ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮਤਵਾਜ਼ੀ ਜਥੇਦਾਰਾਂ ਵਲੋਂ ਬਰਗਾੜੀ ਦੀ ਦਰਦਨਾਕ ਘਟਨਾ ਨੂੰ ਲੈ ਕੇ ਸ਼ੁਰੂ ਕੀਤੇ ਗਏ ਇਨਸਾਫ਼ ਮੋਰਚਾ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਇਕ ਤਰ੍ਹਾਂ ਨਾਲ ਭੁਲਾ ਹੀ ਦਿੱਤਾ ਹੈ ਤੇ ਇਹ ਆਮ ਪ੍ਰਭਾਵ ਹੈ ਕਿ ਇਸ ਘਟਨਾ ਦਾ ਇਕ ਹਿੱਸਾ ਰਾਜ ਸਰਕਾਰ ਨੇ ਸੀ.ਬੀ.ਆਈ ਨੂੰ ਸੌਂਪ ਕੇ ਚੁੱਪੀ ਧਾਰਨ ਕਰ ਲਈ ਹੈ | ਉਕਤ ਜਥੇਦਾਰਾਂ ਦਾ ਕਹਿਣਾ ਹੈ ਕਿ ਚਾਹੇ ਪੰਜਾਬ ਸਰਕਾਰ ਕਸੂਰ ਵਾਰਾਂ ਵਿਰੁੱਧ ਕੋਈ ਕਾਰਵਾਈ ਕਰੇ ਜਾਂ ਨਾਂ? ਸਾਡਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਭਾਵੇਂ ਇਨ੍ਹਾਂ ਦਾ ਇਕ ਹਿੱਸਾ ਰਾਜ ਸਰਕਾਰ ਨੇ ਮੰਨ ਲਿਆ ਹੈ | ਦੂਜੀ ਵੱਡੀ ਮੰਗ ਵੱਲ ਤਾਂ ਰਾਜ ਸਰਕਾਰ ਦਾ ਕੋਈ ਧਿਆਨ ਹੀ ਨਹੀਂ ਕਿ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਜਾਏ | ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਿਹੜੀ ਅੱਧ-ਪਚੱਧੀ ਰਿਪੋਰਟ ਪੰਜਾਬ ਸਰਕਾਰ ਨੂੰ ਮਿਲ ਚੁੱਕੀ ਹੈ, ਉਸ ਨੂੰ ਲਾਗੂ ਕੀਤਾ…
    ਬਠਿੰਡਾ - ਪੌਣੇ ਤਿੰਨ ਸਾਲਾਂ ਬਾਅਦ ਅੱਜ ਫਰੀਦਕੋਟ ਪੁਲੀਸ ਨੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਕੋਟਕਪੂਰਾ (ਸ਼ਹਿਰੀ) ਥਾਣੇ ’ਚ ਅਣਪਛਾਤਿਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ ਜਦਕਿ ਬਹਿਬਲ ਕਲਾਂ ਗੋਲੀ ਕਾਂਡ ਕੇਸ ‘ਚ ਪੁਲੀਸ ਅਫ਼ਸਰਾਂ ਨੂੰ ਨਾਮਜ਼ਦ ਕੀਤੇ ਜਾਣ ਦਾ ਮਾਮਲਾ ਟਲ ਗਿਆ ਹੈ। ਅੱਜ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਦੁਪਹਿਰ ਮਗਰੋਂ ਇਰਾਦਾ ਕਤਲ ਦਾ ਪੁਲੀਸ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ। ਪਤਾ ਚੱਲਿਆ ਹੈ ਕਿ ਕੋਟਕਪੂਰਾ ਥਾਣੇ ਦੇ ਮੁੱਖ ਥਾਣਾ ਅਫ਼ਸਰ ਨੇ ਪੀੜਤਾਂ ਨੂੰ ਬਿਆਨ ਦੇਣ ਲਈ ਬੁਲਾਇਆ। ਗੋਲੀ ਕਾਂਡ ਵਿੱਚ ਜ਼ਖ਼ਮੀ ਹੋਏ ਅਜੀਤ ਸਿੰਘ ਦੇ ਬਿਆਨਾਂ ’ਤੇ ਧਾਰਾ 307 ਤਹਿਤ ਅਣਪਛਾਤਿਆਂ ’ਤੇ ਕੇਸ ਦਰਜ ਕੀਤਾ ਗਿਆ ਹੈ।ਅਜੀਤ ਸਿੰਘ ਜ਼ਿਲਾ ਬਰਨਾਲਾ ਦਾ ਬਾਸ਼ਿੰਦਾ ਹੈ ਜਿਸ ਦੀ ਲੱਤ ਵਿੱਚ ਇਸ ਘਟਨਾ ਦੌਰਾਨ ਗੋਲੀ ਲੱਗੀ ਸੀ। ਜ਼ਖ਼ਮੀ ਹੋਣ ਕਰ ਕੇ ਉਸ ਦਾ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿੱਚ ਇਲਾਜ ਚੱਲਿਆ ਸੀ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ…
