ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਖਾਲਸਈ ਜਾਹੋ-ਜਲਾਲ ਨਾਲ ਹੋਲੇ-ਮਹੱਲੇ ਦਾ ਆਗਾਜ਼

    ਸ੍ਰੀ ਆਨੰਦਪੁਰ ਸਾਹਿਬ - ਖਾਲਸਾ ਪੰਥ ਦਾ ਕੌਮੀ ਤਿਉਹਾਰ ਪੂਰੇ ਖਾਲਸਈ ਜਾਹ-ਜਲਾਲ ਨਾਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ ਅਤੇ ਪੂਰਾ ਸ਼ਹਿਰ ਖਾਲਸਈ ਰੰਗ ’ਚ ਰੰਗਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੋਲੇ ਮਹੱਲੇ ਦਾ ਤਿਉਹਾਰ ਸ੍ਰੀ ਆਨੰਦਪੁਰ ਸਾਹਿਬ ਵਿੱਚ 17 ਤੋਂ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅੱਜ ਜਥੇਦਾਰ ਰਘਬੀਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਆਰੰਭ ਹੋਏ।
    ਇਸ ਮੌਕੇ ਨਿਰਮਲ ਭੇਖ ਪੰਚਾਇਤੀ ਅਖਾੜਾ ਹਰਿਦੁਆਰ, ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਅਤੇ ਸੰਤ ਸਮਾਜ ਵੱਲੋਂ ਗੁਰਦੁਆਰਾ ਟਿੱਬਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਤਖ਼ਤ ਕੇਸਗੜ੍ਹ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਅਰਦਾਸ ਕਰਕੇ ਕੀਤੀ। ਇਸ ਮੌਕੇ ਨਗਰ ਕੀਰਤਨ ’ਚ ਸ਼ਾਮਲ ਮਹਾਪੁਰਸਾਂ ਅਤੇ ਪੰਥਕ ਸ਼ਖ਼ਸੀਅਤਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਪਤਿਤਪੁਣੇ ਦਾ ਤਿਆਗ ਕਰ ਕੇ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੇ ਆਚਰਣ ਦੇ ਧਾਰਨੀ ਬਣਨ।
    ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਅਰਬਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਤਖ਼ਤ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦੇ ਕਾਰਜ ਸ਼ੁਰੂ ਕਰਵਾਏ ਗਏ। ਜਥੇਦਾਰ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ। ਸ੍ਰੀ ਧਾਮੀ ਨੇ ਦੱਸਿਆ ਕਿ 23 ਸਾਲਾਂ ਬਾਅਦ ਮੁੜ ਸੁੰਦਰੀਕਰਨ ਦੇ ਕਾਰਜ ਆਰੰਭੇ ਗਏ ਹਨ। ਇਨ੍ਹਾਂ ਕਾਰਜਾਂ ਤਹਿਤ ਤਖ਼ਤ ਕੇਸਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਨਿਰਮਾਣ, ਜੋੜਾ ਘਰ ਤੇ ਗਠੜੀ ਘਰ ਦਾ ਨਿਰਮਾਣ, ਜਥੇਦਾਰ ਦੀ ਰਿਹਾਇਸ਼, ਸਰੋਵਰ ਤੋਂ ਆਉਂਦੇ ਰਾਹ ’ਤੇ ਦਰਸ਼ਨੀ ਡਿਓਢੀ, ਸੰਗਤ ਲਈ ਲਿਫਟਾਂ ਲਾਉਣੀਆਂ, ਪੁਰਾਣੀਆਂ ਇਮਾਰਤਾਂ ਦਾ ਨਵੀਂਨੀਕਰਨ, ਤਖ਼ਤ ਕੇਸਗੜ੍ਹ ਸਾਹਿਬ ਤੇ ਗੁਰਦੁਆਰਾ ਮੰਜੀ ਸਾਹਿਬ ਨੂੰ ਆਪਸ ਵਿੱਚ ਜੋੜਨਾ ਤੇ ਮੰਜੀ ਸਾਹਿਬ ਤੋਂ ਸੀਸਗੰਜ ਸਾਹਿਬ ਤੱਕ ਪੁਲ ਦਾ ਨਿਰਮਾਣ ਸ਼ਾਮਲ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com