ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਮਾਮਲਿਆਂ ’ਤੇ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ: ਚੀਮਾ

    ਚੰਡੀਗੜ੍ਹ - ‘ਆਪ’ ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ’ਤੇ ਪਿਛਲੇ 7 ਸਾਲਾਂ ਤੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੋਈ ਅਤੇ ਫਿਰ ਇਨਸਾਫ਼ ਮੰਗ ਰਹੀਆਂ ਸੰਗਤਾਂ ’ਤੇ ਗੋਲੀਆਂ ਚਲਾ ਕੇ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ। ਇਨ੍ਹਾਂ ਘਟਨਾਵਾਂ ਨੂੰ ਸੱਤ ਸਾਲ ਬੀਤ ਗਏ ਪਰ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀਬੀਆਈ ਜਾਂਚ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਦਾ ਗਠਨ ਕੀਤਾ ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਮਿਲ ਸਕੀ।
    ਸ੍ਰੀ ਚੀਮਾ ਨੇ ਕਿਹਾ ਕਿ ਬੇਅਦਬੀ ਅਤੇ ਗੋਲੀਬਾਰੀ ਮਾਮਲੇ ਦੀ ਜਾਂਚ ਦੀ ਦਿਸ਼ਾ ਇੱਕ ਰਾਜਨੀਤਕ ਪਰਿਵਾਰ ਅਤੇ ਉਸ ਦੇ ਸਹਿਯੋਗੀਆਂ ਲਈ ਠੀਕ ਨਹੀਂ ਬੈਠਦੀ, ਜਿਸ ਕਰਕੇ ਰਿਪੋਰਟ ਨੂੰ ਹੀ ਰੱਦ ਕਰ ਦਿੱਤਾ ਜਾਂਦਾ ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ ਕਿਉਂਕਿ ਬਾਦਲ ਅਤੇ ਕੈਪਟਨ ਦਾ ਇੱਕ ਦੂਜੇ ਨੂੰ ਬਚਾਉਣ ਦਾ ਲੰਮਾ ਇਤਿਹਾਸ ਰਿਹਾ ਹੈ। ਸ੍ਰੀ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ ’ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਵੱਡੀ ਜ਼ਿੰਮੇਵਾਰੀ ਹੋਵੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com