ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਫ਼ਗਾਨਿਸਤਾਨ ’ਚ ਭੂਚਾਲ ਕਾਰਨ ਹਜ਼ਾਰ ਤੋਂ ਵੱਧ ਮੌਤਾਂ

    ਕਾਬੁਲ - ਪੂਰਬੀ ਅਫ਼ਗਾਨਿਸਤਾਨ ਦੇ ਦਿਹਾਤੀ ਤੇ ਪਹਾੜੀ ਇਲਾਕੇ ਨੇੜੇ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟ ਤੋਂ ਘੱਟ 1000 ਵਿਅਕਤੀਆਂ ਦੀ ਮੌਤ ਹੋ ਗਈ ਅਤੇ 1500 ਹੋਰ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵੱਧ ਸਕਦੀ ਹੈ।
    ਪਾਕਿਸਤਾਨ ਦੀ ਸਰਹੱਦ ਨੇੜੇ ਆਏ ਇਸ 6.1 ਸ਼ਿੱਦਤ ਦੇ ਭੂਚਾਲ ਕਾਰਨ ਹੋਏ ਨੁਕਸਾਨ ਬਾਰੇ ਅਜੇ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਇਲਾਕੇ ’ਚ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ ਕਿਉਂਕਿ ਇਸ ਦੂਰ ਦਰਾਜ ਦੇ ਇਲਾਕੇ ’ਚ ਮਕਾਨ ਤੇ ਇਮਾਰਤਾਂ ਖਸਤਾ ਹਾਲ ਹਨ ਤੇ ਇੱਥੇ ਪਹਾੜ ਖਿਸਕਣ ਦੀਆਂ ਘਟਨਾਵਾਂ ਆਮ ਹੀ ਵਾਪਰਦੀਆਂ ਹਨ। ਅਫ਼ਗਾਨਿਸਤਾਨ ’ਚ ਰਾਹਤ ਕਾਰਜ ਚਲਾਉਣ ’ਚ ਮੁਸ਼ਕਿਲਾਂ ਆ ਸਕਦੀਆਂ ਹਨ ਕਿਉਂਕਿ ਅਮਰੀਕੀ ਫੌਜਾਂ ਦੇ ਵਾਪਸ ਜਾਣ ਮਗਰੋਂ ਤਾਲਿਬਾਨ ਦੇ ਕਬਜ਼ੇ ਹੇਠ ਆਏ ਇਸ ਮੁਲਕ ਦੀ ਮਦਦ ਕਰਨ ਤੋਂ ਕੌਮਾਂਤਰੀ ਸਹਾਇਤਾ ਏਜੰਸੀਆਂ ਨੇ ਦੂਰੀ ਬਣਾ ਲਈ ਹੈ। ਬਚਾਅ ਦਸਤੇ ਹੈਲੀਕਾਪਟਰਾਂ ਰਾਹੀਂ ਪ੍ਰਭਾਵਿਤ ਇਲਾਕੇ ’ਚ ਪਹੁੰਚ ਰਹੇ ਹਨ। ਪਕਟਿਕਾ ਤੋਂ ਮਿਲੀਆਂ ਤਸਵੀਰਾਂ ਅਨੁਸਾਰ ਲੋਕਾਂ ਨੂੰ ਹੈਲੀਕਾਪਟਰਾਂ ਦੀ ਮਦਦ ਨਾਲ ਇਸ ਇਲਾਕੇ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ’ਚ ਲੋਕਾਂ ਦੇ ਤਬਾਹ ਹੋਏ ਘਰ ਵੀ ਦਿਖਾਈ ਦੇ ਰਹੇ ਹਨ।
    ਅਫ਼ਗਾਨਿਸਤਾਨ ਦੇ ਹੰਗਾਮੀ ਸੇਵਾਵਾਂ ਬਾਰੇ ਅਧਿਕਾਰੀ ਸ਼ਰਾਫੁੂਦੀਨ ਮਸਲਿਮ ਨੇ ਅੱਜ ਮ੍ਰਿਤਕਾਂ ਦੀ ਗਿਣਤੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਹ ਭੂਚਾਲ 2002 ’ਚ ਆਏ ਭੂਚਾਲ ਮਗਰੋਂ ਦੂਜਾ ਵੱਡਾ ਹਾਦਸਾ ਹੈ ਜਿਸ ਵਿੱਚ 1000 ਲੋਕਾਂ ਦੀ ਮੌਤ ਹੋਈ ਸੀ। ਇਸ ਤੋਂ ਪਹਿਲਾਂ ਨਿਊਜ਼ ਏਜੰਸੀ ਬਖ਼ਤਰ ਦੇ ਡਾਇਰੈਕਟਰ ਜਨਰਲ ਅਬਦੁਲ ਵਾਹਿਦ ਰਿਆਨ ਨੇ ਟਵੀਟ ਕੀਤਾ ਸੀ ਕਿ ਪਕਤਿਕਾ ’ਚ 90 ਮਕਾਨ ਤਬਾਹ ਹੋਏ ਹਨ ਅਤੇ ਕਈ ਲੋਕ ਮਲਬੇ ਹੇਠ ਦਬੇ ਹੋਏ ਹਨ। ਤਾਲਿਬਾਨ ਸਰਕਾਰ ਦੇ ਉੱਪ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ, ‘ਅਸੀਂ ਸਾਰੀਆਂ ਸਹਾਇਤਾ ਏਜੰਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਥਿਤੀ ਸੰਭਾਲਣ ਲਈ ਤੁਰੰਤ ਆਪਣੇ ਦਸਤੇ ਮੌਕੇ ’ਤੇ ਭੇਜਣ।’ ਉੱਧਰ ਕਾਬੁਲ ’ਚ ਪ੍ਰਧਾਨ ਮੰਤਰੀ ਮੁਹੰਮਦ ਹਸਨ ਅਖੁੰਡ ਨੇ ਪੀੜਤਾਂ ਦੀ ਮਦਦ ਲਈ ਕਾਰਜ ਕਾਰਜ ਚਲਾਉਣ ਸਬੰਧੀ ਰਾਸ਼ਟਰਪਤੀ ਭਵਨ ’ਚ ਹੰਗਾਮੀ ਮੀਟਿੰਗ ਸੱਦ ਲਈ ਹੈ।
    ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭੂਚਾਲ ਕਾਰਨ ਮਚੀ ਤਬਾਹੀ ’ਤੇ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਦੇਸ਼ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਸਹਾਇਤਾ ਦੇਵੇਗਾ। ਗੁਆਂਢੀ ਮੁਲਕ ਪਾਕਿਸਤਾਨ ਦੇ ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਕਿ ਪਾਕਿਸਤਾਨ ਦੇ ਪੇਸ਼ਾਵਰ, ਇਸਲਾਮਾਬਾਦ, ਲਾਹੌਰ ਤੇ ਪੰਜਾਬ ਦੇ ਹੋਰਨਾਂ ਹਿੱਸਿਆਂ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
    ਇਸੇ ਦੌਰਾਨ ਸੰਯੁਕਤ ਰਾਸ਼ਟਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਕੋਲ ਅਫ਼ਗਾਨਿਸਤਾਨ ’ਚ ਭੂਚਾਲ ਪੀੜਤਾਂ ਦੀ ਮਦਦ ਦੀ ਕੋਈ ਸਮਰੱਥਾ ਨਹੀਂ ਹੈ। ਅਫ਼ਗਾਨਿਸਤਾਨ ’ਚ ਸੰਯੁਕਤ ਰਾਸ਼ਟਰ ਦੇ ਦੂਤ ਰਮੀਜ਼ ਅਲਾਕਬਰੋਵ ਨੇ ਕਿਹਾ, ‘ਅਸੀਂ ਇਸ ਸਬੰਧੀ ਤੁਰਕੀ ਦੀ ਅੰਬੈਸੀ ਨਾਲ ਗੱਲ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਰਸਮੀ ਦਰਖਾਸਤ ਦੀ ਉਡੀਕ ਹੈ।’

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com