ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਗਰੁੱਪ ਯੂ.ਕੇ. ਵਲੋਂ 30 ਸਾਲ ਤੋਂ ਘੱਟ ਉਮਰ ਦੀਆਂ 100 ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ ਦੀ ਸੂਚੀ ਜਾਰੀ

    ਲੰਡਨ - ਸਿੱਖ ਗਰੁੱਪ ਯੂ.ਕੇ. ਵਲੋਂ ਵਪਾਰ, ਸਿੱਖਿਆ, ਰਾਜਨੀਤੀ, ਮੀਡੀਆ, ਮਨੋਰੰਜਨ, ਖੇਡ ਅਤੇ ਸਮਾਜ ਸੇਵਾ ਸਮੇਤ ਵੱਖ ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ 30 ਸਾਲ ਤੋਂ ਘੱਟ ਉਮਰ ਦੀਆਂ 100 ਪ੍ਰਭਾਵਸ਼ਾਲੀ ਸਿੱਖ ਸ਼ਖ਼ਸੀਅਤਾਂ ਦੀ ਸੂਚੀ ਅੱਜ ਲੰਡਨ ਵਿਖੇ ਜਾਰੀ ਕੀਤੀ | 2021 ਦੀ ਇਸ ਸੂਚੀ ਵਿਚ ਐਮੀ ਵਿਰਕ ਨੂੰ ਪਹਿਲਾ, ਗੁਰੂ ਰੰਧਾਵਾ ਦੂਜੇ, ਸਿੱਧੂ ਮੂਸੇਵਾਲਾ ਤੀਜੇ, ਸਿਮੀ ਚਾਹਲ ਚੌਥੇ ਅਤੇ ਜੱਸ ਮਾਣਕ ਨੂੰ ਪੰਜਵਾਂ ਸਥਾਨ ਦਿੱਤਾ ਗਿਆ | ਸੂਚੀ ਵਿਚ ਸਭ ਤੋਂ ਘੱਟ ਉਮਰ ਦਾ ਅਮਰੀਕਾ ਦਾ ਰਹਿਣ ਵਾਲਾ ਸਿੱਖ ਅਨਾਇਕ ਸਿੰਘ ਸਚਦੇਵ ਵੀ ਹੈ, ਜਿਸ ਦੀ ਉਮਰ ਸਿਰਫ਼ 9 ਸਾਲ ਹੈ | ਆਪਣੇ 8ਵੇਂ ਜਨਮ ਦਿਨ ਮੌਕੇ ਉਸ ਨੇ ਕਿਹਾ ਸੀ ਕਿ ਉਹ ਕੁਝ ਵਾਪਸ ਦੇਣ ਅਤੇ ਦੂਜਿਆਂ ਦੀ ਮਦਦ ਕਰਨ ਲਈ ਕੁਝ ਕਰਨਾ ਚਾਹੁੰਦਾ ਹੈ, ਇਸ ਲਈ ਉਸ ਨੂੰ ਲਾਇਬ੍ਰੇਰੀ ਨੂੰ ਪਿਆਰ ਕਰੋ ਦਾ ਵਿਚਾਰ ਆਇਆ | ਉਸ ਨੂੰ ਇਸ ਸੂਚੀ ਵਿਚ 96ਵਾਂ ਸਥਾਨ ਦਿੱਤਾ ਗਿਆ | ਇਸ ਸੂਚੀ ਵਿਚ ਹਰਨਾਜ਼ ਕੌਰ ਸੰਧੂ ਵੀ ਹੈ, ਜਿਸ ਨੇ ਹਾਲ ਹੀ ਵਿਚ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਿਆ ਸੀ, ਜਿਸ ਨੂੰ 17ਵਾਂ ਸਥਾਨ ਦਿੱਤਾ ਗਿਆ ਹੈ | ਸੂਚੀ ਵਿਚ ਪਹਿਲੇ 10 ਸਥਾਨਾਂ 'ਤੇ ਮਨੋਰੰਜਨ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਹੀ ਰੱਖਿਆ ਗਿਆ ਹੈ, ਜਦ ਕਿ ਇਸ ਵਿਚ ਸਿੱਖ ਪ੍ਰਚਾਰਕ ਭਾਈ ਅਨਹਦ ਸਿੰਘ, ਭਾਈ ਅਰਸ਼ਨੂਰ ਸਿੰਘ, ਕਿ੍ਕਟ ਖਿਡਾਰੀ ਜਸਪ੍ਰੀਤ ਬੁਮਰਾ, ਹਾਕੀ ਖਿਡਾਰਨ ਨਵਜੋਤ ਕੌਰ, ਗੁਰਜੀਤ ਕੌਰ, ਹਰਲੀਨ ਕੌਰ ਯੂ.ਕੇ. ਆਦਿ ਸ਼ਾਮਿਲ ਹਨ | 'ਦਿ ਸਿੱਖ ਗਰੁੱਪ' ਦੇ ਸੰਸਥਾਪਕ ਡਾ: ਨਵਦੀਪ ਸਿੰਘ ਨੇ ਕਿਹਾ ਕਿ ਇਸ ਸਮੇਂ ਦੁਨੀਆ ਭਰ ਵਿਚ 2.6 ਕਰੋੜ ਸਿੱਖ ਹਨ ਅਤੇ 1.3 ਕਰੋੜ ਸਿੱਖਾਂ ਵਿਚੋਂ ਅੱਧੇ 30 ਸਾਲ ਤੋਂ ਘੱਟ ਉਮਰ ਦੇ ਹਨ | ਅਸੀਂ 100 ਅਜਿਹੀਆਂ ਸ਼ਖ਼ਸੀਅਤਾਂ ਦੀ ਚੋਣ ਕੀਤੀ ਹੈ ਜੋ ਅੱਜ ਦੇ ਗਲੋਬਲ ਵਿਲੇਜ ਦੇ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਤਾਣੇ-ਬਾਣੇ 'ਚ ਜ਼ਿਆਦਾ ਯੋਗਦਾਨ ਪਾ ਰਹੇ ਹਨ | ਇਸ ਉੱਦਮ ਦਾ ਮੁੱਖ ਉਦੇਸ਼ ਵਿਸ਼ਵ ਭਰ ਦੇ ਵਿਅਕਤੀਆਂ ਦੀਆਂ ਪ੍ਰੇਰਨਾਦਾਇਕ ਅਤੇ ਅਸਲ ਜੀਵਨ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਨੂੰ ਸਾਂਝਾ ਕਰਨਾ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਉੱਚੇ ਉਦੇਸ਼ਾਂ ਲਈ ਉਤਸ਼ਾਹਿਤ ਕੀਤਾ ਜਾ ਸਕੇ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com