    ਮੋਗਾ - ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਸਾਢੇ 13 ਵਰ੍ਹੇ ਪਹਿਲਾਂ ਥਾਣਾ ਬੱਧਨੀ ਕਲਾਂ ਅਧੀਨ ਪੁਲੀਸ ਚੌਕੀ, ਲੋਪੋ ਵਿੱਚ ਤਾਇਨਾਤ ਸਿਪਾਹੀ ਜਸਵੀਰ ਸਿੰਘ ਉੱਤੇ ਜਾਨਲੇਵਾ ਹਮਲਾ ਕਰਨ ਦੇ ਕੇਸ ਵਿੱਚੋਂ ਦੋਸ਼ਮੁਕਤ ਕਰਾਰ ਦਿੰਦਿਆਂ ਡਿਸਚਾਰਜ ਕੀਤਾ ਹੈ।ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗਰਮਖਿਆਲੀ ਆਗੂ ਜਗਤਾਰ ਸਿੰਘ ਹਵਾਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਅਤੇ ਸਬੂਤਾਂ ਦੀ ਘਾਟ ਕਾਰਨ ਉਸ ਖ਼ਿਲਾਫ਼ ਦੋਸ਼ ਆਇਦ ਨਹੀਂ ਹੋ ਸਕੇ। ਹਵਾਰਾ ਦੇ ਕੇਸ ਦੀ ਪੈਰਵੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕੀਤੀ। ਸੁਰੱਖਿਆ ਪ੍ਰਬੰਧਾਂ ਕਰਕੇ ਪੁਲੀਸ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਨਿੱਜੀ ਤੌਰ ਉੱਤੇ ਪੇਸ਼ ਕਰਨ ਤੋਂ ਟਾਲਾ ਵੱਟ ਰਹੀ ਸੀ। ਜਦੋਂ ਤੱਕ ਕੋਈ ਵੀ ਮੁਲਜ਼ਮ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੁੰਦਾ, ਉਦੋਂ ਤੱਕ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਨਹੀਂ ਹੋ ਸਕਦੇ। ਦੱਸਣਯੋਗ ਹੈ ਕਿ 16 ਫਰਵਰੀ 2005 ਨੂੰ ਪੁਲੀਸ ਚੌਕੀ ਲੋਪੋ ਦੇ ਮੁਨਸ਼ੀ/ਸਿਪਾਹੀ ਜਸਵੀਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ।…
    ਬਰਗਾੜੀ- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿੱਚ ਚੱਲ ਰਹੇ ਇਨਸਾਫ ਮੋਰਚੇ ਦੇ 68ਵੇਂ ਦਿਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਵੱਲੋਂ ਲੋਕ ਸਭਾ ਵਿੱਚ ਮੋਰਚੇ ਖਿਲਾਫ ਗੈਰ-ਮਿਆਰੀ ਸਬਦਾਵਲੀ ਦੀ ਵਰਤੋਂ ਕਰਕੇ ਮੋਰਚੇ ਦੀ ਮੁਖਾਲਫਤ ਕੀਤੀ ਗਈ ਸੀ, ਤਾਂ ਕਿ ਸਿੱਖ ਵਿਰੋਧੀ ਤਾਕਤਾਂ ਨੂੰ ਖੁਸ਼ ਕੀਤਾ ਜਾ ਸਕੇ ਪਰ ਸਿੱਖ ਕੌਂਮ ਦੇ ਭਾਰੀ ਵਿਰੋਧ ਤੋਂ ਬਾਅਦ ਉਹਨੇ ਭਾਂਵੇਂ ਅਪਣੇ ਪਹਿਲਾਂ ਕਹੇ ਸਬਦਾਂ ਦੇ ਬਿਲਕੁਲ ਉਲਟ ਸਬਦਾਵਲੀ ਵਰਤਕੇ ਬਰਗਾੜੀ ਮੋਰਚੇ ਦੀ ਗੱਲ ਕੀਤੀ ਪਰ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਨੂੰ ਲਟਕਾਉਣ ਵਾਲੀ ਸੀਬੀਆਈ ਜਾਂਚ ਦੀ ਮੰਗ ਹੀ ਕੀਤੀ ਹੈ ਤਾਂ ਕਿ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਜਾਂਚ ਦੇ ਵਧਦੇ ਹੱਥਾਂ ਨੂੰ ਬਾਦਲਾਂ ਦੇ ਗਿਰੇਵਾਨ ਵੱਲ ਜਾਣ ਤੋ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਕੈਪਟਨ ਦੀ ਸੀ ਬੀ ਆਈ ਜਾਂਚ ਨੂੰ ਅਕਾਲੀ ਦਲ ਵੱਲੋਂ ਸਹੀ ਠਹਿਰਾਉਣ ਦਾ ਸਾਫ ਮਤਲਬ ਹੈ ਕਿ ਕੁੱਤੀ…
    ਕੀਰਤਪੁਰ ਸਾਹਿਬ - ਅੱਠਵੀਂ ਪਾਤਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ ਉਨ੍ਹਾਂ ਦੇ ਜਨਮ ਸਥਾਨ ਗੁਰਦੁਆਰਾ ਸੀਸ ਮਹਿਲ ਕੀਰਤਪੁਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ। ਇਸ ਦੌਰਾਨ ਗਿਆਰਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁ: ਕੋਟ ਸਾਹਿਬ ਦੇ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਈ ਹਰਨਾਮ ਸਿੰਘ ਖਾਲਸਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ।ਇਸ ਦੌਰਾਨ ਕਿਲ੍ਹਾ ਅਨੰਦਗੜ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਜਸਵੀਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਹਰਭਜਨ ਸਿੰਘ, ਬਾਬਾ ਵਾਹਿਗੁਰੂ ਸਿੰਘ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਡਾ. ਪਰਮਜੀਤ ਸਿੰਘ ਸਰੋਆ ਸਕੱਤਰ, ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਭੁਪਿੰਦਰ ਸਿੰਘ ਮੀਤ ਮਨੇਜਰ, ਮੀਤ ਮੈਨੇਜਰ ਬਲਵਿੰਦਰ ਸਿੰਘ, ਪਰਮਜੀਤ ਸਿੰਘ ਲੱਖੈਵਾਲ ਮੈਂਬਰ ਸ਼੍ਰੋਮਣੀ ਕਮੇਟੀ, ਰਮਿੰਦਰ ਸਿੰਘ…
    ਭਾਈ ਮਲਕੀਅਤ ਸਿੰਘ ਨੂੰ ਤਰੱਕੀ ਦੇ ਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਨਿਯੁਕਤ ਕੀਤਾਅੰਮ੍ਰਿਤਸਰ - ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਅਤ ਸਿੰਘ ਦੀ ਤਰੱਕੀ ਕਰਕੇ ਉਹਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਤੇ ਉਹਨਾਂ ਦੀ ਜਗ•ਾ ਤੇ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿੱਚ ਰਹੇ ਗਿਆਨੀ ਗੁਰਮੁੱਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਨਿਯੁਕਤ ਕਰ ਦਿੱਤਾ ਹੈ ਤੇ ਉਹ ਹਰਿਆਣੇ ਤੋ ਵਾਪਸ ਪਰਤ ਰਹੇ ਹਨ ਤੇ ਅੱਜ ਵੀ ਆਪਣਾ ਚਾਰਜ ਸੰਭਾਲ ਲੈਣਗੇ। ਸੌਦਾ ਸਾਧ ਨੂੰ ਮੁਆਫੀ ਦਿੱਤੇ ਜਾਣ ਤੋ ਬਾਅਦ ਤੱਤਕਾਲੀ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਨਾਲ ਹੋਈਆ ਚੰਡੀਗੜ• ਵਿਖੇ ਮੀਟਿੰਗਾਂ ਦੀ ਪਟਾਰੀ ਜਨਤਾ ਦੀ ਕਚਿਹਰੀ ਵਿੱਚ ਖੋਹਲਣ ਵਾਲੇ ਤੱਤਕਾਲੀ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਕਾਰਜਕਾਰੀ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੂੰ ਪਹਿਲਾ ਜਥੇਦਾਰੀ ਤੋ ਹਟਾ ਕੇ ਉਹਨਾਂ ਦਾ ਥਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਯੁਕਤ ਕੀਤਾ ਤੇ ਫਿਰ ਗਿਆਨੀ ਗੁਰਮੁੱਖ ਸਿੰਘ ਨੂੰ ਸ੍ਰੀ ਅਕਾਲ ਤਖਤ…
    ਚੰਡੀਗੜ੍ਹ - ਬਹਿਬਲ ਕਲਾਂ ਵਿੱਚ ਸਿੱਖ ਪ੍ਰਦਰਸ਼ਨਕਾਰੀਆਂ ਉੱਤੇ ਪੁਲੀਸ ਵੱਲੋਂ ਕੀਤੀ ਫਾਇਰਿੰਗ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ’ਚ ਰਾਜ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਉੱਤੇ ਉਂਗਲ ਧਰੀ ਗਈ ਹੈ। ਇਹ ਰਿਪੋਰਟ 30 ਜੂਨ ਨੂੰ ਸਰਕਾਰ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਜੋ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੀ ਘਟਨਾ ਵਿੱਚ ਡੇਰਾ ਸਿਰਸਾ ਦੇ ਪੈਰੋਕਾਰਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਾਇਮ ਕੀਤੀ ਗਈ ਸੀ, ਦੀ ਰਿਪੋਰਟ ਦੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਅਤੇ ਪੁਲੀਸ ਕਾਰਵਾਈ ਦੇ ਪੀੜਤਾਂ ਨੂੰ ਮੁਆਵਜ਼ੇ ਦੀ ਸਿਫਾਰਸ਼ ਕੀਤੀ ਹੈ।ਉੱਚ ਪੁਲੀਸ ਅਧਿਕਾਰੀਆਂ ਜਿਨ੍ਹਾਂ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਜਤਿੰਦਰ ਜੈਨ, ਤਤਕਾਲੀ ਕਮਿਸ਼ਨਰ ਲੁਧਿਅਣਾ ਰੇਂਜ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਅਤੇ ਮੋਗਾ ਦੇ ਤਤਕਾਲੀ ਐੱਸਐੱਸਪੀਜ਼ ਸੁੱਖਮਿੰਦਰ ਸਿੰਘ ਮਾਨ ਤੇ ਚਰਨਜੀਤ ਸਿੰਘ ਸ਼ਰਮਾ ਆਦਿ ਦੇ 12 ਤੋਂ 14 ਅਕਤੂਬਰ 2015 ਦਰਮਿਆਨ ਫੋਨ ਕਾਲ ਰਿਕਾਰਡਾਂ ਨੂੰ ਆਧਾਰ ਬਣਾ ਕੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com