ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼ਿਲਾਂਗ: ਪੰਜਾਬੀ ਲੇਨ ’ਚ ਰਹਿੰੰਦੇ 342 ਪਰਿਵਾਰ ਨਿਗਮ ਕੁਆਰਟਰਾਂ ਵਿੱਚ ਭੇਜਣ ਦਾ ਫੈਸਲਾ

    ਸ਼ਿਲੌਂਗ - ਮੇਘਾਲਿਆ ਸਰਕਾਰ ਨੇ ਸ਼ਿਲਾਂਗ ਦੇ ਥੇਮ ਲਿਊ ਮਾਲੌਂਗ ਇਲਾਕੇ ਦੀ ਪੰਜਾਬੀ ਲੇਨ ਵਿੱਚ ਰਹਿੰਦੇ 342 ਪਰਿਵਾਰਾਂ ਨੂੰ ਸ਼ਿਲਾਂਗ ਮਿਉਂਸਿਪਲ ਬੋਰਡ ਦੇ ਸਰਕਾਰੀ ਕੁਆਰਟਰਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਐੱਸਐੱਮਬੀ ਅਧਿਕਾਰੀਆਂ ਨੇ ਕਿਹਾ ਕਿ ਪੰਜਾਬੀ ਲੇਨ ਵਿਚਲੇ ਪੁਰਾਣੇ ਕੁਆਰਟਰਾਂ ਨੂੰ ਢਾਹ ਕੇ ਇਨ੍ਹਾਂ ਦੀ ਥਾਂ ਪੰਜ ਮੰਜ਼ਿਲਾ ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਇਥੋਂ ਹਟਾਏ ਲੋਕਾਂ ਨੂੰ ਮੁੜ ਇਨ੍ਹਾਂ ਫਲੈਟਾਂ ਵਿੱਚ ਆਬਾਦ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਪ੍ਰੈਸਟਨ ਟਾਇਸੌਂਗ ਨੇ ਕਿਹਾ ਕਿ ਉਪਰੋਕਤ ਪਰਿਵਾਰਾਂ ਨੂੰ ਸਰਕਾਰੀ ਕੁਆਰਟਰਾਂ ’ਚ ਤਬਦੀਲ ਕਰਨ ਦਾ ਫੈਸਲਾ ਸ਼ਹਿਰੀ ਮਾਮਲੇ ਵਿਭਾਗ ਦੇ ਮੰਤਰੀ ਐੱਸ.ਧਰ ਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਲੰਘੇ ਦਿਨ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਟਾਇਸੌਂਗ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਸਾਰੇ ਮੁੱਦਿਆਂ ਤੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਅਸੀਂ ਥੇਮ ਲਿਊ ਮਾਲੌਂਗ ਇਲਾਕੇ ਵਿੱਚ ਰਹਿੰਦੇ ਸਫਾਈ ਕਰਮੀਆਂ ਦੇ 342 ਪਰਿਵਾਰਾਂ ਨੂੰ ਵਿਰੋਧੀ ਧਿਰਾਂ ਦੇ ਲੀਡਰਾਂ ਲਈ ਬਣੇ ਕੁਆਰਟਰਾਂ ਦੇ ਸਾਹਮਣੇ ਸ਼ਿਲਾਂਗ ਮਿਉਂਸਿਪਲ ਬੋਰਡ ਦੇ ਮੌਜੂਦਾ ਕੁਆਰਟਰਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।’’ ਉਪ ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬੀ ਲੇਨ ਵਿਚਲੇ ਪੁਰਾਣੇ ਕੁਆਰਟਰਾਂ ਨੂੰ ਢਾਹ ਕੇ, 342 ਪਰਿਵਾਰਾਂ ਨੂੰ ਆਬਾਦ ਕਰਨ ਲਈ ਢਾਈ ਏਕੜ 12 ਬਲਾਕਾਂ ਵਾਲਾ ਫਲੈਟ ਸਿਸਟਮ ਉਸਾਰਿਆ ਜਾਵੇਗਾ। ਸ਼ਹਿਰੀ ਮਾਮਲੇ ਵਿਭਾਗ ਨੂੰ ਡੇਢ ਮਹੀਨੇ ਅੰਦਰ ਤਫ਼ਸੀਲੀ ਰਿਪੋਰਟ ਤਿਆਰ ਕਰਨ ਲਈ ਆਖ ਦਿੱਤਾ ਹੈ।’’ ਟਾਇਸੌਂਗ ਨੇ ਕਿਹਾ ਕਿ ਜਲਦੀ ਹੀ ਮੀਟਿੰਗ ਸੱਦ ਕੇ ਹਰੀਜਨ ਪੰਚਾਇਤ ਕਮੇਟੀ (ਐੱਚਪੀਸੀ) ਨੂੰ ਇਸ ਫੈਸਲੇ ਬਾਰੇ ਦੱਸ ਦਿੱਤਾ ਜਾਵੇਗਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ 342 ਪਰਿਵਾਰਾਂ ਦੇ ਰਹਿਣ ਲਈ ਹੀ ਪ੍ਰਬੰਧ ਕਰੇਗੀ ਤੇ ਇਨ੍ਹਾਂ ਪਰਿਵਾਰਾਂ ਦੀ ਇਕ ਸੂਚੀ ਮੇਘਾਲਿਆ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ। ਕੋਰਟ ਆਬਾਦਕਾਰਾਂ ਤੇ ਸੂੁਬਾ ਸਰਕਾਰ ਦਰਮਿਆਨ ਕੋਰਟ ਤੋਂ ਬਾਹਰ ਹੀ ਕੋਈ ਸਮਝੌਤਾ ਸਿਰੇ ਚੜ੍ਹਨ ਦੀ ਉਡੀਕ ਵਿੱਚ ਹੈ। ਉਨ੍ਹਾਂ ਕਿਹਾ, ‘‘ਇਕ ਵਾਰ ਸੂਬਾ ਸਰਕਾਰ ਤੇ ਐੱਚਪੀਸੀ ਦੀ ਸਹਿਮਤੀ ਮਿਲ ਜਾਵੇ, ਅਸੀਂ ਇਸ ਕੇਸ ਨੂੰ ਬੰਦ ਕਰਨ ਲਈ ਮਿਲ ਕੇ ਹਲਫ਼ਨਾਮਾ ਦਾਖ਼ਲ ਕਰਾਂਗੇ।’’ ਇਸ ਤੋਂ ਪਹਿਲਾਂ ਅਪਰੈਲ ਵਿੱਚ ਐੱਸਐੱਮਬੀ ਨੇ ਆਬਾਦਕਾਰਾਂ ਨੂੰ ਥੇਮ ਲਿਊ ਮਾਲੌਂਗ ਤੋਂ ਕਿਸੇ ਹੋਰ ਥਾਂ ਵਸਾਉਣ ਲਈ ਸ਼ਰਤ ਰੱਖੀ ਸੀ ਕਿ ਸੂਬਾ ਸਰਕਾਰ 342 ਪਰਿਵਾਰਾਂ ਵਿਚੋਂ ਹਰੇਕ ਨੂੰ 200 ਵਰਗ ਮੀਟਰ ਥਾਂ ਮੁਹੱਈਆ ਕਰਵਾਏਗੀ ਤੇ ਘਰਾਂ ਦੀ ਉਸਾਰੀ ਦਾ ਖਰਚਾ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਧਰ ਕਈ ਗੈਰ-ਸਰਕਾਰੀ ਜਥੇਬੰਦੀਆਂ ਨੇ ਇਸ ਮੰਗ ਦਾ ਵਿਰੋਧ ਕੀਤਾ ਹੈ। ਜਥੇਬੰਦੀਆਂ ਨੇ ਕਿਹਾ ਕਿ ਸੂਬੇ ਤੋਂ ਬਾਹਰਲੇ ਲੋਕਾਂ ਲਈ ਫਲੈਟਾਂ ਦਾ ਪ੍ਰਬੰਧ ਕੀਤਾ ਜਾ ਰਿਹੈ ਜਦੋਂਕਿ ‘ਸਥਾਨਕ ਗਰੀਬ ਗੁਰਬੇ ਨੂੰ ਉਨ੍ਹਾਂ ਦੇ ਹਾਲ ’ਤੇ ਛੱਡਿਆ ਜਾ ਰਿਹਾ ਹੈ।’’

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com