ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਲੁਧਿਆਣਾ - ਪੰਜਾਬ ਦੇ ਸਿੱਖ ਨੌਜਵਾਨ ਜਗਮੋਹਨ ਸਿੰਘ ਨੂੰ ਰਾਜਸਥਾਨ ਦੀ ਇੱਕ ਅਦਾਲਤ ਨੇ 8 ਉਮਰ ਕੈਦਾਂ ਦੀ ਸਜ਼ਾ ਸੁਣਾ ਦਿੱਤੀ ਹੈ। ਇੱਥੇ ਦੱਸਣਯੋਗ ਹੈ ਕਿ ਜਗਮਮੋਹਨ ਸਿੰਘ ਨੂੰ ਕਾਨੂੰਨ ਦੀ ਧਾਰਾ 4,5,6 ਵਿਸਫੋਟਕ ਸਮਗਰੀ ਅਧੀਨ ਅਤੇ 5,6/9 ਖ਼ ਵਿਸਫੋਟ ਕਰਨ ਅਧੀਨ, 3/25, 7/25 (1) (ਡੀ) (1-ਏ.ਏ), 25 ਆਰਮਜ਼ ਐਕਟ ਅਧੀਨ, 152ਏ, 120ਬੀ ਅਤੇ ਯੁਆਪਾ ਐਕਟ 3,10,13,18,20 ਤਹਿਤ 8 ਉਮਰ ਕੈਦਾਂ ਓਤੇ 5/9ਖ ਦੇ ਅਧੀਨ 3 ਸਾਲ ਦੀ ਸਜ਼ਾ, 6/9ਖ ਦੇ ਅਧੀਨ 2 ਸਾਲ, 3/25 ਆਰਮਜ਼ ਐਕਟ ਦੇ ਅਧੀਨ 5 ਸਾਲ ਦੀ ਸਜ਼ਾ, ਯੁਆਪਾ ਐਕਟ ਦੀ 13 ਦੇ ਅਧੀਨ 7 ਸਾਲ ਦੀ ਸਜ਼ਾ ਅਤੇ 153ਏ ਦੇ ਅਧੀਨ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੱਸਣਯੋਗ ਹੈ ਕਿ ਇਹ ਸਾਰੀਆਂ ਉਮਰ ਕੈਦਾ ਦੀ ਸਜ਼ਾ ਇੱਕਠੀ ਚੱਲੇਗੀ। ਇੱਥੇ ਦੱਸਣਯੋਗ ਹੈ ਕਿ ਜਗਮੋਹਨ ਸਿੱੰਘ ਰਾਸ਼ਟਰੀ ਸਿੱਖ ਸੰਗਤ ਦੇ ਮੁੱਖੀ ਰੁਲਦਾ ਸਿੰਘ ਦੇ ਕਤਲ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਪਰ ਉਸ ਕੇਸ ‘ਚੋਂ ਜਗਮੋਹਨ ਸਿੰਘ ਬਰੀ ਹੋ ਗਏ ਸਨ। ਦੇਸ਼ ਅੰਦਰ ਲਗਾਤਾਰ ਸਿੱਖ ਨੌਜਵਾਨਾਂ…
  ਤਲਵੰਡੀ ਸਾਬੋ - ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਤਖ਼ਤ ਸਾਹਿਬ ਦੀ ਮੁਤਵਾਜ਼ੀ ਜਥੇਦਾਰੀ ਤੋਂ ਅਸਤੀਫਾ ਦੇ ਕੇ ਸਰਬੱਤ ਖਾਲਸਾ ਨੂੰ ਇਹ ਸੇਵਾ ਕਿਸੇ ਹੋਰ ਸੇਵਾਦਾਰ ਨੂੰ ਸੌਂਪਣ ਦੀ ਅਪੀਲ ਕੀਤੀ ਹੈ।ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 10 ਨਵੰਬਰ 2015 ਨੂੰ ਸ਼ਹੀਦਾਂ ਦੀ ਧਰਤੀ ਚੰਬਾ ’ਤੇ ਸਰਬੱਤ ਖਾਲਸਾ ਵਿੱਚ ਸੰਗਤ ਨੇ ਉਨ੍ਹਾਂ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਸੀ। ਹੁਣ ਉਨ੍ਹਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ, ਜਿਸ ਕਰਕੇ ਉਹ ਹੁਣ ਤਖ਼ਤ ਦਮਦਮਾ ਸਾਹਿਬ ਪ੍ਰਤੀ ਆਪਣੀ ਸੇਵਾ ਅਤੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸਮਰੱਥ ਹੋਣਗੇ। ਇਸ ਲਈ ਉਨ੍ਹਾਂ ਤਖ਼ਤ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਸਰਬੱਤ ਖਾਲਸਾ ਨੂੰ ਅਸਤੀਫਾ ਦੇ ਕੇ ਬੇਨਤੀ ਕੀਤੀ ਕਿ ਇਹ ਸੇਵਾ ਹੁਣ ਕਿਸੇ ਹੋਰ ਗੁਰਸਿੱਖ ਸਿੰਘ ਨੂੰ ਸੌਂਪੀ ਜਾਵੇ।ਦਾਦੂਵਾਲ ਨੇ ਕਿਹਾ ਕਿ ਉਹ ਜਿੱਥੇ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ…
