵੰਦਾਂ ਨੂੰ ਕੰਬਲ, 21 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, 25 ਲੋੜਵੰਦਾਂ ਨੂੰ ਰਾਸ਼ਨ, 3 ਲੋੜਵੰਦਾਂ ਨੂੰ ਟਰਾਈਸਾਈਕਲ ਤੇ 2 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਚਾਬੀ ਸੌਂਪੀ ਗਈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com