ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਵਸ ਗੁਰਦੁਆਰਾ ਸਿੰਘ ਸਭਾ ਨਕੋਦਰ ਦੇ ਸਹਿਯੋਗ ਨਾਲ ਮਨਾਇਆ ਗਿਆ। ਅਰੰਭਤਾ ਗੁਰਮਤਿ ਸੰਗੀਤ ਸਿਖਿਆਰਥੀਆਂ ਅਤੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਜੀ ਦੇ ਜਥੇ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ। ਆਯੋਜਿਤ ਸੈਮੀਨਾਰ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਹਿੱਸਾ ਲਿਆ।ਸੈਮੀਨਾਰ ਦੀ ਭੂਮਿਕਾ ਬੰਨਦਿਆਂ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਅੱਜ ਦੇ ਸੈਮੀਨਾਰ ਦਾ ਮੁੱਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ-ਪਿਆਰ ਅਤੇ ਪੰਥਕ ਗੁਰਮਤਾ ਕਰਨ ਦੀ ਵਿਧੀ ਹੈ। ਉਹਨਾਂ ਨੇ ਲਹਿਰ ਵਲੋਂ ਵਿਦਿਅਕ ਸੰਸਥਾਵਾਂ, ਮਾਂ ਬੋਲੀ ਅਤੇ ਗੁਰਬਾਣੀ ਦੀ ਕਸਵੱਟੀ'ਤੇ ਸਿੱਖ ਸਾਹਿਤ ਦੀ ਪਰਖ ਪ੍ਰਤੀ ਨਿਭਾਈ ਮੰਚ ਸੰਚਾਲਕ ਡਾ: ਖੁਸ਼ਹਾਲ ਸਿੰਘ ਸਕੱਤਰ ਕੇਂਦਰੀ ਸਿੰਘ ਸਭਾ ਨੇ ਕਿਹਾ ਕਿ ਸਿੰਘ ਸਭਾ ਲਹਿਰ 19ਵੀਂ ਸਦੀ ਦੀ ਇਕ ਧਾਰਮਿਕ ਤੇ ਸੁਧਾਰਕ ਲਹਿਰ ਸੀ। ਇਹ ਨਿਰੰਕਾਰੀ ਤੇ ਨਾਮਧਾਰੀ ਲਹਿਰਾਂ ਤੋਂ ਵਿਲੱਖਣ ਸੀ ਅਤੇ ਇਸ ਨੇ ਸਿੱਖ ਜੀਵਨ ਦੀ ਮੁੜ ਸੁਰਜੀਤੀ ਕੀਤੀ। ਲਹਿਰ ਦੇ ਆਰੰਭ ਹੋਣ…
    ਅੰਮ੍ਰਿਤਸਰ - ਪਾਵਨ ਸਰੂਪ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ ਮੋਰਚਾ ਲਾ ਕੇ ਬੈਠੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਹਰ ਮੁੱਖ ਗੇਟ ਨੂੰ ਤਾਲਾ ਮਾਰ ਦਿੱਤਾ ਹੈ ਜਿਸ ਨਾਲ ਸ਼੍ਰੋਮਣੀ ਕਮੇਟੀ ਅਤੇ ਸਿੱਖ ਕਾਰਕੁਨਾਂ ਵਿਚਾਲੇ ਮੁੜ ਤਣਾਅ ਵਧਣ ਦੀ ਸੰਭਾਵਨਾ ਹੈ। ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਬਾਅਦ ਦੁਪਹਿਰ ਮੁੱਖ ਦਫਤਰ ਦੇ ਗੇਟ ਨੂੰ ਤਾਲਾ ਜੜਿਆ। ਫਿਲਹਾਲ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਮੋੜਵੀਂ ਕਾਰਵਾਈ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਆਖਿਆ ਕਿ ਉਹ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨਾਲ ਕਿਸੇ ਵੀ ਤਰ੍ਹਾਂ ਤਕਰਾਰ ਜਾਂ ਟਕਰਾਅ ਕਰਨ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਤਾਲਾ ਖੋਲ੍ਹਣ ਬਾਰੇ ਸਿੱਖ ਕਾਰਕੁਨਾਂ ਨਾਲ ਕੋਈ ਗੱਲਬਾਤ ਨਹੀਂ ਹੋਈ। ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਥੇ ਉਚੀ ਆਵਾਜ਼ ਵਿਚ ਸਪੀਕਰ ਲਾ ਕੇ ਮੋਰਚੇ ’ਤੇ ਬੈਠੇ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸ਼੍ਰੋਮਣੀ ਕਮੇਟੀ ਸਿੱਖ ਕਾਰਕੁਨਾਂ ਨੂੰ ਉਕਸਾਉਣ ਦਾ…