  ਅੰਮ੍ਰਿਤਸਰ - 24 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਅਕਾਲ ਤਖਤ ਤੇ ਹੋਣ ਵਾਲੀ ਮੀਟਿੰਗ ਵਿਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦਾ ਮਾਮਲਾ ਵਿਚਾਰਿਆ ਜਾਵੇਗਾ। ਇਸ ਮਾਮਲੇ ਦੀ ਜਾਂਚ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਆਪਣੀ ਜਾਂਚ ਰਿਪੋਰਟ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਹੈ। ਇਹ ਜਾਂਚ ਟੀਮ ਪਿਛਲੇ ਵਰ੍ਹੇ ਅਕਤੂਬਰ 2019 ਵਿਚ ਬਣਾਈ ਗਈ ਸੀ, ਜਿਸ ਵਿਚ ਪੰਜ ਸਿੱਖ ਵਿਦਵਾਨ ਸ਼ਾਮਲ ਕੀਤੇ ਗਏ ਸਨ। ਇਸ ਕਮੇਟੀ ਵਲੋਂ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਰੋਨਾ ਕਾਰਨ ਤਾਲਾਬੰਦੀ ਤੋਂ ਬਾਅਦ ਵੀ ਤਿੰਨ ਮੀਟਿੰਗਾਂ ਆਨ ਲਾਈਨ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਕਾਤ ਵਾਸਤੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਸੱਦਿਆ ਗਿਆ ਸੀ ਤਾਂ ਜੋ ਉਸ ਨਾਲ ਗੱਲਬਾਤ ਕਰਕੇ ਉਸ ਖ਼ਿਲਾਫ਼ ਆਈਆਂ ਸ਼ਿਕਾਇਤਾਂ ਸਬੰਧੀ ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਸਕੇ ਪਰ ਉਹ ਕਿਸੇ ਵੀ ਮੀਟਿੰਗ ਵਿਚ ਨਹੀਂ ਪੁੱਜਾ ਹੈ।ਪੰਜ ਮੈਂਬਰੀ ਕਮੇਟੀ ਵਲੋਂ ਦਿੱਤੀ ਗਈ ਜਾਂਚ ਰਿਪੋਰਟ ਵਿਚ ਇਨ੍ਹਾਂ ਮੀਟਿੰਗਾਂ ਦਾ ਹਵਾਲਾ ਦਿੰਦੇ ਹੋਏ ਸਿੱਖ ਪ੍ਰਚਾਰਕ ਨੂੰ ਭੇਜੇ ਗਏ ਸੱਦਾ…
  ਸ੍ਰੀਨਗਰ - ਜੰਮੂ ਤੇ ਕਸ਼ਮੀਰ ਵਿਚ ਮੁੱਖਧਾਰਾ ਦੀਆਂ ਛੇ ਸਿਆਸੀ ਪਾਰਟੀਆਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਗਏ ਰਾਜ ਵਿਚ ‘ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਬਾਰੇ ਕੁਝ ਨਹੀਂ ਕੀਤਾ ਜਾ ਸਕਦਾ।’ ਕਸ਼ਮੀਰ ਵਿਚ ਸਿਆਸੀ ਧਿਰਾਂ ਨੇ ਅੱਜ ਇੱਕਮਤ ਹੁੰਦਿਆਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜ ਅਗਸਤ, 2019 ਤੋਂ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਵਿਚ ‘ਦੂਰਅੰਦੇਸ਼ੀ ਦੀ ਘਾਟ’ ਸੀ ਤੇ ਇਹ ‘ਨਿਰੋਲ ਗ਼ੈਰਸੰਵਿਧਾਨਕ’ ਫ਼ੈਸਲਾ ਹੈ। ਪਾਰਟੀਆਂ ਨੇ ਦੁਹਰਾਇਆ ਕਿ ਉਹ ‘ਗੁਪਕਾਰ ਮਤੇ’ ਲਈ ਪਾਬੰਦ ਹਨ। ਇਹ ਮਤਾ 4 ਅਗਸਤ, 2019 ਨੂੰ ਐਨਸੀ ਪ੍ਰਧਾਨ ਫਾਰੂਕ ਅਬਦੁੱਲਾ ਦੀ ਗੁਪਕਾਰ ਸਥਿਤ ਰਿਹਾਇਸ਼ ਉਤੇ ਹੋਈ ਸਰਬ-ਪਾਰਟੀ ਮੀਟਿੰਗ ਮਗਰੋਂ ਪਾਸ ਕੀਤਾ ਗਿਆ ਸੀ। ਸਿਆਸੀ ਧਿਰਾਂ ਨੇ ਕਿਹਾ ਸੀ ਕਿ ਉਹ ਕਸ਼ਮੀਰ ਦੀ ਪਛਾਣ, ਖ਼ੁਦਮੁਖਤਿਆਰੀ ਤੇ ਵਿਸ਼ੇਸ਼ ਦਰਜੇ ਦੀ ਰਾਖੀ ਲਈ ਇਕਜੁੱਟ ਹਨ। ਧਾਰਾ 35-ਏ ਅਤੇ…
  ਮੋਗਾ - ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਅਕਾਲੀ ਦਲ (ਅ) ਅਤੇ ਦਲ ਖਾਲਸਾ ਵੱਲੋਂ ਸਾਂਝੇ ਤੌਰ ਉੱਤੇ ਖਾਲਿਸਤਾਨ ਝੰਡਾ ਝੁਲਾਉਣ ਦੇ ਕੇਸ ’ਚ ਗ੍ਰਿਫ਼ਤਾਰ ਕੀਤੀ ਸਿੱਖ ਬੀਬੀ ਤੇ ਹੋਰ ਨੌਜਵਾਨਾਂ ਦੀ ਰਿਹਾਈ ਲਈ ਧਰਨਾ ਦਿੱਤਾ ਗਿਆ। ਇਸ ਮੌਕੇ ਖਾਲਿਸਤਾਨੀ ਪੱਖੇ ਨਾਅਰੇ ਲਗਾਏ ਗਏ। ਐੱਸਪੀ (ਸ) ਗੁਰਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਕਿਸੇ ਬੇਕਸੂਰ ਨਾਲ ਜਿਆਦਤੀ ਨਹੀਂ ਹੋਵੇਗੀ। ਅਕਾਲੀ ਦਲ (ਅ) ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਤੇ ਦਲ ਖਾਲਸਾ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖੋਸਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰਪਾਲ ਸਿੰਘ, ਮਨਜੀਤ ਸਿੰਘ ਮੱਲ੍ਹਾ, ਬਲਰਾਜ ਸਿੰਘ ਜੈਮਲਵਾਲਾ ਨੇ ਕਿਹਾ ਕਿ ਮੋਗਾ ਪੁਲੀਸ ਨੇ ਇਥੇ ਸਕੱਤਰੇਤ ਉੱਤੇ ਖਾਲਿਸਤਾਨ ਝੰਡਾ ਝੁਲਾਉਣ ਦੇ ਕੇਸ ’ਚ ਬੇਕਸੂਰ ਸਿੱਖ ਬੀਬੀ ਤੇ ਨਾਬਾਲਗ ਲੜਕੇ ਤੇ ਕੁਝ ਹੌਰ ਨੌਜਵਾਨਾਂ ਨੂੰ ਗੈਰ ਕਾਨੂੰਨੀ ਤੌਰ ਉੱਤੇ ਹਿਰਾਸਤ ਵਿੱਚ ਰੱਖਿਆ ਗਿਆ। ਅੱਜ ਪੁਲੀਸ ਨੇ ਬੀਬੀ ਨੂੰ ਤਾਂ ਰਿਹਾਅ ਕਰ ਦਿੱਤਾ ਪਰ 5 ਹੋਰ ਬੇਕਸੂਰ ਨੌਜਵਾਨਾਂ ਨੂੰ ਨਹੀਂ ਛੱਡਿਆ ਗਿਆ।
  ਐੱਸਏਐੱਸ ਨਗਰ (ਮੁਹਾਲੀ) - ਪੰਜਾਬ ਦੇ ਸਾਬਕਾ ਆਈਏਐੰਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਕਲਮਬੰਦ ਕੀਤੇ ਗਏ। ਇਹ ਸਾਰੀ ਕਾਰਵਾਈ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਹੋਈ, ਜਿਥੇ ਜੱਜ ਦੇ ਸਾਹਮਣੇ ਦੋਵੇਂ ਸਾਬਕਾ ਅਧਿਕਾਰੀਆਂ ਦੇ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਬਿਆਨ ਦਰਜ ਕੀਤੇ ਗਏ। ਪਤਾ ਲੱਗਾ ਹੈ ਕਿ ਬਿਆਨ ਦਰਜ ਕਰਨ ਤੋਂ ਪਹਿਲਾਂ ਜੱਜ ਨੇ ਸਚਾਈ ਜਾਣਨ ਲਈ ਸਾਬਕਾ ਪੁਲੀਸ ਅਫ਼ਸਰਾਂ ਨੂੰ ਪੁੱਛਿਆ ਕਿ ਉਹ ਬਿਆਨ ਆਪਣੀ ਮਰਜ਼ੀ ਨਾਲ ਦੇ ਰਹੇ ਹਨ ਜਾਂ ਉਨ੍ਹਾਂ ’ਤੇ ਬਿਆਨ ਦੇਣ ਲਈ ਕਿਸੇ ਕਿਸਮ ਦਾ ਦਬਾਅ ਪਾਇਆ ਗਿਆ ਹੈ। ਉਨ੍ਹਾਂ ਨੇ ਜੱਜ ਨੂੰ ਸਪੱਸ਼ਟ ਕੀਤਾ ਕਿ ਉਹ ਆਪਣੀ ਮਰਜ਼ੀ ਨਾਲ…
  ਤਲਵੰਡੀ ਸਾਬੋ - ਰੈਫਰੈਂਡਮ 20-20 ਨੂੰ ਲੈ ਕੇ ਸਿੱਖ ਫਾਰ ਜਸਟਿਸ ਵੱਲੋਂ ੧੫ ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਦੇ ਅੈਲਾਨ ਉਪਰੰਤ ਕੁਝ ਨੌਜਵਾਨਾਂ ਵੱਲੋਂ ਤਖਤ ਸਾਹਿਬ ਤੇ ਅਰਦਾਸ ਕਰ ਦਿੱਤੇ ਜਾਣ ਦਾ ਦਾਅਵਾ ਕਰਦਿਆਂ ਪਾਈ ਵੀਡੀਓ ਉਪਰੰਤ ਦੋ ਸਿੱਖ ਨੌਜਵਾਨਾਂ ਨੂੰ ਫੜਨ ਦੀਆਂ ਚਰਚਾਵਾਂ ਦੌਰਾਨ ਤਲਵੰਡੀ ਸਾਬੋ ਪੁਲਿਸ ਨੇ ਆਖਿਰ ਅੱਜ ਇਹ ਪੁਸ਼ਟੀ ਕੀਤੀ ਹੈ ਕਿ ਉਕਤ ਮਾਮਲੇ ਵਿੱਚ ਉਸਨੇ ਇੱਕ ਸਿੱਖ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਾ ਬਣਦਾ ਹੈ ਕਿ ਭਾਂਵੇ ਅਰਦਾਸ ਦੇ ਐੇਲਾਨ ਦੇ ਮੱਦੇਨਜ਼ਰ ੧੫ ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਆਲੇ ਦੁਆਲੇ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਪ੍ਰੰਤੂ ਕੁਝ ਨੌਜਵਾਨਾਂ ਨੇ ਅਰਦਾਸ ਕੀਤੇ ਜਾਣ ਦੀ ਇੱਕ ਵੀਡੀਓ ਵਾਇਰਲ ਕਰਕੇ ਦਾਅਵਾ ਕੀਤਾ ਸੀ ਕਿ ਉਨਾਂ ਨੇ ਰੈਫਰੈਂਡਮ 20-20 ਨੂੰ ਲੈ ਕੇ ਤਖਤ ਸਾਹਿਬ ਉੱਪਰ ਅਰਦਾਸ ਕਰ ਦਿੱਤੀ ਹੈ।ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਉਕਤ ਅਰਦਾਸ ੧੪ ਅਗਸਤ ਨੂੰ ਹੀ ਕਰ ਦਿੱਤੀ ਗਈ ਸੀ।ਉਸ ਸਮੇਂ ਪਤਾ ਲੱਗਾ ਸੀ ਕਿ…
  ਅੰਮ੍ਰਿਤਸਰ - ਅਖੰਡ ਕੀਰਤਨੀ ਜਥੇ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਆਖਿਆ ਹੈ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ ਕਰਕੇ ਪੰਥ ਵਿਚੋਂ ਬਾਹਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਹੋਇਆ ਤਾਂ ਪੰਥ ਵਲੋਂ ਸਖ਼ਤ ਫੈਸਲਾ ਲਿਆ ਜਾਵੇਗਾ। ਜਥੇ ਦੇ ਮੁਖੀ ਭਾਈ ਬਖਸ਼ੀਸ਼ ਸਿੰਘ ਨੇ ਬਿਆਨ ਰਾਹੀਂ ਆਖਿਆ ਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਪਹਿਲਾਂ ਸਮੇਂ ਸਿਰ ਕਾਰਵਾਈ ਨਾ ਕੀਤੇ ਜਾਣ ਕਾਰਨ ਹੀ ਅੱਜ ਪੰਥ ਨੂੰ ਨਮੋਸ਼ੀ ਝੱਲਣੀ ਪਈ ਹੈ। ਉਨ੍ਹਾਂ ਪੰਜ ਅਗਸਤ ਨੂੰ ਰਾਮ ਮੰਦਰ ਦੀ ਉਸਾਰੀ ਲਈ ਭੂਮੀ ਪੂਜਣ ਸਮਾਗਮ ਵਿਚ ਸਿੱਖਾਂ ਨੂੰ ਭਗਵਾਨ ਰਾਮ ਚੰਦਰ ਦਾ ਵੰਸ਼ ਦੱਸਿਆ ਸੀ ਜੋ ਗੁਰੂ ਸਾਹਿਬ ਦੀ ਘੋਰ ਨਿੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਗਿਣੀ ਮਿੱਥੀ ਸਾਜ਼ਿਸ਼ ਹੇਠ ਹੋ ਰਿਹਾ ਹੈ। ਇਸ ਕਰਕੇ ਜਥੇਦਾਰਾਂ ਨੂੰ ਕਾਰਵਾਈ ਕਰ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਪੂਰੀ ਕਰਨੀ ਚਾਹੀਦੀ ਹੈ।
  ਐੱਸਏਐੱਸ ਨਗਰ (ਮੁਹਾਲੀ) - ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਲਗਾਤਾਰ ਮੁਸ਼ਕਲਾਂ ਵਧ ਗਈਆਂ। ਮੁਹਾਲੀ ਅਦਾਲਤ ਨੇ ਸੈਣੀ ਦੇ ਚਹੇਤੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਅੱਜ ਇਨ੍ਹਾਂ ਦੋਵਾਂ ਨੇ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ। ਉਨ੍ਹਾਂ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ’ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਸੈਣੀ ਦੇ ਕਾਫ਼ਲੇ ’ਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਸੈਣੀ ’ਤੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ 17 ਦੇ ਥਾਣੇ ਵਿੱਚ ਲਿਆਂਦਾ…
  ਅੰਮ੍ਰਿਤਸਰ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਬਾਰੇ ਆਖਿਆ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ ਹੈ। ਸਕੱਤਰੇਤ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀ ਕਾਰਵਾਈ ਹੈ। ਇਸ ਦੌਰਾਨ ਉਨ੍ਹਾਂ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਮਨਜੀਤ ਸਿੰਘ ਦੀ ਦਰਿਆ ਵਿਚ ਡੁੱਬਣ ਨਾਲ ਮੌਤ ਹੋਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਨੇ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਣ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਸਾਂਝੇ ਬਿਆਨ ਵਿਚ ਜਗਦੀਸ਼ ਟਾਈਟਲਰ ਦੇ ਜਨਮ ਦਿਨ ਦੀਆਂ ਵਧਾਈਆਂ ਸਬੰਧੀ ਬੋਰਡ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com