ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਤੇ ਗੋਲੀ ਕਾਂਡ 'ਚ ਹੁਣ ਗਿਆਨੀ ਗੁਰਬਚਨ ਸਿੰਘ ਦੀ ਵਾਰੀ

    ਚੰਡੀਗੜ੍ਹ - ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਜਲਦ ਹੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਤੇ ਫਿਰ ਇਹ ਹੁਕਮ ਰੱਦ ਕਰਨ ਬਾਰੇ ਸਵਾਲ ਪੁੱਛੇਗੀ।
    ਦਰਅਸਲ ਬੇਅਦਬੀ ਤੇ ਉਸ ਮਗਰੋਂ ਗੋਲੀ ਕਾਂਡ ਦੇ ਤਾਰ ਡੇਰਾ ਸਿਰਸਾ ਨਾਲ ਜੁੜੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦਵਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਲੀਡਰਾਂ ਨੇ ਗਿਆਨੀ ਗੁਰਬਚਨ ਸਿੰਘ ਤੇ ਹੋਰ ਜਥੇਦਾਰ ਸਹਿਬਾਨ 'ਤੇ ਦਬਾਅ ਬਣਾਇਆ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਸੀ।
    ਰਿਪੋਰਟ ਵਿੱਚ ਇਹ ਵੀ ਸ਼ੱਕ ਜਤਾਇਆ ਗਿਆ ਸੀ ਕਿ ਡੇਰਾ ਮੁਖੀ ਨਾਲ ਅਕਾਲੀ ਲੀਡਰਾਂ ਦੀ ਨੇੜਤਾ ਕਰਕੇ ਬਾਦਲ ਸਰਕਾਰ ਨੇ ਬੇਅਦਬੀ ਮਾਮਲਿਆਂ 'ਤੇ ਵੇਲੇ ਸਿਰ ਕਾਰਵਾਈ ਨਹੀਂ ਕੀਤੀ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਵਧਦਾ ਗਿਆ। ਸਿੱਟ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਮਗਰੋਂ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਵੀ ਪੁੱਛਗਿੱਛ ਕਰਨਾ ਜ਼ਰੂਰੀ ਸਮਝਦੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com