ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਈ ਗਜਿੰਦਰ ਸਿੰਘ ਦੀ ਪਤਨੀ ਦੇ ਅਕਾਲ ਚਲਾਣੇ 'ਤੇ ਸਿੱਖ ਭਾਈਚਾਰੇ ਵੱਲੋਂ ਦੁੱਖ ਦਾ ਪ੍ਰਗਟਾਵਾ

    ਫਰੈਂਕਫਰਟ - ਜਦੋਂ ਕੋਈ ਸਿੱਖ ਜ਼ੁਲਮ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਲਈ ਦੁਸ਼ਮਣ ਨਾਲ ਸੰਘਰਸ਼ ਕਰ ਰਿਹਾ ਹੁੰਦਾ ਹੈ ਤਾਂ ਉਸ ਦੀ ਜੀਵਨ ਸਾਥਣ ਵੀ ਉਸ ਸੰਘਰਸ਼ 'ਚ ਉਸ ਨਾਲ ਸ਼ਰੀਕ ਹੁੰਦੀ ਹੈ ¢ ਬੀਬੀ ਮਨਜੀਤ ਕੌਰ ਵੀ ਉਨ੍ਹਾਂ ਸਿਰੜੀ ਬੀਬੀਆਂ 'ਚੋਂ ਇੱਕ ਸਨ ¢ ਉਨ੍ਹਾਂ ਨੇ ਭਾਈ ਗਜਿੰਦਰ ਸਿੰਘ ਦੇ ਨਾਲ ਮੌਜੂਦਾ ਸੰਘਰਸ਼ 'ਚ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ ¢ ਉਨ੍ਹਾਂ ਦੇ ਅਨੰਦ ਕਾਰਜ ਨੂੰ ਅਜੇ ਸਾਲ ਕੁ ਦਾ ਸਮਾਂ ਹੀ ਹੋਇਆ ਸੀ ਕਿ ਭਾਈ ਗਜਿੰਦਰ ਸਿੰਘ ਹੋਰਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਰਿਹਾਈ ਲਈ ਭਾਰਤੀ ਜਹਾਜ਼ ਅਗਵਾ ਕਰਕੇ ਲਾਹੌਰ ਲੈ ਆਂਦਾ ਸੀ, ਜਿੱਥੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ ¢ ਗੁਰੂ ਦਾ ਬਾਣਾ ਮੰਨਦਿਆਂ ਬਿਨਾਂ ਡੋਲੇ ਉਨ੍ਹਾਂ ਭਾਈ ਗਜਿੰਦਰ ਸਿੰਘ ਜੀ ਦਾ ਸਾਰੀ ਉਮਰ ਸਾਥ ਦਿੱਤਾ ¢ ਆਪਣੀ ਜ਼ਿੰਦਗੀ ਦੇ ਆਖ਼ਰੀ ਦਿਨਾਂ 'ਚ ਬਿਮਾਰੀ ਨਾਲ ਜੂਝਦਿਆਂ ਉਨ੍ਹਾਂ ਕੋਲ ਆਪਣੇ ਪਤੀ ਅਤੇ ਆਪਣੀ ਇਕਲੌਤੀ ਬੇਟੀ ਦਾ ਸਾਥ ਨਹੀਂ ਸੀ ¢ ਪੰਥ ਲਈ ਸੇਵਾ ਕਰਦਿਆਂ ਜਲਾਵਤਨੀ 'ਚ ਇਹੋ ਜਿਹੇ ਦੁੱਖਾਂ ਨੂੰ ਝੱਲਦਿਆਂ ਵੀ ਬੀਬੀ ਮਨਜੀਤ ਕੌਰ ਦਿ੍ੜ ਹੌਾਸਲੇ ਨਾਲ ਜੀਵੇ ¢ ਉਨ੍ਹਾਂ ਦਾ ਸਾਰਾ ਜੀਵਨ ਹੀ ਸੰਘਰਸ਼ ਦੇ ਲੇਖੇ ਲੱਗ ਗਿਆ ¢ ਬੀਬੀ ਮਨਜੀਤ ਕੌਰ ਨੂੰ ਸਿੱਖ ਕੌਮ ਦੀ ਆਜ਼ਾਦੀ ਦੇ ਸੰਘਰਸ਼ 'ਚ ਆਖ਼ਰੀ ਸਾਹਾਂ ਤੱਕ ਆਪਣਾ ਬਣਦਾ ਯੋਗਦਾਨ ਪਾਉਣ ਲਈ ਸਿੱਖ ਕੌਮ ਉਨ੍ਹਾਂ ਨੂੰ ਸਿਜਦਾ ਕਰਦੀ ਹੈ ਅਤੇ ਭਾਈ ਗਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੀ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਨਾਲ ਹੈ¢ ਸਿੱਖ ਭਾਈਚਾਰੇ ਵਲੋਂ ਗੁਰੂ ਚਰਨਾਾ ਵਿੱਚ ਅਰਦਾਸ ਕੀਤੀ ਗਈ ਕਿ ਉਹ ਬੀਬੀ ਮਨਜੀਤ ਕੌਰ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ¢ ਇਸ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੇ ਪ੍ਰਬੰਧਕ ਸੇਵਾਦਾਰ ਭਾਈ ਬਲਕਾਰ ਸਿੰਘ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਨਰਿੰਦਰ ਸਿੰਘ, ਭਾਈ ਗੁਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ, ਭਾਈ ਉਂਕਾਰ ਸਿੰਘ ਗਿੱਲ ਗੁਰਦੁਅਰਾ ਸਟੁਟਗਾਰਟ, ਭਾਈ ਬਲਦੇਵ ਸਿੰਘ ਬਾਜਵਾ ਗੁਰਦੁਆਰਾ ਲਾਈਪਸਿਕ, ਗੁਰਦੁਆਰਾ ਨਿਊਨਬਰਗ, ਭਾਈ ਦਿਲਬਾਗ ਸਿੰਘ, ਭਾਈ ਸੁਖਵਿੰਦਰ ਸਿੰਘ ਲਾਡੀ ਗੁਰਦੁਆਰਾ ਰੇਗਨਸਬਰਗ, ਭਾਈ ਜੋਗਿੰਦਰ ਸਿੰਘ ਗੁਰਦੁਆਰਾ ਔਕਸਬਰਗ, ਭਾਈ ਰੁਲਦਾ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਗੁਰੂ ਤੇਗ਼ ਬਹਾਦਰ ਕਲੋਨ, ਭਾਈ ਤਰਸੇਮ ਸਿੰਘ ਅਟਵਾਲ ਸਾਬਕਾ ਪ੍ਰਧਾਨ ਗੁਰਦੁਆਰਾ ਮਿਉਨਿਚਨ, ਸਿੰਘ ਸਭਾ ਜਰਮਨੀ ਦੇ ਭਾਈ ਅਵਤਾਰ ਸਿੰਘ ਪ੍ਰਧਾਨ, ਭਾਈ ਜਸਵੀਰ ਸਿੰਘ ਬਾਬਾ, ਭਾਈ ਸੰਤੋਖ ਸਿੰਘ, ਭਾਈ ਮਲਕੀਤ ਸਿੰਘ, ਸਿੰਘ ਸਭਾ ਫਰੈਕਫਰਟ ਦੇ ਭਾਈ ਗੁਰਵਿੰਦਰ ਸਿੰਘ, ਭਾਈ ਜਸਵੰਤ ਸਿੰਘ ਢਿੱਲੋਂ, ਸਿੰਘ ਸਭਾ ਬੈਲਜ਼ੀਅਮ ਭਾਈ ਮਹਿੰਦਰ ਸਿੰਘ ਜੀ ਖਾਲਸਾ, ਭਾਈ ਸੁਰਿੰਦਰ ਸਿੰਘ ਸੇਖੋਂ, ਭਾਈ ਗੁਰਦੀਪ ਸਿੰਘ ਪ੍ਰਦੇਸੀ ਦਲ ਖਾਲਸਾ ਇੰਟਰਨੈਸ਼ਨਲ, ਜਥੇਦਾਰ ਹਰਦਵਿੰਦਰ ਸਿੰਘ ਬੱਬਰ ਮੁਖੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਰਮਨੀ, ਭਾਈ ਸੁਰਿੰਦਰ ਸਿੰਘ ਗੁਰੂ ਨਾਨਕ ਸੇਵਾ ਸੋਸਾਇਟੀ ਬੈਲਜ਼ੀਅਮ ਸ਼ਾਮਿਲ ਹੋਏ¢

    ਸਿੱਖ ਰਾਜ ਪ੍ਰਤੀ ਸੰਘਰਸ਼ ਨੂੰ ਸਮਰਪਿਤ ਤੇ ਦਲ ਖ਼ਾਲਸਾ ਦੇ ਬਾਨੀ ਜਲਾਵਤਨ ਭਾਈ ਗਜਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ ਬੀਤੇ ਦਿਨੀਂ ਲੰਮੀ ਬਿਮਾਰੀ ਨਾਲ ਜੂਝਦੇ ਹੋਏ ਜਰਮਨੀ 'ਚ ਸਦੀਵੀ ਵਿਛੋੜਾ ਦੇ ਗਏ ਸਨ | ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਭਾਈ ਗੁਰਮੀਤ ਸਿੰਘ ਖਨਿਆਣ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ, ਭਾਈ ਰੇਸ਼ਮ ਸਿੰਘ ਬੱਬਰ ਮੁਖੀ ਬੱਬਰ ਖਾਲਸਾ ਜਰਮਨੀ, ਭਾਈ ਲਖਵਿੰਦਰ ਸਿੰਘ ਮੱਲ੍ਹੀ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਭਾਈ ਸੋਹਣ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਭਾਈ ਗਜਿੰਦਰ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਆਜ਼ਾਦੀ ਲਈ ਚੱਲੇ ਸੰਘਰਸ਼ ਦੇ ਇਤਿਹਾਸ ਦਾ ਹਿੱਸਾ ਬਣੇ ਬੀਬੀ ਮਨਜੀਤ ਕੌਰ ਦੀ ਘਾਲੀ ਮਾਣਮੱਤੀ ਘਾਲਣਾ ਸਦੀਵੀ ਪ੍ਰੇਰਨਾ ਸਰੋਤ ਬਣੀਂ ਰਹੇਗੀ | ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ ਅਤੇ ਕੌਮੀ ਯੋਧੇ ਭਾਈ ਗਜਿੰਦਰ ਸਿੰਘ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com