ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਫ਼ਰੀਦਕੋਟ -ਸਾਲ 2015 'ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਵਿਖੇ ਵਿਰੋਧ ਕਰ ਰਹੀ ਸਿੱਖ ਸੰਗਤ ਉਪਰ ਪੁਲਿਸ ਵਲੋਂ ਗੋਲੀ ਚਲਾਉਣ ਦੇ ਮਾਮਲੇ 'ਚ ਪੰਜਾਬ ਦੇ ਤੱਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਕ ਪੱਤਰ ਲਿਖ ਕੇ ਥਾਣਾ ਕੋਟਕਪੂਰਾ 'ਚ ਦਰਜ ਮਾਮਲੇ 'ਚ ਬਾਕੀ ਦੋਸ਼ੀਆਂ ਤੋਂ ਇਲਾਵਾ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦਾ ਨਾਂਅ ਜੋੜਨ ਲਈ ਕਿਹਾ ਗਿਆ ਹੈ | ਇਸ ਗੱਲ ਦੀ ਪੁਸ਼ਟੀ ਸਰਕਾਰੀ ਵਕੀਲ ਰਜਨੀਸ਼ ਕੁਮਾਰ ਨੇ ਵੀ ਕੀਤੀ ਹੈ | ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਡੀ. ਜੀ. ਪੀ. ਨੂੰ ਬਹਿਬਲ ਕਲਾਂ ਗੋਲੀਕਾਂਡ 'ਚ ਵੀ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ | ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਪਹਿਲਾਂ ਤੋਂ ਹੀ ਨਾਮਜ਼ਦ ਹਨ | ਸਾਬਕਾ ਡੀ.ਜੀ.ਪੀ. ਸੈਣੀ ਨੂੰ ਪਹਿਲਾਂ ਹੀ…
  ਭਵਾਨੀਗੜ੍ਹ - ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਲਹਿਰ ਦੇ ਆਗੂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਤੇ ਪੰਥ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਕਿਆਂ ਦੇ ਸ਼ਿਕੰਜੇ ਵਿੱਚੋਂ ਆਜ਼ਾਦ ਕਰਵਾਉਣਾ ਜ਼ਰੂਰੀ ਹੈ। ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਸਾਬਕਾ ਜਥੇਦਾਰ ਨੇ ਕਿਹਾ ਕਿ ਗੁਰੂ ਘਰਾਂ ਤੋਂ ਨਰੈਣੂ ਮਹੰਤਾਂ ਦੇ ਕਬਜ਼ੇ ਛੁਡਾਉਣ ਲਈ ਅਨੇਕਾਂ ਸ਼ਹੀਦੀਆਂ ਦੇਣ ਮਗਰੋਂ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਾਪਤ ਕੀਤੀ ਗਈ ਸੀ। ਪਰ ਜਦੋਂ ਤੋਂ ਇਸ ’ਤੇ ਬਾਦਲਕਿਆਂ ਦਾ ਕਬਜ਼ਾ ਹੋਇਆ ਹੈ ਉਦੋਂ ਤੋਂ ਹੀ ਪੰਥਕ ਵਿਰੋਧੀ ਸ਼ਕਤੀਆਂ ਨੇ ਇਸ ਪਰਿਵਾਰ ਰਾਹੀਂ ਸਿੱਖੀ ਸਿਧਾਂਤਾਂ ਨੂੰ ਵੱਡਾ ਖੋਰਾ ਲਾਇਆ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਕਥਿਤ ਤੌਰ ’ਤੇ ਬਾਦਲ ਸਰਕਾਰ ਵੱਲੋਂ ਗੋਲੀਆਂ ਨਾਲ ਸ਼ਹੀਦ ਕੀਤਾ ਗਿਆ ਅਤੇ ਹੁਣ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਗੁੰਮ ਕਰਨ ਵਾਲੀ ਘਟਨਾ ਵੀ ਬਹੁਤ ਨਿੰਦਣਯੋਗ ਤੇ ਇਨ੍ਹਾਂ ਦੀ ਮਿਲੀਭੁਗਤ ਦਾ ਨਤੀਜਾ ਹੈ। ਉਨ੍ਹਾਂ…
