ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਵਾਸ਼ਿੰਗਟਨ - ਅਮਰੀਕਾ ਵਿਚ ਸਿੱਖਾਂ ਦੇ ਹਿੱਤਾਂ ਲਈ ਕੰਮ ਕਰਦੀ ਇਕ ਸੰਸਥਾ ਨੇ ਐੱਫਬੀਆਈ ਦੀ ਇਕ ਰਿਪੋਰਟ ਦੇ ਹਵਾਲੇ ਨਾਲ ਕਿਹਾ ਹੈ ਕਿ ਪਿਛਲੇ ਸਾਲ ਅਮਰੀਕਾ ਵਿੱਚ ਸਿੱਖਾਂ ਪ੍ਰਤੀ ਹੋਣ ਵਾਲੇ ਨਫ਼ਰਤੀ ਅਪਰਾਧਾਂ ਵਿੱਚ ਕੁਝ ਨਿਘਾਰ ਆਇਆ ਹੈ। ਐੱਫਬੀਆਈ ਦੀ ਇਹ ਰਿਪੋਰਟ ਦਰਸਾਉਂਦੀ ਹੈ ਕਿ ਸਾਲ 1991 ਤੋਂ ਬਾਅਦ 2019 ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ਦੀ ਗਿਣਤੀ ਸਭ ਤੋਂ ਘੱਟ ਰਹੀ ਹੈ। ਸਾਊਥ ਏਸ਼ੀਅਨ ਅਮਰੀਕਨਜ਼ ਲੀਡਿੰਗ ਟੂਗੈਦਰ (ਸਾਲਟ) ਨਾਂ ਦੀ ਸੰਸਥਾ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਹੈ ਕਿ ਸਾਲ 2019 ਵਿੱਚ ਅਮਰੀਕਾ ’ਚ ਸਿੱਖਾਂ ਪ੍ਰਤੀ ਅਪਰਾਧਾਂ ’ਚ ਕੁਝ ਨਿਘਾਰ ਦੇਖਿਆ ਗਿਆ ਹੈ ਜਦੋਂ ਕਿ ਸਾਲ 2018 ਵਿੱਚ ਇਨ੍ਹਾਂ ਅਪਰਾਧਾਂ ਵਿੱਚ 200 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ। ਰਿਪੋਰਟ ਮੁਤਾਬਕ ਮੁਸਲਮਾਨ ਵਿਰੋਧੀ ਘਟਨਾਵਾਂ ਵਿੱਚ ਵੀ ਨਿਘਾਰ ਆਇਆ ਹੈ ਅਤੇ ਅਜਿਹੀਆਂ ਕੁੱਲ 176 ਘਟਨਾਵਾਂ ਸਾਹਮਣੇ ਆਈਆਂ ਹਨ।
  ਅੰਮ੍ਰਿਤਸਰ - ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਜਾਰੀ ਆਪਣੇ ਸੰਦੇਸ਼ ਵਿੱਚ ਆਖਿਆ ਕਿ ਉਹ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਵੇ। ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਈ।ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਸਿੱਖ ਕੌਮ ਨਾਂ ਦਿੱਤੇ ਆਪਣੇ ਸੰਦੇਸ਼ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂਆਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਉਠਾਈ ਅਤੇ ਲੋੜ ਪੈਣ ’ਤੇ ਸ਼ਹਾਦਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪਣੇ ਵਿਰਾਸਤੀ ਹੱਕਾਂ ਦੀ ਲੜਾਈ ਲਈ ਕਿਸਾਨ, ਬਜ਼ੁਰਗ, ਬੱਚੇ, ਬੀਬੀਆਂ ਤੇ ਨੌਜਵਾਨ ਸੰਘਰਸ਼ ਕਰ ਰਹੇ ਹਨ। ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾਂ ਹੱਕ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਰਤਮਾਨ ਹੁਕਮਰਾਨ ਸਰਮਾਏਦਾਰ ਧਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ, ਇਸ ਲਈ ਖ਼ਾਲਸਾ ਪੰਥ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਵੇ। ਉਨ੍ਹਾਂ…
