ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪ੍ਰੋ. ਭੁੱਲਰ ਮਾਮਲਾ: ਸਿੱਖ ਜਥੇਬੰਦੀਆਂ ’ਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਹ

    ਅੰਮ੍ਰਿਤਸਰ - ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਤੇ ‘ਆਪ’ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਹੈ। ਅੱਜ ਇੱਥੇ ਸਿੱਖ ਨੁਮਾਇੰਦਿਆਂ ਅਤੇ ਪ੍ਰੋ. ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਦੀ ਹਾਜ਼ਰੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਨੂੰ ਪ੍ਰਵਾਨਗੀ ਦੇਣ ਲਈ 26 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ’ਤੇ ਵੀ ਪੁੱਜਾ ਹੈ। ਸਿੱਖ ਜਥੇਬੰਦੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਆਪ’ ਉਮੀਦਵਾਰਾਂ ਦੇ ਬਾਈਕਾਟ ਦਾ ਵੀ ਐਲਾਨ ਕਰ ਚੁੱਕੀਆਂ ਹਨ।
    ਇੱਥੇ ਨਵਨੀਤ ਕੌਰ ਭੁੱਲਰ, ਸਰਵਣ ਸਿੰਘ ਅਗਵਾਨ, ਅਕਾਲ ਫੈੱਡਰੇਸ਼ਨ ਦੇ ਨਰੈਣ ਸਿੰਘ ਚੌੜਾ, ਰਣਜੀਤ ਸਿੰਘ ਬੱਗਾ ਤੇ ਹੋਰਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਕਾਨੂੰਨੀ ਅੜਿੱਕੇ ਖ਼ਤਮ ਹੋਣ ਦੇ ਬਾਵਜੂਦ ਦਿੱਲੀ ਦੀ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਵੀ ਕੀਤਾ ਗਿਆ ਸੀ ਜਿਸ ਵਿੱਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਸੀ। ਇਸ ਦੇ ਬਾਵਜੂਦ ਕੇਜਰੀਵਾਲ ਸਰਕਾਰ ਦਾ ਰਵੱਈਆ ਉਸ ਦੀ ਰਿਹਾਈ ਵਿਚ ਅੜਿੱਕਾ ਬਣਿਆ ਹੋਇਆ ਹੈ। ਸਿੱਖ ਨੁਮਾਇੰਦਿਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ 26 ਜਨਵਰੀ ਤੱਕ ਕੇਜਰੀਵਾਲ ਸਰਕਾਰ ਨੇ ਉਸ ਦੀ ਰਿਹਾਈ ਦੀ ਫਾਈਲ ’ਤੇ ਪ੍ਰਵਾਨਗੀ ਦੀ ਮੋਹਰ ਨਾ ਲਾਈ ਤਾਂ ‘ਆਪ’ ਉਮੀਦਵਾਰਾਂ ਦਾ ਪੰਜਾਬ ਵਿਚ ਸਿੱਖ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਜਾਵੇਗਾ।
    ਇਸੇ ਦੌਰਾਨ ਸਿੱਖ ਯੂਥ ਆਫ਼ ਪੰਜਾਬ ਸਣੇ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਆਦਿ ਦੇ ਆਗੂਆਂ ਨੇ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਹੈ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦਿਨ ਅੰਮ੍ਰਿਤਸਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ।
    ਸਿੱਖ ਆਗੂ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ ਇਸ ਮਾਮਲੇ ਵਿਚ ਭਾਜਪਾ ਦੀ ਕੇਂਦਰ ਸਰਕਾਰ ਸੰਵਿਧਾਨ ਦੀ ਵਰਤੋਂ ਕਰਦਿਆਂ ਆਪਣੇ ਤੌਰ ’ਤੇ ਵੀ ਪ੍ਰੋ. ਭੁੱਲਰ ਦੀ ਰਿਹਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਨੇ ਵੀ ਰਿਹਾਈ ਲਈ ਕੁਝ ਨਾ ਕੀਤਾ ਤਾਂ ਭਾਜਪਾ ਉਮੀਦਵਾਰਾਂ ਦਾ ਵੀ ਵਿਰੋਧ ਕੀਤਾ ਜਾਵੇਗਾ।
    ਅੰਮ੍ਰਿਤਸਰ - ਭਾਜਪਾ ਵਿਚ ਸ਼ਾਮਲ ਹੋਏ ਸਰਚਾਂਦ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਭੇਜ ਕੇ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਪੈਦਾ ਹੋਏ ਅੜਿੱਕੇ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਲਿਖੇ ਪੱਤਰ ਵਿਚ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅਪੀਲ ਕੀਤੀ ਹੈ ਕਿ ਸਿੱਖ ਭਾਈਚਾਰੇ ਦਾ ਰੋਸ ਸ਼ਾਂਤ ਕਰਨ ਲਈ ਅਤੇ ਘੱਟ ਗਿਣਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰੋ. ਭੁੱਲਰ ਦੀ ਰਿਹਾਈ ਕਰਵਾਈ ਜਾਵੇ।
    ਬਠਿੰਡਾ - ਇੱਥੇ ਬਾਬਾ ਹਰਦੀਪ ਸਿੰਘ ਡਿਬਡਿਬਾ ਤੇ ਬਾਬਾ ਬਖ਼ਸ਼ੀਸ਼ ਸਿੰਘ ਦੀ ਅਗਵਾਈ ਵਿਚ ਬੈਠਕ ਹੋਈ। ਇਸ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਦਿੱਲੀ ਦੇ ਮੁੱਖੀ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਾਏ ਕਥਿਤ ਅੜਿੱਕੇ ਦੇ ਮਾਮਲੇ ’ਚ ਪੰਥਕ ਧਿਰਾਂ ਦੀ ਹੰਗਾਮੀ ਬੈਠਕ ਵਿਚ ਕਈ ਫ਼ੈਸਲੇ ਲਏ ਗਏ। ਕਮੇਟੀ ਨੇ ਕੇਜਰੀਵਾਲ ਨੂੰ ਪੰਜ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਇਸ ਤੋਂ ਬਾਅਦ ਕੇਜਰੀਵਾਲ ਤੇ ਭਗਵੰਤ ਮਾਨ ਸਣੇ ਤੇ ਹੋਰ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿਚ ਗਿਆਰਾਂ ਮੈਂਬਰੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com