ਅੰਮਿ੍ਤਸਰ - ਸ਼ੋ੍ਰਮਣੀ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨਵੇਂ ਸੰਘਰਸ਼ ਦਾ ਐਲਾਨ ਕਰਦਿਆਂ ਸਰਕਾਰਾਂ ਤੱਕ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਆਵਾਜ਼ ਪੁੱਜਦਾ ਕਰਨ ਲਈ 12 ਸਤੰਬਰ ਨੂੰ ਕਾਲੇ ਚੋਲੇ ਪਾ ਕੇ ਡੀ. ਸੀ. ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ, ਰਿਹਾਈਆਂ ਲਈ ਦਸਤਖ਼ਤੀ ਮੁਹਿੰਮ ਆਰੰਭ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਆਰੰਭ ਕਰਨ ਲਈ ਸੇਵਾ ਮੁਕਤ ਸਿੱਖ ਜੱਜਾਂ, ਸੀਨੀਅਰ ਵਕੀਲਾਂ ਤੇ ਸਿੱਖ ਬੁੱਧੀਜੀਵੀਆਂ ਦੀ ਜਲਦ ਇਕੱਤਰਤਾ ਬੁਲਾਉਣ ਦਾ ਫ਼ੈਸਲਾ ਕੀਤਾ ਹੈ | ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਵਿਸ਼ੇਸ਼ ਇਕੱਤਰਤਾ ਵਿਚ 90 ਦੇ ਕਰੀਬ ਸ਼ੋ੍ਰਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ਼ਾਮਿਲ ਹੋਏ | ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਪਾਸ ਕੀਤੇ 4 ਵਿਸ਼ੇਸ਼ ਮਤਿਆਂ ਸੰਬੰਧੀ ਬਾਅਦ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ ਲਹਿਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸੰਬੰਧੀ ਆਰੰਭੇ ਜਾਣ ਵਾਲੇ ਸੰਘਰਸ਼ ਦੀ ਸ਼ੁਰੂਆਤ 12 ਸਤੰਬਰ ਤੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪਾਸ ਮਤੇ ਰਾਹੀਂ 12 ਸਤੰਬਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਅਤੇ ਯੂ. ਟੀ. ਪ੍ਰਸ਼ਾਸਕ ਦੇ ਦਫ਼ਤਰਾਂ ਬਾਹਰ ਸ਼੍ਰੋਮਣੀ ਕਮੇਟੀ ਵਲੋਂ ਰੋਸ ਧਰਨੇ ਲਗਾਏ ਜਾਣਗੇ | ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀਆਂ ਰਿਹਾਈ ਲਈ ਲੋਕ ਲਹਿਰ ਸਿਰਜਣ ਲਈ ਇਤਿਹਾਸਕ ਗੁਰ-ਅਸਥਾਨਾਂ, ਸ਼ਹਿਰਾਂ ਦੇ ਮੁੱਖ ਸਥਾਨਾਂ, ਕਸਬਿਆਂ ਅਤੇ ਪਿੰਡਾਂ ਵਿਚ ਜਾ ਕੇ ਦਸਤਖ਼ਤੀ ਮੁਹਿੰਮ ਆਰੰਭ ਕਰਕੇ ਸੰਗਤਾਂ ਤੋਂ ਫਾਰਮ ਭਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਚਾਰਾਜੋਈ ਵਾਸਤੇ ਸੇਵਾ ਮੁਕਤ ਸਿੱਖ ਜੱਜਾਂ, ਸੀਨੀਅਰ ਸਿੱਖ ਵਕੀਲਾਂ ਅਤੇ ਪੰਥ ਦੇ ਬੁੱਧੀਜੀਵੀਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾ ਕੇ ਕਾਨੂੰਨੀ ਰਾਏ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ | ਉੁਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਅਤੇ ਕਰਨਾਟਕ ਦੀਆਂ ਸਰਕਾਰਾਂ ਨੂੰ ਕਈ ਪੱਤਰ ਲਿਖ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲਬਾਤ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਗਈ ਸੀ ਪਰ ਕਿਸੇ ਵਲੋਂ ਵੀ ਹੁੰਗਾਰਾ ਨਹੀਂ ਦਿੱਤਾ ਗਿਆ |
11 ਮੈਂਬਰੀ ਉੱਚ ਤਾਕਤੀ ਕਮੇਟੀ ਦਾ ਭਵਿੱਖ
ਸ਼ੋ੍ਰਮਣੀ ਕਮੇਟੀ ਵਲੋਂ ਕੁਝ ਮਹੀਨੇ ਪਹਿਲਾਂ ਬੰਦੀ ਸਿੰਘਾਂ ਦੇ ਮਾਮਲੇ 'ਤੇ ਗਠਿਤ ਕੀਤੀ ਗਈ 11 ਮੈਂਬਰੀ ਉੱਚ ਤਾਕਤੀ ਕਮੇਟੀ ਦੇ ਭਵਿੱਖ ਸੰਬੰਧੀ ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਕਮੇਟੀ ਦੀ ਇਕ ਇਕੱਤਰਤਾ ਉਪਰੰਤ ਹੀ ਕੁਝ ਮੈਂਬਰਾਂ ਦੇ ਕਾਰਨ 'ਡੈੱਡਲਾਕ' ਪੈਦਾ ਹੋ ਗਿਆ ਸੀ, ਜਿਸ ਕਾਰਨ ਸ਼ੋ੍ਰਮਣੀ ਕਮੇਟੀ ਨੂੰ ਇਕ ਨਵਾਂ ਰਾਹ ਅਖਤਿਆਰ ਕਰਨਾ ਪਿਆ ਪਰ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਕਮੇਟੀ ਅਜੇ ਵੀ ਕਾਇਮ ਹੈ ਤੇ ਇਸ ਦਾ ਸਹਿਯੋਗ ਲਿਆ ਜਾਵੇਗਾ | ਤਰਨ ਤਾਰਨ ਨੇੜੇ ਚਰਚ ਵਿਖੇ ਭੰਨਤੋੜ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦਾ ਭਲਾ ਮੰਗਦਾ ਹੈ ਅਤੇ ਇਕ-ਦੂਜੇ ਦੇ ਧਰਮ ਵਿਚ ਦਖਲਅੰਦਾਜ਼ੀ ਨਹੀਂ ਕੀਤੀ ਜਾਣੀ ਚਾਹੀਦੀ | ਉਨ੍ਹਾਂ ਅਫ਼ਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਸਿੱਖਾਂ ਦੀ ਵੀ ਭਾਰਤ ਸਰਕਾਰ ਨੂੰ ਸਾਰ ਲੈਣ ਦੀ ਅਪੀਲ ਕੀਤੀ |
ਕਿਸ-ਕਿਸ ਨੇ ਕੀਤਾ ਸੰਬੋਧਨ
ਅੱਜ ਦੀ ਵਿਸ਼ੇਸ਼ ਇਕੱਤਰਤਾ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਵਿਰੋਧਾੀ ਧਿਰ ਨਾਲ ਸੰਬੰਧਿਤ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਅਮਰੀਕ ਸਿੰਘ ਸ਼ਾਹਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਸਰਵਨ ਸਿੰਘ ਕੁਲਾਰ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕੁਲਵੰਤ ਸਿੰਘ ਮੰਨਣ, ਭਾਈ ਰਾਮ ਸਿੰਘ, ਸਰਬੰਸ ਸਿੰਘ ਮਾਣਕੀ ਆਦਿ ਮੈਂਬਰਾਂ ਨੇ ਵੀ ਵਿਚਾਰ ਪੇਸ਼ ਕੀਤੇ |
ਇਕੱਤਰਤਾ 'ਚ ਹਾਜ਼ਰ ਮੈਂਬਰ
ਅੱਜ ਦੀ ਵਿਸ਼ੇਸ਼ ਇਕੱਤਰਤਾ 'ਚ ਦੋ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸ਼ਾਮਿਲ ਨਹੀਂ ਹੋਏ, ਜਦੋਂਕਿ ਹਾਜ਼ਰ ਹੋਣ ਵਾਲੇ ਮੈਂਬਰਾਂ 'ਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇ: ਪੰਜੋਲੀ, ਗੁਰਿੰਦਰਪਾਲ ਸਿੰਘ ਗੋਰਾ, ਹਰਜਾਪ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਵੇਈਾਪੂਈਾ, ਅਮਰਜੀਤ ਸਿੰਘ ਬੰਡਾਲਾ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਜਤੈਨਪੁਰ, ਹਰਭਜਨ ਸਿੰਘ ਮਸਾਣਾਂ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਬੀਬੀ ਕਿਰਨਵੀਰ ਕੌਰ, ਨਵਤੇਜ ਸਿੰਘ ਕਾਉਣੀ, ਕੌਰ ਸਿੰਘ, ਪ੍ਰੀਤਮ ਸਿੰਘ ਮਲਸੀਹਾਂ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ, ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਰਾਏਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਚੂੰਗਾ, ਜੈਪਾਲ ਸਿੰਘ ਮੰਡੀਆਂ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਗਲਾ, ਨਿਰਮਲ ਸਿੰਘ ਹਰਿਆਉ, ਬੀਬੀ ਹਰਦੀਪ ਕੌਰ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ, ਜਸਮੇਲ ਸਿੰਘ ਲਾਛੜੂ, ਨਿਰਮੈਲ ਸਿੰਘ ਜੌਲਾਂ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ ਖੱਟੜਾ, ਰਘਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ, ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਜਸਵੰਤ ਸਿੰਘ ਪੁੜੈਣ, ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਰਣਜੀਤ ਸਿੰਘ ਮੰਗਲੀ, ਸਰਬੰਸ ਸਿੰਘ ਮਾਣਕੀ, ਬੀਬੀ ਦਵਿੰਦਰ ਕੌਰ ਕਾਲੜਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ, ਅਮਰਜੀਤ ਸਿੰਘ ਭਲਾਈਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਬੀਬੀ ਸਵਰਨ ਕੌਰ ਤੇੜਾ, ਬਿਕਰਮਜੀਤ ਸਿੰਘ ਕੋਟਲਾ, ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਸੁਰਜੀਤ ਸਿੰਘ ਤੁਗਲਵਾਲਾ, ਗੁਰਨਾਮ ਸਿੰਘ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਭਾਈ ਰਾਮ ਸਿੰਘ, ਅਜਾਇਬ ਸਿੰਘ ਅਭਿਆਸੀ, ਰਾਮਪਾਲ ਸਿੰਘ, ਪਿ੍ਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਅਵਤਾਰ ਸਿੰਘ ਵਣਵਾਲਾ, ਬਾਬਾ ਟੇਕ ਸਿੰਘ, ਕੁਲਦੀਪ ਸਿੰਘ ਤੇੜਾ, ਜਥੇਦਾਰ ਤੇਜਾ ਸਿੰਘ ਕਮਾਲਪੁਰ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਹਾਜ਼ਰ ਸਨ |
ਕਰੀਬ ਅੱਧੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਗ਼ੈਰਹਾਜ਼ਰ
ਵਿਸ਼ੇਸ਼ ਇਕੱਤਰਤਾ 'ਚ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਘੱਟ ਰਹਿਣ ਦੀ ਸ਼ੋ੍ਰਮਣੀ ਕਮੇਟੀ ਗਲਿਆਰਿਆਂ 'ਚ ਕਾਫੀ ਚਰਚਾ ਰਹੀ | ਇਕੱਤਰਤਾ 'ਚ ਧਰਮ ਪ੍ਰਚਾਰ ਕਮੇਟੀ ਦੇ ਕਈ ਮੈਂਬਰਾਂ ਸਮੇਤ ਕੇਵਲ 90 ਦੇ ਕਰੀਬ ਹੀ ਮੈਂਬਰ ਸ਼ਾਮਿਲ ਹੋਏ | ਵਿਰੋਧੀ ਧਿਰ ਨਾਲ ਸੰਬੰਧਿਤ 1 ਮੈਂਬਰ ਨੇ ਇਸ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਅੱਜ ਦੀ ਇਕੱਤਰਤਾ 'ਚ ਹੀ ਜੇਕਰ ਵੱਡੀ ਗਿਣਤੀ 'ਚ ਸ਼ੋ੍ਰਮਣੀ ਕਮੇਟੀ 'ਤੇ ਕਾਬਜ਼ ਧੜੇ ਨਾਲ ਸਬੰਧਿਤ ਮੈਂਬਰ ਸਾਹਿਬਾਨ ਗ਼ੈਰ-ਹਾਜ਼ਰ ਰਹੇ ਹਨ ਤਾਂ ਆਉਂਦੇ ਦਿਨਾਂ 'ਚ ਇਹ ਮੈਂਬਰ ਡੀ.ਸੀ. ਦਫ਼ਤਰਾਂ ਸਾਹਮਣੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ 'ਚ ਕਿਵੇਂ ਸ਼ਾਮਿਲ ਹੋਣਗੇ | 2 ਤਤਕਾਲੀ ਪ੍ਰਧਾਨਾਂ ਦਾ ਵੀ ਇਕੱਤਰਤਾ 'ਚ ਗ਼ੈਰ-ਹਾਜ਼ਰ ਰਹਿਣਾ ਚਰਚਾ 'ਚ ਰਿਹਾ | ਵਿਰੋਧੀ ਧਿਰ ਦੇ ਆਗੂ ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਦੀ ਧਿਰ ਦੇ ਮੈਂਬਰਾਂ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ 'ਤੇ ਉਹ ਸ਼ੋ੍ਰਮਣੀ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਹਰ ਸੰਘਰਸ਼ 'ਚ ਸਹਿਯੋਗ ਦੇਣਗੇ, ਪਰ ਇਸ ਨੂੰ ਸਿਆਸਤ ਤੋਂ ਦੂਰ ਰੱਖਣਾ ਜ਼ਰੂਰੀ ਹੈ |