    ਅੰਮ੍ਰਿਤਸਰ - ਮਹਾਮਾਰੀ ਦਾ ਅਸਰ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ’ਤੇ ਵੀ ਪਿਆ ਹੈ। ਸਿੱਖ ਸੰਸਥਾ ਦਾ ਵਿੱਤੀ ਵਰ੍ਹੇ 2020-2021 ਲਈ ਲਗਭਗ 9 ਅਰਬ 81 ਕਰੋੜ 94 ਲੱਖ 80,500 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ। ਇਸ ਵਿਚ ਪਿਛਲੇ ਵਰ੍ਹੇ ਨਾਲੋਂ 18.51 ਫ਼ੀਸਦ ਕਟੌਤੀ ਕੀਤੀ ਗਈ ਹੈ। ਪਿਛਲੇ ਵਰ੍ਹੇ ਲਗਭਗ 12 ਅਰਬ 5 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਸੀ। ਕਮੇਟੀ ਦੇ ਜਨਰਲ ਇਜਲਾਸ ਵਿਚ ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੰਜੌਲੀ, ਬੀਬੀ ਕਿਰਨਜੋਤ ਕੌਰ ਅਤੇ ਬਲਵਿੰਦਰ ਸਿੰਘ ਬੈਂਸ ਨੂੰ ਸੰਬੋਧਨ ਕਰਨ ਤੋਂ ਰੋਕਣ ਉਤੇ ਇਸ ਦੌਰਾਨ ਰੌਲਾ-ਰੱਪਾ ਵੀ ਪਿਆ। ਇਨ੍ਹਾਂ ਮੈਂਬਰਾਂ ਨੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਸਾਲਾਨਾ ਬਜਟ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਨਰਲ ਬੋਰਡ ਫੰਡ ਲਈ 57 ਕਰੋੜ ਰੁਪਏ, ਟਰੱਸਟ ਫੰਡ ਲਈ 37 ਕਰੋੜ 61 ਲੱਖ, ਵਿਦਿਆ ਫੰਡ ਲਈ 28 ਕਰੋੜ 44 ਲੱਖ, ਧਰਮ ਪ੍ਰਚਾਰ ਕਮੇਟੀ ਲਈ 58 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 8…
    ਫ਼ਰੀਦਕੋਟ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ’ਚ ਅੱਜ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਕਾਰੋਬਾਰੀ ਪੰਕਜ ਬਾਂਸਲ ਤੇ ਸੁਹੇਲ ਸਿੰਘ ਬਰਾੜ ਮੁਲਜ਼ਮ ਵਜੋਂ ਨਾਮਜ਼ਦ ਹੋ ਚੁੱਕੇ ਹਨ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ 14 ਅਕਤੂਬਰ 2015 ਸਵੇਰੇ ਬਹਿਬਲ ਕਲਾਂ ਵਿੱਚ ਗਿਆ ਸੀ ਤੇ ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ। ਪੜਤਾਲ ਰਿਪੋਰਟ ਅਨੁਸਾਰ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਕਥਿਤ ਤੌਰ ’ਤੇ ਕੁਝ ਪੁਲੀਸ ਅਧਿਕਾਰੀਆਂ ਤੇ ਸਿਆਸੀ ਆਗੂਆਂ ਨਾਲ ਸਾਜਬਾਜ ਹੋ ਕੇ ਸ਼ਾਂਤਮਈ ਧਰਨੇ ’ਤੇ ਜਬਰ…