  ਕੋਲਕਾਤਾ - ਪੱਛਮੀ ਬੰਗਾਲ ਵਿੱਚ ਰੋਸ ਮਾਰਚ ਦੌਰਾਨ ਭਾਜਪਾ ਆਗੂ ਦੇ ਸਿੱਖ ਸੁਰੱਖਿਆ ਗਾਰਡ ਦੀ ਕਥਿਤ ਧੂਹ-ਘੜੀਸ ਅਤੇ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਰਾਜਪਾਲ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਿੱਖ ਵਿਅਕਤੀ ਦੀ ਰਿਹਾਈ ਅਤੇ ਦੋਸ਼ੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।ਰਾਜਪਾਲ ਜਗਦੀਪ ਧਨਖੜ ਨੇ ਕਿਹਾ ਕਿ ਪੁਲੀਸ ਵਲੋਂ ਸਿੱਖ ਵਿਅਕਤੀ ਦੀ ਪੱਗ ਖਿੱਚਣਾ ‘ਬੇਅਦਬੀ’ ਦਾ ਮਾਮਲਾ ਹੈ। ਊਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਊਨ੍ਹਾਂ ਕਿਹਾ ਕਿ ਊਨ੍ਹਾਂ ਨੂੰ ਇਸ ਘਟਨਾ ਕਾਰਨ ‘ਡੂੰਘੀ ਠੇਸ’ ਪੁੱਜੀ ਹੈ। ਰਾਜਪਾਲ ਨੇ ਟਵਿੱਟਰ ’ਤੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੇ ਵਫ਼ਦ ਨੇ ਸਿੱਖ ਦਸਤਾਰ ਬੇਅਬਦੀ ਮਾਮਲੇ ਸਬੰਧੀ ਪੱਤਰ ਸੌਂਪਿਆ ਅਤੇ ਬਲਵਿੰਦਰ ਸਿੰਘ ਲਈ ਨਿਆਂ ਦੀ ਮੰਗ ਕੀਤੀ। ਧਨਖੜ ਨੇ ਕਿਹਾ ਕਿ ਪੁਲੀਸ ਬਲ ਦੀ ਦੁਰਵਰਤੋਂ ਕੀਤੀ ਗਈ ਹੈ। ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਕਰੀਬ 12.30 ਵਜੇ ਕੋਲਕਾਤਾ…
  ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਅੰਦਰ ਹੋਏ ਹਿੰਦੁ ਨੇਤਾਵਾਂ ਜਗਦੀਸ਼ ਗਗਨੇਜਾ ਅਤੇ ਅਮਿਤ ਅਰੋੜਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ, ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ ਅਤੇ ਹੋਰਾਂ ਨੂੰ ਦਿੱਲੀ ਦੀਆਂ ਵੱਖ ਵੱਖ ਜੇਲ੍ਹਾਂ ਤੋਂ ਵੀਡਿਓ ਕਾਨਫ੍ਰੇਸਿੰਗ ਰਾਹੀ ਮੌਹਾਲੀ ਦੀ ਐਨਆਈਏ ਦੀ ਅਦਾਲਤ ਅੰਦਰ ਬੀਤੇ ਦਿਨ ਪੇਸ਼ ਕੀਤਾ ਗਿਆ । ਮਾਮਲੇ ਦੀ ਪੈਰਵਾਈ ਕਰ ਰਹੇ ਪੰਥਕ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦਸਿਆ ਕਿ ਅਜ ਚਲੇ ਦੋਨੋਂ ਮਾਮਲੇਆਂ ਵਿਚ ਕਿਸੇ ਕਿਸਮ ਦੀ ਕਾਰਵਾਈ ਨਹੀ ਹੋ ਸਕੀ ਜਿਸ ਕਰਕੇ ਮਾਮਲੇ ਦੀ ਅਗਲੀ ਤਰੀਕ ਪਾ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਤੇ ਪਾਏ ਗਏ ਵੱਖ ਵੱਖ ਕੇਸਾਂ ਅੰਦਰ ਇਹ 136 ਵੀ ਪੇਸ਼ੀ ਹੈ ਤੇ ਜੱਗੀ ਤੇ ਦਰਜ਼ ਕੀਤੇ ਗਏ ਕਿਸੇ ਵੀ ਮਾਮਲੇ ਅੰਦਰ ਹਾਲੇ ਤਕ ਇਤਨੀਆਂ ਪੇਸ਼ੀਆਂ ਹੋ ਜਾਣ ਦੇ ਬਾਵਜੂਦ ਨਾ ਦੇ ਬਰਾਬਰ ਅਦਾਲਤੀ ਕਾਰਵਾਈ ਹੋਈ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ੇ ਬਣ ਚੁਕਿਆ ਹੈ, ਜੱਗੀ ਜੌਹਲ ਦੇ ਮਾਮਲੇ…
