ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਪੰਜ ਸਾਲ ਦੀ ਸਜ਼ਾ

    ਅੰਮ੍ਰਿਤਸਰ - ਸਦੀ ਪੁਰਾਣੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਜ਼ਮੀਨ ’ਤੇ ਕਬਜ਼ੇ ਦੇ ਮਾਮਲੇ ਵਿਚ ਅਦਾਲਤ ਵਿਚ ਚਲ ਰਹੇ ਇਕ ਕੇਸ ਦੀ ਸੁਣਵਾਈ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਧੋਖਾਧੜੀ ਦੇ ਦੋਸ਼ ਹੇਠ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਸੁਣਾਏ ਜਾਣ ਮਗਰੋਂ ਉਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਹ ਮਾਮਲਾ ਰਾਜਾਸਾਂਸੀ ਵਾਸੀ ਮਨਜੀਤ ਸਿੰਘ ਅਤੇ ਮਹਿੰਦਰ ਸਿੰਘ ਵੱਲੋਂ ਡਾ. ਸੰਤੋਖ ਸਿੰਘ, ਉਨ੍ਹਾਂ ਦੇ ਭਰਾ ਇੰਦਰਪਾਲ ਸਿੰਘ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਅਦਾਲਤ ਵਿਚ ਦਾਇਰ ਕੀਤਾ ਗਿਆ ਸੀ, ਜਿਸ ਦੀ ਪਿਛਲੇ ਕੁਝ ਸਾਲਾਂ ਤੋਂ ਸੁਣਵਾਈ ਚੱਲ ਰਹੀ ਸੀ। ਇਨ੍ਹਾਂ ਦੋਵਾਂ ਵਿਅਕਤੀਆਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੁਰਖਿਆਂ ਦੀ 12 ਕਨਾਲ 11 ਮਰਲੇ ਜ਼ਮੀਨ ’ਤੇ ਇਨ੍ਹਾਂ ਨੇ ਧੱਕੇ ਨਾਲ ਕਬਜ਼ਾ ਕਰ ਲਿਆ ਹੈ। ਇਹ ਜ਼ਮੀਨ ਹਵਾਈ ਅੱਡਾ ਰੋਡ ’ਤੇ ਪਿੰਡ ਹੇਰ ਵਿਖੇ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਸੀ ਕਿ ਇਹ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਭਾਈ ਬਿਸ਼ਨ ਸਿੰਘ ਅਤੇ ਭਾਈ ਗੋਪਾਲ ਦਾਸ ਦੀ ਹੈ। ਇਸ ਮਾਮਲੇ ਦੀ ਅਦਾਲਤੀ ਸੁਣਵਾਈ ਦੌਰਾਨ ਡਾ. ਸੰਤੋਖ ਸਿੰਘ ਅਤੇ ਉਸ ਦੇ ਭਰਾ ਵੱਲੋਂ ਸਬੰਧਤ ਜ਼ਮੀਨ ਦੀ ਰਜਿਸਟਰੀ ਹੋਣ ਦਾ ਦਾਅਵਾ ਕੀਤਾ ਗਿਆ ਸੀ। ਆਪਣੇ ਦਾਅਵੇ ਵਿਚ ਡਾ. ਸੰਤੋਖ ਸਿੰਘ ਆਦਿ ਨੇ ਆਖਿਆ ਸੀ ਕਿ ਇਹ ਜ਼ਮੀਨ ਉਨ੍ਹਾਂ ਨੂੰ ਭਾਈ ਬਿਸ਼ਨ ਸਿੰਘ ਅਤੇ ਭਾਈ ਗੋਪਾਲ ਦਾਸ ਨੇ 1967 ਵਿੱਚ ਵੇਚੀ ਸੀ। ਜਦੋਂਕਿ ਦੂਜੀ ਧਿਰ ਵੱਲੋਂ ਇਸ ਦਾਅਵੇ ਨੂੰ ਗਲਤ ਕਰਾਰ ਦਿੰਦਿਆਂ ਆਖਿਆ ਕਿ ਭਾਈ ਬਿਸ਼ਨ ਸਿੰਘ 1950 