ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੰਯੁਕਤ ਕਿਸਾਨ ਮੋਰਚਾ ਦੋਫਾੜ ਡੱਲੇਵਾਲ ਤੇ ਕੱਕਾ ਨੂੰ ਕੱਢਿਆ ਬਾਹਰ

    ਨਵੀਂ ਦਿੱਲੀ - ਤਕਰੀਬਨ 2 ਮਹੀਨੇ ਤੋਂ ਸੰਯੁਕਤ ਕਿਸਾਨ ਮੋਰਚੇ 'ਚ ਮਹਿਸੂਸ ਕੀਤੀਆਂ ਜਾ ਰਹੀਆਂ ਤਰੇੜਾਂ ਐਤਵਾਰ ਨੂੰ ਖੁੱਲ੍ਹ ਕੇ ਸਾਹਮਣੇ ਆ ਗਈਆਂ ਅਤੇ ਮੋਰਚੇ ਨੇ ਦੋ ਕੋਰ ਕਮੇਟੀ ਮੈਂਬਰਾਂ ਜਗਜੀਤ ਸਿੰਘ ਡੱਲੇਵਾਲ ਅਤੇ ਸ਼ਿਵ ਕੁਮਾਰ ਸ਼ਰਮਾ ਕੱਕਾ ਨੂੰ ਮੋਰਚਾ ਵਿਰੋਧੀ ਸਰਗਰਮੀਆਂ ਕਾਰਨ ਮੋਰਚੇ ਤੋਂ ਕੱਢ ਦਿੱਤਾ | ਇਸ ਤੋਂ ਇਲਾਵਾ ਮੋਰਚੇ ਦੇ ਤਾਲਮੇਲ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ ਨੇ ਸਰਕਾਰ ਦੀਆਂ ਨੀਤੀਆਂ ਖਿਲਾਫ਼ ਹੋਰ ਮਜ਼ਬੂਤੀ ਨਾਲ ਲੜਨ ਲਈ ਮੋਰਚੇ ਦੇ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਮੋਰਚੇ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ | ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ | ਡਾ. ਦਰਸ਼ਨ ਪਾਲ, ਰਾਕੇਸ਼ ਟਿਕੈਤ, ਹਨਨ ਮੌਲਾ, ਰੁਲਦੂ ਸਿੰਘ ਅਤੇ ਤਜਿੰਦਰ ਵਿਰਕ ਵਲੋਂ ਮੋਰਚੇ ਲਈ ਜਾਰੀ ਬਿਆਨ 'ਚ ਕੱਕਾ ਅਤੇ ਡੱਲੇਵਾਲ ਦਾ ਨਾਂਅ ਲਏ ਬਿਨਾਂ ਕਿਹਾ ਗਿਆ ਕਿ ਫੁੱਟ ਪਾਉਣ ਵਾਲੀਆਂ ਕੁਝ ਜਥੇਬੰਦੀਆਂ ਹੁਣ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਹਨ | ਰੁਲਦੂ ਸਿੰਘ ਮਾਨਸਾ ਨੇ ਮੋਰਚੇ 'ਚੋਂ ਕੱਢੇ ਗਏ ਦੋਵਾਂ ਆਗੂਆਂ 'ਤੇ ਮੋਰਚਾ ਵਿਰੋਧੀ ਸਰਗਰਮੀਆਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜੋ ਗੱਲ ਅੰਦਰ ਮੀਟਿੰਗ 'ਚ ਕੀਤੀ ਜਾਣ ਵਾਲੀ ਹੁੰਦੀ ਸੀ, ਉਹ ਬਾਹਰ ਮੀਡੀਆ ਨੂੰ ਨਾਲ ਕਰਦੇ ਸਨ | ਮੋਰਚੇ ਦੇ ਇਕ ਹੋਰ ਆਗੂ ਨੇ ਕਿਹਾ ਕਿ ਉਹ ਕੁਝ ਮੈਂਬਰਾਂ 'ਤੇ ਦੋਸ਼ ਲਾ ਕੇ ਮੋਰਚੇ ਦੇ ਅਕਸ ਨੂੰ ਢਾਹ ਲਾ ਰਹੇ ਸਨ | ਨਾਲ ਹੀ ਕੱਕਾ ਨੂੰ ਵਧੇਰੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਸਰਕਾਰ ਦੇ ਇਸ਼ਾਰਿਆਂ 'ਤੇ ਵਧੇਰੇ ਚਲਦੇ ਨਜ਼ਰ ਆ ਰਹੇ ਸਨ | ਜ਼ਿਕਰਯੋਗ ਹੈ ਕਿ ਡੱਲੇਵਾਲ ਅਤੇ ਕੱਕਾ ਨੇ 18 ਜੁਲਾਈ ਨੂੰ ਦਿੱਲੀ 'ਚ ਆਪਣੇ ਤੌਰ 'ਤੇ ਪ੍ਰਦਰਸ਼ਨ ਕੀਤਾ ਸੀ | ਉਸ ਸਮੇਂ ਵੀ ਮੋਰਚੇ ਦੀਆਂ ਤਰੇੜਾਂ ਸਾਹਮਣੇ ਆਈਆਂ ਸਨ ਜਦੋਂ ਮੋਰਚੇ ਦੇ ਕੁਝ ਹੋਰ ਆਗੂ ਦਿੱਲੀ 'ਚ ਮੌਜੂਦ ਹੁੰਦਿਆਂ ਹੋਇਆ ਵੀ ਪ੍ਰਦਰਸ਼ਨ 'ਚ ਸ਼ਾਮਿਲ ਨਹੀਂ ਹੋਏ | ਜ਼ਿਕਰਯੋਗ ਹੈ ਕਿ ਕੱਕਾ ਪਹਿਲਾਂ ਆਰ. ਐਸ. ਐਸ. ਨਾਲ ਤਾਅਲੁੱਕ ਰੱਖਦੇ ਭਾਰਤੀ ਕਿਸਾਨ ਸੰਘ ਦੇ ਆਗੂ ਸਨ ਅਤੇ ਹੁਣ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਮੁਖੀ ਸਨ | ਕੱਕਾ ਨੂੰ ਕਿਸੇ ਵੇਲੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਦੇ ਨਾਲ ਨੇੜਤਾ ਲਈ ਵੀ ਜਾਣਿਆ ਜਾਂਦਾ ਸੀ ਜਦਕਿ ਡੱਲੇਵਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਹਨ |
    ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ ਨੇ ਇਕ ਚਿੱਠੀ ਰਾਹੀਂ ਅਸਤੀਫ਼ਾ ਭੇਜਿਆ, ਜਿਸ 'ਚ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਾਲ ਮੁਕਾਬਲਾ ਕਰਨ ਲਈ ਜ਼ਮੀਨ 'ਤੇ ਚੱਲ ਰਹੇ ਸਾਰੇ ਜਨ ਅੰਦੋਲਨਾਂ ਨਾਲ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨਾਲ ਜੁੜਨ ਦੀ ਗੱਲ ਕਹੀ ਸੀ | ਦੱਸ ਦਈਏ ਹਾਲ ਹੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਸੱਦੀ ਸਿਵਲ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ 'ਚ ਯੋਗੇਂਦਰ ਯਾਦਵ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਸਮਰਥਨ ਦੇਣ ਦਾ ਵੀ ਐਲਾਨ ਕੀਤਾ ਸੀ | ਹਾਲਾਂਕਿ ਯਾਦਵ ਦਾ ਸੰਗਠਨ ਜੈ ਕਿਸਾਨ ਅੰਦੋਲਨ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੇਗਾ | ਯੋਗੇਂਦਰ ਯਾਦਵ ਦੇ ਅਸਤੀਫ਼ੇ ਤੋਂ ਬਾਅਦ ਮੋਰਚੇ ਵਲੋਂ ਨਵੀਂ ਤਾਲਮੇਲ ਕਮੇਟੀ ਗਠਨ ਅਤੇ ਵਿਸਤਾਰ ਦਾ ਫ਼ੈਸਲਾ ਲਿਆ ਗਿਆ, ਜਿਸ ਲਈ ਨਾਵਾਂ ਦੀ ਚੋਣ ਲਈ 11 ਮੈਂਬਰੀ ਡਰਾਫਟ ਕਮੇਟੀ ਬਣਾਈ ਗਈ ਹੈ |
    ਮੋਰਚੇ ਵਲੋਂ ਐਤਵਾਰ ਦੀ ਮੀਟਿੰਗ 'ਚ ਲਏ ਕੁਝ ਸਖ਼ਤ ਫੈਸਲਿਆਂ ਤੋਂ ਇਲਾਵਾ 3 ਅਕਤੂਬਰ ਨੂੰ ਲਖੀਮਪੁਰ ਖੀਰੀ 'ਚ ਕਤਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ, ਜਿਸ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾਏਗਾ | ਮੋਰਚੇ ਨੇ 15 ਤੋਂ 25 ਸਤੰਬਰ ਨੂੰ ਦੇਸ਼ ਭਰ 'ਚ ਤਹਿਸੀਲ ਪੱਧਰੀ ਮੰਗਾਂ ਦੀ ਮੁਹਿੰਮ ਵਜੋਂ ਭਵਿੱਖੀ ਅੰਦੋਲਨ ਕਰਨ ਦਾ ਐਲਾਨ ਕੀਤਾ | ਮੋਰਚੇ ਵਲੋਂ 26 ਨਵੰਬਰ ਨੂੰ ਰਾਜ ਪੱਧਰ 'ਤੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਿਆ ਜਾਏਗਾ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com