ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਦਲ ਖ਼ਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਕਿ "ਕੋਈ ਵੀ ਸਿੱਖ ਨਹੀਂ ਚਾਹੁੰਦਾ ਖ਼ਾਲਿਸਤਾਨ" ਦਾ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਹ ਸੱਚਾ ਸਿੱਖ ਹੀ ਨਹੀਂ, ਜੋ ਨਹੀਂ ਚਾਹੁੰਦਾ ਖ਼ਾਲਿਸਤਾਨ। ਜਥੇਬੰਦੀ ਵੱਲੋਂ ਜਾਰੀ ਬਿਆਨ ਵਿੱਚ ਸਪੱਸ਼ਟ ਕੀਤਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਅਧਿਕਾਰ-ਖੇਤਰ ਹੀ ਨਹੀਂ ਹੈ ਕਿ ਉਹ ਪੂਰੀ ਕੌਮ ਵੱਲੋਂ ਖ਼ਾਲਿਸਤਾਨ ਦੇ ਇਤਿਹਾਸਕ ਸੰਕਲਪ ਨੂੰ ਰੱਦ ਕਰਨ। ਜਥੇਬੰਦੀ ਦਾ ਮੰਨਣਾ ਹੈ ਕਿ ਇਹ ਅਧਿਕਾਰ ਕੇਵਲ ਅਕਾਲ ਤਖ਼ਤ ਸਾਹਿਬ ਕੋਲ ਹੀ ਹੈ ਜੋ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਜਿਸ ਦਾ ਜਥੇਦਾਰ ਹੀ ਕੌਮ ਦੇ ਬੁਲਾਰੇ ਵਜੋਂ ਸਿੱਖਾਂ ਦੀ ਸਾਂਝੀ ਭਾਵਨਾਵਾਂ ਦੀ ਤਰਜ਼ਮਾਨੀ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ੬ ਜੂਨ ਨੂੰ ਕਿਹਾ ਸੀ ਕਿ "ਹਰ ਸਿੱਖ ਚਾਹੁੰਦਾ ਹੈ ਖ਼ਾਲਿਸਤਾਨ ਅਤੇ ਜੇਕਰ ਭਾਰਤ ਸਰਕਾਰ ਉਹਨਾਂ ਨੂੰ ਦੇਵੇਗੀ ਤਾਂ ਉਹ ਇਸ ਵਾਰ ਜ਼ਰੂਰ ਲੈਣਗੇ।" ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਦੇ ਜਵਾਬ ਵਿੱਚ ਬੀਤੇ ਕਲ ਕੈਪਟਨ…
    ਅੰਮ੍ਰਿਤਸਰ - ਇਥੇ ਅਕਾਲ ਤਖ਼ਤ ਵਿਖੇ ਮੀਰੀ ਪੀਰੀ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਵਸ ਦੇ ਇਤਿਹਾਸ ਅਤੇ ਅੰਮ੍ਰਿਤਧਾਰੀ ਹੋਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਤੱਕ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
    ਇਸਲਾਮਾਬਾਦ - ਕੋਵਿਡ-19 ਕਾਰਨ ਕਰੀਬ ਤਿੰਨ ਮਹੀਨੇ ਪਹਿਲਾਂ ਆਰਜ਼ੀ ਤੌਰ ’ਤੇ ਬੰਦ ਕੀਤੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਕਿਸਤਾਨ ਸੋਮਵਾਰ ਤੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮੁੜ ਖੋਲ੍ਹਣ ਲਈ ਤਿਆਰ ਹੈ। ਵਿਦੇਸ਼ ਦਫ਼ਤਰ ਨੇ ਦੱਸਿਆ ਕਿ ਪਾਕਿਸਤਾਨ ਨੇ ਗੁਆਂਢੀ ਮੁਲਕ ਭਾਰਤ ਨੂੰ ਲਾਂਘਾ ਖੋਲ੍ਹਣ ਸਬੰਧੀ ਆਪਣੀ ਤਿਆਰੀ ਬਾਰੇ ਦੱਸ ਦਿੱਤਾ ਹੈ। ਕਰੋਨਾਵਾਇਰਸ ਮਹਾਮਾਰੀ ਕਾਰਨ ਭਾਰਤ ਨੇ 16 ਮਾਰਚ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਆਰਜ਼ੀ ਤੌਰ ’ਤੇ ਮੁਲਤਵੀ ਕਰ ਦਿੱਤੀ ਸੀ। ਵਿਦੇਸ਼ ਦਫ਼ਤਰ ਨੇ ਦੱਸਿਆ, ‘‘ਵਿਸ਼ਵ ਭਰ ਵਿੱਚ ਧਾਰਮਿਕ ਅਸਥਾਨ ਹੌਲ-ਹੌਲੀ ਖੁੱਲ੍ਹ ਰਹੇ ਹਨ, ਪਾਕਿਸਤਾਨ ਨੇ ਵੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ।’’ ਊਨ੍ਹਾਂ ਕਿਹਾ ਕਿ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਊਣ ਲਈ ਪਾਕਿਸਤਾਨ ਨੇ ਭਾਰਤ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਨ ਦਾ ਸੱਦਾ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ ਵਰ੍ਹੇ ਦੋਵਾਂ ਮੁਲਕਾਂ ਵਲੋਂ ਖੋਲ੍ਹਿਆ ਗਿਆ ਇਹ ਲਾਂਘਾ ਭਾਰਤ ਦੇ ਗੁਰਦਾਸਪੁਰ ਵਿਚਲੇ ਡੇਰਾ ਬਾਬਾ ਨਾਨਕ ਅਤੇ ਪਾਕਿਤਸਾਨ…
    ਲੰਡਨ (ਪੀਟੀਆਈ) : ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਸਰਕਾਰ ਦੀ ਸਹਾਇਤਾ ਪ੍ਰਾਪਤ ਨੈਸ਼ਨਲ ਹੈਲਥ ਸਰਵਿਸ (ਐੱਨਐੱਚਐੱਸ) ਲਈ ਫੰਡ ਇਕੱਠਾ ਕਰਨ ਵਾਲੇ ਬਰਤਾਨੀਆ ਦੇ 73 ਸਾਲਾ 'ਸਕਿਪਿੰਗ ਸਿੱਖ (ਰੱਸੀ ਟੱਪਣ ਵਾਲੇ ਸਿੱਖ) ਰਜਿੰਦਰ ਸਿੰਘ ਨੂੰ 'ਪੁਆਇੰਟ ਆਫ ਲਾਈਟ' ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਲਾਗੂ ਲਾਕਡਾਊਨ ਦੌਰਾਨ ਰੱਸੀ ਟੱਪਣ ਵਾਲੀਆਂ ਆਪਣੀਆਂ ਵੀਡੀਓਜ਼ ਦੀ ਮਦਦ ਨਾਲ ਉਨ੍ਹਾਂ ਨੇ ਧਨ ਇਕੱਠਾ ਕੀਤਾ। ਸੋਸ਼ਲ ਮੀਡੀਆ 'ਤੇ ਉਹ 'ਸਕਿਪਿੰਗ ਸਿੱਖ' ਦੇ ਰੂਪ ਵਿਚ ਮਸ਼ਹੂਰ ਹੋਏ। ਪੱਛਮੀ ਲੰਡਨ ਦੇ ਹਰਲਿੰਗਟਨ ਦੇ ਰਜਿੰਦਰ ਸਿੰਘ ਨੇ ਇਸ ਸਾਲ ਦੀ ਸ਼ੁਰੂਆਤ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਵੀਡੀਓਜ਼ ਪੋਸਟ ਕਰਨੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਦੀਆਂ ਵੀਡੀਓਜ਼ ਨੂੰ ਯੂ-ਟਿਊਬ 'ਤੇ 2,50,000 ਤੋਂ ਜ਼ਿਆਦਾ ਲੋਕਾਂ ਨੇ ਦੇਖਿਆ। ਆਪਣੀਆਂ ਵੀਡੀਓਜ਼ ਨਾਲ ਉਨ੍ਹਾਂ ਨੇ ਲੋਕਾਂ ਨੂੰ ਲਾਕਡਾਊਨ ਵਿਚ ਸਰਗਰਮ ਰਹਿਣ ਲਈ ਪ੍ਰੇਰਿਤ ਕੀਤਾ ਤੇ ਐੱਨਐੱਚਐੱਸ ਲਈ ਧਨ ਇਕੱਠਾ ਕੀਤਾ। ਜੌਨਸਨ ਨੇ ਇਸ ਹਫ਼ਤੇ ਰਜਿੰਦਰ ਸਿੰਘ ਨੂੰ ਭੇਜੇ ਨਿੱਜੀ ਪੱਤਰ ਵਿਚ ਲਿਖਿਆ ਹੈ, 'ਤੁਹਾਡੀਆਂ 'ਸਕਿਪਿੰਗ ਸਿੱਖ' ਫਿਟਨੈੱਸ ਵੀਡੀਓਜ਼…