ਵਿੱਚ ਅਤੇ ਭਾਈ ਗੋਪਾਲ ਦਾਸ 1940 ਵਿਚ ਅਕਾਲ ਚਲਾਣਾ ਕਰ ਗਏ ਸਨ। ਅਜਿਹੀ ਸਥਿਤੀ ਵਿਚ 1967 ਵਿਚ ਇਸ ਜ਼ਮੀਨ ਦੀ ਰਜਿਸਟਰੀ ਡਾ. ਸੰਤੋਖ ਸਿੰਘ ਤੇ ਹੋਰਨਾਂ ਦੇ ਨਾਂ ਤੇ ਕਿਵੇਂ ਹੋ ਸਕਦੀ ਹੈ। ਸ਼ਿਕਾਇਤਕਰਤਾ ਧਿਰ ਦੇ ਵਕੀਲ ਅਜੈ ਵਰਮਾਨੀ ਨੇ ਦੱਸਿਆ ਕਿ ਅੱਜ ਅਦਾਲਤ ਨੇ ਡਾ. ਸੰਤੋਖ ਸਿੰਘ ਨੂੰ ਆਈਪੀਸੀ ਦੀ ਧਾਰਾ 465, 467, 468, 471 ਅਤੇ 120ਬੀ ਹੇਠ ਦੋਸ਼ੀ ਕਰਾਰ ਦਿੱਤਾ ਹੈ। ਜਦੋਂਕਿ ਉਨ੍ਹਾਂ ਦੇ ਭਰਾ ਇੰਦਰਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
    ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਤੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਬਣਿਆ ਸੰਕਟ ਇਸ ਵਰ੍ਹੇ ਦੂਜੀ ਵਾਰ ਉਭਰਿਆ ਹੈ। ਮੌਜੂਦਾ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਪ੍ਰਧਾਨਗੀ ਦਾ ਅਹੁਦਾ ਮੁੜ ਸੰਕਟ ਵਿੱਚ ਆ ਗਿਆ ਹੈ। ਸੰਸਥਾ ਦੇ ਸੰਵਿਧਾਨ ਮੁਤਾਬਕ ਪ੍ਰਧਾਨ ਦੀ ਗੈਰ ਹਾਜ਼ਰੀ ਵਿਚ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਵੱਲੋਂ ਨਿਭਾਈ ਜਾਂਦੀ ਹੈ ਜਿਸ ਤਹਿਤ ਹੁਣ ਸੀਨੀਅਰ ਮੀਤ ਪ੍ਰਧਾਨ ਧਨਰਾਜ ਸਿੰਘ ਸਿੱਖ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਹੋਣਗੇ। ਇਸ ਦੀ ਪੁਸ਼ਟੀ ਕਰਦਿਆਂ ਦੀਵਾਨ ਦੇ ਆਨਰੇਰੀ ਜਨਰਲ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਦੀਵਾਨ ਦੇ ਜਨਰਲ ਹਾਊਸ ਦੀ ਮੀਟਿੰਗ ਪਹਿਲਾਂ ਹੀ ਭਲਕੇ 22 ਸਤੰਬਰ ਨੂੰ ਨਿਰਧਾਰਤ ਸੀ। ਲੇਕਿਨ ਪੈਦਾ ਹੋਏ ਮੌਜੁਦਾ ਸੰਕਟ ਦੌਰਾਨ ਇਸ ਮੀਟਿੰਗ ਦੀ ਪ੍ਰਧਾਨਗੀ ਸੰਵਿਧਾਨ ਮੁਤਾਬਕ ਧਨਰਾਜ ਸਿੰਘ ਕਰਨਗੇ। ਇਥੇ ਦੱਸਣਯੋਗ ਹੈ ਕਿ ਇਸੇ ਵਰ੍ਹੇ ਦੇ ਸ਼ੁਰੂ ’ਚ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਕ ਇਤਰਾਜ਼ਯੋਗ ਵੀਡਿਓ ਸਾਹਮਣੇ ਆਉਣ ਮਗਰੋਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com