  ਅੰਮ੍ਰਿਤਸਰ - ਅਕਾਲ ਤਖ਼ਤ ਨੇੜੇ ਉਸ ਵੇਲੇ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਤਲਖ਼ੀ ਹੋ ਗਈ, ਜਦੋਂ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਨੂੰ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਵਿੱਚ ਸ਼ਾਮਲ ਹੋਣ ਤੋਂ ਰੋਕਿਆ।ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਮਗਰੋਂ ਅਕਾਲ ਫੈਡਰੇਸ਼ਨ ਦੇ ਮੁਖੀ ਨਾਰਾਇਣ ਸਿੰਘ ਨੇ ਭਾਈ ਲੌਂਗੋਵਾਲ ਦੀ ਸ਼ਮੂਲੀਅਤ ’ਤੇ ਇਤਰਾਜ਼ ਕੀਤਾ।ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਵੱਲੋਂ ਲਾਈ ਤਨਖਾਹ ਦੌਰਾਨ ਲੋਗੋਵਾਲ ਤੇ ਹੋਰਾਂ ਨੂੰ ਮਹੀਨੇ ਲਈ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਨਾ ਹੋਣ ਲਈ ਆਖਿਆ ਗਿਆ ਹੈ ਅਤੇ ਅਤੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਦੂਜੇ ਪਾਸੇ ਲੌਂਗੋਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਖਿਆ ਕਿ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ ਮਹੀਨਾ ਕਿਸੇ ਵੀ ਸਮਾਗਮ ਵਿੱਚ ਨਾ ਬੋਲਣ ਵਾਸਤੇ ਆਖਿਆ ਹੈ। ਇਸ ਮਾਮਲੇ ’ਤੇ ਦੋਵਾਂ ਧਿਰਾਂ ਵਿਚਾਲੇ ਕੁਝ ਦੇਰ ਬਹਿਸ ਵੀ ਹੋਈ ਅਤੇ ਬਾਅਦ ਵਿੱਚ ਇਹ ਮਾਮਲਾ…
  ਅੰਮ੍ਰਿਤਸਰ - ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਿਚ ਚੀਫ ਖਾਲਸਾ ਦੀਵਾਨ ਦੇ ਨੁਮਾਇੰਦੇ ਵਜੋਂ ਬਤੌਰ ਮੈਂਬਰ ਨਾਮਜ਼ਦ ਕਰਨ ਵਾਸਤੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਨੇ ਭਾਈ ਅਸ਼ੋਕ ਸਿੰਘ ਬਾਗੜੀਆ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਸਿਫਾਰਸ਼ ਪਟਨਾ ਸਾਹਿਬ ਦੇ ਜ਼ਿਲ੍ਹਾ ਜੱਜ ਨੂੰ ਭੇਜੀ ਗਈ ਹੈ, ਜੋ ਕਿ ਪ੍ਰਬੰਧਕੀ ਬੋਰਡ ਦੇ ਕਸਟੋਡੀਅਨ ਵੀ ਹਨ। ਖਾਲਾਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਮੁਤਾਬਕ ਦੀਵਾਨ ਦੇ ਨੁਮਾਇੰਦੇ ਭਾਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਮੈਂਬਰ ਸਨ ਪਰ ਬੀਤੇ ਦਿਨੀ ਉਨ੍ਹਾਂ ਦੀ ਕਰੋਨਾ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਮੈਂਬਰ ਦਾ ਇਹ ਅਹੁਦਾ ਖਾਲੀ ਹੋ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਦੀਵਾਨ ਵਲੋਂ ਭਾਈ ਅਸ਼ੋਕ ਸਿੰਘ ਬਾਗੜੀਆ ਨੂੰ ਨਾਮਜ਼ਦ ਕਰਨ ਲਈ ਤਜਵੀਜ਼ ਭੇਜੇ ਗਈ ਹੈ।
