ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਹਿਬਲ ਗੋਲੀ ਕਾਂਡ ਦੀ ਸੁਣਵਾਈ 28 ਤੱਕ ਟਲੀ

    ਫਰੀਦਕੋਟ - ਬਹਿਬਲ ਗੋਲੀ ਕਾਂਡ ਦੀ ਇੱਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਉੱਚ ਪੁਲੀਸ ਅਧਿਕਾਰੀ ਬਿਮਾਰ ਹੋਣ ਕਾਰਨ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ, ਜਿਸ ਕਰਕੇ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਤੈਅ ਕੀਤੀ ਹੈ। ਐੱਸ.ਪੀ. ਬਿਕਰਮ ਸਿੰਘ ਨੇ ਅਦਾਲਤ ਵਿੱਚ ਹਾਜ਼ਰ ਨਾ ਹੋ ਸਕਣ ਦੀ ਅਰਜ਼ੀ ਦੇ ਕੇ ਦੱਸਿਆ ਕਿ ਕਰੋਨਾ ਹੋਣ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦਾ ਜਦੋਂਕਿ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਸਿਹਤ ਠੀਕ ਨਾ ਹੋਣ ਕਾਰਨ ਅੱਜ ਪੇਸ਼ੀ ਨਹੀਂ ਭੁਗਤੀ। ਅਦਾਲਤ ਨੇ ਅੱਜ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਬਹਿਸ ਸੁਣਨੀ ਸੀ। ਇਸੇ ਦਰਮਿਆਨ ਬਹਿਬਲ ਗੋਲੀ ਕਾਂਡ ਦੇ ਪੀੜਤਾਂ ਨੇ 20 ਜਨਵਰੀ ਨੂੰ ਬਹਿਬਲ ਕਲਾਂ ਵਿੱਚ ਪੰਥਕ ਇਕੱਠ ਕਰਨ ਦਾ ਐਲਾਨ ਕੀਤਾ ਹੈ।
    ਇਸ ਮਾਮਲੇ ਸਬੰਧੀ ਇਨਸਾਫ਼ ਦੀ ਲੜਾਈ ਲੜ ਰਹੇ ਸੁਖਰਾਜ ਸਿੰਘ ਨੇ ਕਿਹਾ ਕਿ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਪੰਜਾਬ ਸਰਕਾਰ ਸਜ਼ਾ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਪੀੜਤ ਪਰਿਵਾਰ ਪਿਛਲੇ ਇੱਕ ਮਹੀਨੇ ਤੋਂ ਗੋਲੀ ਕਾਂਡ ਵਾਲੀ ਥਾਂ ’ਤੇ ਧਰਨੇ ਉੱਪਰ ਬੈਠਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਹੁਣ ਪਰਿਵਾਰ ਨੇ 20 ਜਨਵਰੀ ਨੂੰ ਪੰਥਕ ਇਕੱਠ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਭਾਰਤ ਦੇ ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੇ ਜਨਤਕ ਇਕੱਠ ਉੱਪਰ ਰੋਕ ਲਾਈ ਹੋਈ ਹੈ। ਇਸ ਦੇ ਬਾਵਜੂਦ ਪੀੜਤਾਂ ਨੇ ਇਨਸਾਫ਼ ਲੈਣ ਲਈ ਇਕੱਠ ਕਰਨ ਦਾ ਐਲਾਨ ਕੀਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com