ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪਾਂ ਨੂੰ ਕਿਸੇ ਸਾਜਿਸ਼ ਤਹਿਤ ਖੁਰਦ-ਬੁਰਦ ਕੀਤਾ ਜਾ ਰਿਹਾ ਹੈ ਤੇ ਇਸਦੇ ਪਿੱਛੇ ਪੰਥ ਵਿਰੋਧੀ ਤਾਕਤਾਂ ਦਾ ਹੱਥ ਨਜਰ ਆ ਰਿਹਾ ਹੈ ਜੋ ਕਿ ਸਿੱਖ ਕੌਮ ਦੇ ਆਣ ਵਾਲੇ ਸਮੇਂ ਲਈ ਬਹੁਤ ਘਾਤਕ ਸਾਬਿਤ ਹੋ ਸਕਦਾ ਹੈ ਇਨ੍ਹਾਂ ਸ਼ਬਦਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਤਰਸੇਮ ਸਿੰਘ ਨੇ ਕਿਹਾ ਕਿ ਕ੍ਰਿਪਾ ਕਰਕੇ ਕੌਮ ਅੰਦਰ ਕਿਸੇ ਕੋਲ ਵੀ ਗੁਰੁ ਸਾਹਿਬ ਜੀ ਦੇ ਬਿਰਧ ਸਰੂਪ ਹਨ ਉਨ੍ਹਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖਿਆ ਜਾਏ । ਕਿਸੇ ਵੀ ਪੁਰਾਤਨ ਅਤੇ ਨਵੀਨ ਸਰੂਪ ਨੂੰ ਸਸਕਾਰ ਕਰਨ ਲਈ ਜ਼ੇਕਰ ਕੋਈ ਵੀ ਮੰਗ ਕਰੇ ਉਨ੍ਹਾਂ ਨੂੰ ਨਾ ਦੇਵੋ। ਜੇਕਰ ਕੋਈ ਤੁਹਾਡੇ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕਰੇ ਤਾਂ ਪੰਥਕ ਜੱਥੇਬੰਦੀਆਂ ਅਤੇ ਪੁਲਿਸ ਦੀ ਮਦਦ ਲਈ ਜਾਏ ਕਿਉਕਿਂ ਇਸ ਮਾਮਲੇ ਵਿੱਚ ਇਕ ਵੱਡੀ ਖੂਫੀਆ ਸਾਜਿਸ਼ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਜਿਸ ਤੋਂ ਸਾਵਧਾਨ ਹੋਣ ਦੀ ਲੋੜ ਹੈ ।…
  ਅੰਮ੍ਰਿਤਸਰ - ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਭਾਰਤ ਦੇ ਅਜ਼ਾਦੀ ਦਿਹਾੜੇ ਨੂੰ ਕਾਲ਼ਾ ਦਿਨ ਵਜੋਂ ਮਨਾਉਂਦਿਆਂ ਪੰਜਾਬ ਭਰ ਅੰਦਰ ਰੋਹ-ਭਰਪੂਰ ਮੁਜ਼ਾਹਰੇ ਕੀਤੇ ਅਤੇ ਪੰਜਾਬ ਦੇ ਲੋਕਾਂ ਲਈ ਸਵੈ-ਨਿਰਣੇ ਦੇ ਹੱਕ ਅਤੇ ਯੂ.ਐਨ.ਓ ਅਧੀਨ ਰੈਫਰੰਡਮ ਦੀ ਮੰਗ ਕੀਤੀ। ਪੰਜਾਬ ਦੀ ਅਜ਼ਾਦੀ ਦਾ ਹੋਕਾ ਦੇਣ ਲਈ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਦੋ ਘੰਟੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।