ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬਿਸ਼ਪ ਤੇ ਪਾਦਰੀਆਂ ਵੱਲੋਂ ਬੰਦ ਕਮਰਾ ਮੀਟਿੰਗ

    ਸ੍ਰੀ ਆਨੰਦਪੁਰ ਸਾਹਿਬ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਐਂਗਲੀਕਨ ਚਰਚ ਦੇ ਬਿਸ਼ਪ ਤੇ ਪਾਦਰੀਆਂ ਵੱਲੋਂ ਬੰਦ ਕਮਰਾ ਮੀਟਿੰਗ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬਾਨ ਨੇ ਧਰਮ ਪਰਿਵਰਤਨ ਦੇ ਮਾਮਲੇ ਵਿੱਚ ਇਤਰਾਜ਼ ਜਤਾਇਆ। ਇਸ ਤੋਂ ਬਾਅਦ ਉਨ੍ਹਾਂ ਸਾਂਝੀ ਪ੍ਰੈੱਸ ਕਾਨਫ਼ਰੰਸ ਰਾਹੀਂ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।
    ਬਿਸ਼ਪ ਜੌਹਨ, ਭਾਰਤ ਦੀ ਸਕੱਤਰ ਸਿਸਟਰ ਮਧੂਲਿਕਾ ਜੋਇਸ, ਪੰਜਾਬ ਦੇ ਸਕੱਤਰ ਰੌਬਿਨ ਰਿਚਰਡ ਅਤੇ ਪ੍ਰਬੰਧਕੀ ਸਕੱਤਰ ਗੁਰਲਾਲ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਈਸਾਈ ਧਰਮ ਨੂੰ ਵਰਤ ਕੇ ਸਿੱਖਾਂ ਅਤੇ ਈਸਾਈਆਂ ਵਿਚ ਪਾੜਾ ਪਾਉਣਾ ਚਾਹੁੰਦੇ ਹਨ ਜਿਸ ਸਬੰਧੀ ਕੇਂਦਰ ਸਰਕਾਰ ਅਤੇ ਥਾਣਿਆਂ ਵਿਚ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਜਬਰੀ ਧਰਮ ਪਰਿਵਰਤਨ ਦੇ ਖ਼ਿਲਾਫ਼ ਹਨ ਅਤੇ ਉਨ੍ਹਾਂ ਦਾ ਧਰਮ ਇਸ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਈ ਜਣੇ ਦੂਜਿਆਂ ਦੇ ਇਸ਼ਾਰੇ ’ਤੇ ਅਜਿਹਾ ਕਰ ਰਹੇ ਹਨ ਜਿਨ੍ਹਾਂ ਨੂੰ ਬਾਹਰੋਂ ਫੰਡਿੰਗ ਹੁੰਦੀ ਹੈ ਜਿਸ ਦੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਈਸਾਈ ਭਾਈਚਾਰੇ ਵੱਲੋਂ ਖੋਲ੍ਹੇ ਗਏ ਹਸਪਤਾਲਾਂ ਵਿੱਚ ਗ਼ਰੀਬ ਲੋਕਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਆਪਣੇ ਧਰਮ ਵਿੱਚ ਲਿਆਉਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਮ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਪਿਛਲੇ ਦਿਨੀਂ ਕੁਝ ਸਿੱਖ ਪਰਿਵਾਰ ਈਸਾਈ ਧਰਮ ਤੋਂ ਮੁੜ ਕੇ ਦੁਬਾਰਾ ਸਿੱਖ ਧਰਮ ਵਿੱਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਨੂੰ ਲਾਲਚ ਦੇਣ ਦੇ ਦੋਸ਼ ਲਗਾਉਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਈਸਾਈ ਧਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਬੰਧੀ ਸ਼ਿਕਾਇਤਾਂ ਆਈਆਂ ਸਨ ਕਿ ਸਰਹੱਦੀ ਇਲਾਕੇ ਖ਼ਾਸ ਕਰਕੇ ਅੰਮ੍ਰਿਤਸਰ ’ਚ ਪਾਦਰੀਆਂ ਵੱਲੋਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਲਾਲਚ ਤੇ ਡਰਾਵੇ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਜਿਸ ਦੇ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦੇਗ ਲੈਣ ਲਈ ਰੋਕਿਆ ਜਾ ਰਿਹਾ ਹੈ, ਸਕੂਲਾਂ ਵਿੱਚ ਪੰਜਾਬੀ ਪੜ੍ਹਨ ’ਤੇ ਪਾਬੰਦੀ ਲਗਾਈ ਜਾ ਰਹੀ ਹੈ, ਗੁਰੂ ਗ੍ਰੰਥ ਸਾਹਿਬ ਖਿਲਾਫ਼ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ ਅਤੇ ਗੁਟਕੇ, ਪੋਥੀਆਂ ਨੂੰ ਸ਼ੈਤਾਨ ਦੀਆਂ ਕਿਤਾਬਾਂ ਕਹਿ ਕੇ ਭੰਡਿਆ ਜਾ ਰਿਹਾ ਹੈ। ਈਸਾਈ ਭਾਈਚਾਰੇ ਦੇ ਮੁਖੀਆਂ ਨੇ ਗੱਲਬਾਤ ਮੰਨਿਆ ਕਿ ਕੁਝ ਲੋਕ ਪਾੜਾ ਪਾਉਣ ਦੀ ਕੋਸ਼ਿਸ਼ ’ਚ ਹਨ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਵੀ ਧਰਮ ਪਰਿਵਰਤਨ ਦੇ ਮੁੱਦੇ ’ਤੇ ਸੁਹਿਰਦ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰ ਕੇ ਜੇ ਅਜਿਹੇ ਕੰਮ ਪੰਜਾਬ ’ਚ ਹੋਣਗੇ ਤਾਂ ਇਹ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਵੱਡੀ ਚੁਣੌਤੀ ਹੋਵੇਗੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਸਿੰਘ ਸਾਹਿਬਾਨ ਮੌਜੂਦ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com