ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਸਿੱਖ ਹੋਣ ਕਰਕੇ ਠਿੱਠ ਕੀਤਾ

    ਚੰਡੀਗੜ੍ਹ - ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਪਾਕਿਸਤਾਨ ਤੋਂ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿੱਕੀਪੀਡੀਆ ਪੇਜ ’ਤੇ ਖਾਲਿਸਤਾਨੀ ਲਿਖ ਦਿੱਤਾ ਗਿਆ। ਇਸ ਦੌਰਾਨ ਅਰਸ਼ਦੀਪ ਦਾ ਸਮਰਥਨ ਕਰਦਿਆਂ ਸੋਸ਼ਲ ਮੀਡੀਆ ’ਤੇ ਕੁਝ ਟਵੀਟਾਂ ਵਿੱਚ ਇਹ ਕਿਹਾ ਗਿਆ ਕਿ ਹੁਣ ਪਾਕਿਸਤਾਨ ਤੋਂ ਖਾਲਿਸਤਾਨੀ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਦੂੁਜੇ ਪਾਸੇ ਪੰਜਾਬ ਸਰਕਾਰ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿੱਤਰੀ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ਵਿੱਚ ਆਵਾਜ਼ ਉਠਾਈ ਹੈ। ਹੇਅਰ ਨੇ ਕਿਹਾ, ‘‘ਖੇਡ ਵਿੱਚ ਹਾਰ-ਜਿੱਤ ਹੁੰਦੀ ਰਹਿੰਦੀ ਹੈ। ਅਰਸ਼ਦੀਪ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਨਾਂ ਕਮਾਇਆ ਹੈ ਅਤੇ ਪਾਕਿਸਤਾਨ ਖ਼ਿਲਾਫ਼ ਵੀ ਵਧੀਆ ਪ੍ਰਦਰਸ਼ਨ ਕੀਤਾ। ਇੱਕ ਕੈਚ ਛੱਡਣ ਕਰਕੇ ਉਸ ਦੀ ਆਲੋਚਨਾ ਕਰਨਾ ਗਲਤ ਹੈ। ਅਰਸ਼ਦੀਪ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ ਹੈ। ਖੇਡਾਂ ਵਿੱਚ ਨਫ਼ਰਤ ਲਈ ਕੋਈ ਥਾਂ ਨਹੀਂ ਹੈ।’’ ਮੀਤ ਹੇਅਰ ਨੇ ਅਰਸ਼ਦੀਪ ਦੀ ਮਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਅਤੇ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ।

    ਇਸੇ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੀ ਅਰਸ਼ਦੀਪ ਦਾ ਸਮਰਥਨ ਕੀਤਾ ਹੈ। ਕੋਹਲੀ ਨੇ ਐਤਵਾਰ ਨੂੰ ਮੈਚ ਤੋਂ ਬਾਅਦ ਕਿਹਾ, ‘‘ਜਦੋਂ ਮੈਂ ਚੈਂਪੀਅਨਸ ਟਰਾਫੀ ਵਿੱਚ ਪਾਕਿਸਤਾਨ ਖ਼ਿਲਾਫ਼ ਪਹਿਲੀ ਵਾਰ ਖੇਡਿਆ ਤਾਂ ਖਰਾਬ ਸ਼ਾਟ ਖੇਡਣ ਕਰਕੇ ਆਊਟ ਹੋ ਗਿਆ ਸੀ। ਦਬਾਅ ਵਿੱਚ ਕੋਈ ਵੀ ਗਲਤੀ ਕਰ ਸਕਦਾ ਹੈ। ਇਹ ਬੁਰਾ ਲੱਗਣਾ ਸੁਭਾਵਿਕ ਹੈ। ਟੀਮ ਵਿੱਚ ਹੁਣ ਮਾਹੌਲ ਵਧੀਆ ਹੈ। ਇਸ ਦਾ ਸਿਹਰਾ ਪ੍ਰਬੰਧਕਾਂ ਤੇ ਕਪਤਾਨ ਸਿਰ ਬੱਝਦਾ ਹੈ। ਕਿਸੇ ਨੂੰ ਵੀ ਆਪਣੀ ਗਲਤੀ ਮੰਨਣੀ ਚਾਹੀਦੀ ਹੈ, ਇਸ ਨੂੰ ਸੁਧਾਰਨਾ ਚਾਹੀਦਾ ਹੈ ਤੇ ਅਗਾਂਹ ਵੀ ਦਬਾਅ ਵਾਲੀ ਸਥਿਤੀ ਨਾਲ ਨਜਿੱਠਣ ਲਈ ਅੱਗੇ ਵਧਣਾ ਚਾਹੀਦਾ ਹੈ।’’
    ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਭਜਨ ਸਿੰਘ, ਰਾਘਵ ਚੱਢਾ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਪੰਜਾਬ ਦੇ ਕ੍ਰਿਕਟਰ ਅਰਸ਼ਦੀਪ ਸਿੰਘ ਦਾ ਬਚਾਅ ਕੀਤਾ ਹੈ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕੀਤਾ, ‘‘ਨੌਜਵਾਨ ਅਰਸ਼ਦੀਪ ਸਿੰਘ ਦੀ ਆਲੋਚਨਾ ਬੰਦ ਕਰੋ। ਕੋਈ ਜਾਣਬੁੱਝ ਕੇ ਕੈਚ ਨਹੀਂ ਛੱਡਦਾ। ਸਾਨੂੰ ਆਪਣੀ ਟੀਮ ’ਤੇ ਮਾਣ ਹੈ। ਪਾਕਿਸਤਾਨ ਬਿਹਤਰ ਖੇਡਿਆ। ਇਸ ਪਲੈਟਫਾਰਮ ’ਤੇ ਖਿਡਾਰੀਆਂ ਬਾਰੇ ਘਟੀਆ ਗੱਲਾਂ ਕਰਨਾ ਵਾਲਿਆਂ ’ਤੇ ਸ਼ਰਮ ਆਉਂਦੀ ਹੈ। ਅਰਸ਼ਦੀਪ ਖਰਾ ਸੋਨਾ ਹੈ।’’ ਰਾਘਵ ਚੱਢਾ ਨੇ ਕਿਹਾ, ‘‘ਅਰਸ਼ਦੀਪ ਹੋਣਹਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਰਤੀ ਗੇਂਦਬਾਜ਼ਾਂ ਦੀ ਅਗਵਾਈ ਕਰੇਗਾ। ਨਫ਼ਰਤ ਉਸ ਦਾ ਕੁਝ ਨਹੀਂ ਵਿਗਾੜ ਸਕਦੀ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਖੇਡ ਵਿੱਚ ਅਜਿਹਾ ਹੁੰਦਾ ਰਹਿੰਦਾ ਹੈ। ਸਾਨੂੰ ਆਪਣੇ ਖਿਡਾਰੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ। ਅਰਸ਼ਦੀਪ ਸਿੰਘ ਤੋਂ ਨਿਰਾਸ਼ ਹੋਣ ਦੀ ਲੋੜ ਨਹੀਂ। ਉਸ ਦੇ ਸਾਹਮਣੇ ਸੁਨਹਿਰੀ ਭਵਿੱਖ ਹੈ।’’ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਅਰਸ਼ਦੀਪ ਨੂੰ ਖਾਲਿਸਤਾਨੀ ਆਖਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ, ‘‘ਅਰਸ਼ਦੀਪ ਸਿੰਘ ਹੋਣਹਾਰ ਖਿਡਾਰੀ ਹੈ। ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੂਰਾ ਦੇਸ਼ ਉਸ ਦੇ ਨਾਲ ਹੈ। ਕ੍ਰਿਕਟ ਤੋਂ ਪਹਿਲਾਂ ਦੇਸ਼ ਹੈ ਅਤੇ ਪਾਕਿਸਤਾਨ ਦੇ ਕੂੜ ਪ੍ਰਚਾਰ ਨੂੰ ਖਾਰਜ ਕਰਕੇ ਮੈਂ ਅਰਸ਼ਦੀਪ ਸਿੰਘ ਦੇ ਨਾਲ ਹਾਂ।’’
    ਨਵੀਂ ਦਿੱਲੀ: ਭਾਰਤ ਸਰਕਾਰ ਨੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਆਨਲਾਈਨ ਐਨਸਾਈਕਲੋਪੀਡੀਆ ਪੇਜ ਨੂੰ ਸੰਪਾਦਿਤ ਕਰਨ ਦੇ ਮਾਮਲੇ ਵਿੱਚ ਅੱਜ ਵਿਕੀਪੀਡੀਆ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਗ਼ਲਤ ਪ੍ਰਕਾਸ਼ਿਤ ਕੀਤੀ ਗਈ ਜਾਣਕਾਰੀ ਨੂੰ ਫੌਰੀ ਹਟਾਉਣ ਲਈ ਕਿਹਾ ਹੈ। ਹਾਲਾਂਕਿ, ਵਿਕੀਪੀਡੀਆ ਫਾਊਂਡੇਸ਼ਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਉਸ ਦੀ ਟੀਮ ਨੇ ਸੰਪਾਦਿਤ ਕੀਤੀ ਗ਼ਲਤ ਜਾਣਕਾਰੀ ਨੂੰ ਕੁੱਝ ਮਿੰਟਾਂ ਬਾਅਦ ਹੀ ਹਟਾ ਦਿੱਤਾ ਸੀ। ਆਈਟੀ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਵਿਕੀਪੀਡੀਆ ਅਧਿਕਾਰੀਆਂ ਨੂੰ ਸੰਮਨ ਭੇਜਿਆ ਗਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com