ਅੰਮ੍ਰਿਤਸਰ - ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਥੇ ਖਾਲਿਸਤਾਨ ਐਲਾਨਨਾਮਾ ਦਿਨ ਮਨਾਇਆ ਗਿਆ ਤੇ ਇਸ ਮੌਕੇ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਵੀ ਕੀਤੀ ਗਈ। ਇਸ ਮੌਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲੱਗੇ। ਇਸ ਸਬੰਧ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਪਾਰਟੀ ਕਾਰਕੁਨ ਸ੍ਰੀ ਦਰਬਾਰ ਸਾਹਿਬ ਪੁੱਜੇ ਤੇ ਉਨ੍ਹਾਂ ਸਮੂਹਿਕ ਰੂਪ ਵਿੱਚ ਅਕਾਲ ਤਖ਼ਤ ’ਤੇ ਜਾ ਕੇ ਅਰਦਾਸ ਕੀਤੀ ਤੇ ਖਾਲਿਸਤਾਨ ਐਲਾਨਨਾਮਾ ਦਿਨ ਦੀ ਸੰਗਤ ਨੂੰ ਵਧਾਈ ਦਿੱਤੀ। ਮੀਡੀਆ ਨਾਲ ਗੱਲ ਕਰਦਿਆਂ ਜਸਕਰਨ ਸਿੰਘ ਨੇ ਦੋਸ਼ ਲਾਇਆ ਕਿ ਦੇਸ਼ ਦੀ ਆਜ਼ਾਦੀ ਦੇ ਸਮੇਂ ਤੋਂ ਹੀ ਸਿੱਖ ਕੌਮ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਦੇਸ਼ ਵੰਡ ਵੇਲੇ ਸਿੱਖਾਂ ਨਾਲ ਕੀਤੇ ਗਏ ਵਾਅਦਿਆਂ ’ਚੋਂ ਕੋਈ ਪੂਰਾ ਨਹੀਂ ਕੀਤਾ ਗਿਆ।