  ਅੰਮ੍ਰਿਤਸਰ - ਸਿੱਖ ਜਥੇਬੰਦੀਆਂ ਵੱਲੋਂ ਬਣਾਏ ਪੰਥਕ ਏਕਤਾ ਮੋਰਚੇ ਦੇ ਆਗੂਆਂ ਨੇ ਅੱਜ ਅਕਾਲ ਤਖ਼ਤ ’ਚ ਅਰਦਾਸ ਕੀਤੀ ਹੈ। ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਥਕ ਏਕਤਾ ਮੋਰਚੇ ਵੱਲੋਂ 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਮੇਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਕਸੂਰਵਾਰਾਂ ਖ਼ਿਲਾਫ਼ ਪੁਲੀਸ ਕੇਸ ਤੇ ਲਾਪਤਾ ਸਰੂਪਾਂ ਦਾ ਪਤਾ ਦੱਸਣ ਦੀ ਮੰਗ ਕੀਤੀ ਜਾਵੇਗੀ। ਅਰਦਾਸ ਵਿਚ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਸਣੇ ਤਰਲੋਚਨ ਸਿੰਘ ਸੋਹਲ, ਮਨਜੀਤ ਸਿੰਘ ਝਬਾਲ ਤੇ ਹੋਰ ਸ਼ਾਮਲ ਸਨ।
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਨਵੀਂ ਬਣੀ ‘ਜਾਗੋ’ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਧੋਖਾਧੜੀ ਤੇ ਹੋਰ ਧਾਰਾਵਾਂ ਹੇਠ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਵੱਲੋਂ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਮੁਤਾਬਕ ਜੀਕੇ ਖ਼ਿਲਾਫ਼ ਸਾਲ 2013 ਤੋਂ 2019 ਦਰਮਿਆਨ ਕਰੋੜਾਂ ਰੁਪਏ ਦੇ ਗਬਨ ਦਾ ਦੋਸ਼ ਲੱਗਾ ਹੈ। ਇਸ ਮਾਮਲੇ ਵਿੱਚ ਸ੍ਰੀ ਜੀਕੇ ਸਮੇਤ ਉਨ੍ਹਾਂ ਦੇ ਤਤਕਾਲੀ ਪੀਏ ਤੇ ਇੱਕ ਹੋਰ ਅਹੁਦੇਦਾਰ ਦੇ ਨਾਂ ਵੀ ਸ਼ਾਮਲ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ ਪ੍ਰਧਾਨ ਰਹਿੰਦੇ ਹੋਏ ਸ੍ਰੀ ਜੀਕੇ ਨੇ ਦਾਨ ਵਜੋਂ ਮਿਲੇ ਡਾਲਰਾਂ ਸਮੇਤ 50 ਲੱਖ ਅਤੇ 30 ਲੱਖ ਰੁਪਏ ਦੀ ਕਥਿਤ ਹੇਰਾਫੇਰੀ ਕੀਤੀ। ਇਸ ਤੋਂ ਪਹਿਲਾਂ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਕੇਸ ਪਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਕਾਰਕੁਨ ਵੱਲੋਂ ਵੀ ਦਿੱਲੀ ਕਮੇਟੀ ਖ਼ਿਲਾਫ਼ ਸ਼ਿਕਾਇਤ ਮਗਰੋਂ ਕੇਸ ਦਰਜ ਹੋਇਆ…
