ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਫ਼ਰੀਦਕੋਟ - ਬਹਿਬਲ ਗੋਲੀਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਫ਼ਰੀਦਕੋਟ ਦੇ ਨੌਜਵਾਨ ਸੁਹੇਲ ਸਿੰਘ ਬਰਾੜ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਇੱਥੇ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਰਿਮਾਂਡ ਦੇ ਮੁੱਦੇ ’ਤੇ ਵਿਸ਼ੇਸ਼ ਜਾਂਚ ਟੀਮ ਅਤੇ ਸੁਹੇਲ ਦੇ ਵਕੀਲਾਂ ਵਿਚਾਲੇ ਹੋਈ ਲੰਬੀ ਬਹਿਸ ਮਗਰੋਂ ਅਦਾਲਤ ਨੇ ਸੁਹੇਲ ਸਿੰਘ ਨੂੰ 21 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ। ਇਸ ਤੋਂ ਪਹਿਲਾਂ ਸੁਹੇਲ ਸਿੰਘ ਬਰਾੜ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਅਤੇ ਉਸ ਦਾ ਕਰੋਨਾਵਾਇਰਸ ਦੀ ਜਾਂਚ ਸਬੰਧੀ ਸੈਂਪਲ ਵੀ ਲਿਆ ਗਿਆ। ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਜਾਂਚ ਟੀਮ ਵੱਲੋਂ ਪੇਸ਼ ਹੁੰਦਿਆਂ ਅਦਾਲਤ ਨੂੰ ਦੱਸਿਆ ਕਿ ਪੁਲੀਸ ਨੇ ਝੂਠੀ ਅਤੇ ਫ਼ਰਜ਼ੀ ਗਵਾਹੀ ਤਿਆਰ ਕਰਨ ਲਈ ਜਿਪਸੀ ਵਿੱਚ ਗੋਲੀਆਂ ਮਾਰੀਆਂ ਅਤੇ ਇਹ ਗੋਲੀਆਂ ਸੁਹੇਲ ਸਿੰਘ ਦੀ 12 ਬੋਰ ਰਾਈਫ਼ਲ ’ਚੋਂ ਚੱਲੀਆਂ ਸਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਨੂੰ ਚੱਲੇ ਕਾਰਤੂਸਾਂ ਦੇ ਛੱਰ੍ਹੇ ਅਤੇ ਖੋਲ ਅਜੇ ਤੱਕ ਨਹੀਂ ਮਿਲੇ ਹਨ, ਇਸ ਲਈ ਸੁਹੇਲ ਸਿੰਘ ਬਰਾੜ ਦੇ…
  ਫ਼ਰੀਦਕੋਟ - ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ 'ਚ ਐੱਸਆਈਟੀ ਨੇ 19 ਮਹੀਨੇ ਬਾਅਦ ਦੂਜੀ ਅਹਿਮ ਗਿ੍ਫ਼ਤਾਰੀ ਕੀਤੀ ਹੈ। ਸਰਕਾਰ ਗਵਾਹ ਸੁਹੇਲ ਸਿੰਘ ਬਰਾੜ ਨੂੰ ਐੱਸਆਈਟੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੁੱਛਗਿੱਛ ਦੌਰਾਨ ਗਿ੍ਫ਼ਤਾਰ ਕੀਤਾ। ਇਸ ਤੋਂ ਪਹਿਲਾਂ 28 ਜਨਵਰੀ, 2018 ਨੂੰ ਮੋਗਾ ਦੇ ਸਾਬਕਾ ਐੱਸਐੱਸਪੀ ਰਹੇ ਚਰਨਜੀਤ ਸ਼ਰਮਾ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ।ਪਹਿਲਾਂ ਹੋਈ ਜਾਂਚ 'ਚ ਸੁਹੇਲ ਸਿੰਘ ਬਰਾੜ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਸੀ। ਹੁਣ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਸ ਨੂੰ ਮੁੱਖ ਮੁਲਜ਼ਮ ਤੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੀ ਪਾਇਲਟ ਜਿਪਸੀ 'ਤੇ ਫਾਇਰਿੰਗ ਕਰ ਕੇ ਝੂਠੇ ਸਬੂਤ ਘੜਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ।