ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੱਚਿਆਂ ਕੋਲੋਂ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

    ਅੰਮ੍ਰਿਤਸਰ - ਵੀਰ ਬਾਲ ਦਿਵਸ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਹੀ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੋਂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਜਿਸ ਦਾ ਪਤਾ ਲਗਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ, ਜਿਸ ਦੇ ਆਧਾਰ ’ਤੇ ਕਮੇਟੀ ਨੇ ਆਪਣੇ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਰਾਹੀਂ ਸਬੰਧਤ ਸਕੂਲ ਕੋਲੋਂ ਜਵਾਬ-ਤਲਬੀ ਕੀਤੀ। ਇਸ ਮਗਰੋਂ ਸਕੂਲ ਦੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ ਹੈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ 2019 ਦੀ ਹੈ, ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਆ ’ਤੇ ਪਾ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਪਤਾ ਨਾ ਹੋਣ ਕਾਰਨ ਅਜਿਹਾ ਹੋਇਆ ਹੈ ਤੇ ਉਹ ਇਸ ਗਲਤੀ ਲਈ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਦੇ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ। ਇਥੇ ਦੱਸਣਯੋਗ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੇਂਦਰ ਸਰਕਾਰ ਵੱਲੋਂ ਹਰ ਵਰ੍ਹੇ ਵੀਰ ਬਾਲ ਦਿਵਸ ਮਨਾਉਣ ਦਾ ਐਲਾਣ ਕੀਤਾ ਗਿਆ, ਜਿਸ ਦੇ ਐਲਾਨ ਮਗਰੋਂ ਸਿੱਖ ਵਿਦਵਾਨਾਂ ਵੱਲੋਂ ਖਦਸ਼ਾ ਵੀ ਪ੍ਰਗਟਾਇਆ ਗਿਆ ਸੀ ਕਿ ਇਸ ਵੀਰ ਬਾਲ ਦਿਵਸ ਸਬੰਧੀ ਬਿਨਾ ਕਿਸੇ ਰੂਪ ਰੇਖਾ ਦੇ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਸਾਬਕਾ ਜਥੇਦਾਰ ਪ੍ਰ੍ਰੋ. ਮਨਜੀਤ ਸਿੰਘ ਨੇ ਇਸ ਸਬੰਧੀ ਸੁਝਾਵ ਦਿੱਤਾ ਸੀ ਕਿ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਸੱਦ ਕੇ ਇਸ ਦਿਵਸ ਸਬੰਧੀ ਰੂਪ-ਰੇਖਾ ਤਿਆਰ ਕੀਤੀ ਜਾਵੇ ਤੇ ਇਸ ਦੇ ਨਾਂ ਨੂੰ ਬਦਲਣ ਬਾਰੇ ਆਪਣੇ ਵਿਚਾਰ ਕੇਂਦਰ ਸਰਕਾਰ ਨੂੰ ਭੇਜੇ ਜਾਣ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com