ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੰਗਤ ਦੀ ਸਹੂਲਤ ਲਈ ਦਰਬਾਰ ਸਾਹਿਬ ਵਿਖੇ ਸਹਾਇਤਾ ਕੇਂਦਰ ਸਥਾਪਿਤ

    ਅੰਮ੍ਰਿਤਸਰ - ਦੇਸ਼ ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਦਰਬਾਰ ਸਾਹਿਬ ਨਾਲ ਸਬੰਧਤ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਹੈ, ਜਿਸ ਦਾ ਉਦਘਾਟਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਇਹ ਸਹਾਇਤਾ ਕੇਂਦਰ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਬਣਾਇਆ ਗਿਆ ਹੈ। ਇਸ ਮੌਕੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਂਦੀ ਸੰਗਤ ਨੂੰ ਕਈ ਵਾਰ ਜਾਣਕਾਰੀ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਦੇਖਦਿਆਂ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ।
    ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਰਬਾਰ ਸਾਹਿਬ ਨਤਮਸਤਕ ਹੋਣ ਦੌਰਾਨ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਰੋਕਿਆ ਗਿਆ ਅਤੇ ਪ੍ਰੇਸ਼ਾਨ ਕੀਤਾ ਗਿਆ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਰਸਤਿਆਂ ਵਿੱਚ ਅਤੇ ਪਲਾਜ਼ਾ ਵਿੱਚ ਸੰਗਤ ਨੂੰ ਲੰਮਾਂ ਸਮਾਂ ਰੋਕਿਆ ਗਿਆ।
    ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਪ੍ਰੋਗਰਾਮ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 2 ਸਤੰਬਰ ਨੂੰ ਸੱਦੀ ਗਈ ਹੈ।
    ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਇਸਾਈ ਮੱਤ ਵਿੱਚ ਸ਼ਾਮਲ ਕਰਨ ਵਾਲੇ ਪ੍ਰੋਗਰਾਮ ਨੂੰ ਰੱਦ ਕਰਵਾਉਣ ਵਾਲੇ ਨਿਹੰਗ ਸਿੰਘਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਇਕ ਵੀਡੀਓ ਬਿਆਨ ਰਾਹੀਂ ਆਖਿਆ ਹੈ ਕਿ ਜੇਕਰ ਸਰਕਾਰ ਨੇ ਨਿੰਹਗ ਸਿੰਘਾਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤੇ ਤਾਂ ਕੁਝ ਦਿਨਾਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮ ਵਿੱਚ ਇਸ ਦੇ ਖ਼ਿਲਾਫ਼ ਕੋਈ ਵੱਡਾ ਫ਼ੈਸਲਾ ਲਿਆ ਜਾਵੇਗਾ। ਇਸੇ ਤਰ੍ਹਾਂ ਦਿੱਲੀ ਕਮੇਟੀ ਦੀ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਧਰਮ ਜਾਗਰੂਕਤਾ ਲਹਿਰ ਤਹਿਤ ਅੱਜ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਛੱਡ ਕੇ ਮੁੜ ਸਿੱਖ ਧਰਮ ’ਚ ਘਰ ਵਾਪਸੀ ਕੀਤੀ ਹੈ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com