ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਰਾਜ ਸਭਾ ਚੋਣ: ‘ਆਪ’ ਨੇ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਦੇ ਨਾਮ ’ਤੇ ਲਾਈ ਮੋਹਰ

    ਚੰਡੀਗੜ੍ਹ - ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ ਕਿ ‘ਆਪ’ ਨੇ ਰਾਜ ਸਭਾ ਦੀਆਂ ਦੋ ਸੀਟਾਂ ਲਈ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਸੱਭਿਆਚਾਰ ਤੇ ਸਿੱਖਿਆ ਖੇਤਰ ਵਿੱਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਨਾਮਜ਼ਦ ਕੀਤਾ ਹੈ। ‘ਆਪ’ ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ 31 ਮਈ ਦਿਨ ਸੋਮਵਾਰ ਨੂੰ ਦਾਖਲ ਕਰੇਗੀ। ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 31 ਮਈ ਆਖਰੀ ਤਰੀਕ ਰੱਖੀ ਗਈ ਹੈ, ਜਦੋਂ ਕਿ ਵੋਟਿੰਗ 10 ਜੂਨ ਨੂੰ ਹੋਵੇਗੀ। ਇਹ ਦੋਵੇਂ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ’ਤੇ ਖਾਲ੍ਹੀ ਹੋਈਆਂ ਸਨ।
    ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਨਮ ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਹੋਇਆ। ਉਹ ਪਿਛਲੇ ਲੰਬੇ ਸਮੇਂ ਤੋਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਕੰਮ ਕਰਦੇ ਆ ਰਹੇ ਹਨ। ਸੰਤ ਸੀਚੇਵਾਲ ਨੇ ਦਰਿਆਵਾਂ ਵਿਚਲੇ ਪਾਣੀ ਦੇ ਪ੍ਰਦੂਸ਼ਣ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਾਲ 2007 ਵਿੱਚ ਸੁਲਤਾਨਪੁਰ ਲੋਧੀ ’ਚ 160 ਕਿਲੋਮੀਟਰ ਲੰਬੀ ਕਾਲੀ ਵੇਈਂ ਨਦੀ ਦੀ ਸਫ਼ਾਈ ਕਰਵਾਈ ਸੀ। ਵਾਤਾਵਰਨ ਸੰਭਾਲ ਲਈ ਸ਼ੁਰੂ ਕੀਤੇ ਪ੍ਰਾਜੈਕਟਾਂ ਕਰਕੇ ਸੰਤ ਸੀਚੇਵਾਲ ਨੂੰ ‘ਈਕੋ ਬਾਬਾ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਸਾਲ 2017 ਵਿੱਚ ਉਨ੍ਹਾਂ ਨੂੰ ਪਦਮਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ।
    ਪੰਜਾਬੀ ਸੱਭਿਆਚਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਮੌਰੀਸ਼ਸ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਗਿਆ। ਉਹ ਵਿਸ਼ਵ ਪੰਜਾਬੀ ਸੰਗਠਨ ਦੇ ਕੌਮਾਂਤਰੀ ਪ੍ਰਧਾਨ ਰਹਿੰਦਿਆਂ 22 ਤੋਂ ਵੱਧ ਦੇਸ਼ਾਂ ਵਿੱਚ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਰਿਸ਼ਤਿਆਂ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਅਫਗਾਨਿਸਤਾਨ ਦੇ 500 ਤੋਂ ਵੱਧ ਹਿੰਦੂਆਂ ਅਤੇ ਸਿੱਖਾਂ ਨੂੰ ਮੁੜ ਵਸਾਉਣ ਤੋਂ ਇਲਾਵਾ ਕਰੋਨਾ ਮਹਾਮਾਰੀ ਦੌਰਾਨ ਕਈ ਸਮਾਜ ਸੇਵੀ ਕੰਮਾਂ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਦੋਵੇਂ ਪਦਮਸ੍ਰੀ ਦਾ ਐਲਾਨ ਕੀਤੇ ਜਾਣ ’ਤੇ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਸੱਭਿਆਚਾਰ ਲਈ ਕੰਮ ਕਰਨ ਵਾਲੀਆਂ ਦੋ ਸ਼ਖ਼ਸੀਅਤਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਸ ਦੌਰਾਨ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਡਾ. ਸੰਦੀਪ ਪਾਠਕ ਨੇ ਵੀ ਦੋਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਸਾਰੇ ਸੰਸਦ ਮੈਂਬਰ ਮਿਲ ਕੇ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੇ ਮਸਲੇ ਉਠਾਉਣਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com