ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਮੰਚ 'ਤੇ ਇਕੱਤਰ ਹੋਈਆਂ ਪੰਥਕ ਜਥੇਬੰਦੀਆਂ

  ਅੰਮਿ੍ਤਸਰ - ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਬੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ  ਸ਼ੋ੍ਰਮਣੀ ਕਮੇਟੀ ਵਲੋਂ ਅੰਮਿ੍ਤਸਰ ਵਿਖੇ ਬੁਲਾਈ ਗਈ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਉਸ ਵੇਲੇ ਇਤਿਹਾਸਕ ਹੋ ਨਿੱਬੜੀ, ਜਦੋਂ ਇਕ ਦੂਜੇ ਦੇ ਵਿਰੁੱਧ ਤਿੱਖੀ ਸਿਆਸੀ ਦੂਸ਼ਣਬਾਜ਼ੀ ਕਰਨ ਵਾਲੀਆਂ ਪੰਜਾਬ ਤੇ ਦਿੱਲੀ ਦੀਆਂ ਪੰਥਕ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂ ਅਤੇ ਸਿੱਖ ਪੰਥ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਆਗੂ ਤੇ ਪ੍ਰਤੀਨਿਧ ਪਿਛਲੇ ਕਰੀਬ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਕਿਸੇ ਪੰਥਕ ਮੁੱਦੇ ਨੂੰ ਲੈ ਕੇ ਇਕ ਪਲੇਟਫ਼ਾਰਮ 'ਤੇ ਇਕੱਤਰ ਹੋਏ ਦੇਖੇ ਗਏ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈ ਗਈ ਇਸ ਇਕੱਤਰਤਾ 'ਚ ਲੰਬੇ ਅਰਸੇ ਬਾਅਦ ਪਹਿਲੀ ਵਾਰ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨਾ ਕੇਵਲ ਇਕੱਤਰਤਾ ਵਿਚ ਸ਼ਾਮਿਲ ਹੋਏ ਬਲਕਿ ਉਨ੍ਹਾਂ ਹਾਜ਼ਰ ਪੰਥਕ ਸ਼ਖ਼ਸੀਅਤਾਂ ਨੂੰ ਸੰਬੋਧਨ ਵੀ ਕੀਤਾ | ਇਸ ਪੰਥਕ ਇਕੱਤਰਤਾ ਮੌਕੇ ਹਾਜ਼ਰ ਸਿੱਖ ਸਿਆਸੀ ਆਗੂਆਂ, ਸਮੁੱਚੀਆਂ ਪੰਥਕ
  ਜਥੇਬੰਦੀਆਂ ਤੇ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਬੰਦੀ ਸਿੰਘਾਂ ਦੇ ਮਾਮਲੇ 'ਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ 'ਤੇ ਆਧਾਰਿਤ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਤੱਕ ਸ਼ਾਂਤਮਈ ਸੰਘਰਸ਼ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਲਈ ਉੱਚ ਪੱਧਰੀ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ: ਧਾਮੀ ਨੂੰ ਸੌਂਪੇ ਗਏ।
  ਪਾਸ ਕੀਤੇ ਤਿੰਨ ਮਤੇ
  ਪੰਥਕ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ। ਪਾਸ ਕੀਤੇ ਮਤਿਆਂ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ 'ਤੇ ਸੰਘਰਸ਼ ਵਿੱਢਣ 'ਤੇ ਸਹਿਮਤੀ ਪ੍ਰਗਟ ਕੀਤੀ ਗਈ। ਇਸ ਦੇ ਨਾਲ ਹੀ ਇਕ ਮਤੇ ਰਾਹੀਂ ਸਿੱਖ ਸੰਸਦ ਮੈਂਬਰਾਂ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਹੋਣ, ਨੂੰ ਸੰਸਦ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ। ਮਤੇ ਵਿਚ ਇਹ ਵੀ ਕਿਹਾ ਗਿਆ ਕਿ ਸਿੱਖ ਸੰਸਦ ਮੈਂਬਰ ਇਨਸਾਫ਼ ਪਸੰਦ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਹੋਰਨਾਂ ਮੈਂਬਰਾਂ ਦਾ ਵੀ ਇਸ ਸੰਬੰਧੀ ਸਹਿਯੋਗ ਲੈਣ।
