ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਬਹਿਬਲ ਕਲਾਂ ਗੋਲੀਕਾਂਡ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ, ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਅਜੀਤ ਸਿੰਘ ਨੇ ਇੱਥੇ ਪ੍ਰੈੱਸ ਕਾਨਫਰੰਸ ਕੀਤੀ। ਪੀੜਤ ਪਰਿਵਾਰ ਨੇ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਸਿਆਸੀ ਧਿਰਾਂ ਬੇਅਦਬੀ ਮਾਮਲੇ ’ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਨਾਮ ’ਤੇ ਰਾਜਨੀਤੀ ਕਰ ਰਹੀਆਂ ਹਨ, ਜਿਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।ਸੁਖਰਾਜ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਹਿਲਾਂ ਸਰਕਾਰ ਖ਼ਿਲਾਫ਼ ਬੇਅਦਬੀ ਸਬੰਧੀ ਬਹੁਤ ਟਵੀਟ ਕੀਤੇ ਅਤੇ ਫੇਸਬੁੱਕ ’ਤੇ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਪਰ ਜਿਸ ਦਿਨ ਤੋਂ ਹਾਈ ਕਮਾਂਡ ਨੇ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਹੈ, ਉਸ ਦਿਨ ਤੋਂ ਉਹ ਵੀ ਚੁੱਪ ਹੋ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਦੇ ਮੁੱਦੇ ਨੂੰ ਵਰਤ ਕੇ ਪ੍ਰਧਾਨਗੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਕਹਿ ਰਹੇ ਹਨ ਕਿ ਪੰਜਾਬ ਦੀ ਸੱਤਾ ਦਾ ਰਾਹ ਕੋਟਕਪੂਰਾ ਅਤੇ ਬਹਿਬਲ ਕਲਾਂ…
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਸਮੂਹ ਸਥਿਤ ਲਗਪਗ 90 ਸਾਲ ਪੁਰਾਣੀ ਗੁਰੂ ਰਾਮਦਾਸ ਸਰਾਂ ਦੇ ਨਵ-ਨਿਰਮਾਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਇਥੇ ਹੁਣ 800 ਕਮਰੇ, ਕਈ ਹਾਲ ਅਤੇ ਪਾਰਕਿੰਗ ਆਦਿ ਬਣਨਗੇ। ਇਹ ਸਰਾਂ ਇਸ ਵੇਲੇ ਦਰਬਾਰ ਸਾਹਿਬ ਸਮੂਹ ਵਿਚ ਸਭ ਤੋਂ ਪੁਰਾਣੀ ਹੈ। ਇਸ ਦਾ ਨੀਂਹ ਪੱਥਰ 1931 ਵਿਚ ਸਾਧੂ ਸਿੰਘ ਪਟਿਆਲੇ ਵਾਲਿਆਂ ਵੱਲੋਂ ਰੱਖਿਆ ਗਿਆ ਸੀ। ਇੱਥੇ ਫਿਲਹਾਲ 232 ਕਮਰੇ ਅਤੇ 18 ਹਾਲ ਹਨ ਪਰ 125 ਕਮਰੇ ਤੇ ਤਿੰਨ ਹਾਲ ਹੀ ਵਰਤੋਂ ਦੇ ਯੋਗ ਹਨ। ਇਸ ਸਰਾਂ ਵਿਚ ਠਹਿਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਿਰਾਇਆ ਨਹੀਂ ਲਿਆ ਜਾਂਦਾ। ਸਮੇਂ ਦੇ ਨਾਲ ਇਸ ਦੀ ਹਾਲਤ ਖਸਤਾ ਹੋ ਰਹੀ ਹੈ। ਕਈ ਕਮਰਿਆਂ ਵਿਚ ਛੱਤਾਂ ਦਾ ਪਲੱਸਤਰ ਉਤਰਨ ਲਗ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀ ਸੰਗਤ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਆਂ ਸਰਾਵਾਂ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਹਿਤ ਗੁਰੂ ਰਾਮਦਾਸ ਸਰਾਂ ਦੇ ਨਵ-ਨਿਰਮਾਣ ਦੀ…