ਬਹਿਬਲ ਕਲਾਂ ਗੋਲ਼ੀਕਾਂਡ 'ਚ ਘਟਨਾ ਵਾਲੇ ਦਿਨ 14 ਅਕਤੂਬਰ, 2015 ਨੂੰ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਹ ਬਰਗਾੜੀ 'ਚ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਧਰਨਾ ਦੇ ਰਹੇ ਸਨ। ਪੁਲਿਸ ਨੇ ਜਿਪਸੀ 'ਤੇ ਫਾਇਰਿੰਗ ਦੇ ਨਿਸ਼ਾਨ ਦਾ ਹਵਾਲਾ ਦਿੰਦਿਆਂ ਤਰਕ ਦਿੱਤਾ…
  ਅੰਮ੍ਰਿਤਸਰ - ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਕਰੋਨਾ ਸਬੰਧੀ ਇਲਾਜ ਵਿਚ ਹੋਈ ਕਥਿਤ ਲਾਪਰਵਾਹੀ ਅਤੇ ਸਸਕਾਰ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਦੀ ਸ਼ੁਰੂ ਹੋਈ ਜਾਂਚ ਤੋਂ ਬਾਅਦ ਸਸਕਾਰ ਰੋਕੇ ਜਾਣ ਵਾਲਿਆਂ ਖਿਲਾਫ ਥਾਣਾ ਵੇਰਕਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਭਾਈ ਖਾਲਸਾ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਪਰ ਇਸ ਤੋਂ ਪਹਿਲਾਂ ਉਨ੍ਹਾਂ ਦੀ ਇਕ ਆਡਿਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਨੇ ਇਲਾਜ ਨਾ ਹੋਣ ਅਤੇ ਪ੍ਰਬੰਧਾਂ ਦੀਆਂ ਊਣਤਾਈਆਂ ਦੇ ਦੋਸ਼ ਲਾਏ ਸਨ। ਉਹ ਉਸ ਵੇਲੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਬੰਧ ਹੇਠ ਗੁਰੂ ਨਾਨਕ ਦੇਵ ਹਸਪਤਾਲ ਵਿਚ ਬਣਾਈ ਗਏ ਆਈਸੋਲੇਸ਼ਨ ਵਾਰਡ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਸਸਕਾਰ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਵਿਚ ਨਵਾਂ ਸ਼ਹਿਰ ਵਾਸੀ ਪਰਵਿੰਦਰ ਸਿੰਘ ਕਿੱਤਣਾ ਵਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿਚ ਧਾਰਾ 188, 269, 270, 186 ਸਮੇਤ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ…
  ਲੁਧਿਆਣਾ - ਭੈਣੀ ਸਾਹਿਬ ਦੇ ਨਾਮਧਾਰੀ ਮੁਖੀ ਉਦੈ ਸਿੰਘ ਸਮੇਤ ਤਿੰਨ ਸੌ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਜੀਵਨ ਨਗਰ ਹਰਿਆਣਾ ਦੀ ਪੁਲਿਸ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਦੂਜੇ ਧੜੇ ਦੇ ਨਾਮਧਾਰੀ ਆਗੂ ਨਵਤੇਜ ਸਿੰਘ ਨੇ ਦੱਸਿਆ ਕਿ ਉਦੈ ਸਿੰਘ ਅਤੇ ਉਸ ਦੇ ਸਾਥੀਆਂ ਦੇ ਜੀਵਨ ਨਗਰ 'ਚ ਇਕ ਧਰਮ ਕੰਡੇ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਸਾਮਾਨ ਲੁੱਟਣ ਦੇ ਦੋਸ਼ ਹਨ | ਇਸ ਮੌਕੇ ਅਮਰੀਕ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ ਬਰਾੜ, ਬਲਵਿੰਦਰ ਸਿੰਘ, ਜਗੀਰ ਸਿੰਘ, ਹਰਦੀਪ ਸਿੰਘ, ਦਿਆ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ ਜਵਾਬ ਨਗਰ, ਰਤਨ ਸਿੰਘ, ਲਾਲ ਸਿੰਘ, ਸਾਹਿਬ ਸਿੰਘ ਆਦਿ ਹਾਜ਼ਰ ਸਨ |
  ਐੱਸਏਐੱਸ ਨਗਰ (ਮੁਹਾਲੀ) - ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਦੀ ਸੁਣਵਾਈ 10 ਜੁਲਾਈ ਲਈ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ ਹੈ ਪਰ ਕਰੋਨਾਵਾਇਰਸ ਕਾਰਨ ਅਦਾਲਤਾਂ ਵਿੱਚ ਛੁੱਟੀਆਂ ਹੋਣ ਕਾਰਨ ਅੱਜ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਦਸ ਜੁਲਾਈ ਨੂੰ ਹੋਵੇਗੀ। ਕਰੋਨਾ ਮੱਦੇਨਜ਼ਰ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿੱਚ ਛੁੱਟੀਆਂ ਹਨ ਅਤੇ ਜੱਜ ਘਰੋਂ ਅਦਾਲਤਾਂ ਚਲਾ ਰਹੇ ਹਨ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜੁਡੀਸ਼ਲ ਮੈਜਿਸਟਰੇਟ ਨੂੰ ਅਦਾਲਤੀ ਕੰਮ ਲਈ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦੋਂਕਿ ਨਾਇਬ ਕੋਰਟ ਮੁਲਾਜ਼ਮਾਂ ਸਮੇਤ ਹੋਰ ਕਰਮਚਾਰੀਆਂ ਨੂੰ ਅਗਲੇ ਹੁਕਮਾਂ ਤੱਕ ਲੋੜ ਅਨੁਸਾਰ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਉਧਰ ਪੰਜਾਬ ਸਰਕਾਰ ਨੇ ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਸਿੰਘ ਵਾਲਾ…
  ਚੰਡੀਗੜ੍ਹ - ਫੈਲਾਅ ਦੇ ਖਤਰੇ ਦੇ ਡਰੋਂ ਪੰਜਾਬ ਵਿੱਚ ਸ਼ਨਿਚਰਵਾਰ ਤੋਂ ਮੁੜ ਪਾਬੰਦੀਆਂ ਲੱਗਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਫੈਲਾਅ ਦਾ ਖਤਰਾ ਭਾਂਪਦਿਆਂ ਲੌਕਡਾਊਨ ਦੀ ਵਾਪਸੀ ਦਾ ਰਾਹ ਖੋਲ੍ਹ ਦਿੱਤਾ ਹੈ। ਮਾਹਿਰਾਂ ਤੋਂ ਸੰਕੇਤ ਮਿਲੇ ਹਨ ਕਿ ਅਗਸਤ ਦੇ ਅਖੀਰ ’ਚ ਮਹਾਮਾਰੀ ਦਾ ਸਿਖਰ ਹੋ ਸਕਦਾ ਹੈ। ਮੁੱਖ ਮੰਤਰੀ ਨੇ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖਤੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦਿਨਾਂ ’ਚ ਕੇਵਲ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਹੋਵੇਗੀ। ਮੁੱਖ ਮੰਤਰੀ ਨੇ ਸਮਾਜਿਕ ਫੈਲਾਅ ਨੂੰ ਠੱਲ੍ਹਣ ਅਤੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਜ਼ਰੀਏ ਨਿਰਦੇਸ਼ ਜਾਰੀ ਕੀਤੇ ਹਨ। ਇੰਝ ਜਾਪਦਾ ਹੈ ਕਿ ਪੰਜਾਬ ਵਿੱਚ ਲੌਕਡਾਊਨ ਸਖਤ ਬੰਦਸ਼ਾਂ ਸਮੇਤ ਲਾਗੂ ਹੋ ਸਕਦਾ ਹੈ। ਮੁੱਖ ਮੰਤਰੀ ਨੇ ਹਦਾਇਤ ਕੀਤੀ ਹੈ ਕਿ ਮੈਡੀਕਲ ਸਟਾਫ ਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਨਾਗਰਿਕਾਂ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ਲਈ 'ਕੋਵਾ' ਐਪ…
  ਵਾਸ਼ਿੰਗਟਨ - ਸਿੱਖ ਭਾਈਚਾਰੇ ਲਈ ਇਹ ਖ਼ਬਰ ਕਾਫੀ ਮਾਣ ਅਤੇ ਸਨਮਾਨ ਵਾਲੀ ਹੈ ਕਿ ਅਮਰੀਕੀ ਫ਼ੌਜ ਵਿਚ ਪਹਿਲੀ ਸਿੱਖ ਔਰਤ ਨੂੰ ਸ਼ਾਮਿਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਨਮੋਲ ਕੌਰ ਨਾਰੰਗ ਪਹਿਲੀ ਸਿੱਖ ਔਰਤ ਹੈ ਜੋ ਵੈਸਟ ਪੁਆਇੰਟ ਆਰਮੀ ਅਕੈਡਮੀ ਯੂ.ਐਸ.ਏ. ਤੋਂ ਗ੍ਰੇਜੂਏਟ ਹੋਈ ਹੈ | ਲੈਫਟੀਨੈਂਟ -2 ਅਨਮੋਲ ਕੌਰ ਨਾਰੰਗ ਨੇ ਅਮਰੀਕੀ ਫ਼ੌਜ ਵਿਚ ਏਅਰ ਡਿਫੈਂਸ ਆਰਟਲਰੀ ਜੁਆਇਨ ਕਰ ਲਈ ਹੈ |
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸੀਬਤਾਂ ਹੁਣ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਮੋਹਾਲੀ ਪੁਲਿਸ ਨੇ ਮਟੌਰ ਥਾਣੇ 'ਚ ਬੀਤੀ ਸੱਤ ਮਈ ਨੂੰ ਸੁਮੇਧ ਸੈਣੀ ਖ਼ਿਲਾਫ਼ 29 ਸਾਲ ਪਹਿਲਾਂ ਦੇ ਕਥਿਤ ਅਗਵਾ ਕਾਂਡ ਦਾ ਕੇਸ ਦਰਜ ਕੀਤਾ ਸੀ। ਉੱਥੇ ਹੁਣ ਮੋਹਾਲੀ ਪੁਲਿਸ ਹੁਣ ਇਸ ਮਾਮਲੇ 'ਚ ਚੰਡੀਗੜ੍ਹ ਸੀਬੀਆਈ ਕੋਲੋਂ ਵੀ ਮਦਦ ਮੰਗ ਰਹੀ ਹੈ। ਦਰਅਸਲ, ਸੀਬੀਆਈ ਨੇ ਸਾਲ 2008 'ਚ ਅਗਵਾ ਦੇ ਇਸੇ ਕੇਸ 'ਚ ਸੁਮੇਧ ਸੈਣੀ ਖ਼ਿਲਾਫ਼ ਜਾਂਚ ਕਰਨ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਕੇਸ ਦਰਜ ਕੀਤਾ ਸੀ। ਹੁਣ ਮੋਹਾਲੀ ਪੁਲਿਸ ਨੇ ਚੰਡੀਗੜ੍ਹ ਸੀਬੀਆਈ ਦੇ ਸਪੈਸ਼ਲ ਜੱਜ ਰਵੀਸ਼ ਕੌਸ਼ਿਕ ਦੀ ਅਦਾਲਤ 'ਚ ਪਟੀਸ਼ਨ ਦਾਇਰ ਕਰ ਕੇ ਸਾਲ 2008 'ਚ ਸੈਣੀ ਖ਼ਿਲਾਫ਼ ਸੀਬੀਆਈ ਵੱਲੋਂ ਜਾਂਚ ਕਰ ਕੇ ਜੁਟਾਏ ਗਏ ਦਸਤਾਵੇਜ਼ ਦਿੱਤੇ ਜਾਣ ਦੀ ਮੰਗ ਕੀਤੀ ਸੀ। ਇਸ 'ਤੇ ਸ਼ਨਿਚਰਵਾਰ ਨੂੰ ਸੀਬੀਆਈਈ ਵੱਲੋਂ ਜਵਾਬ ਦਿੱਤਾ ਗਿਆ ਕਿ ਇਹ ਮਾਮਲਾ ਪੁਰਾਣਾ ਹੈ ਤੇ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਇਸ ਕੇਸ ਨਾਲ…
