ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕੀ

    ਚੰਡੀਗੜ੍ਹ - ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ 10 ਮੰਤਰੀਆਂ ਨੂੰ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦਾ ਭੇਤ ਗੁਪਤ ਰੱਖਣ ਦੀ ਸਹੁੰ ਚੁਕਵਾਈ। ਸਾਰੇ ਵਿਧਾਇਕਾਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਵੀ ਹਾਜ਼ਰ ਸਨ। ਇੱਥੇ ਇਹ ਦੱਸਣਾ ਬਣਦਾ ਹੈ ਕਿ ਹਰਿਆਣਾ ਦੇ ਰਾਜਪਾਲ ਪਹਿਲੀ ਵਾਰ ਇਸ ਸਮਾਗਮ ’ਚ ਸ਼ਾਮਲ ਹੋਏ ਹਨ। ਇਨ੍ਹਾਂ ਦਸ ਮੰਤਰੀਆਂ ਵਿੱਚ 2 ਦੂਜੀ ਵਾਰ ਚੁਣੇ ਗਏ ਜਦਕਿ ਅੱਠ ਨਵੇਂ ਵਿਧਾਇਕ ਸ਼ਾਮਲ ਹਨ।

    ਚੰਡੀਗੜ੍ਹ ਸਥਿਤ ਰਾਜ ਭਵਨ ’ਚ ਨਵੇਂ ਬਣਾਏ ਗਏ ਗੁਰੂ ਨਾਨਕ ਆਡੀਟੋਰੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਿਛਲੀ ਸਰਕਾਰ ਸਮੇਂ ਵਿਰੋਧੀ ਧਿਰ ਦੇ ਆਗੂ ਰਹੇ ਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਹਰਭਜਨ ਸਿੰਘ ਈਟੀਓ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਭੋਆ ਤੋਂ ਲਾਲ ਚੰਦ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਹੁੰ ਚੁੱਕੀ। ਇਨ੍ਹਾਂ ਨੂੰ ਅਜੇ ਵਿਭਾਗਾਂ ਦੀ ਵੰਡ ਨਹੀਂ ਕੀਤੀ ਗਈ ਹੈ। ਪੰਜਾਬ ਕੈਬਨਿਟ ਲਈ ਚੁਣੇ ਗਏ 10 ਮੰਤਰੀਆਂ ’ਚੋਂ 5 ਮਾਲਵਾ, 4 ਮਾਝਾ ਅਤੇ ਇਕ ਦੁਆਬਾ ਖੇਤਰ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ‘ਆਪ’ ਦੇ ਮੰਤਰੀ ਮੰਡਲ ’ਚ 7 ਹੋਰ ਮੰਤਰੀ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ਸਮਾਗਮ ’ਚ ਪੰਜਾਬ ਵਿਧਾਨ ਸਭਾ ਦੇ ਪ੍ਰੋਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਤੋਂ ਇਲਾਵਾ ਨਵੇਂ ਚੁਣੇ ‘ਆਪ’ ਵਿਧਾਇਕ, ਪੰਜਾਬ ਭਰ ਤੋਂ ‘ਆਪ’ ਦੇ ਸੀਨੀਅਰ ਆਗੂ, ਵਰਕਰ, ਵਾਲੰਟੀਅਰ, ਭਗਵੰਤ ਮਾਨ ਦੀ ਧੀ ਸੀਰਤ ਕੌਰ ਤੇ ਪੁੱਤਰ ਦਿਲਸ਼ਾਨ ਸਿੰਘ ਮਾਨ ਤੇ ਲਗਭਗ ਸਾਰੇ ਹੀ ਮੰਤਰੀਆਂ ਪਰਿਵਾਰਕ ਮੈਂਬਰ ਹਾਜ਼ਰ ਸਨ।

    ਸਹੁੰ ਚੁੱਕਣ ਵਾਲੇ ਮੰਤਰੀਆਂ ਵਿੱਚੋਂ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਭ ਤੋਂ ਵੱਧ ਉਮਰ (60 ਸਾਲ) ਜਦਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸਭ ਤੋਂ ਘੱਟ ਉਮਰ (31 ਸਾਲ) ਦੇ ਹਨ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪਾਰਟੀ ਸੀਨੀਅਰ ਤੇ ਨੌਜਵਾਨ ਆਗੂਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ।

    ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਫ਼ੈਸਲੇ ਲਏ ਜਾਣਗੇ, ਜਿਸ ਨੂੰ ਸਾਰਾ ਦੇਸ਼ ਦੇਖੇਗਾ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਖੇਡਾਂ ਵਿੱਚ ਮੋਹਰੀ ਹੁੰਦਾ ਸੀ ਤੇ ਹੁਣ ਫਿਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਇਆ ਜਾਵੇਗਾ। ਸ੍ਰੀ ਬੈਂਸ ਨੇ ਕਿਹਾ ਕਿ ‘ਆਪ’ ਪੰਜਾਬ ਨੂੰ ਮਹਾਰਾਜਾ ਰਣਜੀਤ ਸਿੰਘ ਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਨਾਉਣ ਜਾ ਰਹੀ ਹੈ।

    ਪੰਜਾਬ ਵਿੱਚ ‘ਆਪ’ ਕੈਬਨਿਟ ਦੀ ਪਲੇਠੀ ਮੀਟਿੰਗ ਦੌਰਾਨ ਨੌਜਵਾਨਾਂ ਨੂੰ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਪੁਲੀਸ ਵਿਭਾਗ ਦੇ ਵੱਖ-ਵੱਖ ਅਹੁਦਿਆਂ ’ਤੇ 10 ਹਜ਼ਾਰ ਅਤੇ ਹੋਰ ਬੋਰਡਾਂ ਤੇ ਸਰਕਾਰੀ ਵਿਭਾਗਾਂ ਵਿੱਚ 15 ਹਜ਼ਾਰ ਪੋਸਟਾਂ ਭਰੀਆਂ ਜਾਣਗੀਆਂ। ਅੱਜ ਸਵੇਰੇ 10 ਮੰਤਰੀਆਂ ਵੱਲੋਂ ਸਹੁੰ ਚੁੱਕਣ ਦੇ ਦੋ ਕੁ ਘੰਟੇ ਬਾਅਦ ਹੀ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਇਹ ਵੱਡਾ ਐਲਾਨ ਕੀਤਾ ਗਿਆ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਇਜਲਾਸ ’ਚ ਸਾਲ 2021-22 ਲਈ ਗ੍ਰਾਂਟਾਂ ਵਾਸਤੇ ਅਨੁਪੂਰਕ ਮੰਗਾਂ ਪੇਸ਼ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ। ਇਸ ਫੈਸਲੇ ਨਾਲ ਸਾਲ 2021-22 ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਾਧੂ ਖਰਚੇ ਲਈ ਬਜਟ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬਕਾਇਆ ਦੇਣਦਾਰੀਆਂ ਨੂੰ ਨਿਪਟਾਇਆ ਜਾ ਸਕੇ। ਇਸੇ ਤਰ੍ਹਾਂ ਗ੍ਰਾਂਟਾਂ ਦੇਣ ਲਈ ਅਨੁਪੂਰਕ ਮੰਗਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਾਲ 2022-23 ਲਈ ਸੂਬੇ ਦੇ ਪਹਿਲੀ ਅਪਰੈਲ ਤੋਂ 30 ਜੂਨ 2022 ਤੱਕ ਦੇ ਅਨੁਮਾਨਿਤ ਖਰਚੇ ਦੇ ਵੇਰਵੇ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜ਼ੂਰੀ ਵੀ ਦਿੱਤੀ ਹੈ।
    ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ ’ਤੇ ਨੱਥ ਪਾਉਣ ਅਤੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ‘ਵਾਅਦੇ ਤਹਿਤ ਅੱਜ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਪਹਿਲੀ ਕਲਮ ਸੂਬੇ ਦੇ 25 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚਲਾਈ ਹੈ। ਇਹ ਭਰਤੀਆਂ ਡਿਗਰੀਆਂ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣਗੀਆਂ, ਜਿਸ ਲਈ ਇਕ ਮਹੀਨੇ ਵਿੱਚ ਇਸ਼ਤਿਹਾਰ ਅਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।’
    ਸ੍ਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਬਾਕੀ ਗਾਰੰਟੀਆਂ ਨੂੰ ਵੀ ਛੇਤੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ ਹੈ ਅਤੇ ਫ਼ੈਸਲੇ ਵੀ ਲੋਕਾਂ ਲਈ ਲਏ ਜਾਣਗੇ।
    ਜ਼ਿਕਰਯੋਗ ਹੈ ਕਿ ‘ਆਪ’ ਨੇ ਚੋਣ ਪ੍ਰਚਾਰ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਨੌਕਰੀਆਂ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com