  ਮੈਲਬੌਰਨ - ਆਸਟ੍ਰੇਲੀਆ 'ਚ ਸਿੱਖ ਧਰਮ ਆਸਟ੍ਰੇਲੀਆਈ ਬਿਊਰੋ ਆਫ਼ ਸਟੇਟਿਸਟਿਕਸ ਦੇ ਅੰਕੜਿਆਂ ਅਨੁਸਾਰ ਬਾਕੀ ਧਰਮਾਂ 'ਚੋਂ ਪੰਜਵੇਂ ਸਥਾਨ 'ਤੇ ਹੈ | 2016 ਦੀ ਰਿਪੋਰਟ ਤੋਂ ਪਤਾ ਲਗਦਾ ਹੈ ਕਿ ਸਾਡਾ ਧਰਮ ਇੱਥੇ ਉੱਭਰ ਰਹੇ ਧਰਮਾਂ 'ਚ ਵਿਸ਼ੇਸ਼ ਸਥਾਨ ਰੱਖਦਾ ਹੈ | ਇਸ ਧਰਮ ਨੂੰ ਉਸ ਵੇਲੇ ਇਸਾਈ, ਇਸਲਾਮ, ਬੁੱਧ, ਹਿੰਦੂ ਤੋਂ ਬਾਅਦ ਪੰਜਵੇਂ ਸਥਾਨ 'ਤੇ ਅਹਿਮ ਮੰਨਿਆ ਗਿਆ ਹੈ | ਵਿਕਟੋਰੀਆ ਰਾਜ 'ਚ ਪਿਛਲੇ 5 ਸਾਲਾਂ 'ਚ ਸਿੱਖਾਂ ਦੀ ਗਿਣਤੀ 'ਚ ਭਾਰੀ ਵਾਧਾ ਹੋਇਆ ਹੈ | 2016 ਦੀ ਜਨਗਣਨਾ ਦੇ ਪ੍ਰਾਪਤ ਵੇਰਵਿਆਂ ਅਨੁਸਾਰ ਇੱਥੇ ਉਸ ਸਮੇਂ 52,762 ਸਿੱਖ ਸਨ | ਦੂਸਰਾ ਸਿੱਖ ਆਬਾਦੀ ਵਾਲੇ ਸ਼ਹਿਰ ਨਿਊ ਸਾਊਥ ਵੇਲਜ਼ ਹੈ ਜਿੱਥੇ 31,737 ਸਿੱਖ ਵਸਦੇ ਸਨ | ਕਵੀਂਸਲੈਂਡ 17,433 ਸਿੱਖਾਂ 'ਚ ਰਹਿਣ ਵਾਲਾ ਸ਼ਹਿਰ ਸੀ | ਬਾਕੀ ਰਾਜਾਂ 'ਚ ਸਿੱਖਾਂ ਦੀ ਗਿਣਤੀ ਕਾਫ਼ੀ ਘੱਟ ਹੈ | ਪਹਿਲੀ ਵਾਰ ਇਹ ਸਾਹਮਣੇ ਆਇਆ ਹੈ ਕਿ 30 ਫ਼ੀਸਦੀ ਆਸਟ੍ਰੇਲੀਆਈ ਲੋਕਾਂ ਨੇ ਕੋਈ ਵੀ ਧਾਰਮਿਕ ਮਾਨਤਾ ਘੋਸ਼ਿਤ ਨਹੀਂ ਕੀਤੀ ਸੀ | ਇਸਾਈ ਧਰਮ 'ਚ ਆਸਥਾ ਰੱਖਣ…
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਸਵੇਰੇ ਅਕਾਲ ਤਖ਼ਤ ਵੱਲੋਂ ਲਾਈ ਗਈ ਸੇਵਾ ਨੂੰ ਪੂਰਾ ਕਰਨ ਲਈ ਗੁਰਦੁਆਰਾ ਸਾਰਾਗੜ੍ਹੀ ਤੋਂ ਹਰਿਮੰਦਰ ਸਾਹਿਬ ਤੱਕ ਵਿਰਾਸਤੀ ਮਾਰਗ ਵਿੱਚ ਝਾੜੂ ਮਾਰਿਆ। ਇਸ ਤੋਂ ਪਹਿਲਾਂ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 9 ਅਕਤੂਬਰ ਨੂੰ ਪੈਣਗੇ। ਇਸ ਤੋਂ ਪਹਿਲਾਂ ਗੁਰਦੁਆਰਾ ਰਾਮਸਰ ਵਿਖੇ ਪੰਜ ਅਕਤੂਬਰ ਨੂੰ ਰਖਵਾਏ ਅਖੰਡ ਪਾਠ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਨੂੰ ਦੋ ਅਖੰਡ ਦੋ ਅਖੰਡ ਪਾਠ ਕਰਵਾਉਣ ਅਤੇ ਇਸ ਦੌਰਾਨ ਤਿੰਨ ਦਿਨ ਝਾੜੂ ਮਾਰਨ ਦੀ ਸੇਵਾ ਲਾਈ ਗਈ ਸੀ।
  ਅੰਮ੍ਰਿਤਸਰ - ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਤਖਤ ਦੇ ਪੰਜ ਪਿਆਰਿਆਂ ਵੱਲੋਂ ਰਿਹਾਇਸ਼ ਖਾਲੀ ਕਰਨ ਦੇ ਆਦੇਸ਼ ਨੂੰ ਰੱਦ ਕਰਦਿਆਂ ਰਿਹਾਇਸ਼ ਖਾਲੀ ਕਰਨ ਤੋਂ ਨਾਂਹ ਕਰ ਦਿੱਤੀ ਹੈ।