    ਫਰੀਦਕੋਟ - ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਫਰੀਦਕੋਟ ਦੇ ਸੈਸ਼ਨ ਜੱਜ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਕਿ ਬੇਅਦਬੀ ਕਾਂਡ ਨਾਲ ਸਬੰਧਤ ਕੁਝ ਕੇਸਾਂ ਦੀ ਸੁਣਵਾਈ ਅਜਿਹੇ ਜੱਜਾਂ ਨੂੰ ਸੌਂਪੀ ਗਈ ਹੈ, ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਮੈਂਬਰ ਅਤੇ ਬੇਹੱਦ ਕਰੀਬੀ ਹਨ।ਟੀਮ ਦੇ ਮੈਂਬਰ ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਾਹੀਂ ਕਾਰਜਕਾਰੀ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ’ਚ ਅਰਜ਼ੀ ਦੇ ਕੇ ਖੁਲਾਸਾ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਵਾਪਰੇ ਸਨ, ਜਿਸ ’ਚ ਵਿਸ਼ੇਸ਼ ਜਾਂਚ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਕੇਸਾਂ ’ਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਕੰਵਰ ਵਿਜੈ ਪ੍ਰਤਾਪ…
    ਫ਼ਰੀਦਕੋਟ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਗੁਰਦੀਪ ਪੰਧੇਰ ਉੱਪਰ ਸਰਕਾਰੀ ਕਾਰਤੂਸਾਂ ਨੂੰ ਖੁਰਦ-ਬੁਰਦ ਕਰਨ ਅਤੇ ਸਿੱਖਾਂ ਸੰਗਤਾਂ ਨੂੰ ਦੋਸ਼ੀ ਸਾਬਤ ਕਰਨ ਲਈ ਕਥਿਤ ਤੌਰ ’ਤੇ ਫਰਜ਼ੀ ਰਿਕਾਰਡ ਤਿਆਰ ਕਰਨ ਦੇ ਦੋਸ਼ ਹਨ। ਐੱਸਆਈਟੀ ਨੇ ਅੱਜ ਗੁਰਦੀਪ ਪੰਧੇਰ ਨੂੰ ਇੱਥੇ ਡਿਊਟੀ ਮੈਜਿਸਟਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇੰਸਪੈਕਟਰ ਪੰਧੇਰ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਪੁਲੀਸ ਕੋਟਕਪੂਰਾ ਨੇ 14 ਅਕਤੂਬਰ 2015 ਦੀ ਸਵੇਰ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਬਾਅਦ ’ਚ ਉਨ੍ਹਾਂ ਖ਼ਿਲਾਫ਼ ਹੀ ਮੁਕੱਦਮਾ ਨੰ. 192, ਅ/ਧ 307, 353, 332, 323, 382, 435, 120-ਬੀ ਅਤੇ ਜਨਤਕ ਜਾਇਦਾਦ ਨੁਕਸਾਨ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਹ ਪਰਚਾ ਐੱਸਐੱਚਓ ਗੁਰਦੀਪ ਪੰਧੇਰ ਦੀ ਸ਼ਿਕਾਇਤ ’ਤੇ…
    ਫ਼ਰੀਦਕੋਟ - ਬਹਿਬਲ ਗੋਲੀ ਕਾਂਡ ’ਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰਜ਼ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਬਾਂਸਲ ਨੂੰ ਅੱਜ ਇੱਥੇ ਡਿਊਟੀ ਮੈਜਿਸਟ੍ਰੇਟ ਅਮਨਦੀਪ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਪੁਛਗਿੱਛ ਲਈ 24 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸੇ ਦੌਰਾਨ ਐੱਸ.ਆਈ.