    ਅੰਮ੍ਰਿਤਸਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ੩੨੮ ਪਾਵਨ ਸਰੂਪਾਂ ਦਾ ਹਿਸਾਬ ਲੈਣ ਅਤੇ ੧੬ ਦੋਸ਼ੀਆਂ ਉੱਤੇ ਪਰਚਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਲਾਇਆ ਮੋਰਚਾ ੧੫ਵੇਂ ਦਿਨ ਵੀ ਜਾਰੀ ਰਿਹਾ। ਅੱਜ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਮੌਕੇ ਮੋਰਚੇ ਦੀ ਸੱਤ ਮੈਂਬਰੀ ਕਮੇਟੀ ਦੇ ਆਗੂ ਭਾਈ ਸੁਖਜੀਤ ਸਿੰਘ ਖੋਸੇ, ਭਾਈ ਬਲਬੀਰ ਸਿੰਘ ਮੁੱਛਲ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਮਨਜੀਤ ਸਿੰਘ ਝਬਾਲ, ਭਾਈ ਬਲਜਿੰਦਰ ਸਿੰਘ ਪਰਵਾਨਾ, ਭਾਈ ਲਖਬੀਰ ਸਿੰਘ ਮਹਾਲਮ, ਭਾਈ ਤਰਲੋਚਨ ਸਿੰਘ ਸੋਹਲ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੈਂਬਰ ਪ੍ਰੋਫੈਸਰ ਬਲਜਿੰਦਰ ਸਿੰਘ, ਦਲ ਪੰਥ ਅਰਬਾਂ ਖਰਬਾਂ ਦੇ ਮੁਖੀ ਬਾਬਾ ਰਾਜਾ ਰਾਜ ਸਿੰਘ ਨਿਹੰਗ, ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਨਰੈਣ ਸਿੰਘ ਨਿਹੰਗ, ਬਾਬਾ ਲਹਿਣਾ ਸਿੰਘ ਤਲਵੰਡੀ ਬਖਤਾ ਅਤੇ ਸਿੱਖ ਯੂਥ ਪਾਵਰ ਆਫ਼ ਪੰਜਾਬ ਦੇ ਮੁਖੀ ਭਾਈ ਪ੍ਰਦੀਪ ਸਿੰਘ ਇਆਲੀ ਅਤੇ ਸੰਗਤਾਂ ਨੇ…
    ਪਿਹੋਵਾ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਰੋਜ਼ਾਨਾ ਵਧ ਰਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ’ਤੇ ਹੁਣ ਸਿੱਖ ਜਥੇਬੰਦੀਆਂ ਚੁੱਪ ਨਹੀਂ ਰਹਿਣਗੀਆਂ। ਧਾਰਮਿਕ ਮਾਮਲਿਆਂ ਵਿੱਚ ਸਿਆਸੀ ਦਖ਼ਲਅੰਦਜ਼ੀ ਕਾਰਨ ਅਜਿਹੀ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜੇਕਰ ਸਮੇਂ ਰਹਿੰਦੇ ਰਾਜਨੀਤੀ ਨੇ ਧਰਮ ਵਿੱਚ ਦਖ਼ਲ ਬੰਦ ਨਹੀਂ ਕੀਤਾ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ।ਜਥੇਦਾਰ ਦਾਦੂਵਾਲ ਅੱਜ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਸਵਾਗਤ ਸਮਾਗਮ ਦੌਰਾਨ ਕਿਹਾ ਕਿ ਪਿਛਲੀ ਕਮੇਟੀ ਨੇ ਸਿਰਫ਼ ਅਹੁਦੇ ਭਰਨ ਦਾ ਕੰਮ ਕੀਤਾ ਸੀ ਜਦਕਿ ਜ਼ਮੀਨੀ ਪੱਧਰ ’ਤੇ ਗੁਰੂ ਘਰਾਂ ਨੂੰ ਚਲਾਉਣ ਲਈ ਕੋਈ ਕੰਮ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਇੱਕ ਸਾਲ ਦੇ ਅੰਦਰ ਸਾਰੇ ਗੁਰਦੁਆਰਿਆਂ ਅੰਦਰ ਜ਼ਿਆਦਾ ਤੋਂ ਜ਼ਿਆਦਾ ਸੇਵਾਵਾਂ ਨੂੰ ਪੂਰਾ ਕੀਤਾ ਜਾਵੇ। ਇਸ ਤਹਿਤ ਕਮੇਟੀ ਦੇ ਅਧੀਨ ਆਉਣ ਵਾਲੇ ਗੁਰਦੁਆਰਿਆਂ ਵਿੱਚ ਸੀਸੀਟੀਵੀ ਕੈਮਰੇ ਅਤੇ ਵਾਈ-ਫਾਈ ਲਾਏ ਜਾਣਗੇ, ਜਿਸ ਨਾਲ ਬੇਅਦਬੀ ਜਿਹੀ ਘਟਨਾਵਾਂ ’ਤੇ ਰੋਕ ਲਾਈ ਜਾ ਸਕੇਗੀ।ਜਥੇਦਾਰ ਦਾਦੂਵਾਲ ਨੇ ਕਿਹਾ ਕਿ…