    ਬਿਊਰੋ - ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਬੀਬੀ ਜੰਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਲਈ 'ਮਾਝੀ ਸਾਝੀ' ਸ਼ਬਦ ਵਰਤਦਿਆਂ ਬੇਅਦਬੀ ਦਾ ਅਸਲ ਦੋਸ਼ੀ ਭਾਈ ਮਾਝੀ ਨੂੰ ਦੱਸਣ ਤੇ 'ਦਰਬਾਰ ਏ ਖਾਲਸਾ' ਜਥੇਬੰਦੀ ਦੇ ਮੁੱਖੀ ਭਾਈ ਮਾਝੀ ਅਤੇ ਸਿੱਖ ਪ੍ਰਚਾਰਕ ਭਾਈ ਹਰਜੀਤ ਸਿੰਘ ਜੀ ਢਿਪਾਲੀ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਅਦਬੀ ਦੇ ਮਸਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਜਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚੋਂ ਕਿਸੇ ਵੀ ਥਾਂ ਤੇ ਖੁੱਲ੍ਹੀ ਡਿਬੇਟ ਕਰਨ ਦਾ ਸੱਦਾ ਦਿੱਤਾ ਹੈ । ਉਹਨਾਂ ਨੇ ਕਿਹਾ ਕਿ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਚੋਰੀ ਹੋਣ ਤੋਂ ਬਾਅਦ ਬਾਦਲਕਿਆਂ ਦੇ ਰਾਜ ਵਿੱਚ ਪੁਲਿਸ ਵੱਲੋਂ ਪਾਵਨ ਸਰੂਪ ਚੋਰੀ ਕਰਨ ਲਈ ਮੋਨੇ ਨੌਜਵਾਨਾਂ ਦੇ ਸਕੈਚ ਜਾਰੀ ਕਰਨ ਦੇ ਬਾਵਜੂਦ 1 ਜੂਨ ਤੋਂ ਬਾਦਲ ਰਾਜ ਦੇ ਅਖੀਰ ਤੱਕ ਕਿਸੇ ਇਕ ਵੀ ਮੋਨੇ ਮੁੰਡੇ ਤੋਂ ਪੁੱਛ ਗਿੱਛ ਕਿਉਂ…
    ਫ਼ਰੀਦਕੋਟ - ਇਲਾਕਾ ਮੈਜਿਸਟਰੇਟ ਮਿਸ ਤਰਜਨੀ ਦੀ ਅਦਾਲਤ ਨੇ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਡੇਰਾ ਪ੍ਰੇਮੀਆਂ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਜਾਂਚ ਟੀਮ ਨੇ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਬਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਸ ਸਬੰਧੀ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਝੂਠੇ ਮੁਕੱਦਮੇ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਡੇਰਾ ਪ੍ਰੇਮੀਆਂ ਨੇ ਕਦੇ ਵੀ ਇਤਰਾਜ਼ਯੋਗ ਪੋਸਟਰ ਨਹੀਂ ਲਾਏ। ਦੂਜੇ ਪਾਸੇ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਹੋਏ ਐਡਵੋਕੇਟ ਪੰਕਜ ਤਨੇਜਾ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਨੂੰ ਜੇਕਰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਜਾਂਚ ਪ੍ਰਕਿਰਿਆ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਅਦਾਲਤ ਨੇ ਦੋਹਾਂ ਧਿਰਾਂ ਦੀਆਂ…
    ਅੰਮ੍ਰਿਤਸਰ - ਉਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕ ਮਤਾ ਸਾਹਿਬ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ਵਿੱਚ ਪ੍ਰਬੰਧਕ ਕਮੇਟੀ ਨੇ ਅਸਤੀਫਾ ਦੇੇ ਦਿੱਤਾ ਹੈ। ਇਸ ਮਗਰੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਗੁਰਦੁਆਰੇ ਦਾ ਪ੍ਰਬੰਧ ਚਲਾਉਣ ਲਈ ਪੰਜ ਮੈਂਬਰੀ ਆਰਜ਼ੀ ਕਮੇਟੀ ਬਣਾਈ ਹੈ।