  ਜਲੰਧਰ - ਪੰਜਾਬ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਵੀ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੁੱਝ ਨਵੇਂ ਦਿਸ਼ਾ-ਨਿਰਦੇਸ਼ਾਂ ਵੀ ਜਾਰੀ ਕੀਤੇ ਹਨ ਜਿਨ੍ਹਾਂ ਦੇ ਅਨੁਸਾਰ, ਪੂਜਾ ਸਥਾਨ ਅਤੇ ਧਾਰਮਿਕ ਸਥਾਨ ਕੇਵਲ 5 ਵਜੇ ਤੋਂ 8 ਵਜੇ ਤੱਕ ਹੀ ਖੁੱਲ੍ਹਣਗੇ। ਪੂਜਾ ਸਮੇਂ ਵੱਧ ਤੋਂ ਵੱਧ 20 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ ਪਰ ਉਨ੍ਹਾਂ ਲਈ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਅਤੇ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਇਹ ਵੀ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਪੂਜਾ ਸਥਾਨ ਅਤੇ ਧਾਰਮਿਕ ਸਥਾਨ 'ਤੇ ਪ੍ਰਸ਼ਾਦ ਅਤੇ ਲੰਗਰ ਨਹੀਂ ਵਰਤਾਇਆ ਜਾਵੇਗਾ।
  - ਪ੍ਰਭਸ਼ਰਨਬੀਰ ਸਿੰਘਜੂਨ 1984 ਦਾ ਘੱਲੂਘਾਰਾ ਸਿੱਖ ਪੰਥ ਦੇ ਪਿੰਡੇ ਉੱਤੇ ਲੱਗਿਆ ਅਜਿਹਾ ਜ਼ਖਮ ਹੈ ਜਿਹੜਾ ਸ਼ਾਇਦ ਸਦੀਆਂ ਬਾਅਦ ਭਰ ਤਾਂ ਭਾਵੇਂ ਜਾਵੇ, ਪਰ ਇਸ ਦਾ ਨਿਸ਼ਾਨ ਸਦਾ ਸਲਾਮਤ ਰਹੇਗਾ। ਜ਼ਖਮ ਭਰਦਾ ਕੇਵਲ ਉਦੋਂ ਹੀ ਹੈ ਜਦੋਂ ਇਸਨੂੰ ਦੇਣ ਵਾਲੀ ਤਾਕਤ ਦਾ ਨਾਸ਼ ਹੋ ਜਾਵੇ। ਪਰ ਨਿਸ਼ਾਨ ਸਮੂਹਿਕ ਯਾਦ ਵਿਚ ਸਦਾ ਬਰਕਰਾਰ ਰਹਿੰਦਾ ਹੈ।ਕਈ ਜ਼ਖਮ ਅਜਿਹੇ ਹੁੰਦੇ ਹਨ ਜਿਹਨਾਂ ਦੀ ਕਸਕ ਰੂਹ ਤੱਕ ਨੂੰ ਫੱਟੜ ਕਰ ਜਾਂਦੀ ਹੈ। '84 ਦਾ ਜ਼ਖਮ ਵੀ ਅਜਿਹਾ ਹੀ ਹੈ। ਇਸ ਜ਼ਖਮ ਨੇ ਸਿੱਖ ਸਪਿਰਿਟ ਨੂੰ ਸ਼ਹਾਦਤਾਂ ਦੇ ਗੂੜ੍ਹੇ ਰੰਗ ਵਿਚ ਰੰਗ ਦਿੱਤਾ। ਸ਼ਹਾਦਤਾਂ ਦੇ ਇਸ ਰੰਗ ਨੇ ਹੀ ਸਾਡੇ ਸੁਪਨਿਆਂ ਦੇ ਦੇਸ ਨੂੰ ਆਬਾਦ ਕਰਨਾ ਹੈ।ਕਾਮਲ ਸੂਫ਼ੀ ਫਕੀਰ ਤੇ ਬੇਮਿਸਾਲ ਸ਼ਾਇਰ ਮੌਲਾਨਾ ਰੂਮੀ ਆਖਦੇ ਹਨ ਕਿ ਜ਼ਖਮ ਉਹ ਥਾਂ ਹੁੰਦੀ ਹੈ ਜਿਸ ਰਾਹੀਂ ਇਲਾਹੀ ਪ੍ਰਕਾਸ਼ ਤੁਹਾਡੇ ਅੰਦਰ ਦਾਖਲ ਹੁੰਦਾ ਹੈ। ਜਿਸਨੇ ਕਦੇ ਫੱਟ ਨਹੀਂ ਖਾਧਾ, ਉਹ ਚਾਨਣ ਤੋਂ ਵਿਰਵਾ ਹੁੰਦਾ ਹੈ। ਜ਼ਖਮ ਤੇ ਚਾਨਣ, ਦੋਵੇਂ ਇੱਕ ਅਜੀਬ ਸਾਂਝ ਵਿਚ ਬੱਝੇ ਹਨ। ਇੱਕ ਤੋਂ ਬਿਨਾਂ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com