ਸੁਲਤਾਨਪੁਰ ਲੋਧੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਧਾਰਮਿਕ ਸੰਸਥਾਵਾਂ ਤੇ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਏ ਨਗਰ ਕੀਰਤਨ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਵਲੋਂ ਕੀਤੀ ਗਈ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀਆਂ ਤੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਨਗਰ ਕੀਰਤਨ 'ਚ ਜਥੇ: ਜਰਨੈਲ ਸਿੰਘ ਡੋਗਰਾਂਵਾਲਾ, ਜਥੇ: ਸਰਵਣ ਸਿੰਘ ਕੁਲਾਰ, ਜਥੇ: ਬਲਦੇਵ ਸਿੰਘ ਕਲਿਆਣ, ਜਥੇ: ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ ਰੂਹੀ (ਸਾਰੇ ਮੈਂਬਰ ਸ਼ੋ੍ਰਮਣੀ ਕਮੇਟੀ), ਸ਼ੋ੍ਰਮਣੀ ਕਮੇਟੀ ਦੀ ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਗੁਰਦੁਆਰਾ ਸਾਹਿਬ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਗੁਰਦੁਆਰਾ ਸਾਹਿਬ ਸਤਿਕਰਤਾਰੀਆ ਬਟਾਲਾ ਦੇ ਮੈਨੇਜਰ ਮਨਜੀਤ ਸਿੰਘ, ਗੁਰਤਿੰਦਰਪਾਲ ਸਿੰਘ ਭਾਟੀਆ, ਐਡਵੋਕੇਟ ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਮਾਸਟਰ ਗੁਰਦੇਵ ਸਿੰਘ, ਹਰਦੀਪ ਸਿੰਘ, ਅਮਰੀਕ ਸਿੰਘ ਬਟਾਲਾ, ਅਕਾਲੀ ਦਲ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਸਾਬਕਾ ਇੰਚਾਰਜ ਕੈਪਟਨ ਹਰਮਿੰਦਰ ਸਿੰਘ, ਪੀ.ਏ.ਸੀ. ਦੇ ਸਾਬਕਾ ਮੈਂਬਰ ਇੰਜ: ਸਵਰਨ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਜਥੇ: ਪਰਮਿੰਦਰ ਸਿੰਘ ਖ਼ਾਲਸਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਭਾਈ ਕੰਵਲਨੈਨ ਸਿੰਘ ਕੇਨੀ, ਜਥੇ: ਗੁਰਦਿਆਲ ਸਿੰਘ ਖ਼ਾਲਸਾ, ਮਨਦੀਪ ਸਿੰਘ ਖਿੰਡਾ, ਹੀਰਾ ਸਿੰਘ ਦੀਪੇਵਾਲ, ਸੁਖਵਿੰਦਰ ਸਿੰਘ ਡਡਵਿੰਡੀ, ਦਿਲਬਾਗ ਸਿੰਘ ਗਿੱਲ ਐਮ.ਡੀ., ਬਾਬਾ ਜਸਪਾਲ ਸਿੰਘ ਨੀਲਾ, ਮੈਨੇਜਰ ਜਸਵੰਤ ਸਿੰਘ ਨੰਢਾ, ਬਾਬਾ ਬਲਵਿੰਦਰ ਸਿੰਘ ਰੱਬ ਜੀ, ਜਥੇ: ਸ਼ਮਸ਼ੇਰ ਸਿੰਘ ਭਰੋਆਣਾ, ਸੁੱਚਾ ਸਿੰਘ ਸ਼ਿਕਾਰਪੁਰ, ਭਾਈ ਪਰਮਜੀਤ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ ਤੋਂ ਇਲਾਵਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ, ਸ੍ਰੀ ਗੁਰੂ ਨਾਨਕ ਸੇਵਕ ਜਥਾ, ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ, ਗੁਰੂ ਨਾਨਕ ਸੇਵਕ ਜਥਾ ਬਾਹਰਾ, ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਿੱਖਾਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਰਾਮਗੜ੍ਹੀਆ ਨੌਜਵਾਨ ਸਭਾ, ਗੁਰੂ ਤੇਗ ਬਹਾਦਰ ਨੌਜਵਾਨ ਸਭਾ, ਬਾਬਾ ਜੀਵਨ ਸਿੰਘ ਨੌਜਵਾਨ ਸਭਾ, ਸ੍ਰੀ ਨਿਰਵੈਲ ਖ਼ਾਲਸਾ ਸੇਵਾ ਸੁਸਾਇਟੀ, ਦਸਮੇਸ਼ ਪਿਤਾ ਨੌਜਵਾਨ ਸਭਾ, ਗੁਰੂ ਰਾਮਦਾਸ ਨੌਜਵਾਨ ਸਭਾ, ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ, ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤੇ ਮਾਝਾ, ਮਾਲਵਾ ਤੇ ਦੁਆਬੇ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |


