ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਫ਼ੈਸਲਾ ਰੱਦ ਕੀਤਾ

    ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦਾ ਫ਼ੈਸਲਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਗਿਆ। ਉਨ੍ਹਾਂ ਮਤਾ ਪਾਸ ਕਰਕੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਏ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਫ਼ੈਸਲਾ ਸੁਣਾਉਣ ਵਾਲੇ ਸੁਪਰੀਮ ਕੋਰਟ ਦੇ ਦੋ ’ਚੋਂ ਇੱਕ ਜੱਜ ਦਾ ਸਬੰਧ ਆਰਐੱਸਐੱਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਜਿਸ ਦੇ ਉਨ੍ਹਾਂ ਕੋਲ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
    ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਪ੍ਰਵਾਨਗੀ ਮਗਰੋਂ ਸਿਰਫ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਕਮੇਟੀ ਸਬੰਧੀ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿੱਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ। ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫ਼ਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜਮਾਨੀ ਕੀਤੀ।
    ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ ਤੇ ਹੋਰ ਮੌਜੂਦ ਸਨ।
    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਫ਼ੈਸਲਾ ਨੀਲਾ ਤਾਰਾ ਤੋਂ ਵੀ ਵੱਡਾ ਹਮਲਾ ਹੈ। ਉਸ ਵੇਲੇ ਗੁਰਧਾਮਾਂ ’ਤੇ ਹਮਲਾ ਕੀਤਾ ਗਿਆ ਸੀ ਅਤੇ ਹੁਣ ਸਿੱਖ ਪੰਥ ਦੀ ਰੂਹ ’ਤੇ ਹਮਲਾ ਕੀਤਾ ਗਿਆ ਹੈ। ਅਜਿਹਾ ਤਾਂ ਕਦੇ ਅੰਗਰੇਜ਼ਾਂ ਦੇ ਜ਼ਮਾਨੇ ’ਚ ਵੀ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com