ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਤਾਇਵਾਨ ਨੂੰ ਅਮਰੀਕਾ ਇਕੱਲਿਆਂ ਨਹੀਂ ਛੱਡੇਗਾ: ਪੇਲੋਸੀ

    ਤਾਇਪੇ - ਅਮਰੀਕੀ ਪ੍ਰਤੀਨਿਧ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਬੁੱਧਵਾਰ ਨੂੰ ਕਿਹਾ ਕਿ ਤਾਇਵਾਨ ਦੇ ਦੌਰੇ ’ਤੇ ਆਇਆ ਅਮਰੀਕੀ ਵਫ਼ਦ ਇਹ ਸੁਨੇਹਾ ਦੇ ਰਿਹਾ ਹੈ ਕਿ ਅਮਰੀਕਾ ਸਵੈ-ਸ਼ਾਸਿਤ ਟਾਪੂ ਪ੍ਰਤੀ ਆਪਣੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਤਾਇਵਾਨ ਨੂੰ ਅਮਰੀਕਾ ਇਕੱਲਿਆਂ ਨਹੀਂ ਛੱਡੇਗਾ ਅਤੇ ਉਸ ਦੀ ਰੱਖਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਚੀਨੀ ਵਿਰੋਧ ਦੇ ਬਾਵਜੂਦ ਪੇਲੋਸੀ ਦੀ ਅਗਵਾਈ ਹੇਠਲੇ ਵਫ਼ਦ ਨੇ ਤਾਇਵਾਨ ’ਚ ਕਈ ਪ੍ਰੋਗਰਾਮਾਂ ’ਚ ਸ਼ਮੂਲੀਅਤ ਕੀਤੀ। ਇਸ ਮਗਰੋਂ ਨੈਨਸੀ ਪੇਲੋਸੀ ਤਾਇਵਾਨ ਤੋਂ ਦੱਖਣੀ ਕੋਰੀਆ ਲਈ ਰਵਾਨਾ ਹੋ ਗਈ। ਤਾਇਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਨਾਲ ਮੀਟਿੰਗ ਦੌਰਾਨ ਆਪਣੇ ਸੰਖੇਪ ਭਾਸ਼ਣ ’ਚ ਪੇਲੋਸੀ ਨੇ ਕਿਹਾ,‘‘ਅੱਜ ਦੁਨੀਆ ਸਾਹਮਣੇ ਲੋਕਤੰਤਰ ਅਤੇ ਤਾਨਾਸ਼ਾਹੀ ਵਿਚੋਂ ਕਿਸੇ ਇਕ ਨੂੰ ਚੁਣਨ ਦੀ ਚੁਣੌਤੀ ਹੈ। ਤਾਇਵਾਨ ਅਤੇ ਦੁਨੀਆ ਭਰ ’ਚ ਸਾਰੀਆਂ ਥਾਵਾਂ ’ਤੇ ਲੋਕਤੰਤਰ ਦੀ ਰੱਖਿਆ ਨੂੰ ਲੈ ਕੇ ਅਮਰੀਕਾ ਆਪਣੀ ਵਚਨਬੱਧਤਾ ਪ੍ਰਤੀ ਬਜ਼ਿਦ ਹੈ।’’ ਤਾਇਵਾਨ ਨੂੰ ਆਪਣਾ ਇਲਾਕਾ ਦੱਸਣ ਅਤੇ ਉਥੋਂ ਦੇ ਅਧਿਕਾਰੀਆਂ ਵੱਲੋਂ ਹੋਰ ਮੁਲਕਾਂ ਨਾਲ ਗੱਲਬਾਤ ਦਾ ਵਿਰੋਧ ਕਰਨ ਵਾਲੇ ਚੀਨ ਨੇ ਅਮਰੀਕੀ ਵਫ਼ਦ ਦੇ ਮੰਗਲਵਾਰ ਰਾਤ ਤਾਇਵਾਨ ਦੀ ਰਾਜਧਾਨੀ ਤਾਇਪੇ ਪਹੁੰਚਣ ਮਗਰੋਂ ਟਾਪੂ ਦੇ ਚਾਰੇ ਪਾਸੇ ਫ਼ੌਜੀ ਮਸ਼ਕਾਂ ਦਾ ਐਲਾਨ ਕਰ ਦਿੱਤਾ ਅਤੇ ਸਖ਼ਤ ਬਿਆਨ ਜਾਰੀ ਕੀਤੇ। ਚੀਨ ਨੇ ਤਾਇਵਾਨ ਤੋਂ ਫਲਾਂ ਅਤੇ ਮੱਛੀ ਸਮੇਤ ਕੁਝ ਹੋਰ ਵਸਤਾਂ ਦੀ ਦਰਾਮਦ ’ਤੇ ਵੀ ਪਾਬੰਦੀ ਲਗਾ ਦਿੱਤੀ। ਚੀਨ ਨੇ ਕਈ ਫਾਈਟਰ ਜੈੱਟ ਵੀ ਤਾਇਨਾਤ ਕੀਤੇ ਹਨ ਅਤੇ ਜਾਣਕਾਰੀ ਮੁਤਾਬਕ ਕੁਝ ਜੈੱਟਾਂ ਨੇ ਸਰਹੱਦੀ ਇਲਾਕਿਆਂ ’ਚ ਉਡਾਣਾਂ ਵੀ ਭਰੀਆਂ। ਚੀਨ ਨੇ ਤਾਇਵਾਨ ਨੂੰ ਆਜ਼ਾਦ ਕਰਾਉਣ ਲਈ ਸਰਗਰਮ ਕੁਝ ਜਥੇਬੰਦੀਆਂ ਅਤੇ ਅਦਾਰਿਆਂ ਖ਼ਿਲਾਫ਼ ਸਖ਼ਤ ਕਦਮ ਉਠਾਉਣ ਦੀ ਵੀ ਚਿਤਾਵਨੀ ਦਿੱਤੀ ਹੈ। ਉਧਰ ਤਾਇਵਾਨ ਨੇ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਖੁਦਮੁਖਤਿਆਰੀ ਦੀ ਉਲੰਘਣਾ ਹੋਈ ਤਾਂ ਉਹ ਵੀ ਇਸ ਦਾ ਜਵਾਬ ਦੇਣਗੇ। ਰਾਸ਼ਟਰਪਤੀ ਨੇ ਅਮਰੀਕਾ ਵੱਲੋਂ ਤਾਇਵਾਨ ਦੀ ਦਹਾਕਿਆਂ ਤੋਂ ਹਮਾਇਤ ਲਈ ਪੇਲੋਸੀ ਦਾ ਧੰਨਵਾਦ ਕੀਤਾ ਅਤੇ ਸਪੀਕਰ ਨੂੰ ਦੇਸ਼ ਦੇ ਸਰਵਉੱਚ ਸਨਮਾਨ ‘ਦਿ ਆਰਡਰ ਆਫ਼ ਦਿ ਪ੍ਰੋਪਿਸ਼ੀਅਸ ਕਲਾਊਡਜ਼’ ਨਾਲ ਸਨਮਾਨਿਤ ਕੀਤਾ। -ਏਪੀ
    ਚੀਨ ਨੇ ਕਿਹਾ ਕਿ ਉਹ ਅਮਰੀਕਾ ਅਤੇ ਤਾਇਵਾਨ ਖ਼ਿਲਾਫ਼ ਤਿੱਖੇ ਅਤੇ ਢੁੱਕਵੇਂ ਕਦਮ ਉਠਾਏਗਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਹੁਆ ਚੁਨਯਿੰਗ ਨੇ ਸਬਰ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਚੀਨ ਨੇ ਜੋ ਕੁਝ ਕਿਹਾ ਹੈ, ਉਹ ਕਰਕੇ ਰਹੇਗਾ। ਹੁਆ ਨੇ ਚੀਨੀ ਫ਼ੌਜ ਵੱਲੋਂ ਤਾਇਵਾਨ ਨੇੜੇ ਫਾਇਰਿੰਗ ਮਸ਼ਕਾਂ ਅਤੇ ਤਾਇਵਾਨ ਨੇੜੇ ਜੈੱਟਾਂ ਦੀ ਤਾਇਨਾਤੀ ਨੂੰ ਵੀ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਚੀਨ ਨੂੰ ਪੇਲੋਸੀ ਦੇ ਦੌਰੇ ਕਾਰਨ ਆਪਣੀ ਰੱਖਿਆ ਕਰਨ ਲਈ ਮਜਬੂਰ ਕੀਤਾ ਗਿਆ ਕਿਉਂਕਿ ਅਮਰੀਕੀ ਆਗੂਆਂ ਦੇ ਦੌਰੇ ਨੇ ਚੀਨ ਦੀ ਖੁਦਮੁਖਤਿਆਰੀ ਅਤੇ ਇਲਾਕਾਈ ਅਖੰਡਤਾ ਦੀ ਉਲੰਘਣਾ ਕੀਤੀ ਹੈ। ਹੁਆ ਨੇ ਕਿਹਾ ਕਿ ਤਣਾਅ ਦਾ ਮੁੱਖ ਕਾਰਨ ਤਾਇਵਾਨ ਦੇ ਆਗੂਆਂ ਵੱਲੋਂ ਮੁਲਕ ਦੀ ਆਜ਼ਾਦੀ ਲਈ ਅਮਰੀਕੀ ਤਾਕਤ ਦੀ ਵਰਤੋਂ ਕਰਨਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com