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਸੌ ਸਾਲਾਂ ਦੇ ਇਤਿਹਾਸ ਬਾਰੇ ਟਿੱਪਣੀ ਕਰਦਿਆਂ ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸਿੱਖ ਸੰਸਥਾ ਦੇ ਸੁਨਹਿਰੀ ਇਤਿਹਾਸ ਨੂੰ ਕਲੰਕਿਤ ਕੀਤਾ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਵਲੋਂ ਜਾਰੀ ਇਕ ਬਿਆਨ ਰਾਹੀਂ ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਦਿਲਸ਼ੇਰ ਸਿੰਘ, ਬਲਬੀਰ ਸਿੰਘ ਤੇ ਮਹਾਂਵੀਰ ਸਿੰਘ ਸਣੇ ਹੋਰਨਾਂ ਨੇ ਆਖਿਆ ਕਿ ਸਿੱਖ ਸੰਸਥਾ ਦੀ ਸਥਾਪਨਾ ਦਾ ਮੁੱਖ ਮੰਤਵ ਗੁਰਦੁਆਰਿਆਂ ਦਾ ਸੁਚਾਰੂ ਪ੍ਰਬੰਧ, ਧਰਮ ਪ੍ਰਚਾਰ ਅਤੇ ਸਿੱਖ ਧਾਰਮਿਕ ਸਮੱਸਿਆਵਾਂ ਦਾ ਹੱਲ ਕਰਨਾ ਸੀ, ਪਰ ਸਿੱਖ ਸੰਸਥਾ ਆਪਣੇ ਮੰਤਵ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। 1996 ਵਿਚ ਅਕਾਲੀ ਦਲ ਨੇ ਮੋਗਾ ਕਾਨਫਰੰਸ ਰਾਹੀਂ ਸਿਆਸੀ ਜਥੇਬੰਦੀ ਦਾ ਪੰਥਕ ਚਿਹਰਾ ਬਦਲ ਦਿੱਤਾ ਹੈ। ਸਿੱਟੇ ਵਜੋਂ ਪੰਥ ਦੀ ਪਹਿਰੇਦਾਰੀ ਕਰਨ ਵਾਲੀਆਂ ਜਥੇਬੰਦੀਆਂ ਕੁਝ ਮੁੱਦਿਆਂ ਤਕ ਸੀਮਤ ਹੋ ਕੇ ਰਹਿ ਗਈਆਂ। ਹਵਾਰਾ ਕਮੇਟੀ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁਟ ਹੋਣ ਤਾਂ ਜੋ ਸਿੱਖ ਸੰਸਥਾਵਾਂ ਨੂੰ ਬਾਦਲਾਂ…
  ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ) - ਆਪਣੀ ਸਜ਼ਾਵਾਂ ਪੂਰੀ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਸਿੱਖ ਸੰਗਤਾਂ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਅਰਦਾਸ ਕੀਤੀ ਗਈ। ਬੰਦੀ ਛੋੜ ਦਾਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿੱਚ ਜਾਗੋ ਦੇ ਸੂਬਾ ਪ੍ਰਧਾਨ ਚਮਨ ਸਿੰਘ ਸ਼ਾਹਪੁਰਾ ਨੇ ਅਰਦਾਸ ਕੀਤੀ। ਇਸ ਮੌਕੇ ਬੋਲਦੇ ਹੋਏ ਜੀਕੇ ਨੇ ਕਿਹਾ ਕਿ ਜਿਸ ਤਰਾਂ ਮੁਗ਼ਲ ਬਾਦਸ਼ਾਹ ਜਹਾਂਗੀਰ ਦੀ ਕੈਦ ਤੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲੇ ਤੋਂ ਆਪਣੇ ਨਾਲ ਬੰਦ 52 ਹਿੰਦੂ ਰਾਜਿਆਂ ਨੂੰ ਆਪਣੇ ਆਤਮਿਕ ਅਤੇ ਬੌਧਿਕ ਤਾਕਤ ਨਾਲ ਆਜ਼ਾਦ ਕਰਵਾਇਆ ਸੀ, ਉਸੇ ਤਰਾਂ ਗੁਰੂ ਸਾਹਿਬ ਜੇਲਾਂ ਵਿੱਚ ਬੰਦ ਸਿੱਖਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਦੀ ਰਿਹਾਈ ਦਾ ਰਸਤਾ ਸਾਫ਼ ਕਰਨ। ਇਸ ਲਈ ਅਸੀਂ ਇੱਥੇ ਅਰਦਾਸ ਕਰਨ ਆਏ ਹਾਂ। ਹਾਲਾਂਕਿ ਇਨ੍ਹਾਂ ਦੇ ਜੇਲਾਂ ਵਿੱਚ ਜਾਣ ਦਾ ਕਾਰਨ ਕੌਮ ਨੂੰ ਲਲਕਾਰਨ ਦੀ 1980-90…