  ਉੱਚ ਪੱਧਰੀ ਕਮੇਟੀ ਦਾ ਗਠਨ ਜਲਦ-ਧਾਮੀ
  ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲਦ ਹੀ ਗਠਿਤ ਕੀਤੀ ਜਾਣ ਵਾਲੀ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਭਾਵੇਂ ਚਿਰਾਂ ਤੋਂ ਵੱਖ-ਵੱਖ ਜਥੇਬੰਦੀਆਂ ਅਤੇ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ, ਪ੍ਰੰਤੂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾਂਦਾ ਰਿਹਾ ਹੈ। ਬਾਅਦ 'ਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿਹਾ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਵੀ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਵੇਗੀ।
  ਸਮੂਹਿਕ ਯਤਨਾਂ ਦੇ ਵੱਡੇ ਨਤੀਜੇ ਸਾਹਮਣੇ ਆਉਣਗੇ- ਸੁਖਬੀਰ
  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦੀ ਇੱਕਜੁੱਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ। ਅਜਿਹੀ ਪੰਥਕ ਏਕਤਾ ਪਿਛਲੇ ਤੀਹ ਵਰ੍ਹਿਆਂ ਦੌਰਾਨ ਨਹੀਂ ਦੇਖੀ। ਭਵਿੱਖ ਵਿਚ ਇਸ ਪੰਥਕ ਏਕਤਾ ਨੂੰ ਨਿਰੰਤਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਅਜਿਹੇ ਪੰਥਕ ਝੰਡੇ ਹੇਠ ਸਮੂਹਿਕ ਯਤਨਾਂ ਦੇ ਵੱਡੇ ਨਤੀਜੇ ਸਾਹਮਣੇ ਆਉਣਗੇ।
  ਸਾਂਝੇ ਪੰਥਕ ਕਾਰਜਾਂ ਲਈ ਸਹਿਯੋਗ ਦੇਵਾਂਗੇ-ਮਾਨ
  ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਾਂਝੇ ਪੰਥਕ ਕਾਰਜਾਂ ਲਈ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ 'ਚ ਇਤਿਹਾਸਕ ਇਕੱਠ ਹੈ। ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ, ਭਾਵੇਂ ਮੋਰਚਾ ਲੱਗ ਜਾਵੇ ਭਾਵੇਂ ਕੇਂਦਰ ਸਰਕਾਰ ਸੁਲਹ ਸਫ਼ਾਈ ਨਾਲ ਰਿਹਾਅ ਕਰ ਦੇਵੇ। ਉਨ੍ਹਾਂ ਮੰਗ ਕੀਤੀ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਲੱਗਣੀ ਚਾਹੀਦੀ ਹੈ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ ਪੰਜ ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ।
  ਵੱਖ-ਵੱਖ ਆਗੂਆਂ ਵਲੋਂ ਸੰਬੋਧਨ
  ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਕਿ ਸਿੱਖ ਪੰਥ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫ਼ੈਸਲੇ ਲੈਣ ਦੀ ਲੋੜ ਹੈ। ਇਸ ਪੰਥਕ ਇਕੱਤਰਤਾ ਦੌਰਾਨ ਹਰਿਆਣਾ ਸਿੱਖ ਗੁ: ਕਮੇਟੀ ਦੇ ਪ੍ਰਧਾਨ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਦਿੱਲੀ ਸਿੱਖ ਗੁ: ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ. ਕੇ., ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਪ੍ਰਿੰ: ਸੁਰਿੰਦਰ ਸਿੰਘ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਤਰਨਾ ਦਲ ਵਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸੁਰਿੰਦਰ ਸਿੰਘ ਕਿਸ਼ਨਪੁਰਾ, ਚੀਫ਼ ਖ਼ਾਲਸਾ ਦੀਵਾਨ ਵਲੋਂ ਸਰਬਜੀਤ ਸਿੰਘ ਛੀਨਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਪਰਮਜੀਤ ਸਿੰਘ ਗਾਜੀ, ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਜੰਗ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਕਾਰਜਾਂ 'ਚ ਕੋਈ ਵੀ ਪਿੱਛੇ ਨਹੀਂ ਹਟੇਗਾ।
  ਕਿਹੜੇ-ਕਿਹੜੇ ਪੰਥਕ ਆਗੂ ਤੇ ਪ੍ਰਤੀਨਿਧ ਹੋਏ ਸ਼ਾਮਿਲ :
  ਇਕੱਤਰਤਾ 'ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਲੁਧਿਆਣਾ, ਸੰਤ ਸੀਚੇਵਾਲ ਵਲੋਂ ਸੁਰਜੀਤ ਸਿੰਘ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਡਾ: ਦਲਜੀਤ ਸਿੰਘ ਚੀਮਾ, ਪ੍ਰੋ: ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਰਵਿੰਦਰ ਸਿੰਘ ਬ੍ਰਹਮਪੁਰਾ, ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬੀਬੀ ਜਗੀਰ ਕੌਰ, ਅਲਵਿੰਦਰਪਾਲ ਸਿੰਘ ਪੱਖੋਕੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਬੀਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ, ਸੁਰਜੀਤ ਸਿੰਘ ਗੁਰਦੁਆਰਾ ਸਿੰਘ ਸਭਾ ਗੋਹਲਵੜ, ਬਾਬਾ ਗੁਰਦੇਵ ਸਿੰਘ ਮੁਖੀ ਗੁਰਦੁਆਰਾ ਭਗਤਾਂ ਡੇਰਾ ਤਰਸਿੱਕਾ, ਰਿਪੂਦਮਨ ਸਿੰਘ ਯੂਨੀਵਰਸਿਟੀ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਅਮਰਬੀਰ ਸਿੰਘ ਢੋਟ ਤੇ ਜੁਗਰਾਜ ਸਿੰਘ ਫੈਡਰੇਸ਼ਨ ਆਗੂ, ਬੀਬੀ ਕਸ਼ਮੀਰ ਕੌਰ, ਬਾਬਾ ਸੁਰਜੀਤ ਸਿੰਘ ਮੋਗਾ, ਗਿਆਨੀ ਨਵਤੇਜ ਸਿੰਘ ਦਮਦਮੀ ਟਕਸਾਲ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਗੋਰਾ ਸਿੰਘ, ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲੇ, ਬਾਬਾ ਖੁੱਡੇ ਵਾਲਿਆਂ ਵਲੋਂ ਭਾਈ ਬਚਿੱਤਰ ਸਿੰਘ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਪਟਿਆਲਾ, ਇਕਬਾਲ ਸਿੰਘ ਤੁੰਗ, ਬਾਬਾ ਬੱਧਨੀ ਕਲਾਂ ਵਲੋਂ ਬਾਬਾ ਗੁਰਮੀਤ ਸਿੰਘ ਤੇ ਬਾਬਾ ਰਾਮ ਸਿੰਘ, ਬਾਬਾ ਅਨਹਦਰਾਜ ਸਿੰਘ ਲੁਧਿਆਣਾ, ਸੰਪ੍ਰਦਾਇ ਨਿਰਮਲ ਭੇਖ ਸੁਲਤਾਨਪੁਰ ਲੋਧੀ ਕੁਲਬੀਰ ਸਿੰਘ, ਜਿੰਦਰ ਸਿੰਘ ਔਜਲਾ ਕਪੂਰਥਲਾ, ਬੀਬੀ ਸੋਨੀਆ, ਖੁਸ਼ਹਾਲ ਸਿੰਘ ਚੰਡੀਗੜ੍ਹ, ਬਾਬਾ ਬਲਦੇਵ ਸਿੰਘ ਰੋਪੜ, ਬੀਬੀ ਮਨਦੀਪ ਕੌਰ ਬਰਨਾਲਾ, ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬੀਬੀ ਰਮਨਦੀਪ ਕੌਰ ਨੌਰੰਗ ਸਕਾਲਰ, ਭਾਈ ਅੰਮ੍ਰਿਤਪਾਲ ਸਿੰਘ, ਬਾਬਾ ਮਹਿੰਦਰਪਾਲ ਸਿੰਘ ਕਪੂਰਥਲਾ, ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ, ਬਾਬਾ ਮੇਜਰ ਸਿੰਘ ਕੋਟ ਖ਼ਾਲਸਾ, ਭੁਪਿੰਦਰ ਸਿੰਘ ਸ਼ੇਖੂਪੁਰਾ ਪਟਿਆਲਾ, ਲਖਵਿੰਦਰ ਸਿੰਘ ਤਰਨ ਤਾਰਨ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬੀਬੀ ਹਰਮੀਤ ਕੌਰ ਖ਼ਾਲਸਾ ਰਾਜਸਥਾਨ, ਬਾਬਾ ਪੰਜਾਬ ਸਿੰਘ ਮਿਸਲ ਤਰਨਾ ਦਲ, ਭਾਈ ਜੰਗ ਸਿੰਘ ਲੁਧਿਆਣਾ, ਬੀਬੀ ਜਸਵਿੰਦਰ ਕੌਰ ਸੋਹਲ, ਦਲਬੀਰ ਸਿੰਘ, ਰਾਣਾ ਕੰਵਰਪ੍ਰਤਾਪ ਸਿੰਘ ਜ਼ੀਰਾ, ਭਾਈ ਮਨਜੀਤ ਸਿੰਘ ਦਿੱਲੀ, ਬਾਬਾ ਖਡੂਰ ਸਾਹਿਬ ਵਾਲਿਆਂ ਵਲੋਂ ਭਾਈ ਗੁਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ ਮੋਗਾ, ਸਰਬਜੀਤ ਸਿੰਘ ਹੰਸਾਲੀ ਵਾਲੇ, ਬਾਬਾ ਤ੍ਰਿਲੋਕ ਸਿੰਘ ਖਿਆਲਾ ਵਾਲੇ, ਬਾਬਾ ਬਲਦੇਵ ਸਿੰਘ, ਭਾਈ ਬਲਜਿੰਦਰ ਸਿੰਘ ਪਰਵਾਨਾ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਭਗਤ ਮਿਲਖਾ ਸਿੰਘ ਫਿਰੋਜ਼ਪੁਰ, ਬਾਬਾ ਹਾਕਮ ਸਿੰਘ ਕਾਰ ਸੇਵਾ ਸਰਹਾਲੀ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਪਲਵਿੰਦਰ ਸਿੰਘ ਬਟਾਲਾ, ਭਾਈ ਅਮਨਪ੍ਰੀਤ ਸਿੰਘ ਤਰਨ ਤਾਰਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਹਰਚੰਦ ਸਿੰਘ ਮਾੜੀ ਕੰਬੋਕੇ, ਬਾਬਾ ਹਰਜਿੰਦਰ ਸਿੰਘ ਸੰਪ੍ਰਦਾਇ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਸਰਵਨ ਸਿੰਘ ਮਾਹਲ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਭਾਈ ਦਵਿੰਦਰ ਸਿੰਘ, ਸਟੱਡੀ ਸਰਕਲ ਵਲੋਂ ਡਾ: ਗੁਰਮੀਤ ਸਿੰਘ, ਜਗਦੀਸ਼ ਸਿੰਘ ਬਰਾੜ ਚੇਅਰਮੈਨ, ਗੁਰਦੁਆਰਾ ਰਾਮਪੁਰ ਖੇੜਾ ਵਾਲਿਆਂ ਵਲੋਂ ਸੁਖਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲੋਂ ਬਾਬਾ ਨੌਰੰਗ ਸਿੰਘ, ਡੇਰਾ ਹਰਖੋਵਾਲ ਵਲੋਂ ਬਾਬਾ ਅਮਰਜੀਤ ਸਿੰਘ, ਬਲਵੰਤ ਸਿੰਘ ਗੋਪਾਲਾ, ਡਾ: ਸਰਬਜੀਤ ਸਿੰਘ ਛੀਨਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਜਸਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਅਵਤਾਰ ਸਿੰਘ ਜੌਹਲ, ਬਾਬਾ ਹਰੀਪਾਲ ਸਿੰਘ ਪਾਂਡਵਾ, ਟਹਿਲ ਨਾਥ ਨੰਗਲ ਖੇੜਾ ਫਗਵਾੜਾ, ਬਾਬਾ ਜਗਜੀਤ ਸਿੰਘ ਲੋਪੋ ਵਲੋਂ ਹਰਨਾਮ ਸਿੰਘ, ਹਰਪਾਲ ਸਿੰਘ ਬਲੇਰ, ਬਾਬਾ ਅਵਤਾਰ ਸਿੰਘ ਧੱਤਲ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਗੁਰਿੰਦਰਪਾਲ ਸਿੰਘ ਗੋਰਾ, ਬਲਵਿੰਦਰ ਸਿੰਘ ਵੇਈਂਪੂਈਂ, ਜਰਨੈਲ ਸਿੰਘ ਡੋਗਰਾਂਵਾਲਾ, ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਨਵਤੇਜ ਸਿੰਘ ਕਾਉਣੀ, ਗੁਰਬਚਨ ਸਿੰਘ ਕਰਮੂਵਾਲਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਬੂਟਾ ਸਿੰਘ, ਕੌਰ ਸਿੰਘ ਫ਼ਾਜ਼ਿਲਕਾ, ਦਰਸ਼ਨ ਸਿੰਘ ਜਲਾਲਾਬਾਦ, ਗੁਰਨਾਮ ਸਿੰਘ ਜੱਸਲ, ਗੁਰਮੀਤ ਸਿੰਘ ਬੂਹ, ਸਰਵਣ ਸਿੰਘ ਕੁਲਾਰ, ਬੀਬੀ ਜੋਗਿੰਦਰ ਕੌਰ, ਅਮਰੀਕ ਸਿੰਘ ਸ਼ਾਹਪੁਰ, ਅਜਮੇਰ ਸਿੰਘ ਖੇੜਾ, ਅਜਾਇਬ ਸਿੰਘ ਅਭਿਆਸੀ, ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਟੇਕ ਸਿੰਘ ਧਨੌਲਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਚਰਨਜੀਤ ਸਿੰਘ ਕਾਲੇਵਾਲ, ਜਸਬੀਰ ਸਿੰਘ ਮੱਤੇਵਾਲ, ਬੀਬੀ ਬਲਵਿੰਦਰ ਕੌਰ, ਬੀਬੀ ਰਣਜੀਤ ਕੌਰ ਦਿੱਲੀ, ਰਤਨ ਸਿੰਘ ਜੱਫਰਵਾਲ, ਚਰਨਜੀਤ ਸਿੰਘ ਕਾਲੇਵਾਲ, ਗੁਰਲਾਲ ਸਿੰਘ ਫ਼ਤਹਿਗੜ੍ਹ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਤੇ ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।
  ਅਕਾਲੀ ਦਲ ਸੰਯੁਕਤ ਤੇ ਗਰਮ ਖ਼ਿਆਲੀ ਧਿਰਾਂ ਨਹੀਂ ਹੋਈਆਂ ਸ਼ਾਮਿਲ
  ਜ਼ਿਕਰਯੋਗ ਹੈ ਕਿ ਅੱਜ ਦੀ ਇਕੱਤਰਤਾ 'ਚ ਅਕਾਲੀ ਦਲ ਸੰਯੁਕਤ, ਦਲ ਖ਼ਾਲਸਾ, ਭਾਈ ਹਵਾਰਾ ਕਮੇਟੀ, ਪੰਥਕ ਅਕਾਲੀ ਲਹਿਰ ਆਦਿ ਜਥੇਬੰਦੀਆਂ ਦੇ ਸੀਨੀਅਰ ਆਗੂ ਜਾਂ ਪ੍ਰਤੀਨਿਧ ਸ਼ਾਮਿਲ ਨਹੀਂ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ 'ਚ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰ ਵੀ ਨਜ਼ਰ ਨਹੀਂ ਆਏ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com