ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਾਬਕਾ ਐੱਸਐੱਸਪੀ ਐੱਸਐੱਸਪੀ ਚਰਨਜੀਤ ਸ਼ਰਮਾ ਸਾਬਕਾ ਐੱਸਐੱਸਪੀ ਐੱਸਐੱਸਪੀ ਚਰਨਜੀਤ ਸ਼ਰਮਾ

    ਬਹਿਬਲ ਕਲਾਂ ਗੋਲੀ ਕਾਂਡ ਐੱਸਐੱਸਪੀ ਚਰਨਜੀਤ ਸ਼ਰਮਾ ਗਿਰਫ਼ਤਾਰ, 8 ਦਿਨਾਂ ਪੁਲਿਸ ਰਿਮਾਂਡ

    ਫ਼ਰੀਦਕਕੋਟ - ਮੋਗਾ ਦੇ ਸਾਬਕਾ ਐੱਸਐੱਸਪੀ (Ex-SSP) ਚਰਨਜੀਤ ਸ਼ਰਮਾ ਨੂੰ ਅੱਜ ਦੇਰ ਰਾਤੀਂ ਫ਼ਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸਾਹਵੇਂ ਪੇਸ਼ ਕੀਤਾ ਗਿਆ। SIT ਅਧਿਕਾਰੀਆਂ ਦਾ ਪੱਖ ਜਾਣਨ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਨੇ ਚਰਨਜੀਤ ਸ਼ਰਮਾ ਨੂੰ 8 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਹੁਣ 'ਵਿਸ਼ੇਸ਼ ਜਾਂਚ ਟੀਮ' (SIT - Special Investigation Team) ਸ਼ਰਮਾ ਨੂੰ ਆਉਂਦੀ 4 ਫ਼ਰਵਰੀ ਨੁੰ ਦੋਬਾਰਾ ਅਦਾਲਤ 'ਚ ਪੇਸ਼ ਕਰੇਗੀ।
    ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।
    ਮਿਲੀ ਜਾਣਕਾਰੀ ਅਨੁਸਾਰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅੱਜ ਸਵੇਰੇ 4:30 ਵਜੇ ਹੁਸਿਆਰਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਐਸਆਈਟੀ ਵੱਲੋਂ ਪੁੱਛਗਿੱਛ ਦੇ ਲਈ ਅੰਮ੍ਰਿਤਸਰ ਲਿਜਾਂਦਾ ਗਿਆ।
    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਨਾਲ ਜੁੜੇ ਸਾਰੇ ਕੇਸਾਂ ਦੀ ਜਾਂਚ ਐਸਆਈਟੀ ਵੱਲੋਂ ਕਰਨ ਨੂੰ ਲੈ ਕੇ ਆਏ ਫੈਸਲੇ ਤੋਂ ਬਾਅਦ ਐਸਆਈਟੀ ਨੇ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ 29 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com