    ਐੱਸਏਐੱਸ ਨਗਰ - ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰਕਾਰ ਸੋਮਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਵਿੱਚ ਪਹੁੰਚ ਗਏ। ਮੁਹਾਲੀ ਪੁਲੀਸ ਵੱਲੋਂ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨੀਂ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀਜੀਪੀ ਅੱਜ ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ਪਹੁੰਚੇ। ਉਹ ਸਿੱਧਾ ਥਾਣਾ ਮੁਖੀ ਦੇ ਦਫ਼ਤਰ ਵਿੱਚ ਜਾ ਕੇ ਕੁਰਸੀ ’ਤੇ ਬੈਠ ਗਏ।ਜ਼ਿਕਰਯੋਗ ਹੈ ਕਿ ਬੀਤੀ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਮਿਲਣ ਦੇ ਬਾਵਜੂਦ ਸਾਬਕਾ ਡੀਜੀਪੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਤੋਂ ਟਾਲਾ ਵਟਦੇ ਆ ਰਹੇ ਸੀ। ਸੁਪਰੀਮ ਕੋਰਟ ਨੇ ਹਾਲਾਂਕਿ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਣ ਸਮੇਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ।
    ਐੱਸਏਐੱਸ ਨਗਰ - ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਲਾਪਤਾ ਕਰਨ ਦੇ ਮਾਮਲੇ ਵਿੱਚ ਕਤਲ ਦੀਆਂ ਧਾਰਾਵਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੁੱਪ ਚੁਪੀਤੇ ਮੁਹਾਲੀ ਪਹੁੰਚੇ। ਉਹ ਮਟੌਰ ਥਾਣੇ ਵਿੱਚ ਆਉਣ ਦੀ ਥਾਂ ਜ਼ਿਲ੍ਹਾ ਪੁਲੀਸ ਮੁਖੀ ਦੇ ਦਫਤਰ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਮੁਲਤਾਨੀ ਮਾਮਲੇ ਦੀ ਜਾਂਚ ਸਬੰਧੀ ਮੁਹਾਲੀ ਪੁਲੀਸ ਵੱਲੋਂ ਬਣਾਈ ਤਿੰਨ ਮੈਂਬਰੀ ਸਿੱਟ ਦੇ ਇੰਚਾਰਜ ਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਫਤਰ ਵਿੱਚ ਆਕੇ ਆਪਣੀ ਹਾਜ਼ਰੀ ਲਾਉਣ ਬਾਅਦ ਚਲੇ ਗਏ। ਪਿਛਲੇ ਦਿਨੀਂ ਸਿੱਟ ਵੱਲੋਂ ਪੇਸ਼ ਹੋਣ ਲਈ ਬੁਲਾਏ ਜਾਣ ’ਤੇ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਵਿੱਚ ਚਲੇ ਗਏ ਸਨ। ਸੈਣੀ ਦੇ ਅੱਜ ਮੁਹਾਲੀ ਆਉਣ ਦੀ ਕਿਸੇ ਨੂੰ ਵੀ ਭਿਣਕ ਨਹੀਂ ਸੀ। ਸਮੁੱਚਾ ਮੀਡੀਆ ਤੇ ਪੁਲੀਸ ਪ੍ਰਸ਼ਾਸਨ ਕਿਸਾਨ ਧਰਨਿਆਂ ਵਿੱਚ ਵਿਅਸਤ ਸੀ। ਸਾਬਕਾ ਪੁਲੀਸ ਮੁਖੀ ਸਵੇਰੇ ਦਸ ਵਜੇ ਤੋਂ ਪਹਿਲਾਂ ਹੀ ਮੁਹਾਲੀ ਪਹੁੰਚੇ। ਉਹ ਪੰਜ-ਸੱਤ ਮਿੰਟ ਬਾਅਦ ਇਥੋਂ ਚਲੇ ਗਏ।ਥਾਣਾ ਮਟੌਰ ਦੇ ਐਸਐਚਓ ਅਤੇ ਸਿੱਟ ਦੇ ਮੈਂਬਰ ਇੰਸਪੈਕਟਰ ਰਾਜੀਵ ਕੁਮਾਰ ਨੇ ਦੱਸਿਆ…