ਮੁਜ਼ਾਹਰੇ 'ਚ ਸਿੱਖ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ ਤੇ ਉਹਨਾਂ ਨੇ ਖ਼ਾਲਿਸਤਾਨ-ਪੱਖੀ ਅਤੇ ਕਾਲ਼ੇ ਕਾਨੂੰਨ ਰੱਦ ਕਰੋ ਆਦਿ ਨਾਅਰੇ ਵੀ ਲਾਏ। ਉਹਨਾਂ ਨੇ ਹੱਥਾਂ 'ਚ ਰੋਸ ਜਤਾਉਂਦੇ ਕਾਲ਼ੇ ਝੰਡੇ ਅਤੇ ਵੱਖ-ਵੱਖ ਤਰ੍ਹਾਂ ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ਉੱਤੇ ਲਿਖਿਆ ਸੀ ਕਿ ੧੫ ਅਗਸਤ ਕਾਲ਼ਾ ਦਿਨ, ਯੂ.ਏ.ਪੀ.ਏ. ਤਹਿਤ ਅਸੀਂ ਅੱਤਵਾਦੀ ਹਾਂ, ਖੇਤੀ ਆਰਡੀਨੈਂਸ ਕਿਸਾਨਾਂ ਲਈ ਛਲਾਵਾ, ਬੰਦੀ ਸਿੰਘ ਰਿਹਾਅ ਕਰੋ ਆਦਿ। ਤਖ਼ਤੀਆਂ ਉੱਤੇ ਬੰਦੀ ਸਿੰਘਾਂ ਅਤੇ ਯੂ.ਏ.ਪੀ.ਏ ਦੇ ਸ਼ਿਕਾਰ ਸਿੱਖ ਨੌਜਵਾਨਾਂ, ਸੀ.ਏ.ਏ. ਦਾ ਵਿਰੋਧ ਕਰਦੀਆਂ ਪਿੰਜਰਾਤੋੜ ਸੰਸਥਾ ਦੀਆਂ ਨਜ਼ਰਬੰਦ ਲੜਕੀਆਂ, ਬਾਗੀ ਕਵੀ ਵਾਰਾਵਾਰਾ ਰਾਉ, ਸਾਂਈ ਬਾਬਾ,…
  ਚੰਡੀਗੜ੍ਹ - ਮੋਗਾ ਜ਼ਿਲ੍ਹੇ ਦੇ ਸਕੱਤਰੇਤ ਦੀ ਇਮਾਰਤ ’ਤੇ ਖਾਲਿਸਤਾਨੀ ਝੰਡਾ ਲਹਿਰਾਏ ਜਾਣ ਤੋਂ ਬਾਅਦ ਜ਼ਿਲ੍ਹੇ ਦੇ ਪਿੰਡ ਮਾਣੂੰਕੇ, ਨਿਹਾਲ ਸਿੰਘ ਵਾਲਾ, ਪਿੰਡ ਢੁੱਡੀਕੇ ਅਤੇ ਗਿੱਦੜਬਾਹਾ ਦੇ ਪਿੰਡ ਹੁਸਨਰ ਅਤੇ ਬਾਬਾ ਬਕਾਲਾ ’ਚ ਵੀ ਕੇਸਰੀ ਝੰਡੇ ਲਹਿਰਾਏ ਜਾਣ ਦੀਆਂ ਘਟਨਾਵਾਂ ਵਾਪਰੀਆਂ ਹਨ। ਪੁਲੀਸ ਨੇ ਕਾਰਵਾਈ ਕਰਦਿਆਂ ਝੰਡੇ ਕਬਜ਼ੇ ਹੇਠ ਲੈ ਲਏ ਹਨ। ਦੂਜੇ ਪਾਸੇ ਮੋਗਾ ਜ਼ਿਲ੍ਹੇ ਦੀ ਸਕੱਤਰੇਤ ’ਚ ਖਾਲਿਸਤਾਨੀ ਝੰਡਾ ਲਹਿਰਾਏ ਜਾਣ ਦੇ ਮਾਮਲੇ ’ਚ ਸੰਤਰੀ ਵਜੋਂ ਤਾਇਨਾਤ ਤਿੰਨੋਂ ਥਾਣੇਦਾਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡਾ ਝੁਲਾਏ ਜਾਣ ਤੇ ਤਿਰੰਗੇ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸੰਤਰੀ ਵਜੋਂ ਤਾਇਨਾਤ ਤਿੰਨੋਂ ਥਾਣੇਦਾਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਏਐੱਸਆਈ ਦੀ ਅਗਵਾਈ ਹੇਠ ਕੁਇੱਕ ਰਿਐਕਸ਼ਨ ਟੀਮ (ਕਿਊਆਰਟੀ) ਦੇ 4 ਸਿਪਾਹੀ ਤਾਇਨਾਤ ਕੀਤੇ ਹਨ। ਜ਼ਿਲ੍ਹੇ ’ਚ ਹੋਰ ਕਈ ਥਾਵਾਂ ’ਤੇ ਵੀ ਕੇਸਰੀ ਝੰਡੇ ਝੁਲਾਏ ਜਾਣ ਤੋਂ ਬਾਅਦ ਪੁਲੀਸ ਝੰਡੇ ਉਤਾਰ ਕੇ ਕਬਜ਼ੇ ’ਚ ਲੈ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਨਿਹਾਲ ਸਿੰਘ ਵਾਲਾ ਬੱਸ ਅੱਡੇ…
  ਬਠਿੰਡਾ - ਆਜ਼ਾਦੀ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਦਲ ਖਾਲਸਾ ਦੇ ਕਾਰਕੁਨਾਂ ਨੇ ਕੇਸਰੀ ਝੰਡੇ ਤੇ ਕਾਲੀਆਂ ਝੰਡੀਆਂ ਚੁੱਕ ਕੇ ਬਾਜ਼ਾਰਾਂ ’ਚ ਖਾਲਿਸਤਾਨ ਪੱਖੀ ਨਾਅਰੇ ਲਾਉਂਦਿਆਂ ਰੋਸ ਮਾਰਚ ਕੀਤਾ। ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਤੋਂ ਚੱਲੇ ਕਾਫ਼ਲੇ ਨੇ ਫ਼ਾਇਰ ਬ੍ਰਿਗੇਡ ਚੌਕ ’ਚ ਪੁੱਜਣਾ ਸੀ ਪਰ ਰਸਤੇ ’ਚ ਪੁਲੀਸ ਨੇ ਰੋਕਾਂ ਲਾਈਆਂ ਹੋਈਆਂ ਸਨ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਅਤੇ ਦਲ ਖਾਲਸਾ ਦੇ ਆਗੂ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ 14 ਤੇ 15 ਅਗਸਤ ਪਾਕਿਸਤਾਨ ਤੇ ਭਾਰਤ ਦੇ ਹਾਕਮਾਂ ਲਈ ਆਜ਼ਾਦੀ ਦਿਹਾੜਾ ਹੋ ਸਕਦਾ ਹੈ ਪਰ ਦੇਸ਼ ਵੰਡ ਸਮੇਂ ਸ਼ਹੀਦ ਹੋਏ 10 ਲੱਖਾਂ ਲੋਕਾਂ ਕਾਰਨ ਇਹ ਉਨ੍ਹਾਂ ਲਈ ਸੰਤਾਪ ਵਾਲਾ ਦਿਹਾੜਾ ਹੈ। ਉਨ੍ਹਾਂ ਭਾਰਤ ਸਰਕਾਰ ’ਤੇ ਸਿੱਖ ਭਾਈਚਾਰੇ ਨਾਲ ਧੱਕੇਸ਼ਾਹੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਹੱਕ ਦੀ ਪ੍ਰਾਪਤੀ ਤੱਕ ਉਹ ਸੰਘਰਸ਼ ਕਰਦੇ ਰਹਿਣਗੇ।
  ਪਟਿਆਲਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸਿੱਖਾਂ ਦੇ ਮਸਲਿਆਂ ਪ੍ਰਤੀ ਕਾਂਗਰਸ ਸਰਕਾਰ ਕਦੇ ਵੀ ਗੰਭੀਰ ਨਹੀਂ ਹੋਈ ਹੈ, ਤੇ ਅੱਜ ਵੀ ਕਾਂਗਰਸ ਦੇ ਰਾਜ ’ਚ ਸਿੱਖਾਂ ਨਾਲ ਵਧੀਕੀਆਂ ਦਾ ਸਿਲਸਿਲਾ ਜਾਰੀ ਹੈ। ਉਹ ਸ੍ਰੀ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਕਲਿਆਣ ਤੋਂ 100 ਸਾਲਾ ਪੁਰਾਤਨ ਪਾਵਨ ਸਫ਼ਰੀ ਸਰੂਪ ਚੋਰੀ ਹੋਣ ਦੇ ਰੋਸ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਅੱਗੇ ਲੜੀਵਾਰ ਰੋਸ ਮੁਜ਼ਾਹਰੇ ਦੇ ਦੂਜੇ ਦਿਨ ਰੋਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਸਨ। ਇਹ ਰੋਸ ਧਰਨਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਦਿੱਤਾ ਗਿਆ ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰੂਪ ਚੋਰੀ ਹੋਏ ਨੂੰ ਤਿੰਨ ਹਫ਼ਤੇ ਤੋਂ ਵੱਧ ਦਾ ਸਮਾਂ ਲੰਘ ਚੁੱਕਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਮੁੱਖ ਮੰਤਰੀ ਅਤੇ ਪਟਿਆਲਾ ਤੋਂ ਸੰਸਦ…
  ਅੰਮ੍ਰਿਤਸਰ - ਹਵਾਰਾ ਕਮੇਟੀ ਦੇ ਮੈਂਬਰਾਂ ਨੇ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸਬੰਧੀ ਮੁੱਖ ਜਾਂਚਕਰਤਾ ਐਡਵੋਕੇਟ ਈਸ਼ਰ ਸਿੰਘ ਦੇ ਨਾਂ ਇਕ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕੁਝ ਨੁਕਤਿਆਂ ਨੂੰ ਲੈ ਕੇ ਜਾਂਚ ’ਤੇ ਸਵਾਲੀਆ ਚਿੰਨ੍ਹ ਲਾਇਆ ਹੈ।ਇਸ ਸਬੰਧੀ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰੰਘ ਨੇ ਦੱਸਿਆ ਕਿ ਮੁੱਖ ਜਾਂਚਕਰਤਾ ਨੂੰ ਪੱਤਰ ਭੇਜ ਕੇ ਲਗਪਗ ਅੱਠ ਨੁਕਤੇ ਜਾਂਚ ਕਮੇਟੀ ਦੇ ਧਿਆਨ ਵਿਚ ਲਿਆਂਦੇ ਗਏ ਹਨ। ਉਨ੍ਹਾਂ ਆਖਿਆ ਕਿ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਗੁਰੂ ਗ੍ਰੰਥ ਸਾਹਿਬ ਭਵਨ ਅਤੇ ਇਸ ਵਿਚ ਚਲਦੀ ਪ੍ਰਿੰਟਿੰਗ ਪ੍ਰੈੱਸ, ਸਟੋਰ ਅਤੇ ਦਫਤਰ ਆਦਿ ਗਵਾਹਾਂ ਦੀ ਮੌਜੂਦਗੀ ਵਿਚ ਸੀਲ ਕੀਤੇ ਜਾਣੇ ਚਾਹੀਦੇ ਸਨ। ਸਮੁੱਚਾ ਰਿਕਾਰਡ ਆਪਣੇ ਕਬਜ਼ੇ ਵਿਚ ਲੈਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਿੰਟਿੰਗ ਪ੍ਰੈੱਸ, ਸਟੋਰ ਅਤੇ ਦਫ਼ਤਰ ਸੀਲ ਨਾ ਹੋਣ ਕਾਰਨ 125 ਪਾਵਨ ਸਰੂਪਾਂ ਦੇ ਫਰਮੇ ਤਿਆਰ ਕਰਕੇ ਇਨ੍ਹਾਂ ਨੂੰ ਪਿਛਲੀਆਂ ਤਰੀਕਾਂ ਦੇ ਰਿਕਾਰਡ ਵਿਚ ਪਾ ਲਿਆ ਗਿਆ ਹੈ। ਇਸੇ ਤਰ੍ਹਾਂ…
  ਲੰਡਨ - ਸਾਕਾ ਨੀਲਾ ਤਾਰਾ ਵਿਚ ਬਰਤਾਨਵੀ ਸਰਕਾਰ ਦੀ ਭੂਮਿਕਾ ਸਮੀਖਿਆ ਸਬੰਧੀ ਹੋਰ ਪਤਰਾਂ ਖੁੱਲ• ਰਹੀਆਂ ਹਨ | ਬਰਤਾਨੀਆ ਸਰਕਾਰ ਦੀ ਭੂਮਿਕਾ ਦੇ ਮੁੱਦੇ 'ਤੇ ਜੈਰਮੀ ਹੇਵੁੱਡ ਦੀ ਰਿਪੋਰਟ ਬਾਰੇ ਪੱਤਰਕਾਰ ਫਿਲ ਮਿਲਰ ਨੂੰ 'ਫਰੀਡਮ ਆਫ ਇਨਫਰਮੇਸ਼ਨ' ਰਾਹੀਂ ਜਾਣਕਾਰੀ ਹਾਸਿਲ ਕਰਨ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ, ਜਿਸ ਲਈ 2 ਸਾਲ 7 ਮਹੀਨੇ ਤੱਕ ਦਾ ਸਮਾਂ ਲੱਗਾ | ਅਖੀਰ ਟਿ੍ਬਿਊਨਲ ਦੇ ਫੈਸਲੇ ਤੋਂ ਬਾਅਦ ਹੀ ਇਹ ਮਾਮਲਾ ਸਾਹਮਣੇ ਆਇਆ ਹੈ ਕਿ 1984 ਦੌਰਾਨ ਭਾਰਤ/ਯੂ.ਕੇ. ਸਬੰਧਾਂ 'ਤੇ ਕੰਮ ਕਰਨ ਵਾਲਿਆਂ ਨੇ 2014 ਸਮੀਖਿਆ ਦੌਰਾਨ ਸਰ ਜੇਰਮੀ ਹੇਵੁਡ ਦੀ ਮਦਦ ਕੀਤੀ | ਫਿਲ ਮਿਲਰ ਦੀ ਅਦਾਲਤੀ ਕਾਰਵਾਈ ਵਿਚ ਐਮ.ਪੀ. ਤਨਮਨਜੀਤ ਸਿੰਘ ਢੇਸੀ ਦੀ ਵੀ ਅਹਿਮ ਭੂਮਿਕਾ ਰਹੀ ਹੈ | ਫਿਲ ਮਿਲਰ ਕਹਿੰਦੇ ਹਨ ਕਿ ਜੁਲਾਈ 1984 ਵਿਚ ਯੂ.ਕੇ. ਸਰਕਾਰ ਦੇ ਪਹਿਲੇ 'ਨੈਸ਼ਨਲ ਗਾਰਡ' ਮੀਮੋ ਵਿਚ ਨਾਮਜ਼ਦ ਬਰਤਾਨਵੀ ਡਿਪਲੋਮੈਟਾਂ ਵਿਚੋਂ ਆਪਰੇਸ਼ਨ ਬਲੂ ਸਟਾਰ ਤੋਂ ਇਕ ਮਹੀਨਾ ਬਾਅਦ ਵਿਦੇਸ਼ ਦਫਤਰ ਦੇ ਦੱਖਣੀ ਏਸ਼ੀਆਈ ਵਿਭਾਗ ਦੇ ਮੈਂਬਰ ਬਰੂਸ ਕਲੇਗਹਾਰਨ ਸਨ, ਜੋ ਏਲੀਟ ਯੂਨਿਟ ਲਈ ਸੰਭਾਵਿਤ…
  ਅੰਮ੍ਰਿਤਸਰ - ਆਰ ਐਸ ਐਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾਂ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅੱਜ ਆਰ ਐਸ ਐਸ ਦੇ ਸੱਦੇ ਤੇ ਅਯੋਧਿਆ ਪੁੱਜੇ। ਉਨਾਂ ਗੁਰਦੁਆਰਾ ਬ੍ਰਹਮ ਕੁੰਡ ਅਯੁੱਧਿਆ ਵਿੱਚ ਸ੍ਰੀ ਰਾਮ ਜਨਮ ਭੂਮੀ ਮੰਦਰ ਦੇ ਨੀਂਹ ਪੱਥਰ ਦੇ ਸ਼ੁਕਰਾਨੇ ਵਜੋਂ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਦੇ ਸਮਾਗਮਾਂ ਵਿਚ ਭਾਗ ਲਿਆ। ਇਸ ਮੌਕੇ ‘ਤੇ ਗਿਆਨੀ ਇਕਬਾਲ ਸਿੰਘ ਨੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗਲ ਕਰਦਿਆਂ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸੇਸ਼ ਸੱਦੇ ਤੇ ਆਏ ਹਨ ਤੇ ਗੁਰੂ ਨਾਨਕ ਸਾਹਿਬ ਤੇ ਗੁਰੂ ਗੋਬਿੰਦ ਸਿੰਘ ਰਾਮ ਦੀ ਅੰਸ ਵਿਚੋ ਹੀ ਸਨ। ਰਾਮ ਜਨਮ ਭੂਮੀ ‘ਤੇ ਬਣਨ ਵਾਲੇ ਮੰਦਰ ਦੇ ਭੂਮੀ ਪੂਜਨ ਲਈ ਪੂਰੇ ਹਿੰਦੁਸਤਾਨ ਵਿੱਚੋਂ ਸਿੱਖ ਸਮਾਜ ਦਾ ਇੱਕ ਜੱਥਾ ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ਪ੍ਰਧਾਨ ਗੁਰਚਰਨ ਸਿੰਘ ਗਿੱਲ ਜੀ ਦੀ ਅਗਵਾਈ ਹੇਠ ਪਹੁੰਚਿਆ। ਗੁਰਬਚਨ ਸਿੰਘ ਮੋਖਾ ਕੌਮੀ ਕਾਰਜਕਾਰੀ…