ਟੀ. ਨੇ ਬਹਿਬਲ ਗੋਲੀ ਕਾਂਡ ਸਬੰਧੀ ਦਰਜ ਕੇਸ ਨੰਬਰ 130 ਦੇ ਜੁਰਮਾਂ ’ਚ ਵਾਧਾ ਕਰਦਿਆਂ ਹੋਇਆਂ ਮੁਲਜ਼ਮਾਂ ਖ਼ਿਲਾਫ਼ ਧਾਰਾ 109 (ਜੁਰਮ ਲਈ ਸ਼ਹਿ ਦੇਣਾ) ਦਾ ਵਾਧਾ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ’ਚ ਪੇਸ਼ ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਕਿਹਾ ਕਿ ਸੁਹੇਲ ਸਿੰਘ ਬਰਾੜ ਤੋਂ ਹੋਈ ਪੁੱਛਗਿੱਛ ਦੌਰਾਨ ਨਵੇਂ ਤੱਥ ਸਾਹਮਣੇ ਆਏ ਹਨ ਜਿਨ੍ਹਾਂ ਦੇ ਆਧਾਰ ’ਤੇ ਹੀ ਪੰਕਜ ਬਾਂਸਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ’ਚ ਕੁਝ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ ਜਿਸ ਕਰਕੇ ਦੋਵਾਂ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਚ ਲੈਣਾ ਜ਼ਰੂਰੀ ਹੈ। ਮੁਲਜ਼ਮਾਂ ਦੇ ਵਕੀਲਾਂ ਨੇ ਪੁਲੀਸ ਰਿਮਾਂਡ…
    ਅੰਮ੍ਰਿਤਸਰ - ਨਾਨਕਸ਼ਾਹੀ ਕੈਲੰਡਰ ਦਾ ਮੁੱਦਾ ਮੁੜ ਉੱਭਰਿਆ ਹੈ। ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕੀਤਾ ਜਾਵੇ ਅਤੇ ਜੇ ਅਜਿਹਾ ਨਹੀਂ ਹੋ ਸਕਦਾ ਤਾਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਤੇ ਜੰਤਰੀ ਤੋਂ ‘ਨਾਨਕਸ਼ਾਹੀ’ ਸ਼ਬਦ ਹਟਾ ਦਿੱਤਾ ਜਾਵੇ। ਦੋ ਸਫ਼ਿਆਂ ਦੇ ਆਪਣੇ ਪੱਤਰ ਵਿਚ ਗਿਆਨੀ ਕੇਵਲ ਸਿੰਘ, ਜੋ ਕਿ ਇਸ ਵੇਲੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਵੀ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਸਮੁੱਚੇ ਪੰਥ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ 2003 ਵਾਲੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ ਅਤੇ ਇਸੇ ਦਾ ਪ੍ਰਤੀਰੂਪ ਛਾਪਿਆ ਜਾਵੇ। ਅਜਿਹਾ ਕਰਨ ਨਾਲ ਸੰਸਾਰ ਭਰ ਦੇ ਸਿੱਖਾਂ ਅੰਦਰ ਹਰ ਸਾਲ ਗੁਰਪੁਰਬਾਂ ਅਤੇ ਸ਼ਹੀਦੀ ਦਿਹਾੜਿਆਂ ਸਬੰਧੀ ਪੈਦਾ ਹੁੰਦਾ ਭੰਬਲਭੂਸਾ ਖਤਮ ਹੋਵੇਗਾ। ਉਨ੍ਹਾਂ ਲਿਖਿਆ ਕਿ ਜੇ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਕੈਲੰਡਰ ਜਾਂ ਜੰਤਰੀ ਤੋਂ ‘ਨਾਨਕਸ਼ਾਹੀ’ ਸ਼ਬਦ ਹਟਾ ਦਿੱਤਾ ਜਾਵੇ। ‘ਨਾਨਕਸ਼ਾਹੀ’ ਸ਼ਬਦ ਦੇ ਨਾਲ…
    ਅੰਮਿ੍ਤਸਰ - ਕੋਰੋਨਾ ਤੋਂ ਪੀੜਤ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਇਲਾਜ 'ਚ ਲਾਪਰਵਾਹੀ ਤੇ ਅੰਤਿਮ ਸੰਸਕਾਰ ਰੋਕੇ ਜਾਣ ਦੇ ਚਰਚਿਤ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ 'ਤੇ ਆਧਾਰਿਤ ਤਿੰਨ ਮੈਂਬਰੀ ਕਮੇਟੀ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੇ ਵੇਰਵਿਆਂ ਅਨੁਸਾਰ ਇਸ ਸਬੰਧੀ ਕੌਮੀ ਐਸ.ਸੀ.ਐਸ.