ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ਤੇ ਦਿੱਲੀ ਵਿਚਾਲੇ ਸਮਝੌਤਾ

    ਨਵੀਂ ਦਿੱਲੀ - ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਵਟਾਂਦਰੇ ਲਈ ਸਮਝੌਤਾ ਸਹੀਬੰਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਬਿਜਲੀ ਉਨ੍ਹਾਂ ਦੀ ਸਰਕਾਰ ਦੀ ਸਿਖਰਲੀਆਂ ਤਰਜੀਹਾਂ ਹਨ ਤੇ ਪੰਜਾਬ ਨੂੰ ਇਨ੍ਹਾਂ ਖੇਤਰਾਂ ਵਿੱਚ ਦਿੱਲੀ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਇਸੇ ਤਰ੍ਹਾਂ ਦਿੱਲੀ, ਪੰਜਾਬ ਤੋਂ ਖੇਤੀ ਬਾਰੇ ਗਿਆਨ ਲੈ ਸਕਦਾ ਹੈ। ਉਧਰ ਕੇਜਰੀਵਾਲ ਨੇ ਕਿਹਾ ਕਿ ਜੇਕਰ ਹਰੇਕ ਰਾਜ ਦੂਜੇ ਵੱਲੋਂ ਕੀਤੇ ਚੰਗੇ ਕੰਮਾਂ ਤੋਂ ਸਬਕ ਲੈਣ ਲੱਗੇ ਤਾਂ ਭਾਰਤ ਦੀ ਤਰੱਕੀ ਹੋਵੇਗੀ।

    ਸਮਝੌਤਾ ਸਹੀਬੰਦ ਕਰਨ ਮੌਕੇ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਨਿਵੇਕਲੀ ਪਹਿਲਕਦਮੀ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਮਝੌਤਾ ਪੰਜਾਬ ਤੇ ਦਿੱਲੀ ਸਰਕਾਰਾਂ ਨੂੰ ਗਿਆਨ, ਤਜਰਬਾ ਤੇ ਮੁਹਾਰਤ ਆਪਸ ਵਿਚ ਸਾਂਝਾ ਕਰਨ ਦੇ ਯੋਗ ਬਣਾਏਗਾ। ਕਰਾਰ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਇਕ-ਦੂਜੇ ਦੇ ਸੂਬਿਆਂ ਵਿਚ ਭੇਜਿਆ ਕਰਨਗੀਆਂ। ਭਗਵੰਤ ਮਾਨ ਨੇ ਪੰਜਾਬ ਵਿਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ। ਉਨ੍ਹਾਂ ਕਿਹਾ, ‘‘ਮਨੁੱਖ ਦਾ ਸਮੁੱਚਾ ਜੀਵਨ ਵਿਦਿਆਰਥੀ ਵਾਂਗ ਹੋਣਾ ਚਾਹੀਦਾ ਹੈ ਅਤੇ ਜਿੱਥੋਂ ਵੀ ਜੋ ਕੁਝ ਚੰਗਾ ਸਿੱਖਣ ਨੂੰ ਮਿਲੇ, ਉਸ ਨੂੰ ਗ੍ਰਹਿਣ ਕਰ ਲੈਣਾ ਚਾਹੀਦਾ ਹੈ। ਅਸੀਂ ਇੱਥੇ ਹੀ ਨਹੀਂ ਰੁਕਾਂਗੇ, ਜੇਕਰ ਸਾਨੂੰ ਆਪਣੇ ਸੂਬੇ ਦੀ ਖਾਤਰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ।’’

