ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਰਤ ’ਚ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੇ ਨੇ ਕੱਟੜਵਾਦੀ: ਇਮਰਾਨ

    ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਸ਼ ਲਾਇਆ ਕਿ ਭਾਰਤ ਵਿਚ ਘੱਟਗਿਣਤੀ ਫ਼ਿਰਕਿਆਂ ਨੂੰ ਕੱਟੜਵਾਦੀ ਗਰੁੱਪ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਤਰ੍ਹਾਂ ਦਾ ਏਜੰਡਾ ਖੇਤਰੀ ਸ਼ਾਂਤੀ ਲਈ ‘ਅਸਲ ਖ਼ਤਰਾ ਹੈ।’ ਭਾਰਤ ਦੇ ਉੱਤਰਾਖੰਡ ਸੂਬੇ ਦੇ ਹਰਿਦੁਆਰ ਵਿਚ ਹਾਲ ਹੀ ’ਚ ਦਿੱਤੇ ਗਏ ਨਫ਼ਰਤੀ ਭਾਸ਼ਣਾਂ ਦੇ ਸੰਦਰਭ ਵਿਚ ਟਵਿੱਟਰ ’ਤੇ ਇਮਰਾਨ ਨੇ ਸਵਾਲ ਕੀਤਾ, ‘ਕੀ ਭਾਜਪਾ ਸਰਕਾਰ ਘੱਟਗਿਣਤੀਆਂ, ਖਾਸ ਕਰ ਕੇ 20 ਕਰੋੜ ਮੁਸਲਮਾਨਾਂ ਦੇ ਕਤਲੇਆਮ ਲਈ ਦਿੱਤੇ ਗਏ ਸੱਦੇ ਦਾ ਸਮਰਥਨ ਕਰਦੀ ਹੈ? ਸਮਾਂ ਆ ਗਿਆ ਹੈ ਕਿ ਕੌਮਾਂਤਰੀ ਭਾਈਚਾਰਾ ਇਸ ਦਾ ਨੋਟਿਸ ਲਏ ਤੇ ਕਾਰਵਾਈ ਕਰੇ।’ ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਤਲਬ ਕਰ ਕੇ ਹਰਿਦੁਆਰ ਦੇ ਸੰਮੇਲਨ ਵਿਚ ਦਿੱਤੇ ਗਏ ਨਫ਼ਰਤੀ ਭਾਸ਼ਣਾਂ ’ਤੇ ਇਤਰਾਜ਼ ਜਤਾਇਆ ਸੀ। ਪਾਕਿਸਤਾਨ ਨੇ ਭਾਰਤੀ ਧਿਰ ਨੂੰ ਕਿਹਾ ਸੀ ਕਿ ਇਨ੍ਹਾਂ ਭਾਸ਼ਣਾਂ ਦਾ ਸਿਵਲ ਸੁਸਾਇਟੀ ਤੇ ਦੇਸ਼ ਦੇ ਹਰ ਵਰਗ ਦੇ ਲੋਕਾਂ ਨੇ ਸਖ਼ਤ ਨੋਟਿਸ ਲਿਆ ਹੈ। ਜ਼ਿਕਰਯੋਗ ਹੈ ਕਿ 17 ਤੋਂ 20 ਦਸੰਬਰ ਤੱਕ ਹਰਿਦੁਆਰ ਵਿਚ ‘ਧਰਮ ਸੰਸਦ’ ਸੰਮੇਲਨ ਕੀਤਾ ਗਿਆ ਸੀ। ਇਸ ਦਾ ਪ੍ਰਬੰਧ ਜੂਨਾ ਅਖਾੜਾ ਦੇ ਯਤੀ ਨਰਸਿਮ੍ਹਾਨੰਦ ਗਿਰੀ ਵੱਲੋਂ ਕੀਤਾ ਗਿਆ ਸੀ। ਗਿਰੀ ਖ਼ਿਲਾਫ਼ ਕੇਸ ਦਰਜ ਹੋ ਚੁੱਕਾ ਹੈ ਤੇ ਜਾਂਚ ਚੱਲ ਰਹੀ ਹੈ।
    ਇਸ ਸੰਮੇਲਨ ਵਿਚ ਕਈਆਂ ਨੇ ਬੇਹੱਦ ਭੜਕਾਊ ਭਾਸ਼ਣ ਦਿੱਤੇ ਸਨ। ਪੰਦਰਾਂ ਜਣਿਆਂ ਖ਼ਿਲਾਫ਼ ਇਸ ਮਾਮਲੇ ਵਿਚ ਦੋ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਮਾਮਲੇ ਦੀ ਜਾਂਚ ਲਈ ‘ਸਿਟ’ ਵੀ ਬਣਾਈ ਗਈ ਹੈ। ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਹੈ ਜਿੱਥੇ ਕਾਰਵਾਈ ਦੀ ਮੰਗ ਲਈ ਪਟੀਸ਼ਨ ਪਾਈ ਗਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com