    ਲਾਹੌਰ - ਪੰਜਾਬ ਦੇ ਗੁਜਰਾਤ ਜ਼ਿਲ੍ਹੇ ਦੇ ਮੁਸਲਿਮ ਸੂਫੀ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 110 ਸਾਲ ਪੁਰਾਣੇ ਸਰੂਪ ਨੂੰ ਸਿਆਲਕੋਟ ਦੇ ਗੁਰਦੁਆਰਾ ਬਾਬਾ ਦੀ ਬੇਰੀ ਦੇ ਪ੍ਰਬੰਧਕਾਂ ਨੂੰ ਸੌਂਪ ਦਿੱਤਾ ਹੈ। ਦੱਸ ਦਈਏ ਕਿ ਇਹ 110 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਗ੍ਰੰਥੀ ਸਰਦਾਰ ਜਸਕਰਨ ਨੂੰ ਸੌਂਪਿਆ ਗਿਆ।ਮਿੱਤਰਸੰਘ ਪੰਜਾਬ ਸੰਸਥਾ ਦੇ ਮੁਖੀ ਇਫਤਿਖਾਰ ਵੜੈਚ ਕਾਲਰਾਵੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਇਹ ਦੋਵੇਂ ਪੁਰਾਣੀਆਂ ਹੱਥ-ਲਿਖਤਾਂ ਮਹਾਨ ਸੂਫੀ ਸਈਦ ਮੁਨੀਰ ਨਕਸ਼ਬੰਦੀ ਦੇ ਪਰਿਵਾਰ ਕੋਲ ਸੁਰੱਖਿਅਤ ਸੀ। ਮੁਨੀਰ ਚਿਸ਼ਤੀ ਦੀ 1950 ਵਿੱਚ ਮੌਤ ਹੋ ਗਈ। ਉਨ੍ਹਾਂ ਨੇ ਇਹ ਦੋਵੇਂ ਬੀੜਾਂ ਆਪਣੇ ਬੱਚਿਆਂ ਨੂੰ ਦਿੱਤੀਆਂ। ਇਫਤਿਖਾਰ ਰਾਇਚ ਨੇ ਕਿਹਾ ਕਿ ਪੀਰ ਸੂਫੀ ਮੁਨੀਰ ਨਕਸ਼ਬੰਦੀ ਗੁਜਰਾਤ ਦੇ ਕਾਲੜਾ ਦੀਵਾਨ ਸਿੰਘਵਾਲਾ ਨਾਲ ਸਬੰਧ ਰੱਖਦੀ ਹੈ। 1947 ਵਿੱਚ ਵੰਡ ਦੌਰਾਨ ਗੁਜਰਾਤ, ਸਿਆਲਕੋਟ ਤੇ ਨੇੜਲੇ ਖੇਤਰ ਦੇ ਸੈਂਕੜੇ ਸਿੱਖ ਤੇ ਹਿੰਦੂ ਪਰਿਵਾਰ ਭਾਰਤ ਚਲੇ ਗਏ ਸੀ।ਬਜ਼ੁਰਗ ਸੂਫੀ ਮੁਨੀਰ ਨਕਸ਼ਬੰਦੀ ਨੇ ਉਸ ਸਮੇਂ ਨਾ ਸਿਰਫ ਬਹੁਤ ਸਾਰੇ ਸਿੱਖ ਪਰਿਵਾਰਾਂ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕਰਕੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। ਦਲ ਦੇ ਪ੍ਰਦੇਸ਼ਕ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਕਾਰਕੁਨਾਂ ਵੱਲੋਂ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ 17 ਸਾਲਾ ਧੀ ਨੂੰ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਸੁਰੱਖਿਅਤ ਕੱਢ ਕੇ ਮਾਪਿਆਂ ਦੇ ਹਵਾਲੇ ਕੀਤਾ ਜਾਵੇ। ਬੀਤੇ ਦਿਨੀਂ ਦਲ ਵੱਲੋਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਵੀ ਪੁੱਜਦਾ ਕੀਤਾ ਗਿਆ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com