ਟੀ. ਕਮਿਸ਼ਨ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਲੈਂਦਿਆਂ ਸੂਬਾ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਸਨ, ਜਿਸ ਉਪਰੰਤ ਸਰਕਾਰ ਵਲੋਂ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸਾਰਥਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ 'ਚ ਡੀ.ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ: ਸੁਖਚੈਨ ਸਿੰਘ ਗਿੱਲ ਵੀ ਸ਼ਾਮਿਲ ਹਨ, ਜਿਨ੍ਹਾਂ ਵਲੋਂ ਅੱਜ ਇੱਥੇ ਬੱਚਤ ਭਵਨ ਵਿਖੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ, ਏ.ਡੀ.ਸੀ.ਪੀ. ਤੇ ਏ.ਸੀ.ਪੀ. ਤੇ ਥਾਣਾ ਮੁਖੀ ਹੋਰਾਂ ਦੇ ਬਿਆਨ ਕਲਮਬੱਧ ਕੀਤੇ ਗਏ | ਇਸ ਤਹਿਤ ਟੀਮ ਵਲੋਂ ਭਲਕੇ ਵੀ ਬਿਆਨ ਕਲਮਬੱਧ ਕੀਤੇ ਜਾਣਗੇ | ਦੂਜੇ ਪਾਸੇ ਪਤਾ ਲਗਾ ਹੈ ਕਿ ਕਿ ਥਾਣਾ…
    ਚੰਡੀਗੜ੍ਹ - ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕਰ ਲਈ ਹੈ, ਜਿਸ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਚੱਪੜਚਿੜੀ ਦੀ ਸਾਂਭ-ਸੰਭਾਲ ਦਾ ਕੰਮ ਵੀ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਤਹਿਤ ਨਿੱਜੀ ਹੱਥਾਂ ਵਿੱਚ ਦਿੱਤਾ ਜਾਵੇਗਾ। ਇਸ ਤਰ੍ਹਾਂ ਸਰਕਾਰ ਵਿਰਾਸਤੀ ਯਾਦਗਾਰਾਂ ਦਾ ਖ਼ੁਦ ਰੱਖ-ਰਖਾਓ ਕਰਨ ਤੋਂ ਭੱਜ ਰਹੀ ਜਾਪਦੀ ਹੈ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਇਹ ਵਿਰਾਸਤੀ ਪ੍ਰਾਜੈਕਟ ਬਣੇ ਸਨ ਜਿਨ੍ਹਾਂ ਦੀ ਸਾਂਭ-ਸੰਭਾਲ ਵਾਸਤੇ ਸ਼ਰਾਬ ’ਤੇ ਸੱਭਿਆਚਾਰਕ ਸੈੱਸ ਵੀ ਲੱਗਾ ਸੀ।ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫੈਸਲੇ ਲਏ ਗਏ ਹਨ। ਪੀਆਈਡੀਬੀ ਵੱਲੋਂ 12 ਜੂਨ ਨੂੰ ਹੋਈ ਮੀਟਿੰਗ ਦੇ ਫੈਸਲੇ ਜਾਰੀ ਕੀਤੇ ਗਏ ਹਨ। ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ ਦੀ ਉਸਾਰੀ ’ਤੇ 46.02 ਕਰੋੜ ਰੁਪਏ ਖਰਚੇ ਗਏ ਹਨ। ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਇਸ ਵਿਰਾਸਤੀ ਪ੍ਰਾਜੈਕਟ ਦੇ ਰੱਖ-ਰਖਾਓ ਦਾ ਕੰਮ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਤਹਿਤ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ ਜਿਸ ਵਾਸਤੇ ਟੈਂਡਰ ਜਾਰੀ ਕੀਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com