ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਰਾਧਾ ਸੁਆਮੀ ਸਮਰਥਕਾਂ ਤੇ ਨਿਹੰਗਾਂ ’ਚ ਝੜਪ, 13 ਜ਼ਖ਼ਮੀ

    ਰਈਆ - ਰਾਧਾ ਸੁਆਮੀ ਸਮਰਥਕਾਂ ਤੇ ਤਰਨਾ ਦਲ ਦੇ ਨਿਹੰਗਾਂ ਵਿਚਾਲੇ ਸ਼ਾਮ ਜੀ ਟੀ ਰੋਡ ਬਿਆਸ ’ਤੇ ਹੋਈ ਝੜਪ ਵਿੱਚ 13 ਜਣੇ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਰ ਦੋਵੇਂ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ ਤੇ ਕਈ ਵਾਹਨ ਨੁਕਸਾਨੇ ਗਏ। ਲੋਕਾਂ ਨੂੰ ਖਿੰਡਾਉਣ ਲਈ ਪੁਲੀਸ ਵੱਲੋਂ ਹਵਾਈ ਫਾਇਰ ਕੀਤੇ ਗਏ, ਜਿਸ ਵਿੱਚ ਨਿਹੰਗਾ ਦੇ ਪੰਜ, ਡੇਰਾ ਸਮਰਥਕਾਂ ਦੇ ਚਾਰ ਅਤੇ ਇਕ ਥਾਣੇਦਾਰ ਸਮੇਤ ਤਿੰਨ ਪੁਲੀਸ ਕਰਮੀਂ ਜ਼ਖ਼ਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰ ਤੋਂ ਡੇਰਾ ਰਾਧਾ ਸੁਆਮੀ ਬਿਆਸ ਦੇ ਸਮਰਥਕਾਂ ਅਤੇ ਤਰਨਾ ਦਲ ਬਾਬਾ ਬਕਾਲਾ ਦੇ ਨਿਹੰਗਾਂ ਵਿਚਾਲੇ ਤਕਰਾਰ ਚੱਲ ਰਹੀ ਸੀ। ਨਿਹੰਗਾਂ ਵੱਲੋਂ ਡੇਰਾ ਰਾਧਾ ਸੁਆਮੀ ਦੀ ਮਾਲਕੀ ਵਾਲੀ ਇੱਕ ਜਗ੍ਹਾ ਦੇ ਕਥਿਤ ਜਿੰਦਰੇ ਤੋੜ ਕੇ ਉਸ ਵਿਚ ਵੱਡੀ ਗਿਣਤੀ ਵਿੱਚ ਗਾਵਾਂ ਨੂੰ ਛੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਤਕਰਾਰ ਵਧਣ ਕਾਰਨ ਦੋਵਾਂ ਧਿਰਾਂ ਵਿਚਾਲੇ ਭਾਰੀ ਪੱਥਰਬਾਜ਼ੀ ਹੋਈ। ਇੱਥੇ ਤਾਇਨਾਤ ਪੁਲੀਸ ਨੇ ਦੋਵਾਂ ਧਿਰਾਂ ਨੂੰ ਖਿੰਡਾਉਣ ਲਈ ਹਵਾਈ ਫਾਇਰ ਕੀਤੇ। ਪੱਥਰਬਾਜ਼ੀ ਦੌਰਾਨ ਪੰਜ ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਅਤੇ ਤਿੰਨ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਦਾਖ਼ਲ ਕਰਵਾਇਆ ਗਿਆ ਹੈ। ਤਿੰਨ ਦੀ ਪਛਾਣ ਸੁੱਖਾ ਸਿੰਘ, ਸਵਰਨ ਸਿੰਘ, ਬੁੱਧ ਸਿੰਘ, ਪ੍ਰਗਟ ਸਿੰਘ ਵਜੋਂ ਹੋਈ ਹੈ, ਜਦੋਂਕਿ ਬਾਕੀਆਂ ਦੀ ਸ਼ਨਾਖ਼ਤ ਨਹੀਂ ਹੋ ਸਕੀ। ਘਟਨਾ ਮਗਰੋਂ ਜੀ ਟੀ ਰੋਡ ’ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਇੱਟਾਂ-ਰੋੜੇ ਚੱਲਣ ਕਾਰਨ ਸੜਕ ’ਤੇ ਖੜ੍ਹੇ ਕਈ ਵਾਹਨ ਵੀ ਨੁਕਸਾਨੇ ਗਏ। ਵੱਡੀ ਗਿਣਤੀ ਵਿੱਚ ਪੁਲੀਸ ਤੇ ਉੱਚ ਅਧਿਕਾਰੀ ਘਟਨਾ ਸਥਾਨ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਸਨ।
    ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਝਗੜਾ ਜੀ ਟੀ ਰੋਡ ’ਤੇ ਗਾਵਾਂ ਨੂੰ ਵਾੜਨ ਤੋ ਸ਼ੁਰੂ ਹੋਇਆ ਜਿਸ ਕਾਰਨ ਦੋਵਾਂ ਧਿਰਾਂ ਵਲੋ ਹਵਾਈ ਫਾਇਰਿੰਗ ਕੀਤੀ ਗਈ ਅਤੇ ਇੱਟਾਂ ਪੱਥਰ ਚਲਾਏ ਗਏ ਜਿਸ ਕਾਰਨ ਪੁਲੀਸ ਅਤੇ ਲੋਕਾਂ ਦੀਆ ਗੱਡੀਆਂ ਵੀ ਨੁਕਸਾਨੀ ਗਈਆਂ ਹਨ ਜਿਸ ਕਾਰਨ ਭੀੜ ਨੂੰ ਖਿਡਾਉਣ ਲਈ ਪੁਲੀਸ ਨੂੰ ਲਾਠੀਚਾਰਜ ਵੀ ਕਰਨਾ ਪਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com