  ਅੰਮ੍ਰਿਤਸਰ - ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ 5 ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ। ਇਹ ਸੱਦਾ ਪੱਤਰ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਅਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ। ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸਬੰਧ ’ਚ ਅਯੁੱਧਿਆ ਸਥਿਤ ਇੱਕ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ…
  ਅੰਮ੍ਰਿਤਸਰ - ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ 5 ਅਗਸਤ ਨੂੰ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ਵਿੱਚ ਰੱਖੇ ਸਮਾਗਮ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਹੋਰ ਕੌਮੀ ਸੰਸਥਾਵਾਂ ਦੇ ਆਗੂਆਂ ਨੂੰ ਵੀ ਸ਼ਾਮਲ ਹੋਣ ਤੋਂ ਵਰਜਿਆ ਜਾਵੇ। ਇਹ ਪੱਤਰ ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਵਲੋਂ ਲਿਖਿਆ ਗਿਆ ਹੈ। ਉਨ੍ਹਾਂ ਇਸ ਸਬੰਧ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਵੀ ਕੀਤੀ ਹੈ। ਭੇਜੇ ਗਏ ਪੱਤਰ ਵਿਚ ਉਨ੍ਹਾਂ ਆਖਿਆ ਕਿ ਸਿੱਖ ਨੁਮਾਇੰਦਿਆਂ ਨੂੰ ਦੋ ਧਰਮਾਂ ਵਿਚਾਲੇ ਵਿਵਾਦ ਦਾ ਮੁੱਦਾ ਬਣੇ ਰਹੇ ਰਾਮ ਮੰਦਿਰ ਦੇ ਨਿਰਮਾਣ ਸਬੰਧੀ ਇਸ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਸ ਮਾਮਲੇ ਵਿਚ ਧਿਰ ਬਣਨਾ ਬੇਸਮਝੀ ਅਤੇ ਬੇਲੋੜਾ ਹੋਵੇਗਾ। ਚੇਤੇ ਰਹੇ ਕਿ ਸਮਾਗਮ ਦੇ ਪ੍ਰਬੰਧਕਾਂ ਵਲੋਂ ਸਿੱਖਾਂ ਦੇ ਪੰਜ ਤਖਤਾਂ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com