ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ’ਚ ਜਲੌਅ ਸਜਾਏ

    ਅੰਮ੍ਰਿਤਸਰ - ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਅਤੇ ਦੀਪਮਾਲਾ ਵੀ ਕੀਤੀ ਗਈ। ਕੈਲੰਡਰ ਵਿਵਾਦ ਕਾਰਨ ਇਸ ਵਰ੍ਹੇ ਇਹ ਪ੍ਰਕਾਸ਼ ਪੁਰਬ ਦੋ ਵਾਰ ਮਨਾਇਆ ਜਾਵੇਗਾ।

    ਗੁਰਪੁਰਬ ਮੌਕੇੇ ਵੱਡੀ ਗਿਣਤੀ ਵਿੱਚ ਸੰਗਤ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ। ਗੁਰਪੁਰਬ ਦੇ ਮੱਦੇਨਜ਼ਰ ਸੰਗਤ ਸੁਵਖ਼ਤੇ ਹੀ ਦਰਬਾਰ ਸਾਹਿਬ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਥੇ ਸਾਰਾ ਦਿਨ ਹੀ ਸਜੇ ਧਾਰਮਿਕ ਦੀਵਾਨ ਵਿੱਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਗੁਰਬਾਣੀ ਅਤੇ ਗੁਰ ਇਤਿਹਾਸ ਸਰਵਣ ਕਰਾਇਆ। ਸ਼ਾਮ ਵੇਲੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਵੀ ਚਲਾਈ ਗਈ। ਦੱਸਣਯੋਗ ਹੈ ਕਿ ਕੈਲੰਡਰ ਵਿਵਾਦ ਕਾਰਨ ਇਸ ਵਾਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸਾਲ ਵਿੱਚ ਦੋ ਵਾਰ ਮਨਾਇਆ ਜਾਵੇਗਾ। ਇਕ ਵਾਰ 9 ਜਨਵਰੀ ਨੂੰ ਮਨਾਇਆ ਗਿਆ ਹੈ ਅਤੇ ਦੂਜੀ ਵਾਰ 29 ਦਸੰਬਰ ਨੂੰ ਮਨਾਇਆ ਜਾਵੇਗਾ। ਅਜਿਹਾ ਨਾਨਕਸ਼ਾਹੀ ਕੈਲੰਡਰ ਵਿੱਚ ਕੀਤੀ ਸੋਧ ਮਗਰੋਂ ਹੋ ਰਿਹਾ ਹੈ।

    ਤਲਵੰਡੀ ਸਾਬੋ - ਗੁਰੂ ਗੋਬਿੰਦ ਸਿੰਘ ਦਾ ਅਵਤਾਰ ਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਅਵਤਾਰ ਦਿਹਾੜੇ ਦੇ ਸਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਪ੍ਰਕਾਸ਼ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਵਿਖਿਆਨ ਕੀਤਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਦੀ ਗੈਰਹਾਜ਼ਰੀ ਵਿੱਚ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸੰਗਤ ਨੂੰ ਨਸ਼ਿਆਂ ਤੇ ਪਤਿਤਪੁਣੇ ਦਾ ਤਿਆਗ ਕਰਕੇ ਸ਼ਬਦ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਦੇਸ਼ ਵਿਦੇਸ਼ ਦੀ ਸਮੂਹ ਸੰਗਤ ਨੂੰ ਅਵਤਾਰ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਕਾਕਾ ਸਿੰਘ ਨੇ ਵੀ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ।
    ਸ੍ਰੀ ਹੇਮਕੁੰਟ ਸਾਹਿਬ ਟਰਸਟ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਰਿਸ਼ੀਕੇਸ਼ ਸਥਿਤ ਗੁਰਦੁਆਰੇ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਟਰਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਉਨ੍ਹਾਂ ਦੱਸਿਆ ਕਿ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਨੇ ਅੱਜ ਇਥੇ ਸਮਾਗਮ ਵਿੱਚ ਸ਼ਾਮਲ ਹੋਣਾ ਸੀ, ਪਰ ਕਰੋਨਾ ਦੀ ਮੌਜੂਦਾ ਸਥਿਤੀ ਕਾਰਨ ਉਹ ਨਹੀਂ ਪੁੱਜ ਸਕੇ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਅੱਜ ਇੱਥੇ ਮੱਥਾ ਟੇਕਿਆ। ਇਸ ਸਬੰਧੀ ਲੰਗਰ ਵੀ ਲਾਇਆ ਤੇ ਰਾਤ ਨੂੰ ਦੀਪਮਾਲਾ ਵੀ ਕੀਤੀ ਗਈ। ਗੁਰਪੁਰਬ ਮੌਕੇ ਵਿਧਾਨ ਸਭਾ ਦੇ ਸਪੀਕਰ ਪ੍ਰੇਮ ਚੰਦ ਅਗਰਵਾਲ, ਮੇਅਰ ਅਨੀਤਾ ਮਮਗਈ, ਮਹੰਤ ਰਾਮ ਸਿੰਘ, ਸੰਤ ਯੋਧ ਸਿੰਘ ਤੇ ਹੋਰ ਪਤਵੰਤੇ ਮੱਥਾ ਟੇਕਣ ਪਹੁੰਚੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com