ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜੱਸੀ ਕਤਲ ਕਾਂਡ: ਮਾਂ ਤੇ ਮਾਮੇ ਦਾ ਚਾਰ ਦਿਨਾ ਪੁਲੀਸ ਰਿਮਾਂਡ

    ਮਾਲੇਰਕੋਟਲਾ - ਕੈਨੇਡੀਅਨ ਨਾਗਰਿਕ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਦੇ ਕਤਲ ਕੇਸ ’ਚ ਮੁਲਜ਼ਮ ਉਸ ਦੀ ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ, ਜਿਨ੍ਹਾਂ ਨੂੰ ਕੈਨੇਡੀਅਨ ਅਥਾਰਿਟੀ ਨੇ ਵੀਰਵਾਰ ਨੂੰ ਦਿੱਲੀ ਹਵਾਈ ਅੱਡੇ ’ਤੇ ਸੰਗਰੂਰ ਪੁਲੀਸ ਹਵਾਲੇ ਕੀਤਾ ਸੀ, ਨੂੰ ਅੱਜ ਮਾਲੇਰਕੋਟਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਦਾ ਚਾਰ ਦਿਨਾ ਪੁਲੀਸ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੰਨ 2000 ਵਿੱਚ ਜੱਸੀ ਸਿੱਧੂ ਨੂੰ ਅਣਖ਼ ਖ਼ਾਤਰ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਰਹਿੰਦੀ ਜੱਸੀ ਦੀ ਮਾਂ ਅਤੇ ਮਾਮੇ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਨੂੰ ਲੰਮੀ ਜੱਦੋਜਹਿਦ ਕਰਨੀ ਪਈ ਹੈ। ਦੱਸਣਯੋਗ ਹੈ ਕਿ ਕੈਨੇਡੀਅਨ ਨਾਗਰਿਕ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਨੇ 1999 ’ਚ ਭਾਰਤ ਆ ਕੇ ਸੁਖਵਿੰਦਰ ਸਿੰਘ ਸੁੱਖੀ ਉਰਫ਼ ਮਿੱਠੂ ਵਾਸੀ ਕਾਉਂਕੇ ਖੋਸਾ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ। ਇਸ ਵਿਆਹ ’ਤੇ ਜੱਸੀ ਸਿੱਧੂ ਦੀ ਮਾਂ ਨੂੰ ਇਤਰਾਜ਼ ਸੀ। ਸੰਨ 2000 ਦੇ ਜੂਨ ਮਹੀਨੇ ਵਿਚ ਮਾਲੇਰਕੋਟਲਾ-ਖੰਨਾ ਰੋਡ ਸਥਿਤ ਪਿੰਡ ਖਾਨਪੁਰ ਤੋਂ ਨਾਰੀਕੇ ਨੂੰ ਜਾਂਦੀ ਸੜਕ ਨੂੰ ਪਾਰ ਕਰਦੇ ਬਰਸਾਤੀ ਨਾਲੇ ਦੇ ਪੁਲ ਕੋਲ ਜੱਸੀ ਤੇ ਉਸ ਦੇ ਪਤੀ ਸੁਖਵਿੰਦਰ ’ਤੇ ਕਾਤਲਾਨਾ ਹਮਲਾ ਹੋਇਆ ਸੀ। ਹਮਲੇ ਵੇਲੇ ਉਹ ਮਾਲੇਰਕੋਟਲਾ ਤੋਂ ਸੁਖਵਿੰਦਰ ਦੇ ਨਾਨਕੇ ਪਿੰਡ ਨਾਰੀਕੇ ਨੂੰ ਸਕੂਟਰ ’ਤੇ ਜਾ ਰਹੇ ਸਨ। ਇਸ ਹਮਲੇ ਦੌਰਾਨ ਜੱਸੀ ਨੂੰ ਅਗਵਾ ਕਰ ਲਿਆ ਗਿਆ ਸੀ ਤੇ ਸੁਖਵਿੰਦਰ ਜੋ ਕਿ ਨੀਮ ਬੇਹੋਸ਼ੀ ਦੀ ਹਾਲਤ ਵਿਚ ਸੀ, ਨੂੰ ਮਰਿਆ ਸਮਝ ਕੇ ਹਮਲਾਵਰ ਉੱਥੇ ਹੀ ਛੱਡ ਕੇ ਚਲੇ ਗਏ ਸਨ। ਇਸ ਤੋਂ ਬਾਅਦ ਜੱਸੀ ਸਿੱਧੂ ਦੀ ਲਾਸ਼ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲੁਹਾਰਾ-ਬੁਲਾਰਾ ਲਾਗਿਉਂ ਮਿਲੀ ਸੀ। ਕੁਝ ਸਮੇਂ ਬਾਅਦ ਸੁਰਤ ’ਚ ਆਉਣ ਮਗਰੋਂ ਸੁਖਵਿੰਦਰ ਨੇ ਨਾਰੀਕੇ ਪਹੁੰਚ ਕੇ ਸਾਰੀ ਕਹਾਣੀ ਆਪਣੇ ਮਾਮੇ ਨੂੰ ਦੱਸੀ। ਪੁਲੀਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ 2003 ’ਚ ਜੱਸੀ ਸਿੱਧੂ ਦੀ ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ’ਤੇ ਕੇਸ ਦਰਜ ਕੀਤਾ ਸੀ। ਸੰਨ 2012 ਵਿਚ ਪੰਜਾਬ ਪੁਲੀਸ ਨੇ ਗ੍ਰਹਿ ਵਿਭਾਗ ਰਾਹੀਂ ਕੈਨੇਡਾ ’ਚ ਮਾਮਲੇ ਦੀ ਪੈਰਵੀ ਸ਼ੁਰੂ ਕੀਤੀ ਸੀ ਤੇ ਕੈਨੇਡਾ ਪੁਲੀਸ ਨੇ ਜੱਸੀ ਦੀ ਮਾਂ ਅਤੇ ਮਾਮੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲੀਸ ਨੇ ਅੱਜ ਅਦਾਲਤ ਤੋਂ ਮੁਲਜ਼ਮਾਂ ਦਾ ਸੱਤ ਦਿਨ ਦਾ ਪੁਲੀਸ ਰਿਮਾਂਡ ਮੰਗਿਆ, ਪਰ ਅਦਾਲਤ ਨੇ ਚਾਰ ਦਿਨ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ ਹੈ। ਡੀਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁੱਛਗਿੱਛ ਮਗਰੋਂ ਮੁਲਜ਼ਮਾਂ ਨੂੰ 29 ਜਨਵਰੀ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com