  ਦੀਵਾਲੀ ਮੌਸਮੀ ਤਿਉਹਾਰ ਹੈ,ਰੋਸ਼ਨੀਆਂ ਦਾ। ਬਾਅਦ ਵਿੱਚ ਚਾਹੇ ਇਸ ਨਾਲ ਧਾਰਮਿਕ ਘਟਨਾਵਲੀਆਂ ਜੋੜ ਕੇ ਇਸ ਨੂੰ ਧਾਰਮਿਕ ਤਿਉਹਾਰ ਬਣਾਉਣ ਦੀ ਸਫਲ ਕੋਸ਼ਿਸ਼ ਹੋਈ।ਵੈਸਾਖੀ ਵਾਂਗ ਦੀਵਾਲੀ ਵੀ ਹਿੰਦ ਦੇ ਸਿੰਧ ਤੋਂ ਕੰਨਿਆ ਕੁਮਾਰੀ ਤੱਕ ਮਨਾਇਆ ਜਾਣ ਵਾਲਾ ਤਿਉਹਾਰ ਹੈ।ਗੁਰੂ ਕਾਲ ਤੋਂ ਹੀ ਵੈਸਾਖੀ ਦੇ ਨਾਲ ਦੀਵਾਲੀ ਦੀ ਵੱਡੀ ਇੱਕਰਤਰਤਾ ਸ਼ੁਰੂ ਹੋਣ ਦਾ ਜ਼ਿਕਰ ਮਿਲਦਾ ਹੈ । ਮਿਸਲ ਕਾਲ ਵਿੱਚ ਇਹ ਦੋਨੋਂ ਇਕੱਠ ਸਰਬਤ ਖਾਲਸੇ ਦੇ ਰੂਪ ਵਿੱਚ ਹੋਣ ਲੱਗੇ , ਜਿਸ ਵਿੱਚ ਪੰਥਕ ਜੱਥੇਦਾਰ ਗੁਰੂ ਦੀ ਹਜ਼ੂਰੀ 'ਚ ਕੌਮ ਦੀ ਚੜ੍ਹਦੀਕਲਾ ਲਈ ਗੁਰਮਤੇ ਸੋਧਦੇ। ਇਹਨਾਂ ਇਕੱਠਾ ਦੀ ਬਦੌਲਤ ਕੌਮ ਰਾਜ ਭਾਗ ਦੀ ਮਾਲਕ ਬਣੀ। ਸਮੇਂ ਨੇ ਪੁੱਠਾ ਗੇੜ ਖਾਧਾ ਤੇ ਦੀਵਾਲੀ ਦਾ ਸਰਬਤ ਖਾਲਸਾ ਵਿਸਾਰ ਕੇ ਕੌਮ ਦੀਵਾਲੀ ਮਨਾਉਣ ਲਈ ਅੰਮ੍ਰਿਤਸਰ ਜਾਣ ਲੱਗੀ, ਲਕੋਕਤੀ ਬਣ ਗਈ, ਦਾਲ ਰੋਟੀ ਘਰ ਦੀ ,ਦੀਵਾਲੀ ਅੰਬਰਸਰ ਦੀ, ..ਸ਼੍ਰੋਮਣੀ ਕਮੇਟੀ ਨੇ ਪੰਥਕ ਰਵਾਇਤ ਦਾ ਘਾਣ ਕਰਦਿਆਂ ਇਸ ਵਿੱਚ ਪੂਰਾ ਯੋਗਦਾਨ ਪਾਇਆ ।ਜੱਥੇਦਾਰ ਤੇ ਉਂਝ ਹੀ ਬੱਸ ਮਿੱਟੀ ਦੇ ਮਾਧੋ ਨੇ , ਸਪੀਕਰਾਂ ਤੇ ਬੋਲਣ ਵਾਲੇ ,ਇਹਨਾਂ…
  ਜਲੰਧਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ‘ਆਜ਼ਾਦ’ ਕਰਵਾਉਣ ਲਈ ਪੰਜ ਧਿਰਾਂ ਨੇ ਇਕਜੁੱਟ ਹੋ ਕੇ ਚੱਲਣ ਦਾ ਐਲਾਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ, ਸੰਤ ਸਮਾਜ ਦੇ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅੱਜ ਮੀਟਿੰਗ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਇਕੱਠੇ ਹੋ ਕੇ ਲੜਨ ਦਾ ਫੈਸਲਾ ਕੀਤਾ ਹੈ ਤਾਂ ਜੋ ਸ਼੍ਰੋਮਣੀ ਕਮੇਟੀ ’ਤੇ ਆਪਣੀ ਅਜ਼ਾਰੇਦਾਰੀ ਕਾਇਮ ਕਰਕੇ ਬੈਠੇ ਬਾਦਲਾਂ ਨੂੰ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਤੋਂ ਲਾਂਭੇ ਕੀਤਾ ਜਾ ਸਕੇ।ਬਾਬਾ ਸਰਬਜੋਤ ਸਿੰਘ ਬੇਦੀ ਤੇ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਚੋਣਾਂ ਲੜਨ। ਇਨ੍ਹਾਂ ਪੰਜਾਂ ਆਗੂਆਂ ਨੇ ਕਿਹਾ…
