ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮਾਮਲਾ ਸਿੱਖਾਂ ਦੀਆਂ ਪੱਗਾਂ ਲੁਹਾਉਣ ਦਾ: ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਜਾਂਚ: ਅਮਰੀਕੀ ਅਧਿਕਾਰੀ

    ਵਾਸ਼ਿੰਗਟਨ - ਅਮਰੀਕਾ-ਮੈਕਸੀਕੋ ਸਰਹੱਦ 'ਤੇ ਲਗਪਗ 50 ਸਿੱਖਾਂ ਦੀਆਂ ਪੱਗਾਂ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਦਾਅਵਾ ਮਨੁੱਖੀ ਅਧਿਕਾਰ ਕਾਰਜਕਰਤਾਵਾਂ ਵਲੋਂ ਕੀਤਾ ਗਿਆ ਹੈ | ਇਸ ਸਬੰਧ ਵਿਚ ਅਮਰੀਕੀ ਅਧਿਕਾਰੀ ਦਾਅਵੇ ਦੀ ਜਾਂਚ ਕਰ ਰਹੇ ਹਨ | ਮਨੁੱਖੀ ਅਧਿਕਾਰ ਕਾਰਜਕਰਤਾਵਾਂ ਅਨੁਸਾਰ ਸਰਹੱਦ 'ਤੇ ਗਸ਼ਤ ਕਰ ਰਹੇ ਸੁਰੱਖਿਆ ਬਲਾਂ ਨੇ ਲਗਪਗ 50 ਸਿੱਖ ਪ੍ਰਵਾਸੀਆਂ ਦੀਆਂ ਪੱਗਾਂ ਉਤਾਰ ਕੇ ਜ਼ਬਤ ਕਰ ਲਈਆਂ ਸੀ | ਏ.ਬੀ.ਸੀ. ਨਿਊਜ਼ ਨੇ ਕਸਟਮਸ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ.) ਕਮਿਸ਼ਨਰ ਕ੍ਰਿਸ ਮੈਗਨ ਦੇ ਬਿਆਨ ਦੇ ਹਵਾਲੇ ਨਾਲ ਕਿਹਾ ਕਿ ਅਸੀਂ ਇਨ੍ਹਾਂ ਦੋਸ਼ਾਂ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ | ਮੈਗਨ ਨੇ ਕਿਹਾ ਕਿ ਏਜੰਸੀ ਨੇ ਜੂਨ ਵਿਚ ਇਹ ਦੋਸ਼ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਸਨ | ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਸੀ.ਬੀ.ਪੀ. ਕਰਮਚਾਰੀਆਂ ਦਾ ਸਾਹਮਣਾ ਜਿਹੜੇ ਪ੍ਰਵਾਸੀਆਂ ਨਾਲ ਹੁੰਦਾ ਹੈ, ਉਨ੍ਹਾਂ ਨਾਲ ਉਹ ਸਨਮਾਨ ਭਰੇ ਤਰੀਕੇ ਨਾਲ ਪੇਸ਼ ਆਉਂਦੇ ਹੋਣ | ਇਸ ਮਾਮਲੇ ਵਿਚ ਅੰਤਿ੍ਮ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਇਸ ਹਫ਼ਤੇ ਦੇ ਸ਼ੁਰੂ ਵਿਚ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏ.ਸੀ.ਐਲ.ਯੂ.) ਨੇ ਸੀ.ਬੀ.ਪੀ. ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਦੀਆਂ ਪੱਗਾਂ ਨਾ ਉਤਾਰਨ ਦੀ ਅਪੀਲ ਕੀਤੀ ਸੀ | ਪੱਤਰ ਵਿਚ ਲਿਖਿਆ ਗਿਆ ਸੀ ਕਿ ਅਸੀਂ ਤੁਹਾਨੂੰ ਉਸ ਗੰਭੀਰ ਮੁੱਦੇ ਬਾਰੇ ਜਾਣੂ ਕਰਵਾਉਣਾ ਚਾਹੁੰਦੇ ਹਾਂ, ਜਿੱਥੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੋ ਰਹੀ ਹੈ ਅਤੇ ਯੁਮਾ ਬਾਰਡਰ ਪੈਟਰੋਲ ਸੈਕਟਰ 'ਚ ਤੁਹਾਡੇ ਅਧਿਕਾਰੀ ਸਿੱਖਾਂ ਦੀਆਂ ਪੱਗਾਂ ਉਤਾਰ ਕੇ ਜ਼ਬਤ ਕਰ ਰਹੇ ਹਨ | ਪੱਤਰ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਇਸ ਆਰਗੇਨਾਈਜੇਸ਼ਨ ਨੂੰ ਪਿਛਲੇ 2 ਮਹੀਨਿਆਂ ਵਿਚ ਯੁਮਾ ਤੋਂ ਆਉਣ ਵਾਲੇ 50 ਦੇ ਕਰੀਬ ਸਿੱਖਾਂ ਨੇ ਦੱਸਿਆ ਹੈ ਕਿ ਸੀ.ਬੀ.ਪੀ. ਨੇ ਉਨ੍ਹਾਂ ਦੀਆਂ ਪੱਗਾਂ ਲੁਹਾ ਕੇ ਜ਼ਬਤ ਕਰ ਲਈਆਂ ਹਨ, ਜਿਨ੍ਹਾਂ ਨੂੰ ਕਦੇ ਵੀ ਮੋੜਿਆ ਨਹੀਂ ਗਿਆ | ਪੱਤਰ ਵਿਚ ਸਿੱਖਾਂ ਦੀ ਨਾਗਰਿਕਤਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com