ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਕਮੇਟੀ ਸੌਦਾ ਸਾਧ ਦੇ ਚੇਲਿਆਂ ਤੇ ਮਿਹਰਵਾਨ: ਭਾਈ ਹਰਜਿੰਦਰ ਸਿੰਘ ਮਾਝੀ

    ਬਾਦਲਾਂ ਦੇ ਪ੍ਰਬੰਧ ਹੇਠਲੀ ਸ਼੍ਰੋਮਣੀ ਕਮੇਟੀ ਦਾ ਇੱਕ ਹੋਰ ਪੰਥ ਵਿਰੋਧੀ ਕਾਰਾ ਆਇਆ ਸਾਹਮਣੇ

    ਸ਼ਹਿਣਾ/ਭਦੌੜ - (ਚੀਮਾ)- ਜਿਹੜੇ ਸੌਦਾ ਸਾਧ ਦੇ ਚੇਲਿਆਂ ਦਾ ਨਾਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਆਇਆ ਹੈ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੋਸ਼ੀਆਂ ਨੂੰ ਆਪਣੀਆਂ ਦੁਕਾਦਨਾਂ ਕਿਰਾਏ ’ਤੇ ਦਿੱਤੀਆਂ ਗਈਆਂ ਹਨ, ਜੋ ਬਹੁਤ ਹੀ ਪੰਥ ਵਿਰੋਧੀ ਕਾਰਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੁਰੇ ਬਾਦਲ ਦਲ ਦਾ ਪੰਥ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਹੈ। ਇਹ ਦਾਅਵਾ ਦਰਬਾਰ-ਏ-ਖਾਲਸਾ ਜੱਥੇਬੰਦੀ ਦੇ ਮੁੱਖ ਸੇਵਾਦਾਰ ਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕੀਤਾ। ਭਾਈ ਮਾਝੀ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਕਸਬਾ ਭਗਤਾ ਦਾ ਬੱਸ ਸਟੈਂਡ ਐਸਜੀਪੀਸੀ ਦੀ ਜਗ੍ਹਾ ’ਤੇ ਬਣਿਆ ਹੋਇਆ ਹੈ, ਜਿੱਥੇ ਐਸੀਜੀਪੀਸੀ ਵੱਲੋਂ ਦੁਕਾਨਾਂ ਬਣਾ ਕੇ ਕਿਰਾਏ ਉਪਰ ਚੜਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਦੋ ਦੁਕਾਨਾਂ ਸੌਦਾ ਸਾਧ ਦੇ ਚੇਲਿਆਂ ਨੂੰ ਉਨ੍ਹਾਂ ਦਾ ਕਾਰੋਬਾਰ ਕਰਨ ਲਈ ਕਿਰਾਏ ’ਤੇ ਦੇ ਕੇ ਆਰਥਿਕ ਪੱਖ ਤੋਂ ਮਜ਼ਬੂਤ ਕੀਤਾ ਜਾ ਰਿਹਾ ਹੈ। ਗੁਰੂਸਰ ਜਲਾਲ ਵਿਖੇ ਹੋਈ ਗੁਰੂ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਜਿਸ ਜਤਿੰਦਰ ਸਿੰਘ ਜਿੰਮੀ ਨੂੰ ਮਲੇਸ਼ੀਆ ਤੋਂ ਦਿੱਲੀ ਏਅਰਪੋਰਟ ’ਤੇ ਉਤਰਨ ਸਮੇਂ ਪੁਲਿਸ ਨੇ ਕਾਬੂ ਕੀਤਾ ਹੈ, ਉਸਨੂੰ ਸ਼੍ਰੋਮਣੀ ਕਮੇਟੀ ਨੇ ਭਗਤਾ ਬੱਸ ਸਟੈਂਡ ’ਤੇ 80 ਨੰਬਰ ਦੁਕਾਨ ਕਿਰਾਏ ’ਤੇ ਦਿੱਤੀ ਹੋਈ ਹੈ। ਜਿੰਮੀ ਦੀ ਐਸਜੀਪੀਸੀ ਦੀ ਇਸ ਜਗ੍ਹਾ ਉਪਰ ਜਤਿੰਦਰ ਟੈਲੀਕੌਮ ਨਾਮ ’ਤੇ ਦੁਕਾਨ ਕਿਰਾਏ ਉਪਰ ਲਈ ਹੋਈ ਹੈ। ਇਸ ਤੋਂ ਇਲਾਵਾ ਇਸੇ ਬੇਅਦਬੀ ਕੇਸ ਵਿੱਚ ਸੌਦਾ ਸਾਧ ਦੇ ਚੇਲੇ ਸਾਧੂ ਸਿੰਘ ਤੇ ਉਸਦੇ ਪੁੱਤਰ ਕੁਲਦੀਪ ਸਿੰਘ ਦਾ ਨਾਮ ਆਇਆ ਹੈ ਅਤੇ ਇਨ੍ਹਾ ਨੂੰ ਵੀ ਦੁਕਾਨ ਨੰਬਰ 61 ਦੀਪ ਗਾਰਮੈਂਟ ਦੇ ਨਾਮ ਉਪਰ ਇੱਕ ਦੁਕਾਨ ਐਸਜੀਪੀਸੀ ਵੱਲੋਂ ਕਿਰਾਏ ਉਪਰ ਦਿੱਤੀ ਗਈ ਹੈ। ਭਾਈ ਮਾਝੀ ਨੇ ਕਿਹਾ ਕਿ ਜਿਸ ਸੌਦਾ ਸਾਧ ਨੇ ਗੁਰੂ ਸਾਹਿਬ ਦੀ ਪੋਸ਼ਾਕ ਦੀ ਨਕਲ ਕਰਕੇ ਪੂਰੀ ਕੌਮ ਨੂੰ ਚੈਲ਼ਿਜ ਕੀਤਾ, ਉਸਨੂੰ ਪਹਿਲਾਂ ਤਾਂ ਬਾਦਲਕਿਆਂ ਨੇ ਬਿਨ ਮੰਗਿਆਂ ਮਾਫ਼ੀ ਦੇ ਦਿੱਤੀ। ਇਸਤੋਂ ਇਲਾਵਾ ਜਿਹੜੇ ਪਾਪੀਆਂ ਨੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ, ਉਨ•ਾਂ ਨੂੰ ਸਿੱਖ ਕੌਮ ਦੀ ਨੁਮਾਇੰਦੀ ਅਖਵਾਉਂਦੀ ਸੰਸਥਾ ਐਸਜੀਪੀਸੀ ਵੱਲੋਂ ਦੁਕਾਨਾਂ ਕਿਰਾਏ ਉਪਰ ਦੇਣੀਆਂ ਬਹੁਤ ਜ਼ਿਆਦਾ ਨਿੰਦਣਯੋਗ ਹੈ। ਉਨ੍ਹਾ ਕਿਹਾ ਕਿ ਅਜਿਹਾ ਕਰਕੇ ਐਸਜੀਪੀਸੀ ਸੌਦਾ ਸਾਧ ਦੇ ਚੇਲਿਆਂ ਨੂੰ ਆਰਥਿਕ ਪੱਖ ਤੋਂ ਮਜ਼ਬੂੁਤ ਕਰ ਰਹੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖ਼ੁਦ ਡੇਰੇ ਵਿੱਚ ਜਾ ਕੇ ਵੋਟਾਂ ਮੰਗਦਾ ਰਿਹਾ ਹੈ ਅਤੇ ਇਸਤੋਂ ਅਤੇ ਇਸਦੇ ਆਕਿਆਂ ਬਾਦਲਕਿਆਂ ਤੋਂ ਕੌਮ ਨੂੰ ਹੁਣ ਕੋਈ ਪੰਥ ਦੇ ਭਲੇ ਲਈ ਆਸ ਨਹੀਂ ਕਰਨੀ ਚਾਹੀਦੀ ਅਤੇ ਐਸਜੀਪੀਸੀ ਨੂੰ ਇਨ•ਾਂ ਨਰੈਣੂ ਮਹੰਤ ਦੇ ਚੇਲਿਆਂ ਤੋਂ ਅਜ਼ਾਦ ਕਰਵਾਉਣ ਲਈ ਹੱਲਾ ਬੋਲਣਾ ਚਾਹੀਦਾ ਹੈ। ਭਾਈ ਮਾਝੀ ਨੇ ਐਸਜੀਪੀਸੀ ਨੂੰ ਸਿਰਫ ਇੱਕ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਹ ਦੁਕਾਨਾਂ ਸੌਦਾ ਸਾਧ ਦੇ ਚੇਲਿਆਂ ਤੋਂ ਵਾਪਸ ਨਾ ਲਈਆਂ ਗਈਆਂ ਤਾਂ ਉਹ ਇਸ ਖਿਲਾਫ਼ ਸ਼ਾਂਤਮਈ ਸਖ਼ਤ ਸੰਘਰਸ਼ ਕਰਨਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com