ਸੰਗਰੂਰ -ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਹੈ ਕਿ ਨਾ ਉਹ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਲੋਕ ਸਭਾ ਚੋਣ ਲੜੇਗਾ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਲੋਕ ਸਭਾ ਲਈ ਪਾਰਟੀ ਦੀ ਟਿਕਟ ਦਾ ਕੋਈ ਸਬੰਧ ਨਹੀਂ | ਉਨ੍ਹਾਂ ਮੰਨਿਆ ਕਿ ਸ. ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਕੋਲ ਆਏ ਸਨ ਤੇ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਸ: ਬਾਦਲ ਨੂੰ ਆਪਣੀ ਸਿਹਤ ਦੀ ਮਜਬੂਰੀ ਦੱਸ ਦਿੱਤੀ ਸੀ |