ਜ਼ਿਕਰਯੋਗ ਕਿ ਗੁਰਦੁਆਰਾ ਨਾਨਕ ਮਤਾ ਵਿੱਚ ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਸਵਾਗਤ ਦੌਰਾਨ ਲੜਕੀਆਂ ਕੋਲੋਂ ਨ੍ਰਿਤ ਕਰਵਾਇਆ ਗਿਆ ਸੀ। ਮੁੱਖ ਮੰਤਰੀ ਨੂੰ ਸਿਰੋਪਾ ਅਤੇ ਸ੍ਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਵੀ ਦਿੱਤਾ ਗਿਆ। ਇਸ ਮਾਮਲੇ ਦਾ ਸਿੱਖ ਸੰਗਤ ਵੱਲੋਂ ਸਖ਼ਤ ਇਤਰਾਜ਼ ਕੀਤਾ ਗਿਆ ਸੀ ਤੇ ਅਕਾਲ ਤਖਤ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਜਥੇਦਾਰ ਨੇ ਤਿੰਨ ਮੈਂਬਰੀ ਕਮੇਟੀ ਨੂੰ ਜਾਂਚ ਲਈ ਭੇਜਿਆ ਸੀ। ਇਸ ਤਹਿਤ ਕਮੇਟੀ ਨੇ ਗੁਰਦੁਆਰਾ ਨਾਨਕ ਮਤਾ ਸਾਹਿਬ ਪਹੁੰਚ ਕੇ ਪੜਤਾਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਾਂਚ ਕਮੇਟੀ ਵਿੱਚ ਅਕਾਲ ਤਖ਼ਤ ਦੇ ਵਧੀਕ ਮੁੱਖ ਗ੍ਰੰਥੀ…
    ਅੰਮਿ੍ਤਸਰ - ਗੁ: ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਪ੍ਰਬੰਧਕ ਕਮੇਟੀ ਵਲੋਂ ਉਥੋਂ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸਾਹਿਬ ਆਉਣ 'ਤੇ ਉਸ ਦਾ ਸਵਾਗਤ ਕਰਨ ਮੌਕੇ ਗੁਰ-ਮਰਿਆਦਾ ਦੀ ਉਲੰਘਣਾ ਕੀਤੇ ਜਾਣ ਦੀ ਪੜਤਾਲ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ | ਜਾਣਕਾਰੀ ਅਨੁਸਾਰ ਗਿਆਨੀ ਮਲਕੀਤ ਸਿੰਘ ਵਧੀਕ ਮੁੱਖ ਗ੍ਰੰਥੀ, ਗਿਆਨੀ ਸਰਬਜੀਤ ਸਿੰਘ ਮੁੱਖ ਪ੍ਰਚਾਰਕ ਤੇ ਅਜੀਤ ਸਿੰਘ ਧਰਮ ਪ੍ਰਚਾਰ ਕਮੇਟੀ 'ਤੇ ਆਧਾਰਿਤ ਤਿੰਨ ਮੈਂਬਰੀ ਕਮੇਟੀ ਜਾਂਚ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇਗੀ |
    ਅੰਮ੍ਰਿਤਸਰ - ਨਵੰਬਰ 1984 ਵਿਚ ਕਾਨਪੁਰ ’ਚ ਹੋਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ‘ਸਿਟ’ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਸਬੰਧੀ ਬੀਬੀ ਜਗੀਰ ਕੌਰ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ, ਕਾਨਪੁਰ, ਬੋਕਾਰੋ ਸਮੇਤ ਹੋਰਨਾਂ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਪਰ ਲੰਮਾ ਸਮਾਂ ਬੀਤ ਜਾਣ ਮਗਰੋਂ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਤਾਰ ਪੈਰਵਾਈ ਕੀਤੀ ਹੈ, ਪਰ ਸਰਕਾਰਾਂ ਦੀ ਪੁਸ਼ਤਪਨਾਹੀ ਨਾਲ ਦੋਸ਼ੀ ਬਚਦੇ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹੁਣ ਕਾਨਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਗੀਆਂ।
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਸਥਾ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸਸਤੀਆਂ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲਾਂ ਸਿਰਫ ਹਰਿਮੰਦਰ ਸਾਹਿਬ ਵਿਖੇ ਸਸਤੀਆਂ ਦਵਾਈਆਂ ਦਾ ਸਟੋਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਇਸ ਦਾ ਵਿਸਥਾਰ ਕਰਦਿਆਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਇਹ ਸਟੋਰ ਅਤੇ ਲੈਬ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਗੁਰਦੁਆਰਿਆਂ ਦੇ ਉਨ੍ਹਾਂ…
