ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਲੌਂਗੋਵਾਲ ਤੇ ਤੋਤਾ ਸਿੰਘ ਦੇ ਨਾਵਾਂ ਦੀ ਚਰਚਾ

    ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਦੇ ਅਹੁਦਿਆਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਵਾਸਤੇ 13 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਾਸਤੇ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ, ਸ਼੍ਰੋਮਣੀ ਕਮੇਟੀ ਹਲਕਿਆਂ ਵਿਚ ਇਸ ਚੋਣ ਨੂੰ ਲੈ ਕੇ ਵੱਡੀ ਚਰਚਾ ਵੀ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਸਬੰਧ ਵਿਚ ਆਪਣੀ ਪਾਰਟੀ ਨਾਲ ਸਬੰਧਤ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ 12 ਨਵੰਬਰ ਬਾਅਦ ਦੁਪਹਿਰ 4 ਵਜੇ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਗਈ ਹੈ ਜਿਸ ਵਿਚ ਅਕਾਲੀ ਦਲ ਦੀ ਰਵਾਇਤ ਮੁਤਾਬਕ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਤੇ ਹੋਰ ਅਹੁਦੇਦਾਰ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਜਾਣਗੇ। ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਇਜਲਾਸ ਮੌਕੇ ਹੀ ਇਨ੍ਹਾਂ ਅਹੁਦਿਆਂ ਵਾਸਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਮਿਲੇ ਵੇਰਵਿਆਂ ਮੁਤਾਬਕ ਇਸ ਮੀਟਿੰਗ ਵਿਚ ਜਿਥੇ ਪੰਥਕ ਮੁੱਦਿਆਂ ਬਾਰੇ ਰਾਏ ਮੰਗੀ ਗਈ ਹੈ, ਉਥੇ ਸ਼੍ਰੋਮਣੀ ਕਮੇਟੀ ਦੀ ਬਿਹਤਰ ਕਾਰਗੁਜ਼ਾਰੀ ਵਾਸਤੇ ਵੀ ਸੁਝਾਅ ਮੰਗੇ ਗਏ ਹਨ। ਮੌਜੂਦਾ ਅਹੁਦੇਦਾਰਾਂ ਦੀ ਕਾਰਗੁਜ਼ਾਰੀ ਬਾਰੇ ਪੁੱਛ-ਪ੍ਰਤੀਤ ਕੀਤੀ ਗਈ ਹੈ। ਭਾਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਨਾਵਾਂ ਬਾਰੇ ਆਖਰੀ ਦਿਨ ਹੀ ਐਲਾਨ ਹੋਵੇਗਾ ਪਰ ਇਥੇ ਇਹ ਚਰਚਾ ਹੈ ਕਿ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਕ ਸਾਲ ਦੌਰਾਨ ਕਿਸੇ ਵਿਵਾਦ ਵਿਚ ਨਹੀਂ ਆਏ ਹਨ ਅਤੇ ਉਨ੍ਹਾਂ ਧਰਮ ਪ੍ਰਚਾਰ ਤੇ ਹੋਰ ਖੇਤਰਾਂ ਵਿਚ ਨਵੇਂ ਕੰਮ ਸ਼ੁਰੂ ਕੀਤੇ ਹਨ ਜਿਸ ਕਾਰਨ ਉਨ੍ਹਾਂ ਨੂੰ ਇਕ ਸਾਲ ਵਾਸਤੇ ਹੋਰ ਪਾਰਟੀ ਵਲੋਂ ਅਜਮਾਇਆ ਜਾ ਸਕਦਾ ਹੈ। ਪਾਰਟੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਕੱਦਾਵਰ ਸ਼ਖ਼ਸੀਅਤ ਵਾਲੇ ਪ੍ਰਧਾਨ ਦੀ ਲੋੜ ਹੈ ਜੋ ਪੰਥਕ ਮੁੱਦਿਆਂ ‘ਤੇ ਮਜ਼ਬੂਤ ਪਕੜ ਰੱਖਦਾ ਹੋਵੇ ਅਤੇ ਭਵਿੱਖ ਵਿਚ ਪੰਥਕ ਮੁੱਦਿਆਂ ’ਤੇ ਦੂਰ ਹੋਈਆਂ ਸਿੱਖ ਜਥੇਬੰਦੀਆਂ ਨੂੰ ਮੁੜ ਨਾਲ ਜੋੜ ਸਕੇ ਤਾਂ ਕਿ ਜਿਸ ਨਾਲ ਪਾਰਟੀ ਦਾ ਖਿੰਡਿਆ ਵੋਟ ਬੈਂਕ ਮੁੜ ਨਾਲ ਜੁੜ ਸਕੇ। ਇਸ ਵੇਲੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਨਾਵਾਂ ਦੀ ਵਧੇਰੇ ਚਰਚਾ ਹੈ। ਬਾਕੀ ਅਹੁਦੇਦਾਰਾਂ ਵਿਚ ਇਸ ਵਾਰ ਹਾਕਮ ਧਿਰ ਵਲੋਂ ਮਾਝੇ ਦੇ ਨਾਰਾਜ਼ ਆਗੂਆਂ ਦੇ ਨੇੜਲੇ ਸਾਥੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਨ੍ਹਾਂ ਅਹੁਦਿਆਂ ਵਾਸਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਨੇੜਲੇ ਸਾਥੀ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਭਾਈ ਮਨਜੀਤ ਸਿੰਘ ਦੇ ਨਾਵਾਂ ਦੀ ਵੀ ਚਰਚਾ ਹੈ।
    ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਸਦਨ ਦੇ ਕੁੱਲ 191 ਮੈਂਬਰ ਹਨ ਜਿਨਾਂ ਵਿਚ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ, 15 ਮੈਂਬਰ ਨਾਮਜ਼ਦ ਕੀਤੇ ਹੋਏ ਅਤੇ 6 ਮੈਂਬਰ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਹਨ ਜਿਨਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੁੰਦਾ। 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। 13 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿਚ ਵਿਰੋਧੀ ਧਿਰ ਵਲੋਂ ਵੀ ਪ੍ਰਧਾਨ ਤੇ ਹੋਰ ਅਹੁਦਿਆਂ ਲਈ ਉਮੀਦਵਾਰ ਖੜੇ ਕੀਤੇ ਜਾ ਸਕਦੇ ਹਨ। ਖਾਸ ਕਰ ਕੇ ਮਾਝਾ ਹਲਕੇ ਦੇ ਨਾਰਾਜ਼ ਟਕਸਾਲੀ ਅਕਾਲੀਆਂ ਨਾਲ ਜੁੜੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਵਿਰੋਧੀ ਧਿਰ ਦਾ ਹਿੱਸਾ ਬਣ ਸਕਦੇ ਹਨ। ਜੇ ਵਿਰੋਧੀ ਧਿਰ ਵਲੋਂ ਕੋਈ ਅਹੁਦੇ ਵਾਸਤੇ ਉਮੀਦਵਾਰ ਖੜਾ ਕੀਤਾ ਜਾਂਦਾ ਹੈ ਤਾਂ ਅਜਿਹੀ ਸਥਿਤੀ ਵਿਚ ਵੋਟਾਂ ਪੈਣਗੀਆਂ। ਇਸ ਦੌਰਾਨ, ਅੱਜ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਜਨਰਲ ਇਜਲਾਸ ਬਾਰੇ ਮੀਟਿੰਗ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com