ਗਿਆਨੀ ਇਕਬਾਲ ਸਿੰਘ ਨੇ ਤਖ਼ਤ ਦੇ ਪੰਜ ਸਿੰਘ ਸਾਹਿਬਾਨ ਨੂੰ ਭੇਜੇ ਜਵਾਬੀ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਕਥਿਤ ਅਸਤੀਫ਼ੇ ਅਤੇ ਮਨਜ਼ੂਰੀ ਦਾ ਮਾਮਲਾ ਇਸ ਵੇਲੇ ਪਟਨਾ ਦੇ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਜਦੋਂ ਤੱਕ ਅਦਾਲਤ ਵੱਲੋਂ ਕੋਈ ਫ਼ੈਸਲਾ ਨਹੀਂ ਹੁੰਦਾ, ਉਹ ਤਖਤ ਸ੍ਰੀ ਪਟਨਾ ਸਾਹਿਬ ਦੇ ਕਾਨੂੰਨੀ ਤੌਰ ’ਤੇ ਜਥੇਦਾਰ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਨਿਰਣਾ ਕੀਤਾ ਹੋਇਆ ਹੈ ਕਿ ਅਜਿਹਾ ਕੋਈ ਵੀ ਮਾਮਲਾ, ਜੋ ਅਦਾਲਤ ਵਿੱਚ ਹੈ, ਉਸ ਬਾਰੇ ਪੰਜ ਸਿੰਘ ਸਾਹਿਬਾਨ ਕੋਈ ਫ਼ੈਸਲਾ ਨਹੀਂ ਕਰਨਗੇ। ਗਿਆਨੀ ਇਕਬਾਲ ਸਿੰਘ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ 3 ਮਾਰਚ, 2019 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਅਤੇ ਪ੍ਰਬੰਧਕ ਕਮੇਟੀ ਨੂੰ ਰਿਹਾਇਸ਼ ਖ਼ਾਲੀ ਕਰਾਉਣ ਸਬੰਧੀ ਮਾਮਲਿਆਂ ਦੀ…
  ਅੰਮ੍ਰਿਤਸਰ - ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਸੰਸਦ ਭਵਨ ਦੇ ਬਾਹਰ ਵਿਰੋਧ ਕਰ ਰਹੇ ਪੰਜ ਗੁਰਸਿੱਖ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਕੇ ’ਤੇ ਜਾ ਕੇ ਥਾਪੜਾ ਦਿੱਤਾ ਅਤੇ ਸਿਰੋਪਾਓ ਭੇਟ ਕਰ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਰੋਪੜ ਜ਼ਿਲ੍ਹੇ ਨਾਲ ਸਬੰਧਤ ਇਹ ਗੁਰਸਿੱਖ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਸੰਸਦ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਹਨ। ਸ਼ੁੱਕਰਵਾਰ ਦਿੱਲੀ ਪੁੱਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਦੋਂ ਇਨ੍ਹਾਂ ਨੌਜਵਾਨਾਂ ਵੱਲੋਂ ਕਿਸਾਨ ਹੱਕ ਵਿੱਚ ਦਿੱਤੇ ਜਾ ਰਹੇ ਧਰਨੇ ਬਾਰੇ ਪਤਾ ਲੱਗਾ ਤਾਂ ਉਹ ਇਨ੍ਹਾਂ ਨੌਜਵਾਨਾਂ ਨੂੰ ਥਾਪੜਾ ਦੇਣ ਲਈ ਉੱਥੇ ਪਹੁੰਚ ਗਏ।ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਰਕਾਬਗੰਜ ਵਿਖੇ ਦਰਸ਼ਨ ਕਰਨ ਆਏ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਇਹ ਪੰਜ ਅੰਮ੍ਰਿਤਧਾਰੀ ਨੌਜਵਾਨ ਸੰਸਦ ਭਵਨ ਦੇ ਸਾਹਮਣੇ ਕਿਸਾਨਾਂ ਦੇ ਹਿੱਤਾਂ ਲਈ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਕਿਸਾਨ ਹਿੱਤਾਂ ਦੇ ਖ਼ਿਲਾਫ਼ ਹੈ, ਜਿਸ ਕਰਕੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com