    ਵਿਰੋਧੀ ਧਿਰਾਂ ਵੱਲੋਂ ਸਮਝੌਤੇ ਨੂੰ ਲੈ ਕੇ ਕੀਤੀ ਜਾ ਰਹੀ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਬਿਨਾਂ ਕਿਸੇ ਆਧਾਰ ਤੋਂ ਸਿਰਫ ਆਲੋਚਨਾ ਕਰਨ ਲਈ ਹੀ ਰੌਲਾ-ਰੱਪਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕਪਾਸੜ ਸਮਝੌਤਾ ਨਹੀਂ, ਸਗੋਂ ਇਹ ਸਮਝੌਤਾ ਸਹੀ ਮਾਅਨਿਆਂ ਵਿਚ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਵਟਾਂਦਰੇ ਦਾ ਜ਼ਰੀਆ ਹੈ ਜਿਸ ਨਾਲ ਪੰਜਾਬ, ਦਿੱਲੀ ਪਾਸੋਂ ਸਿਹਤ ਤੇ ਸਿੱਖਿਆ ਵਰਗੇ ਖੇਤਰਾਂ ਵਿਚ ਲਾਗੂ ਕੀਤੇ ਲੋਕ ਪੱਖੀ ਮਾਡਲਾਂ ਨੂੰ ਅਪਣਾਏਗਾ ਜਦਕਿ ਦਿੱਲੀ, ਪੰਜਾਬ ਪਾਸੋਂ ਖੇਤੀਬਾੜੀ ਵਰਗੇ ਖੇਤਰਾਂ ਵਿਚ ਕੀਤੇ ਗਏ ਵਿਸ਼ਾਲ ਤਜਰਬੇ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਫਿਨਲੈਂਡ, ਕੈਂਬਰਿਜ ਤੇ ਹੋਰ ਵੱਖ-ਵੱਖ ਥਾਵਾਂ ਉਤੇ ਸਿੱਖਿਆ ਖੇਤਰ ਵਿਚ ਨਵੀਆਂ ਤਕਨੀਕਾਂ ਅਤੇ ਹੁਨਰ ਸਿੱਖਣ ਲਈ ਭੇਜਿਆ ਸੀ, ਜਿਸ ਦਾ ਲਾਭ ਦਿੱਲੀ ਦੇ ਬੱਚਿਆਂ ਨੂੰ ਹੋ ਰਿਹਾ ਹੈ।

    ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ ਕਰਕੇ ਸਮਾਰਟ ਸਕੂਲ ਦਾ ਨਾਂ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ। ਦਿੱਲੀ ਸਰਕਾਰ ਦਾ 25 ਫੀਸਦੀ ਬਜਟ ਸਿੱਖਿਆ ਖੇਤਰ ਲਈ ਹੁੰਦਾ ਹੈ ਜਦਕਿ ਪੰਜਾਬ ਵਿਚ ਇਹ ਬਜਟ ਮਹਿਜ਼ 2 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 19000 ਸਰਕਾਰੀ ਸਕੂਲਾਂ, ਜਿੱਥੇ 23 ਲੱਖ ਬੱਚੇ ਪੜ੍ਹ ਰਹੇ ਹਨ, ਵਿਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਹਤ ਖੇਤਰ ਨਾਲ ਜੁੜਿਆ ਬੁਨਿਆਦੀ ਢਾਂਚਾ ਲੜਖੜਾਇਆ ਹੋਇਆ ਹੈ ਕਿਉਂਕਿ ਸੂਬੇ ਕੋਲ ਚੰਗੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਸਟਾਫ ਤਾਂ ਹੈ ਪਰ ਲੋੜੀਂਦਾ ਢਾਂਚਾ ਨਹੀਂ ਹੈ। ਉਨ੍ਹਾਂ ਸੰਸਦ ਮੈਂਬਰ ਵਜੋਂ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ, ‘‘ਮੈਂ ਆਪਣੇ ਸੰਸਦੀ ਕੋਟੇ ਦੇ ਫੰਡ ਵਿੱਚੋਂ ਸਿਹਤ ਵਿਭਾਗ ਨੂੰ ਵਾਤਾਨਕੂਲ ਐਂਬੂਲੈਂਸ ਦੇਣਾ ਚਾਹੁੰਦਾ ਸੀ ਪਰ ਮੈਨੂੰ ਇਸ ਕਰਕੇ ਨਾਂਹ ਕਰ ਦਿੱਤੀ ਗਈ ਕਿ ਇਸ ਨੂੰ ਚਲਾਉਣ ਲਈ ਉਨ੍ਹਾਂ ਕੋਲ ਸਟਾਫ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਛੇਤੀ ਹੀ ਖੇਤੀਬਾੜੀ ਖੇਤਰ ਲਈ ਫਸਲੀ ਵਿਭਿੰਨਤਾ ਸਮੇਤ ਨਵੀਆਂ ਨੀਤੀਆਂ ਤੇ ਪ੍ਰੋਗਰਾਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਤੇ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਮਿਸ਼ਨ ਵਿਚ ਉਹ ਤੇ ਦੁਨੀਆ ਭਰ ਵਿਚ ਬੈਠਾ ਹਰੇਕ ਪੰਜਾਬੀ ਸਰਕਾਰ ਦਾ ਸਾਥ ਦੇਣ ਲਈ ਤਤਪਰ ਹੈ। ਨਸ਼ਿਆਂ ਦੇ ਖੇਤਰ ਵਿਚ ਤਿੰਨ ਪਰਤੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਦੇ ਖਾਤਮੇ ਦੇ ਨਾਲ-ਨਾਲ ਨਸ਼ੇ ਤੋਂ ਗ੍ਰਸਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ, ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਸਮੇਤ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

