ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀਆਂ ਦੀ ਸਾਜਿਸ਼ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਡੇਰਾ ਮੁਖੀ ਨੇ ਮਿਲਕੇ ਰਚੀ: ਐਸਆਈਟੀ

    ਚੰਡੀਗੜ੍ਹ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ(ਐਸਆਈਟੀ) ਨੇ ਇੱਕ ਵਾਰ ਫੇਰ ਤਰਥੱਲੀ ਮਚਾ ਦਿੱਤੀ ਹੈ। ਐਸਆਈਟੀ ਬੀਤੇ ਦਿਨੀਂ ਪੇਸ਼ ਕੀਤੇ ਚਲਾਨ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਇਸ ਚਲਾਨ ਵਿੱਚ ਦਾਅਵਾ ਕੀਤਾ ਹੈ ਕਿ ਬੇਅਦਬੀਆਂ ਦੀ ਸਾਜਿਸ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੇ ਮਿਲਕੇ ਰਚੀ ਸੀ। ਹਿੰਦੁਸਤਾਨ ਟਾਈਮਜ ਅਖ਼ਬਾਰ ਨੇ ਐਸਆਈਟੀ ਦੇ ਇਸ ਦਾਅਵੇ ਨੂੰ ਪੇਸ਼ ਕੀਤਾ ਹੈ।
    ਅਖ਼ਬਾਰ ਮੁਤਾਬਿਕ ਪੰਜਾਬ ਵਿਚ ਸਾਲ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਵੱਲੋਂ ਪੇਸ਼ ਕੀਤੇ ਚਲਾਨ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਫਿਲਮ ਆਦਾਕਾਰ ਅਕਸ਼ੈ ਕੁਮਾਰ ਨੇ ਕਰਵਾਈ ਸੀ। ਇੰਨਾ ਹੀ ਨਹੀਂ ਚਲਾਨ ਮਤਾਬਿਕ ਬੇਅਦਬੀਆਂ ਤੋਂ ਪਹਿਲਾਂ ਸੂਹੀਆ ਵਿਭਾਗ ਦੇ ਮੁੱਖੀ ਦੀ ਬਦਲੀ ਕਰ ਦਿੱਤੀ ਸੀ।
    ਇਸ ਮਾਮਲੇ ਵਿੱਚ ਪੱਤਰਕਾਰਾਂ ਨੇ ਜਦੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ 'ਇਹ ਸਾਰਾ ਕੁੱਝ ਫਰਾਡ ਕੀਤਾ ਗਿਆ ਹੈ। ਇਹ ਸਿਰਫ ਰਾਜਨੀਤਕ ਡਰਾਮਾ ਹੈ। ਜੇ ਹਿੰਮਤ ਹੈ ਤਾਂ ਉਸਨੂੰ ਫੜ੍ਹ ਕੇ ਦਿਖਾਉਣ'। ਉਹ ਅੱਜ ਫਰੀਦਕੋਟ ਵਿੱਚ ਹਿਰਾਸਤ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਜਾਹਿਰ ਕਰਨ ਪਹੁੰਚੇ ਹੋਏ ਸਨ।
    ਜਿਕਰਯੋਗ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵਿਚ ਕੁੰਵਰ ਵਿਜੈ ਪ੍ਰਤਾਪ ਦੀ ਵਾਪਸੀ ਤੋਂ ਕੁਝ ਘੰਟਿਆਂ ਬਾਅਦ ਹੀ ਕੋਟਕਪੂਰਾ ਗੋਲੀ ਕਾਂਡ ਵਿਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਏਡੀਸੀਪੀ ਪਰਮਜੀਤ ਸਿੰਘ ਪੰਨੂੰ, ਡੀਐਸਪੀ ਬਲਜੀਤ ਸਿੰਘ, ਐਸਐਚਓ ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।
    ਐਸਆਈਟੀ ਨੇ ਇਸ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਤਤਕਾਲੀਨ ਡੀਜੀਪੀ ਸੁਮੇਧ ਸੈਣੀ, ਤਤਕਾਲੀ ਡੀਆਈਜੀ ਫਿਰੋਜਪੁਰ ਅਮਰ ਸਿੰਘ ਚਹਿਲ ਸਮੇਤ ਕੁਝ ਹੋਰਾਂ ਦੇ ਜਾਂਚ ਦੇ ਦਾਇਰੇ ਵਿਚ ਹੋਣ ਦੀ ਗੱਲ ਆਖੀ ਹੈ। ਇਹ ਖੁਲਾਸਾ ਸਿੱਟ ਵੱਲੋਂ ਅਦਾਲਤ ਵਿਚ ਪੇਸ਼ ਕੀਤੇ ਗਏ ਚਲਾਨ ਵਿਚ ਕੀਤਾ ਗਿਆ ਹੈ।
    ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਇਸ ਮਾਮਲੇ ਵਿੱਚ ਆਈਜੀ ਉਮਰਾਨੰਗਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ ਜਦੋਂਕਿ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ 6 ਜੂਨ ਨੂੰ ਸਾਬਕਾ ਐਸਐਸਪੀ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
    ਧਿਆਨਯੋਗ ਹੈ ਕਿ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਰਾ ਸਮੇ ਪੰਜਾਬ ਵਿੱਚ ਵੱਡੇ ਪੱਧਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਆਦਬੀ ਹੋਈ ਸੀ। ਇਸਦੇ ਰੋਸ ਵਜੋਂ ਪੰਜਾਬ ਵਿੱਚ ਸਿੱਖ ਸੰਗਤ ਸੜਕਾਂ ਉੱਤੇ ਨਿੱਤਰੀ ਗਈ ਸੀ। ਇਸ ਰੋਸ ਪ੍ਰਦਰਸ਼ਨ ਦੌਰਾਨ ਬਰਗਾੜੀ ਵਿਖੇ ਪੁਲਿਸ ਵੱਲੋਂ ਚਲਾਈ ਗੋਲੀ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਸੀ।
    13 ਅਕਤੂਬਰ, 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੀ ਸੰਗਤ ਉੱਪਰ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿੱਚ ਸੌ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਕਾਂਗਰਸ ਸਰਕਾਰ ਆਉਣ ਤੇ ਬੇਅਦਬੀ ਮਾਮਲੇ ਅਤੇ ਗੋਲੀਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।
    ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਆਈਜੀ ਉਮਰਾਨੰਗਲ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਸੀ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਬਰਾੜ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਕਰ ਲਿਆ ਸੀ। ਜਾਂਚ ਟੀਮ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਅਜੇ ਜਾਂਚ ਚੱਲ ਰਹੀ ਹੈ ਤੇ ਭਵਿੱਖ ਵਿੱਚ ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਦੋਸ਼ ਪੱਤਰ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ। ਮਨਤਾਰ ਸਿੰਘ ਬਰਾੜ ਦੀ ਗ੍ਰਿਫ਼ਤਾਰੀ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਾਈ ਹੋਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com