ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੀ ਚੰਦਰ ਸ਼ੇਖਰ ਵੱਲੋਂ ਪਟਿਆਲਾ ਹਿੰਸਾ ਦੀ ਜਾਂਚ ਸ਼ੁਰੂ

    ਪਟਿਆਲਾ - ਪੰਜਾਬ ਸਰਕਾਰ ਵੱਲੋਂ ਇੱਕ ਦਿਨ ਪਹਿਲਾਂ ਹੀ ਪਟਿਆਲਾ ਹਿੰਸਾ ਲਈ ਜਾਂਚ ਅਧਿਕਾਰੀ ਲਾਏ ਗਏ ਪੰਜਾਬ ਬਿਓਰੋ ਆਫ਼ ਇਨਵੈਸ਼ਟੀਗੇਸ਼ਨ ਦੇ ਡਾਇਰੈਕਟਰ ਬੀ. ਚੰਦਰ ਸ਼ੇਖਰ ਨੇ ਅੱਜ ਪਟਿਆਲਾ ਦਾ ਦੌਰਾ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਥੇ ਪੁਲੀਸ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਕੁਝ ਖੇਤਰਾਂ ਦਾ ਦੌਰਾ ਵੀ ਕੀਤਾ। ਓਹ ਕਾਲ਼ੀ ਮਾਤਾ ਮੰਦਰ ਵਾਲ਼ੇ ਪਾਸਿਓਂ ਵੀ ਲੰਘੇ। ਉਨ੍ਹਾਂ ਅੱਜ ਆਪਣੀ ਪਲੇਠੀ ਪਟਿਆਲਾ ਫੇਰੀ ਦੌਰਾਨ ਸਥਾਨਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਟਨਾਕ੍ਰਮ ’ਚ ਸ਼ਾਮਲ ਰਹੇ ਕਿਸੇ ਵੀ ਸਖ਼ਸ਼ ਨਾਲ ਢਿੱਲ ਨਾ ਵਰਤੀ ਜਾਵੇ। ਪਰ ਨਾਲ ਹੀ ਉਨ੍ਹਾਂ ਨੇ ਕਿਸੇ ਵੀ ਬੇਕਸੂਰ ਨੂੰ ਤੰਗ ਪਰੇਸ਼ਾਨ ਨਾ ਕਰਨ ਦੀ ਹਦਾਇਤ ਵੀ ਕੀਤੀ।
    ਖਾਲਿਸਤਾਨ ਦੇ ਮੁੱਦੇ ’ਤੇ 29 ਅਪਰੈਲ ਨੂੰ ਪਟਿਆਲਾ ਵਿੱਚ ਵਾਪਰੀ ਹਿੰਸਕ ਘਟਨਾ ਦੇ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤੇ ਗਏ ਬਲਜਿੰਦਰ ਸਿੰਘ ਪਰਵਾਨਾ ਦਾ ਚਾਰ-ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਉਸਨੂੰ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ। ਪੁਲੀਸ ਨੇ ਉਸ ਦਾ ਹਫ਼ਤੇ ਲਈ ਹੋਰ ਰਿਮਾਂਡ ਮੰਗਿਆ। ਪੁਲੀਸ ਨੇ ਜਿੱਥੇ ਕਈ ਹੋਰ ਮੁਲਜ਼ਮਾਂ ਦੇ ਟਿਕਾਣਿਆਂ ਬਾਰੇ ਪਤਾ ਲਗਾਉਣ ਦਾ ਹਵਾਲਾ ਦਿੱਤਾ, ਉੱਥੇ ਹੀ ਪਰਵਾਨਾ ਕੋਲ਼ ਵਿਦੇਸ਼ਾਂ ਤੋਂ ਫੰਡ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਹੈ। ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ 9 ਮਈ ਤੱਕ ਪਰਵਾਨਾ ਦੇ ਪੁਲੀਸ ਰਿਮਾਂਡ ’ਚ ਹੋਰ ਵਾਧਾ ਕਰ ਦਿੱਤਾ।
    ਇਸ ਮੌਕੇ ਅਦਾਲਤ ਨੇ ਦਲਜੀਤ ਰਿੰਪਲ ਸਮਾਣਾ, ਕੁਲਦੀਪ ਸਮਾਣਾ ਤੇ ਸ਼ਿਵਦੇਵ ਸਿੰਘ ਸਮੇਤ ਚਾਰ ਨੌਜਵਾਨਾ ਨੂੰ ਜੇਲ੍ਹ ਭੇਜ ਦਿੱਤਾ। ਕੁਲਦੀਪ ਸਿੰਘ ਢੈਂਠਲ ਦਾ ਇੱਕ ਹੋਰ ਕੇਸ ’ਚ ਪੁਲੀਸ ਰਿਮਾਂਡ ਲੈ ਲਿਆ। ਇਸੇ ਦੌਰਾਨ ਪਟਿਆਲਾ ਹਿੰਸਾ ਦੌਰਾਨ ਬਲਵਿੰਦਰ ਸਿੰਘ ਅਜਨਾਲੀ ਨਾਂ ਦੇ ਸਿੱਖ ਕਾਰਕੁਨ ਨੂੰ ਗੋਲੀ ਮਾਰਨ ਦੇ ਦੋਸ਼ ਹੇਠ ਹੇਠ ਪੁਲੀਸ ਵੱਲੋਂ ਹੁਸਨਪ੍ਰੀਤ ਨਾਂ ਦੇ ਇੱਕ ਨੌਜਵਾਨ ਨੂੰ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਨੌਜਵਾਨਾ ਨੂੰ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਇਥੇ ਅਦਾਲਤ ’ਚ ਪੇਸ਼ ਕੀਤਾ। ਜਿਸ ਦੌਰਾਨ ਤਿੰਨਾਂ ਨੂੰ 7 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਅਤੇ ਭੜਕਾਊ ਤਕਰੀਰਾਂ ਕਰਨ ਦੇ ਦੋਸ਼ ਹੇਠ ਪੁਲੀਸ ਰਿਮਾਂਡ ਮਗਰੋਂ ਜੇਲ੍ਹ ਭੇਜੇ ਗਏ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਐਕਟਿੰਗ ਪ੍ਰਧਾਨ ਹਰੀਸ਼ ਸਿੰਗਲਾ ਨੂੰ ਦੋ ਦਿਨਾਂ ਮਗਰੋਂ ਹੀ ਅੱਜ ਪੁਲੀਸ ਨੇ ਇੱਕ ਹੋਰ ਕੇਸ ’ਚ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ। ਅਦਾਲਤ ਨੇ ਸਿੰਗਲਾ ਦਾ ਚਾਰ ਦਿਨਾਂ ਪੁਲੀਸ ਰਿਮਾਂਡ ਦੇ ਦਿੱਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com