    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਨੇੜੇ ਖੁਦਾਈ ਦੌਰਾਨ ਮਿਲੇ ਪੁਰਾਤਨ ਇਮਾਰਤੀ ਢਾਂਚੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੁਰਾਤਨ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਪੁਰਾਤੱਤਵ ਵਿਭਾਗ ਦੀ ਟੀਮ ਸੋਮਵਾਰ ਨੂੰ ਆ ਕੇ ਜਾਂਚ ਕਰੇਗੀ ਅਤੇ ਉਦੋਂ ਤੱਕ ਇਸ ਇਮਾਰਤੀ ਢਾਂਚੇ ਨੂੰ ਛੇੜਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰਾਸਤੀ ਅਤੇ ਇਤਿਹਾਸਕ ਥਾਵਾਂ ਤੇ ਇਮਾਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਇਮਾਰਤ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਅਜੇ ਤੱਕ ਇਸ ਇਮਾਰਤ ਬਾਰੇ ਕੋਈ ਠੋਸ ਇਤਿਹਾਸਕ ਤੱਥ ਸਾਹਮਣੇ ਨਹੀਂ ਆਏ ਪਰ ਫਿਰ ਵੀ ਮੁੱਢਲੇ ਤੌਰ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਗਲਿਆਰਾ ਯੋਜਨਾ ਸਮੇਂ ਸਰਕਾਰ ਵੱਲੋਂ ਹੇਠਾਂ ਦੱਬ ਦਿੱਤੀ ਗਈ ਹੋਵੇਗੀ। ਉਨ੍ਹਾਂ ਕਿਹਾ ਕਿ ਮਾਹਿਰਾਂ ਵੱਲੋਂ ਰਿਪੋਰਟ ਮਿਲਣ ਤੱਕ ਸਭ ਨੂੰ ਉਡੀਕ ਕਰਨੀ ਚਾਹੀਦੀ ਹੈ।
    ਤਲਵੰਡੀ ਸਾਬੋ - ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ 70 ਤੋਂ ਵੱਧ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੌਕੇ ਸਿੱਖ ਵਿਦਿਆ, ਨਵੀਂ ਪੀੜ੍ਹੀ ਦੀ ਸੰਭਾਲ, ਸਿੱਖ ਆਰਥਿਕਤਾ, ਵਿਸ਼ਵ ਸ਼ਾਂਤੀ ਲਈ ਮਿਲਵਰਤਨ, ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੀਡੀਆ ਦੀ ਵਰਤੋਂ, ਵਾਤਾਵਰਨ ਅਤੇ ਪ੍ਰਦੂਸ਼ਨ ਸਬੰਧੀ ਮੁੱਦੇ ਵਿਚਾਰੇ ਗਏ।ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿੱਚ ਜਥੇਬੰਦੀਆਂ ਦੇ ਪਰਸਪਰ ਸਹਿਯੋਗ ਦੀਆਂ ਸੰਭਾਵਨਾਵਾਂ ਅਤੇ ਇਨ੍ਹਾਂ ਇਕੱਤਰਤਾਵਾਂ ਦੀ ਨਿਰੰਤਰਤਾ ਆਦਿ ਸਬੰਧੀ ਫੈਸਲੇ ਲਏ ਗਏ। ਇਸ ਦੌਰਾਨ ਸੰਸਾਰ ਭਰ ਦੀਆਂ ਸਿੰਘ ਸਭਾਵਾਂ, ਗੁਰਦੁਆਰੇ ਅਤੇ ਜਥੇਬੰਦੀਆਂ ਦੀ ਰਾਜਿਸਟ੍ਰੇਸ਼ਨ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨਾਲ ਕਰਵਾਉਣ ਬਾਰੇ ਵੀ ਫੈਸਲਾ ਹੋਇਆ। ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਜਾਂਚ ਕਰ ਰਹੀਆਂ ਏਜੰਸੀਆਂ, ਰਾਜਸੀ ਪਾਰਟੀਆਂ, ਸਾਰੀਆਂ ਪੰਥਕ ਧਿਰਾਂ ਅਤੇ ਸਰਕਾਰਾਂ ਨੂੰ ਜਾਂਚ ਸਬੰਧੀ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਅਤੇ ਪੱਖਪਾਤ ਨਾ ਕਰਨ ਦੀ ਅਪੀਲ ਕੀਤੀ। ਬੁਲਾਰਿਆਂ ਨੇ ਬੇਅਦਬੀ ਮਾਮਲੇ ਵਿੱਚ…
    Page 1 of 82

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com