ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਹਿਬਲ ਕਲਾਂ ਗੋਲੀਕਾਂਡ: ਮੁਲਜ਼ਮਾਂ ਨੂੰ ਝਟਕਾ, ਜ਼ਮਾਨਤ ਅਰਜ਼ੀਆਂ ਖਾਰਜ

    ਫ਼ਰੀਦਕੋਟ - ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੇਗੀ। ਸੈਸ਼ਨ ਜੱਜ ਹਰਪਾਲ ਸਿੰਘ ਨੇ ਬੀਤੇ ਕੱਲ੍ਹ ਤਿੰਨਾਂ ਦੀ ਅਰਜ਼ੀਆਂ 'ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਗੋਲ਼ੀਬਾਰੀ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਬੀਤੇ ਦਿਨੀਂ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ।
    ਸ਼ੁੱਕਰਵਾਰ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਦੋਵੇਂ ਪੱਖਾਂ ਦੇ ਵਕੀਲਾਂ ਨੂੰ ਤਕਰੀਬਨ ਇੱਕ ਘੰਟਾ ਸੁਣਿਆ ਸੀ ਤੇ ਆਪਣਾ ਫੈਸਲਾ ਲਿਖਿਆ। ਵਕੀਲਾਂ ਦੀ ਘੰਟਾ ਭਰ ਚੱਲੀ ਬਹਿਸ ਮਗਰੋਂ ਪੁਲਿਸ ਅਧਿਕਾਰੀਆਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ 'ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਤਿੰਨੇ ਪੁਲਿਸ ਮੁਲਜ਼ਮਾਂ ਨੇ ਗੋਲ਼ੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਸੀ।
    ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਰੋਸ ਪ੍ਰਗਟ ਕਰ ਰਹੇ ਸਿੱਖਾਂ 'ਤੇ ਪੁਲਿਸ ਕਾਰਵਾਈ ਹੋਈ ਸੀ, ਜਿਸ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋਏ ਸਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ 'ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।
    ਇਨ੍ਹਾਂ ਵਿੱਚੋਂ ਚਰਨਜੀਤ ਸਿੰਘ ਸ਼ਰਮਾ ਗ੍ਰਿਫ਼ਤਾਰ ਹੋ ਚੁੱਕਾ ਹੈ ਅਤੇ ਐਸਪੀ ਬਿਕਰਮਜੀਤ ਤੇ ਇੰਸਪੈਕਰਟ ਪ੍ਰਦੀਪ ਸਿੰਘ ਨੇ ਬੀਤੇ ਸੋਮਵਾਰ ਤੇ ਸਬ ਇੰਸਪੈਕਰਟ ਤੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਮੰਗਲਵਾਰ ਨੂੰ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਤਿੰਨੇ ਪੁਲਿਸ ਮੁਲਜ਼ਮਾਂ ਨੂੰ ਐਸਆਈਟੀ ਨੇ 29 ਜਨਵਰੀ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਸੀ, ਪਰ ਉਹ ਪੇਸ਼ ਨਹੀਂ ਸੀ ਹੋਏ। ਪਰ ਹੁਣ ਅਦਾਲਤ ਨੇ ਵੀ ਉਨ੍ਹਾਂ ਦੀ ਝੋਲੀ ਖੈਰ ਨਹੀਂ ਪਾਈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com