ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅਮਰੀਕਾ ਦੇ ਉੱਘੇ ਸਿੱਖ ਆਗੂ ਦੀਦਾਰ ਸਿੰਘ ਬੈਂਸ ਨਹੀਂ ਰਹੇ

  ਸੈਕਰਾਮੈਂਟੋ - ਅਮਰੀਕਾ ਦੇ ਉੱਘੇ ਸਿੱਖ ਆਗੂ ਅਤੇ 'ਪੀਚ ਕਿੰਗ' ਦੇ ਨਾਂਅ ਨਾਲ ਵਿਸ਼ਵ ਭਰ ਵਿਚ ਪ੍ਰਸਿੱਧ ਸ. ਦੀਦਾਰ ਸਿੰਘ ਬੈਂਸ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਹਨ | ਉਹ ਪੰਜਾਬ ਤੋਂ ਹੁੁੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਇਲਾਕੇ ਦੇ ਪਿੰਡ ਨੰਗਲ ਖੁਰਦ ਦੇ ਜੰਮਪਲ ਸਨ | ਉਹ 84 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਜਨਮ 1938 ਵਿਚ ਹੋਇਆ ਤੇ 18 ਸਾਲ ਦੀ ਛੋਟੀ ਉਮਰ ਵਿਚ ਹੀ ਰੋਜ਼ਗਾਰ ਦੀ ਭਾਲ ਵਿਚ ਅਮਰੀਕਾ ਆ ਗਏ, ਜਿਥੇ ਉਨ੍ਹਾਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਤੇ ਦੁਨੀਆ ਦੇ ਵੱਡੇ ਕਿਸਾਨਾਂ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੇ ਇਸ ਦੇ ਨਾਲ ਹੀ ਸਿੱਖ ਧਰਮ ਦਾ ਵੀ ਪ੍ਰਚਾਰ ਕੀਤਾ | ਉਹ ਆਪਣੇ ਪਿੱਛੇ ਪਤਨੀ , ਬੇਟਾ ਅਜੀਤ ਸਿੰਘ ਬੈਂਸ, ਬੇਟੀ ਦਲਜੀਤ ਕੌਰ, ਬੇਟਾ ਕਰਮਦੀਪ ਸਿੰਘ ਬੈਂਸ, ਸਟਰ ਕਾਊਾਟੀ ਸੁਪਰਵਾਈਜ਼ਰ ਅਤੇ ਆਪਣੇ ਵੱਡੇ ਭਰਾ ਦਿਲਬਾਗ ਸਿੰਘ ਬੈਂਸ ਤੇ ਜਸਵੰਤ ਸਿੰਘ ਬੈਂਸ ਨੂੰ ਛੱਡ ਗਏ | ਦੀਦਾਰ ਸਿੰਘ ਬੈਂਸ ਯੂਬਾ ਸਿਟੀ ਸਥਿਤ ਗੁਰਦੁਆਰਾ ਟਾਇਰਾ ਬਿਓਨਾ ਦੇ ਬਾਨੀ ਸਨ ਤੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਇਥੋਂ ਹੀ ਵਿਦੇਸ਼ਾਂ 'ਚ ਨਗਰ ਕੀਰਤਨ ਸਜਾਏ ਜਾਣ ਦੀ ਰਵਾਇਤ ਚਲਾਈ ਸੀ | ਕਈ ਸਿੱਖ ਸੰਸਥਾਵਾਂ ਦੇ ਸਰਪ੍ਰਸਤ ਸ. ਬੈਂਸ ਨੇ ਸਾਰੀ ਜ਼ਿੰਦਗੀ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਅਤੇ ਕਈ ਸੰਸਥਾਵਾਂ 'ਚ ਰਹੇ | ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਪੰਥ ਰਤਨ ਤੇ ਭਾਈ ਸਾਹਿਬ ਦਾ ਖ਼ਿਤਾਬ ਦਿੱਤਾ ਗਿਆ ਸੀ | ਉਨ੍ਹਾਂ ਨੂੰ ਨਾਨਕਸਰ ਸੰਪਰਦਾ ਵਲੋਂ ਰਾਜ ਯੋਗੀ ਦਾ ਖ਼ਿਤਾਬ ਵੀ ਦਿੱਤਾ ਗਿਆ ਸੀ | ਸੰਤ ਲਾਭ ਸਿੰਘ ਵਲੋਂ ਆਰੰਭੇ ਗਰੀਬ ਕੁੜੀਆਂ ਦੇ ਵਿਆਹਾਂ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸਮੇਂ ਸੈਂਕੜੇ ਗਰੀਬ ਕੁੜੀਆਂ ਦੇ ਵਿਆਹ ਕਰਵਾਏ | ਉਨ੍ਹਾਂ ਵਲੋਂ ਯੂਬਾ ਸਿਟੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 14 ਏਕੜ ਜ਼ਮੀਨ ਦਾਨ ਦਿੱਤੀ ਗਈ ਸੀ | ਆਪਣੇ ਜੀਵਨ ਕਾਲ ਦੌਰਾਨ ਉਹ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਰਹੇ, ਬੜੂ ਸਾਹਿਬ ਸੰਸਥਾ ਦੇ ਦਾਨੀ ਤੇ ਪ੍ਰਬੰਧਕ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ ਅਨੰਦਪੁਰ ਸਾਹਿਬ ਖ਼ਾਲਸਾ ਹੈਰੀਟੇਜ ਲਈ ਦਾਨ ਕੀਤਾ, ਅਮਰੀਕਾ ਵਿਚ ਵਿਸਕਾਂਸਨ ਗੁਰਦੁਆਰਾ 'ਚ ਵਾਪਰੀ ਘਟਨਾ ਦੇ ਪੀੜਤਾਂ ਲਈ ਵਡਮੁੱਲਾ ਦਾਨ ਕੀਤਾ | ਯੂਬਾ ਸਿਟੀ ਗੁਰਦੁਆਰਾ ਲਈ ਤੇ ਫਰੀਮਾਂਟ ਲਈ ਉਨਾਂ ਵਲੋਂ ਦਾਨ ਦਿੱਤਾ ਜਾਂਦਾ ਰਿਹਾ, ਇਸ ਤੋਂ ਇਲਾਵਾ ਅਮਰੀਕਾ ਤੇ ਕੈਨੇਡਾ ਦੇ ਹੋਰ ਵੱਖ-ਵੱਖ ਗੁਰਦੁਆਰਿਆਂ ਲਈ ਵੀ ਲੱਖਾਂ ਡਾਲਰ ਦਾਨ ਕਰਦੇ ਰਹੇ | ਸਥਾਨਕ ਸਰਕਾਰਾਂ 'ਚ ਅਫਸਰ ਲਾਬੀ ਤੇ ਕਾਂਗਰਸਮੈਨ ਤੇ ਸੈਨੇਟਰ ਦੀਦਾਰ ਸਿੰਘ ਬੈਂਸ ਦਾ ਬਹੁਤ ਸਤਿਕਾਰ ਕਰਦੇ ਸਨ | ਇਕ ਸਮੇਂ ਉਹ ਪ੍ਰੈਜ਼ੀਡੈਂਸ਼ੀਅਲ ਰਾਊਾਡ ਟੇਬਲ ਦੇ ਮੈਂਬਰ ਵੀ ਰਹੇ | ਇਸ ਦੇ ਨਾਲ-ਨਾਲ ਉਹ ਆਪਣੇ ਮਾਹਿਲਪੁਰ ਇਲਾਕੇ ਨਾਲ ਵੀ ਹਮੇਸ਼ਾ ਜੁੜੇ ਰਹੇ ਤੇ ਮਾਹਿਲਪੁਰ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਕਰਦੇ ਰਹਿੰਦੇ ਸਨ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕੇਵਲ ਪਰਿਵਾਰ ਨੂੰ ਹੀ ਨਹੀਂ, ਸਗੋਂ ਸਮੁੱਚੇ ਸਿੱਖ ਸਮਾਜ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਵਲੋਂ ਅਮਰੀਕਾ ਵਿਚ ਰਹਿ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਜੋ ਕਾਰਜ ਕੀਤੇ ਗਏ ਹਨ, ਉਹ ਹਮੇਸ਼ਾ ਯਾਦ ਕੀਤੇ ਜਾਂਦੇ ਰਹਿਣਗੇ | ਵਿਸ਼ਵ ਭਰ ਵਿਚ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਦੱੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ |
  ਧਾਮੀ ਤੇ ਹੋਰਨਾਂ ਵਲੋਂ ਦੁੱਖ ਦਾ ਪ੍ਰਗਟਾਵਾ
  ਅੰਮਿ੍ਤਸਰ, (ਸ.ਰ.)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਨਾਮਵਰ ਸਿੱਖ ਆਗੂ ਦੀਦਾਰ ਸਿੰਘ ਬੈਂਸ ਦੇ ਅਕਾਲ ਚਲਾਣੇ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਕਿ ਖੇਤੀਬਾੜੀ ਖ਼ੇਤਰ 'ਚ ਅਮਰੀਕਾ ਅੰਦਰ ਹੇਠਲੇ ਪੱਧਰ ਤੋਂ ਸ਼ੁਰੂਆਤ ਕਰਕੇ ਗੁਰਮਤਿ ਦੇ ਕਿਰਤ ਸਿਧਾਂਤ 'ਤੇ ਪਹਿਰਾ ਦਿੰਦਿਆਂ ਸ. ਬੈਂਸ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ | ਉਹ ਹਮੇਸ਼ਾ ਹੀ ਸਿੱਖੀ ਪ੍ਰਚਾਰ ਲਈ ਤਤਪਰ ਰਹਿੰਦੇ ਸਨ ਤੇ ਗੁਰਸਿੱਖੀ ਜੀਵਨ 'ਚ ਵਿਚਰਦਿਆਂ ਅਮਰੀਕਾ ਦੇ ਅਹਿਮ ਲੋਕਾਂ 'ਚ ਚੰਗਾ ਵੱਕਾਰ ਰੱਖਦੇ ਸਨ | ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਕੌਮ ਲਈ ਵੱਡਾ ਘਾਟਾ ਹੈ | ਉਨ੍ਹਾਂ ਸਵ: ਬੈਂਸ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ | ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਦੀਦਾਰ ਸਿੰਘ ਬੈਂਸ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ |

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com