ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮਹਾਰਾਜਾ ਚਾਰਲਸ ਨੇ ਬਰਤਾਨੀਆ ਦੇ ਦੋਵੇਂ ਸਦਨਾਂ ਨੂੰ ਪਹਿਲੀ ਵਾਰ ਕੀਤਾ ਸੰਬੋਧਨ

    ਲੰਡਨ - ਮਹਾਰਾਜਾ ਚਾਰਲਸ ਤੀਜੇ ਨੇ ਪਹਿਲੀ ਵਾਰ ਬਰਤਾਨੀਆ ਦੀ ਸੰਸਦ ਦੇ ਦੋਵੇਂ ਸਦਨਾਂ ਨੂੰ ਸੰਬੋਧਨ ਕੀਤਾ | ਹਾਊਸ ਆਫ ਕਾਮਨਜ਼ ਅਤੇ ਹਾਊਸ ਆਫ ਲਾਰਡਜ਼ ਨੂੰ ਸੰਬੋਧਨ ਕਰਦਿਆਂ ਮਹਾਰਾਜਾ ਚਾਰਲਸ ਨੇ ਆਪਣੀ 'ਪਿਆਰੀ ਸਵਰਗੀ ਮਾਂ' ਬਾਰੇ ਗੱਲ ਕੀਤੀ ਅਤੇ ਵਾਅਦਾ ਕੀਤਾ ਕਿ ਉਹ 'ਸੰਵਿਧਾਨਕ ਸ਼ਾਸਨ ਦੇ ਕੀਮਤੀ ਸਿਧਾਂਤਾਂ' ਨੂੰ ਕਾਇਮ ਰੱਖਣ 'ਚ ਉਸ ਦੀ ਪਾਲਣਾ ਕਰਨਗੇ | ਵੈਸਟਮਿਨਸਟਰ ਹਾਲ ਵਿਖੇ ਹਾਊਸ ਆਫ਼ ਕਾਮਨਜ਼ ਅਤੇ ਲਾਰਡਜ਼ ਦੁਆਰਾ ਪੇਸ਼ ਕੀਤੇ ਗਏ ਸੋਗ ਦੇ ਜਵਾਬ 'ਚ ਉਨ੍ਹਾਂ ਦੋਵੇਂ ਸਦਨਾਂ ਦਾ ਧੰਨਵਾਦ ਕਰਦਿਆਂ ਕਿਹਾ ਮਹਾਰਾਣੀ ਸਾਡੇ ਸਾਰਿਆਂ ਲਈ ਸੀ, ਇਸ ਲਈ ਜੋ ਕੀਤਾ, ਉਹ ਦਿਲ ਛੂਹ ਲੈਂਦਾ ਹੈ | ਆਪਣੀ ਮਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਚਾਰਲਸ ਨੇ ਕਿਹਾ, ਜਿਵੇਂ ਕਿ (ਵਿਲੀਅਮ) ਸ਼ੈਕਸਪੀਅਰ ਨੇ ਪਹਿਲੀ ਮਹਾਰਾਣੀ ਐਲਿਜ਼ਾਬੈਥ ਬਾਰੇ ਕਿਹਾ ਸੀ, ਉਹ ਸਾਰੇ ਰਾਜਕੁਮਾਰਾਂ ਲਈ ਇਕ ਖਾਸ ਸੀ | ਉਨ੍ਹਾਂ• ਕਿਹਾ ਕਿ ਸੰਸਦ ਸਾਡੇ ਲੋਕਤੰਤਰ ਦਾ ਜਿੰਦਾ ਅਤੇ ਸਾਹ ਲੈਣ ਵਾਲਾ ਸਾਧਨ ਹੈ | ਮੇਰੀ ਪਿਆਰੀ ਸਵਰਗਵਾਸੀ ਮਾਂ ਨਾਲ ਰਿਸ਼ਤੇ ਸਾਡੇ ਚਾਰੇ ਪਾਸੇ ਦਿਖਾਈ ਦਿੰਦੇ ਹਨ, ਸਿਲਵਰ ਜੁਬਲੀ ਤੋਂ ਲੈ ਕੇ ਗੋਲਡਨ ਜੁਬਲੀ ਤੱਕ ਜਸ਼ਨ ਵੇਖੇ ਗਏ ਹਨ | ਉਨ੍ਹਾਂ ਕਿਹਾ ਕਿ ਮੈਂ ਇਹ ਜ਼ਿੰਮੇਵਾਰੀਆਂ ਸੰਭਾਲਦਾ ਹੋਇਆ ਸੰਵਿਧਾਨਕ ਸਰਕਾਰ ਨੂੰ ਬਰਕਰਾਰ ਰੱਖਣ, ਯੂ. ਕੇ. ਅਤੇ ਵਿਸ਼ਵ ਭਰ 'ਚ ਰਾਸ਼ਟਰਮੰਡਲ ਖੇਤਰਾਂ ਅਤੇ ਪ੍ਰਦੇਸ਼ਾਂ ਦੇ ਲੋਕਾਂ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਸਥਾਪਿਤ ਕਰਨ ਲਈ ਕੋਸ਼ਿਸ਼ ਕਰਾਂਗਾ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com