ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਬਰਸੀ ਮੌਕੇ ਸੁਖਬੀਰ ਤੇ ਮਜੀਠੀਆ ਨੂੰ ਸੰਗਤਾਂ ਨੇ ਬੋਲਣ ਨਾ ਦਿੱਤਾ

    ਬਟਾਲਾ/ਧਾਰੀਵਾਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਬਰਸੀ ਮੌਕੇ ਸੰਗਤ ਦੇ ਵਿਰੋਧ ਅਤੇ ਭਾਰੀ ਨਾਅਰੇਬਾਜ਼ੀ ਦਾ ਸਾਹਮਣਾ ਕਰਨਾ ਪਿਆ। ਸੂਤਰਾਂ ਅਨੁਸਾਰ ਇਸ ਦੌਰਾਨ ਹੋਏ ਝਗੜੇ ਵਿੱਚ ਦੋ ਜਣੇ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਦੇਰ ਰਾਤ 11 ਵਜੇ ਦੇ ਕਰੀਬ ਵਾਪਰੀ। ਇੱਕ ਵਾਰ ਤਾਂ ਪੰਡਾਲ ਵਿੱਚ ਬੈਠੀ ਸੰਗਤ ਨੇ ਸਮੁੱਚੇ ਪੰਡਾਲ ਨੂੰ ਖ਼ਾਲੀ ਕਰ ਦਿੱਤਾ ਸੀ। ਦੋਵੇਂ ਆਗੂਆਂ ਨੂੰ ਸੰਬੋਧਨ ਕੀਤੇ ਬਿਨਾਂ ਹੀ ਮੌਕੇ ਤੋਂ ਜਾਣਾ ਪਿਆ। ਗੁਰਦੁਆਰਾ ਅੰਗੀਠਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਬਾਬਾ ਹਜ਼ਾਰਾ ਸਿੰਘ ਦੇ ਪੋਤਰੇ ਬਾਬਾ ਬੁੱਧ ਸਿੰਘ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਥਾ-ਕੀਰਤਨ ਦਾ ਆਨੰਦ ਮਾਣ ਰਹੀ ਸੰਗਤ ਨੂੰ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਪ੍ਰੇਸ਼ਾਨ ਕੀਤਾ ਗਿਆ। ਅਕਾਲੀ ਦਲ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਕੀਰਤਨ ਦੌਰਾਨ ਅਜਿਹੇ ਅੜਿੱਕੇ ਪਾਉਣੇ ਗੁਰਮਤਿ ਖ਼ਿਲਾਫ਼ ਹਨ। ਸੰਗਤ ਅਜਿਹੇ ਲੋਕਾਂ ਨੂੰ ਮੁਆਫ਼ ਨਹੀਂ ਕਰੇਗੀ। ਉਧਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਬਚਨ ਸਿੰਘ ਪਵਾਰ ਨੇ ਕਿਹਾ ਕਿ ਸੰਗਤ ਬਾਦਲਾਂ ਨੂੰ ਗੁਰੂ ਘਰਾਂ ’ਚ ਦੇਖਣਾ ਪਸੰਦ ਨਹੀਂ ਕਰਦੀ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਜੀ ਦੀ ਬਰਸੀ ਦੀ 15 ਅਕਤੂਬਰ ਨੂੰ ਹੁੰਦੀ ਛੁੱਟੀ ਰੱਦ ਕਰਵਾਈ ਹੈ। ਉਨ੍ਹਾਂ ਕਾਂਗਰਸ ਸਰਕਾਰ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਇਲਜ਼ਾਮ ਵੀ ਲਗਾਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਰੋਧ ਉਸ ਸਮੇਂ ਹੋਇਆ ਜਦੋਂ ਬਾਬਾ ਬੁੱਧ ਸਿੰਘ ਉਨ੍ਹਾਂ ਦਾ ਧੰਨਵਾਦ ਕਰ ਰਹੇ ਸਨ। ਜਾਣਕਾਰਾਂ ਅਨੁਸਾਰ ਸੰਗਤ ’ਚ ਮੌਜੂਦ ਕੁਝ ਵਿਅਕਤੀਆਂ ਨੇ ਕਿਹਾ,‘‘ਮਾਝੇ ਵਾਲੇ ਇਨ੍ਹਾਂ ਬਾਦਲਾਂ ਦਾ ਵਿਰੋਧ ਕਰਨ ਕਿਉਂਕਿ ਉਹ ਬਰਗਾੜੀ ਅਕਸਰ ਜਾਂਦੇ ਹਨ ਅਤੇ ਉਥੋਂ ਦੇ ਲੋਕ ਤਾਅਨੇ ਮਾਰਦੇ ਹਨ ਕਿ ਮਾਝੇ ਵਾਲੇ ਬਾਦਲਾਂ ਦਾ ਵਿਰੋਧ ਕਿਉਂ ਨਹੀਂ ਕਰ ਰਹੇ।’’ ਨਾਅਰੇਬਾਜ਼ੀ ਨੂੰ ਦੇਖ ਕੇ ਸੁਖਬੀਰ ਦੇ ਸੁਰੱਖਿਆ ਅਮਲੇ ਦੇ ਜਵਾਨਾਂ ਨੇ ਉਨ੍ਹਾਂ ਨੂੰ ਆਪਣੇ ਘੇਰੇ ’ਚ ਲੈ ਲਿਆ ਅਤੇ ਇੱਕ ਕਮਰੇ ’ਚ ਲੈ ਗਏ। ਇਸੇ ਦੌਰਾਨ ਬਾਬਾ ਬੁੱਧ ਸਿੰਘ ਵੱਲੋਂ ਸ੍ਰੀ ਬਾਦਲ ਨੂੰ ਮੰਚ ’ਤੇ ਆਉਣ ਅਤੇ ਬੋਲਣ ਲਈ ਕਿਹਾ ਗਿਆ ਪਰ ਉਹ ਕਮਰੇ ’ਤੋਂ ਬਾਹਰ ਨਹੀਂ ਆਏ।
    ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਾਦਲ ਪਰਿਵਾਰ ਦੀ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਾਲੇ ਪ੍ਰਤੀ ਅਥਾਹ ਸ਼ਰਧਾ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ 2009 ’ਚ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਮੌਕੇ 15 ਅਕਤੂਬਰ ਨੂੰ ਜ਼ਿਲ੍ਹੇ ’ਚ ਛੁੱਟੀ ਕੀਤੀ ਗਈ ਸੀ ਪਰ ਕਾਂਗਰਸ ਸਰਕਾਰ ਨੇ ਇਹ ਛੁੱਟੀ ਰੱਦ ਕਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਝਗੜੇ ’ਚ ਦੋ ਜਣੇ ਫੱਟੜ ਹੋ ਗਏ। ਜ਼ਖ਼ਮੀ ਹੋਏ ਨੌਜਵਾਨਾਂ ਨੂੰ ਸੇਵਾ ਕਰ ਰਹੇ ਫ੍ਰੀ ਮੈਡੀਕਲ ਕੈਂਪ ਚ ਲਿਆਂਦਾ ਗਿਆ ਪਰ ਹਾਲਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com