    ਪੰਜਾਬ ਅਤੇ ਦਿੱਲੀ ਸਰਕਾਰਾਂ ਦਰਮਿਆਨ ਸਿੱਖਿਆ ਤੇ ਹੋਰਨਾਂ ਖੇਤਰਾਂ ਵਿੱਚ ‘ਗਿਆਨ ਦੇ ਵਟਾਂਦਰੇ’ ਲਈ ਹੋਏ ਕਰਾਰ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ ਹੈ। ਵਿਰੋਪੀ ਪਾਰਟੀਆਂ ਨੇ ਕਿਹਾ ਕਿ ਅਸਲ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੌਮੀ ਰਾਜਧਾਨੀ ਵਿੱਚ ਬੈਠਿਆਂ ਪੰਜਾਬ ਦੀ ‘ਆਪ’ ਸਰਕਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹਨ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਪਰੋਕਤ ਕਰਾਰ ਦਾ ਅਸਲ ਮੰਤਵ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਕੰਟਰੋਲ ਕਰ ਕੇ ਕੇਜਰੀਵਾਲ ਨੂੰ ਪੰਜਾਬ ਸਰਕਾਰ ਚਲਾਉਣ ਦੇ ਸਮਰੱਥ ਤੇ ਸਸ਼ਕਤ ਬਣਾਉਣਾ ਹੈ। ਸਿਰਸਾ ਨੇ ਟਵੀਟ ਕੀਤਾ, ‘‘ਪੰਜਾਬ ਤੇ ਦਿੱਲੀ ਸਰਕਾਰਾਂ ਦਰਮਿਆਨ ਹੋਇਆ ਕਰਾਰ ਪੰਜਾਬ ਦੇ ਹਿਤਾਂ ਤੇ ਪ੍ਰਭੂਸੱਤਾ ਨੂੰ ਕੇਜਰੀਵਾਲ ਜੀ ਕੋਲ ਗਹਿਣੇ ਰੱਖਣ ਵਾਂਗ ਹੈ...ਪੰਜਾਬ ਨੂੰ ਕੰਟਰੋਲ ਤੇ ਇਸ ਉੱਤੇ ਕਬਜ਼ਾ ਕਰਨ ਦੇ ਤੁਹਾਡੇ ਈਸਟ ਇੰਡੀਆ ਕੰਪਨੀ ਜਿਹੇ ਏਜੰਡੇ ਨੂੰ ਪੰਜਾਬੀ ਸਵੀਕਾਰ ਨਹੀਂ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਉਹ ਗੋਡੇ ਨਾ ਟੇਕਣ।’’ ਦਿੱਲੀ ਅਸੈਂਬਲੀ ਵਿੱਚ ਭਾਜਪਾ ਮੈਂਬਰ ਤੇ ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ ਨੇ ਕਰਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਜਰੀਵਾਲ ਦਿੱਲੀ ਬੈਠੇ ਪੰਜਾਬ ’ਤੇ ਰਾਜ ਕਰਨਾ ਚਾਹੁੰਦੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com