  ਅੰਮ੍ਰਿਤਸਰ - ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਕੀਤੇ ਜਾਣ ਮਗਰੋਂ ਇਸ ਸਬੰਧੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਲੜਨ ਦੀਆਂ ਇਛੁੱਕ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਮਕਸਦ ਨਾਲ ਇੱਕ ਸਾਂਝਾ ਪੰਥਕ ਫਰੰਟ ਕਾਇਮ ਕਰਨ ਲਈ ਗਤੀਵਿਧੀਆਂ ਆਰੰਭ ਦਿੱਤੀਆਂ ਹਨ।ਇਸ ਕਾਰਜ ਵਾਸਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ, ਸ਼੍ਰੋਮਣੀ ਅਕਾਲੀ ਦਲ 1920 ਵਿਚਾਲੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਇਨ੍ਹਾਂ ਸਿੱਖ ਜਥੇਬੰਦੀਆ ਦੇ ਆਗੂਆਂ ਵਿਚਾਲੇ ਦੋ ਮੀਟਿੰਗ ਹੋ ਚੁੱਕੀਆਂ ਹਨ ਅਤੇ ਅੱਜ-ਭਲਕੇ ਇੱਕ ਹੋਰ ਮੀਟਿੰਗ ਹੋਣ ਜਾ ਰਹੀ ਹੈ। ਇਸ ਸਬੰਧੀ ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰੰਘ ਬੇਦੀ ਨਾਲ ਵੀ ਮਿਲਿਆ ਜਾ ਚੁੱਕਾ ਹੈ ਅਤੇ ਅਗਲੀ ਮੀਟਿੰਗ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨਾਲ ਕਰਨ ਦੀ ਯੋਜਨਾ ਹੈ। ਸਾਂਝਾ ਪੰਥਕ ਫਰੰਟ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ…
  ਅੰਮ੍ਰਿਤਸਰ - ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ 328 ਸਰੂਪਾਂ ਦੇ ਮਾਮਲੇ ਵਿਚ ਜਾਂਚ ਕਰਨ ਵਾਲੇ ਭਾਈ ਈਸ਼ਰ ਸਿੰਘ ਨੂੰ ਆਖਿਆ ਹੈ ਕਿ ਉਹ ਇਸ ਮਾਮਲੇ ਵਿਚ ਮੀਡੀਆ ਸਾਹਮਣੇ ਆ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਦੱਸਣਯੋਗ ਹੈ ਕਿ ਭਾਈ ਰਣਜੀਤ ਸਿੰਘ ਨੇ ਜਾਂਚ ਰਿਪੋਰਟ ਬਾਰੇ ਦੋਸ਼ ਲਾਇਆ ਸੀ ਕਿ ਇਹ ਜਾਂਚ ਰਿਪੋਰਟ ਅਸਲੀ ਨਹੀਂ ਹੈ। ਅਸਲੀ ਜਾਂਚ ਰਿਪੋਰਟ ਦੇ ਹਰ ਪੰਨੇ ’ਤੇ ਤਿੰਨੇ ਜਾਂਚ ਕਰਤਾ ਕਮੇਟੀ ਮੈਂਬਰਾਂ ਦੇ ਦਸਤਖਤ ਹਨ ਜਦੋਂਕਿ ਦੂਜੇ ਪਾਸੇ ਭਾਈ ਈਸ਼ਰ ਸਿੰਘ ਨੇ ਇਕ ਵੀਡੀਓ ਰਾਹੀਂ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ ਅਤੇ ਉਨ੍ਹਾਂ ’ਤੇ ਸੰਗਤ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਸੀ। ਇਸ ਮਾਮਲੇ ਵਿਚ ਭਾਈ ਰਣਜੀਤ ਸਿੰਘ ਨੇ ਆਖਿਆ ਕਿ ਜੇਕਰ ਇਕ ਰਿਪੋਰਟ ਦੇ ਹਰ ਪੰਨੇ ’ਤੇ ਦਸਤਖਤ ਕੀਤੇ ਗਏ ਹਨ ਤਾਂ ਇਹ ਰਿਪੋਰਟ ਸ੍ਰੀ ਅਕਾਲ ਤਖਤ ’ਤੇ ਕਿਉ ਨਹੀਂ ਦਿੱਤੀ ਗਈ। ਕਿਸੇ ਵੀ ਅਦਾਲਤ ਵਲੋਂ ਜਦ ਕਿਸੇ ਦਸਤਾਵੇਜ਼ ਦੀ ਨਕਲ ਦਿੱਤੀ ਜਾਂਦੀ…
  Page 1 of 63

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com